1ਜਦੋਂ ਪਾਤਸ਼ਾਹ ਨੇ ਉਸ ਔਰਤ ਦੇ ਇਹ ਬਚਨ ਸੁਣੇ ਤਾਂ ਉਸ ਨੇ ਆਪਣੀ ਬੇਚੈਨੀ ਜ਼ਾਹਿਰ ਕਰਨ ਲਈ ਆਪਣੇ ਤਨ ਦੇ ਕੱਪੜੇ ਫ਼ਾੜ ਦਿੱਤੇ ਤੇ ਜਦੋਂ ਉਹ ਦੀਵਾਰ ਤੋਂ ਲੰਘ ਰਿਹਾ ਸੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਫ਼ਟੇ ਕੱਪੜਿਆਂ ਅੰਦਰ ਤਨ ਤੇ ਟਾਟ ਲਪੇਟਿਆਂ ਵੇਖਿਆ ਤਾਂ ਉਹ ਜਾਣ ਗਏ ਕਿ ਰਾਜਾ ਬੜਾ ਦੁੱਖ ’ਚ ਹੈ ਤੇ ਉਦਾਸ ਬੇਚੈਨ ਹੈ।"
2ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”"
3ਪਾਤਸ਼ਾਹ ਨੇ ਅਲੀਸ਼ਾ ਵੱਲ ਸੰਦੇਸ਼ਵਾਹਕ ਭੇਜਿਆ, ਉਹ ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਉਸ ਨਾਲ ਬਜ਼ੁਰਗ ਬੈਠੇ ਹੋਏ ਸਨ। ਸੰਦੇਸ਼ਵਾਹਕ ਦੇ ਪਹੁੰਚਣ ਤੋਂ ਪਹਿਲਾਂ ਹੀ ਅਲੀਸ਼ਾ ਨੇ ਬਜ਼ੁਰਗਾਂ ਨੂੰ ਆਖਿਆ, “ਵੇਖੋ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ। ਵੇਖੋ ਜਦੋਂ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਧੱਕੀ ਰੱਖਣਾ। ਕਿਉਂ ਕਿ ਮੈਂ ਉਸ ਦੇ ਪਿੱਛੇ ਉਸ ਦੇ ਸੁਆਮੀ ਦੇ ਪੈਰਾਂ ਦੀ ਬਿੜਕ ਵੀ ਸੁਣ ਰਿਹਾ ਹਾਂ।”"
4ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, “ਵੇਖੋ! ਇਹ ਮੁਸੀਬਤ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?”"
5ਅਲੀਸ਼ਾ ਨੇ ਆਖਿਆ, “ਯਹੋਵਾਹ ਵੱਲੋਂ ਭੇਜੇ ਸੰਦੇਸ਼ ਨੂੰ ਸੁਣੋ। ਯਹੋਵਾਹ ਆਖਦਾ ਹੈ: ‘ਕੱਲ੍ਹ ਇਸੇ ਵਕਤ ਸਾਮਰਿਯਾ ਦੇ ਸ਼ਹਿਰ ਦੇ ਫਾਟਕ ਤੇ ਅਤੇ ਮੰਡੀ ਵਿੱਚ ਆਟੇ ਦੀ ਇੱਕ ਟੋਕਰੀ ਅਤੇ ਜੌਆਂ ਦੀਆਂ ਦੋ ਬਾਲਟੀਆਂ ਇੱਕ ਸ਼ੈਕਲ ’ਚ ਉਪਲਬਧ ਹੋਣਗੀਆਂ। ਅਨਾਜ ਦਾ ਇੰਨਾ ਹੜ੍ਹ ਆਵੇਗਾ ਕਿ ਲੋਕ ਇੰਨਾ ਸਸਤਾ ਅਨਾਜ ਮੁੜ ਤੋਂ ਢੇਰ ਸਾਰਾ ਖਰੀਦਣ ਦੇ ਸਮਰੱਥ ਹੋ ਜਾਣਗੇ।”"

6ਤਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, “ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸੱਕਦੀ।” ਅਲੀਸ਼ਾ ਨੇ ਕਿਹਾ, “ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਹਮਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸੱਕੇਂਗਾ।”"
7ਕੋੜ੍ਹੀਆਂ ਨੇ ਅਰਾਮੀਆਂ ਦਾ ਤੰਬੂ ਖਾਲੀ ਡਿੱਠਾ ਸ਼ਹਿਰ ਦੇ ਦਰਵਾਜ਼ੇ ਕੋਲ ਚਾਰ ਮਨੁੱਖ ਕੋੜ੍ਹ ਨਾਲ ਪੀੜਿਤ ਸਨ। ਉਹ ਇੱਕ ਦੂਜੇ ਨੂੰ ਆਖ ਰਹੇ ਸਨ, “ਅਸੀਂ ਭਲਾ ਇੱਥੇ ਬੈਠੇ ਮੌਤ ਦੀ ਉਡੀਕ ਕਿਉਂ ਕਰ ਰਹੇ ਹਾਂ?"
