Lumina
2Kings

Jehu's Reforms

2Kings 10·Punjabi Bible

1ਆਹਾਜ਼ ਨੇ ਉੱਚੀਆਂ ਥਾਵਾਂ ਅਤੇ ਪਹਾੜੀਆਂ ਉੱਪਰ ਅਤੇ ਹਰੇ-ਹਰੇ ਰੁੱਖਾਂ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਰਿਹਾ।"

2ਤਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸ ਨੂੰ ਹਰਾਉਣ ਵਿੱਚ ਅਸਫ਼ਲ ਰਹੇ।"

3ਉਸ ਵਕਤ ਅਰਾਮ ਦੇ ਰਾਜੇ ਰਸੀਨ ਨੇ ਏਲਥ ਨੂੰ ਅਰਾਮ ਲਈ ਫੇਰ ਵਾਪਸ ਲੈ ਲਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਕੱਢ ਦਿੱਤਾ ਫੇਰ ਅਰਾਮੀ ਏਲਥ ਵਿੱਚ ਰਹਿਣ ਲਈ ਆ ਗਏ ਅਤੇ ਅੱਜ ਵੀ ਉਹ ਉੱਥੇ ਰਹਿ ਰਹੇ ਹਨ।"

4ਤਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, “ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।”"

5ਆਹਾਜ਼ ਨੇ ਉਹ ਸਾਰਾ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਮੰਦਰ ਵਿੱਚ ਅਤੇ ਜੋ ਪਾਤਸ਼ਾਹ ਦੇ ਖਜ਼ਾਨੇ ਵਿੱਚ ਸੀ ਕੱਢਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਲਈ ਭੇਜਿਆ।"

2Kings 10 illustration - 2Kings Chapter 10

6ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸ ਨੇ ਦੰਮਿਸਕ ਉੱਪਰ ਚੜ੍ਹਾਈ ਕਰਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸ ਨੇ ਰਸੀਨ ਨੂੰ ਮਾਰ ਸੁੱਟਿਆ।"

7ਤਦ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ। ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੇ ਬਰਾਬਰ ਦਾ ਨਮੂਨਾ ਉਸਦੀ ਸਾਰੀ ਕਾਰੀਗਰੀ ਮੁਤਾਬਕ ਊਰੀਯਾਹ ਜਾਜਕ ਕੋਲ ਭੇਜਿਆ।"

8ਤਦ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ।"

9ਜਦੋਂ ਪਾਤਸ਼ਾਹ ਦੰਮਿਸਕ ਤੋਂ ਮੁੜਿਆ ਤਾਂ ਉਸ ਨੇ ਜਗਵੇਦੀ ਵੇਖੀ ਅਤੇ ਉੱਥੇ ਬਲੀ ਭੇਂਟ ਕੀਤੀ।"

10ਉਸ ਜਗਵੇਦੀ ਤੇ, ਆਹਾਜ਼ ਨੇ ਆਪਣੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਸਾੜੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹ ਦਿੱਤੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਖੂਨ ਜਗਵੇਦੀ ਉੱਪਰ ਛਿੜਕਿਆ।"

2Kings 10 illustration - 2Kings Chapter 10

11ਆਹਾਜ਼ ਨੇ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਅਤੇ ਮੰਦਰ ਦੇ ਸਾਹਮਣੇ ਪਾਸੇ ਵੱਲ ਸੀ ਉਸ ਨੂੰ ਉਸ ਨੇ ਮੰਦਰ ਦੇ ਸਾਮ੍ਹਣਿਓ ਤੇ ਯਹੋਵਾਹ ਦੇ ਮੰਦਰ ਤੇ ਆਪਣੀ ਜਗਵੇਦੀ ਦੇ ਵਿੱਚਕਾਰੋ ਹਟਾਅ ਕੇ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।"

12ਆਹਾਜ਼ ਪਾਤਸ਼ਾਹ ਨੇ ਊਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, “ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਨ੍ਹਾਂ ਦੀ ਅਨਾਜ ਦੀ ਭੇਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜ੍ਹਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਹੋਵਾਹ ਨੂੰ ਸੁਆਲ ਪੁੱਛਣ ਲਈ ਵਰਤਾਂਗਾ।”"

13ਊਰੀਯਾਹ ਜਾਜਕ ਨੇ ਸਭ ਕੁਝ ਆਹਾਜ਼ ਪਾਤਸ਼ਾਹ ਦੇ ਹੁਕਮ ਮੁਤਾਬਕ ਹੀ ਕੀਤਾ।"

14ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸ ਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਥਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ।"

15ਆਹਾਜ਼ ਨੇ ਉਹ ਰਾਹ ਹਟਾ ਦਿੱਤਾ ਜੋ ਅਬਤ ਦੀਆਂ ਸਭਾਵਾਂ ਲਈ ਅਤੇ ਪ੍ਰਵੇਸ਼ ਦੁਆਰ ਤੋਂ ਬਾਹਰ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਅੰਦਰ ਛਤਿਆ ਗਿਆ ਸੀ। ਆਜਿਹਾ ਉਸ ਨੇ ਅੱਸ਼ੁਰ ਦੇ ਪਾਤਸ਼ਾਹ ਦੇ ਕਾਰਣ ਕੀਤਾ।"

