1ਜਦੋਂ ਅੱਸ਼ੂਰ ਦੇ ਪਾਤਸ਼ਾਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਬਾਰੇ ਇਹ ਅਫ਼ਵਾਹ ਸੁਣੀ ਜਿਸ ’ਚ ਇਹ ਕਿਹਾ ਗਿਆ, “ਤਿਰਹਾਕਾਹ ਤੇਰੇ ਵਿਰੁੱਧ ਲੜਨ ਲਈ ਆਇਆ ਹੈ।” ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਹਿਜ਼ਕੀਯਾਹ ਕੋਲ ਦੁਬਾਰਾ ਸੰਦੇਸ਼ਵਾਹਕ ਭੇਜੇ। ਉਸ ਨੇ ਇਹ ਕੁਝ ਆਖਿਆ:"
2ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਇਹ ਦੱਸੋ: ‘ਆਪਣੇ ਪਰਮੇਸ਼ੁਰ ਦੁਆਰਾ ਧੋਖਾ ਨਾ ਖਾ, ਜਿਸ ਵਿੱਚ ਤੂੰ ਭਰੋਸਾ ਕਰਦਾ ਹੈਂ। ਉਹ ਕਹਿੰਦਾ ਹੈ, ਅੱਸ਼ੂਰ ਦਾ ਪਾਤਸ਼ਾਹ ਯਰੂਸ਼ਲਮ ਨੂੰ ਨਹੀਂ ਹਰਾਵੇਗਾ।"
3ਵੇਖ! ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰਕੇ ਉਨ੍ਹਾਂ ਨਾਲ ਕੀ ਕੀਤਾ! ਤਾਂ ਕੀ ਤੂੰ ਬਚ ਜਾਵੇਂਗਾ? ਨਹੀਂ!"
4ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ?"
5ਕਿੱਥੇ ਹੈ ਹਮਾਥ ਦਾ ਪਾਤਸ਼ਾਹ? ਤੇ ਕਿੱਥੇ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇੱਵਾਹ ਦੇ ਪਾਤਸ਼ਾਹ ਕਿੱਥੇ ਗਏ? ਉਹ ਸਭ ਨਸ਼ਟ ਹੋ ਗਏ ਸਨ।’”"

6ਹਿਜ਼ਕੀਯਾਹ ਦਾ ਯਹੋਵਾਹ ਅੱਗੇ ਪ੍ਰਾਰਥਨਾ ਕਰਨਾ ਹਿਜ਼ਕੀਯਾਹ ਨੂੰ ਸੰਦੇਸ਼ਵਾਹਕਾਂ ਕੋਲੋਂ ਚਿੱਠੀਆਂ ਮਿਲੀਆਂ ਤੇ ਉਸ ਨੇ ਉਨ੍ਹਾਂ ਨੂੰ ਪੜ੍ਹਿਆ ਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਗਿਆ ਅਤੇ ਉਹ ਚਿੱਠੀਆਂ ਯਹੋਵਾਹ ਦੇ ਅੱਗੇ ਧਰ ਦਿੱਤੀਆਂ।"
7ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਆਖਿਆਂ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ।"
8ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਪ੍ਰਾਰਥਨਾ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪੜ੍ਹ ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸ ਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ।"
9ਇਹ ਸੱਚ ਹੈ ਕਿ ਅੱਸ਼ੂਰ ਦੇ ਪਾਤਸ਼ਾਹਾਂ ਨੇ ਕੌਮਾਂ ਅਤੇ ਉਨ੍ਹਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ।"
10ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁੱਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ।"

11ਇਸ ਲਈ ਹੁਣ ਯਹੋਵਾਹ ਸਾਡੇ ਪਰਮੇਸ਼ੁਰ, ਹੁਣ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਤੋਂ ਬਚਾਅ, ਸਾਡੀ ਰੱਖਿਆ ਕਰ। ਫ਼ਿਰ ਧਰਤੀ ਦੇ ਸਾਰੇ ਰਾਜ ਇਹ ਜਾਣ ਜਾਣਗੇ ਕਿ ਤੂੰ ਯਹੋਵਾਹ ਹੀ ਸਿਰਫ਼ ਇੱਕ ਪਰਮੇਸ਼ੁਰ ਹੈ।”"
12God Answers Hezekiah ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ।"
13“ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ: ‘ਸੀਯੋਨ ਦੀ ਕੰਨਿਆ ਕੁਆਰੀ ਤੈਨੂੰ ਤੁੱਛ ਜਾਣਦੀ, ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ ਤੇਰੀ ਪਿੱਠ ਪਿੱਛੇ ਸਿਰ ਹਿਲਾਉਂਦੀ ਹੈ।"
14ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ? ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ? ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ।"
15ਤੂੰ ਆਪਣੇ ਸੰਦੇਸ਼ਵਾਹਕਾਂ ਰਾਹੀਂ ਯਹੋਵਾਹ ਦਾ ਅਪਮਾਨ ਕਰਨਾ ਚਾਹਿਆ ਤੂੰ ਆਖਿਆ, “ਮੈਂ ਪਹਾੜਾਂ ਦੀਆਂ ਟੀਸੀਆਂ ਉੱਪਰ ਆਪਣੇ ਬਹੁਤੇ ਰੱਥਾਂ ਸੰਗ ਆਇਆ ਮੈਂ ਲਬਾਨੋਨ ਦੇ ਧੁਰ ਅੰਦਰ ਤੀਕ ਆਇਆ ਲਬਾਨੋਨ ਦੇ ਉੱਚੇ ਦਿਆਰ ਤੇ ਸਰੂਆਂ ਨੂੰ ਵਢਵਾਇਆ ਉਸਦੀ ਟੀਸੀ ਦੇ ਟਿਕਾਣਿਆਂ ਵਿੱਚ ਉਸ ਦੀ ਬਨਵਾੜੀ ਵਿੱਚ ਜਾ ਪਾਇਆ।"