8ਸਾਮਰਿਯਾ ਵਿੱਚ ਕਾਲ ਪਿਆ ਹੈ, ਇਸ ਨਾਲੋਂ ਤਾਂ ਚੰਗਾ ਹੋਵੇ ਜੇ ਅਸੀਂ ਸ਼ਹਿਰ ਵਿੱਚ ਜਾਕੇ ਮਰੀਏ, ਕਿਉਂ ਕਿ ਮਰਨਾ ਤਾਂ ਇੱਥੇ ਵੀ ਹੈ ਹੀ, ਸੋ ਇਸ ਤੋਂ ਚੰਗਾ ਹੈ ਕਿ ਚਲੋ ਅਰਾਮੀਆਂ ਦੇ ਤੰਬੂ ’ਚ ਚਲੀਏ। ਜੇਕਰ ਉਹ ਸਾਨੂੰ ਉੱਥੇ ਜਿਉਂਦਾ ਛੱਡਣ ਤਾਂ ਅਸੀਂ ਜਿਉਂਦੇ ਰਹਾਂਗੇ ਤੇ ਜੇਕਰ ਉਹ ਸਾਨੂੰ ਮਾਰ ਸੁੱਟਣ ਤਾਂ ਮਰਨਾ ਤਾਂ ਹੈ ਹੀ ਹੈ।”"
9ਤਾਂ ਉਸ ਸ਼ਾਮ ਉਹ ਚਾਰੇ ਕੋੜ੍ਹੀ ਅਰਾਮੀਆਂ ਦੇ ਡੇਰੇ ਜਾ ਪਹੁੰਚੇ। ਜਦੋਂ ਉਹ ਬਿਲਕੁਲ ਉਸ ਦੇ ਨੇੜੇ ਪਹੁੰਚੇ ਤਾਂ ਉੱਥੇ ਕੋਈ ਵੀ ਬੰਦਾ ਨਹੀਂ ਸੀ।"
10ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, “ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।”"

11ਤਾਂ ਉਹ ਤਕਾਲੀਂ ਉੱਠ ਕੇ ਹੀ ਉੱਥੋਂ ਭੱਜ ਗਏ। ਉਹ ਸਾਰਾ ਕੁਝ ਉਵੇਂ ਹੀ ਪਿੱਛੇ ਛੱਡ ਗਏ। ਉਹ ਆਪਣੇ ਤੰਬੂ, ਘੋੜੇ, ਖੋਤੇ ਸਭ ਕੁਝ ਪਿੱਛੇ ਹੀ ਛੱਡ ਕੇ ਆਪਣੀ ਜਾਨ ਬਚਾਅ ਕੇ ਉੱਥੋਂ ਨੱਸ ਗਏ।"
12ਦੁਸ਼ਮਣਾਂ ਦੇ ਡੇਰੇ ’ਚ ਕੋੜ੍ਹੀ ਜਦੋਂ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ-ਪੀਤਾ ਫ਼ਿਰ ਉਨ੍ਹਾਂ ਨੇ ਉੱਥੋਂ ਸੋਨਾ-ਚਾਂਦੀ ਅਤੇ ਕੱਪੜੇ ਆਦਿ ਚੁਰਾਏ ਅਤੇ ਉਨ੍ਹਾਂ ਨੂੰ ਲੁਕਾਅ ਲਿਆ। ਫ਼ਿਰ ਉਹ ਦੂਜੇ ਤੰਬੂ ਵਿੱਚ ਵੜੇ, ਉੱਥੋਂ ਵੀ ਉਨ੍ਹਾਂ ਨੇ ਵਸਤਾਂ ਚੁੱਕੀਆਂ ਤੇ ਫ਼ਿਰ ਉਨ੍ਹਾਂ ਨੂੰ ਵੀ ਬਾਹਰ ਜਾਕੇ ਲੁਕਾਅ ਆਏ।"
13ਤਦ ਇਨ੍ਹਾਂ ਕੋੜ੍ਹੀਆਂ ਨੇ ਇੱਕ-ਦੂਜੇ ਨੂੰ ਆਖਿਆ, “ਅਸੀਂ ਚੰਗਾ ਕੰਮ ਨਹੀਂ ਕਰ ਰਹੇ। ਅੱਜ ਦਾ ਦਿਨ ਤਾਂ ਖੁਸ਼ਖਬਰੀ ਦਾ ਹੈ ਪਰ ਅਸੀਂ ਚੁੱਪ ਬੈਠੇ ਹਾਂ। ਜੇਕਰ ਅਸੀਂ ਸਵੇਰ ਦੀ ਪੋਹ ਫ਼ੁੱਟਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਸੋ ਆਓ ਹੁਣ ਅਸੀਂ ਜਾਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਦੇਈਏ।”"