2Kings 10 illustration - 2Kings Chapter 10

16ਆਹਾਜ਼ ਨੇ ਜੋ ਵੀ ਮਹਾਨ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

17ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ, ਉਸ ਦੇ ਪੁਰਖਿਆਂ ਦੇ ਕੋਲ, ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।"

18ਹੋਸ਼ੇਆ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਏਲਾਹ ਦੇ ਪੁੱਤਰ ਹੋਸ਼ੇਆ ਨੇ ਪਾਤਸ਼ਾਹ ਆਹਾਜ਼ ਦੇ ਯਹੂਦਾਹ ਉੱਪਰ 12ਵੇਂ ਵਰ੍ਹੇ ਦੌਰਾਨ ਸਾਮਰਿਆ ਵਿੱਚ ਇਸਰਾਏਲ ਤੇ ਰਾਜ ਕਰਨਾ ਸ਼ੁਰੂ ਕੀਤਾ।ਉਸਨੇ ਨੌਂ ਵਰ੍ਹੇ ਰਾਜ ਕੀਤਾ।"

19ਹੋਸ਼ੇਆ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਪਰ ਉਹ ਆਪਣੇ ਤੋਂ ਪਹਿਲਾਂ ਇਸਰਾਏਲ ਉੱਪਰ ਰਾਜ ਕਰਨ ਵਾਲੇ ਪਾਤਸ਼ਾਹਾਂ ਵਰਗਾ ਇੰਨਾ ਭੈੜਾ ਨਹੀਂ ਸੀ।"

20ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।"

2Kings 10 illustration - 2Kings Chapter 10

21ਬਾਅਦ ਵਿੱਚ ਉਸ ਨੇ ਮਿਸਰ ਦੇ ਪਾਤਸ਼ਾਹ ਕੋਲ ਮਦਦ ਲਈ ਸੰਦੇਸ਼ਵਾਹਕ ਭੇਜੇ ਉਸ ਪਾਤਸ਼ਾਹ ਦਾ ਨਾਂ ਸੌ ਸੀ। ਉਸ ਵਰ੍ਹੇ ਹੋਸ਼ੇਆ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਨਜ਼ਰ ਨਾ ਭੇਜੀ ਜਿਵੇਂ ਕਿ ਉਹ ਹਰ ਸਾਲ ਭੇਜਦਾ ਹੁੰਦਾ ਸੀ। ਅੱਸ਼ੂਰ ਦੇ ਪਾਤਸ਼ਾਹ ਨੂੰ ਖਬਰ ਹੋਈ ਕਿ ਹੋਸ਼ੇਆ ਉਸ ਵਿਰੁੱਧ ਵਿਉਂਤਾ ਘੜ ਰਿਹਾ ਹੈ ਤਾਂ ਉਸ ਨੇ ਹੋਸ਼ੇਆ ਨੂੰ ਪਕੜ ਕੇ ਕੈਦ ਕਰ ਲਿਆ।"

22ਅੱਸ਼ੂਰ ਦੇ ਰਾਜਾ ਨੇ ਇਸਰਾਏਲ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਹਮਲੇ ਕੀਤੇ। ਫ਼ਿਰ ਉਹ ਸਾਮਰਿਯਾ ਵਿੱਚ ਆਇਆ ਅਤੇ ਸਾਮਰਿਯਾ ਦੇ ਵਿਰੁੱਧ ਉਹ ਤਿੰਨ ਵਰ੍ਹੇ ਲੜਿਆ।"

23ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।"

24ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ।"

25ਉਹ ਹੋਰਨਾ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ।"

2Kings 10 illustration - 2Kings Chapter 10

26ਅਤੇ ਇਸਰਾਏਲੀਆਂ ਨੇ ਛੁੱਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ। ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੰਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ।"

27ਅਤੇ ਇਸਰਾਏਲੀਆਂ ਨੇ ਹਰ ਪਹਾੜੀ ਉੱਤੇ ਹਰੇਕ ਰੁੱਖ ਦੇ ਹੇਠਾਂ ਆਪਣੇ ਲਈ ਯਾਦਗਾਰੀ ਪੱਥਰ ਤੇ ਥੰਮ ਖੜ੍ਹੇ ਕਰ ਲੇ।"

28ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਹਮਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ।"

29ਉਨ੍ਹਾਂ ਨੇ ਬੁੱਤਪਰਸਤੀ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਯਹੋਵਾਹ ਨੇ ਰੋਕਿਆ ਸੀ ਕਿ, “ਤੁਸੀਂ ਬੁੱਤ ਉਪਾਸਨਾ ਨਹੀਂ ਕਰਨਾ।”"

30ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।"

2Kings 10 illustration - 2Kings Chapter 10

31ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ।"

32ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।"

33ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ।"

34ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ"

35ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾਏ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ।"

2Kings 10 illustration - 2Kings Chapter 10

36ਯਹੂਦਾਹ ਦੇ ਲੋਕ ਵੀ ਕਸੂਰਵਾਰ ਸਨ ਪਰ ਯਹੂਦਾਹ ਦੇ ਲੋਕਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ। ਯਹੂਦਾਹ ਦੇ ਲੋਕ ਵੀ ਇਸਰਾਏਲ ਦੇ ਲੋਕਾਂ ਵਾਂਗ ਹੀ ਰਹੇ।"

Chapter Complete

You have read 2Kings 10

36 verses