14ਕੋੜ੍ਹੀਆਂ ਦਾ ਖੁਸ਼ਖਬਰੀ ਸੁਨਾਉਣਾ ਤਾਂ ਇਨ੍ਹਾਂ ਕੋੜ੍ਹੀਆਂ ਨੇ ਜਾਕੇ ਸ਼ਹਿਰ ਦੇ ਦਰਬਾਨ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ ਕਿ, “ਅਸੀਂ ਅਰਾਮੀਆਂ ਦੇ ਡੇਰੇ ਵਿੱਚ ਗਏ ਅਤੇ ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਆਵਾਜ਼ ਸਿਰਫ ਘੋੜੇ ਅਤੇ ਗਧੇ ਉੱਥੇ ਬੱਝੇ ਹੋਏ ਸਨ ਅਤੇ ਤੰਬੂ ਉਵੇਂ ਦੇ ਉਵੇਂ ਲੱਗੇ ਪਏ ਸਨ। ਪਰ ਆਦਮੀ ਸਾਰੇ ਗਇਬ ਸਨ।”"
15ਤਾਂ ਫ਼ਾਟਕ ਦੇ ਦਰਬਾਨਾਂ ਨੇ ਜ਼ੋਰ ਦੀ ਆਵਾਜ਼ ਦੇਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ।"

16ਰਾਤ ਦਾ ਵੇਲਾ ਸੀ ਪਰ ਰਾਜਾ ਬਿਸਤਰੇ ਚੋ ਉੱਠਿਆ ਅਤੇ ਆਕੇ ਆਪਣੇ ਅਫ਼ਸਰਾਂ ਨੂੰ ਕਿਹਾ, “ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ? ਉਨ੍ਹਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ ਇਸ ਲਈ ਉਹ ਡੇਰੇ ਨੂੰ ਛੱਡ ਕੇ ਖੇਤਾਂ ਵਿੱਚ ਲੁਕ ਗਏ ਹਨ। ਉਹ ਸੋਚ ਰਹੇ ਹਨ ਕਿ ਜਦੋਂ ਇਸਰਾਏਲੀ ਸ਼ਹਿਰ ਵਿੱਚੋਂ ਬਾਹਰ ਆਉਣਗੇ ਤਾਂ ਉਹ ਸਾਨੂੰ ਜਿਉਂਦੇ ਫ਼ੜ ਲੈਣ ਤੇ ਇਉਂ ਫ਼ਿਰ ਉਹ ਸ਼ਹਿਰ ਵਿੱਚ ਆ ਵੜਣਗੇ।”"
17ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਆਓ ਅਸੀਂ ਕੁਝ ਆਦਮੀਆਂ ਨੂੰ ਉਨ੍ਹਾਂ ਪੰਜਾਂ ਘੋੜਿਆਂ ਨੂੰ ਲਿਆਉਣ ਲਈ ਭੇਜੀਏ ਜਿਹੜੇ ਹਾਲੇ ਸ਼ਹਿਰ ਵਿੱਚ ਹੀ ਹਨ। ਕਿਉਂ ਕਿ ਜਲਦੀ ਹੀ ਇਸਰਾਏਲ ਦੇ ਲੋਕਾਂ ਵਾਂਗ, ਜੋ ਕਿ ਸ਼ਹਿਰ ਹਾਲੇ ਬਚੇ ਹੋਏ ਹਨ, ਘੋੜੇ ਵੀ ਮਰ ਜਾਣਗੇ। ਆਪਾਂ ਇਨਾਂ ਆਦਮੀਆਂ ਨੂੰ ਇਹ ਪਤਾ ਲਗਾਉਣ ਲਈ ਭੇਜੀਏ ਕਿ ਕੀ ਵਾਪਰਿਆ ਹੈ।”"
18ਤਾਂ ਕੁਝ ਆਦਮੀ ਰੱਥ ਨਾਲ ਘੋੜੇ ਬੰਨ੍ਹਕੇ ਉੱਥੇ ਗਏ। ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ। ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਜਾਓ ਤੇ ਵੇਖੋ ਕਿ ਕੀ ਵਾਪਰਿਆ ਹੈ?”"
You have read 2Kings 1
18 verses