16ਨਿੱਤ ਨਵੀਆਂ ਥਾਵਾਂ ਤੇ, ਪੁੱਟ ਕੇ ਖੂਹ, ਪਾਣੀ ਪੀਤਾ। ਮਿਸਰ ਦੇ ਮੈਂ ਦਰਿਆ ਮੁਕਾਏ ਤੇ ਉਸ ਧਰਤੀ ਤੇ ਚਲਿਆ।”"
17ਅਤੇ ਇਹ ਵੀ ਤੂੰ ਆਖਿਆ: ਕੀ ਤੂੰ ਨਹੀਂ ਸੁਣਿਆ ਪਰਮੇਸ਼ੁਰ ਨੇ ਕੀ ਕਿਹਾ ਸੀ? “ਬਹੁਤ ਚਿਰ ਤੋਂ ਮੈਂ (ਪਰਮੇਸ਼ੁਰ) ਇਹ ਠਾਨ ਲਈ ਸੀ, ਪ੍ਰਾਚੀਨ ਸਮੇਂ ਤੋਂ ਮੈਂ ਇਹ ਵਿੱਚਾਰ ਕੀਤਾ ਸੀ। ਤੇ ਹੁਣ ਮੈਂ ਉਸ ਨੂੰ ਪੂਰਾ ਕੀਤਾ ਕਿ ਤੂੰ ਮਜ਼ਬੂਤ ਸ਼ਹਿਰਾਂ ਨੂੰ ਖੇਹ ਕਰ ਛੱਡੇਂ। ਸਾਰੀ ਧਰਤੀ ਚਟਾਵਾਂ ਦੀ ਢੇਰੀ ਕਰ ਛੱਡੇਂ।"
18ਉਸ ਸ਼ਹਿਰ ਦੇ ਲੋਕਾਂ ਕੋਲ ਨਹੀਂ ਸੀ ਤਾਕਤ ਉਹ ਸਨ ਭੈਭੀਤ ਤੇ ਵਿੱਚ ਘਬਰਾਹਟ। ਉਹ ਹੋ ਗਏ ਵਾਂਗ, ਖੇਤਾਂ ਵਿੱਚਲੇ ਘਾਹ ਅਤੇ ਅੰਗੂਰੀ ਪੌਦੇ ਛੱਤ ਉੱਪਰ ਘਾਹ ਤੇ ਅੰਨ ਵਾਂਗੂ ਦੇ ਹੋ ਗਏ ਜੋ ਸੁੱਕ ਜਾਵਣ, ਉਗਣੋ ਪਹਿਲਾਂ ਹੀ ਮੁਕ ਜਾਵਣ।"
19ਮੈਂ ਜਾਣਦਾ ਤੇਰਾ ਬੈਠਣਾ, ਮੈਂ ਜਾਣਦਾ ਤੇਰਾ ਜੰਗ ਵਿੱਚ ਜਾਣਾ ਤੇ ਜਾਣਾ ਫ਼ਿਰ ਤੇਰਾ ਘਰ ਵਾਪਸ ਆਉਣਾ। ਮੈਂ ਜਾਣਾ ਤੇਰਾ ਮੇਰੇ ਉੱਪਰ ਚਿੜ ਜਾਣਾ।"
20ਹਾਂ, ਤੂੰ ਮੇਰੇ ਉੱਪਰ ਗੁੱਸੇ ਸੀ। ਤੇਰੀਆਂ ਹੰਕਾਰੀ ਬੇਇੱਜ਼ਤੀਆਂ ਮੇਰੇ ਕੋਲ ਪਹੁੰਚੀਆਂ, ਇਸ ਲਈ ਮੈਂ ਆਪਣੀ ਨੱਥ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ। ਮੈਂ ਤੁਹਾਨੂੰ ਉਸੇ ਰਾਹ ਤੇ ਵਾਪਸ ਭੇਜਾਂਗਾ ਜਿਸ ਤੋਂ ਤੁਸੀਂ ਆਏ ਸੀ।’”"

21ਹਿਜ਼ਕੀਯਾਹ ਲਈ ਯਹੋਵਾਹ ਦਾ ਸੰਦੇਸ਼ “ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ।"
22ਤਦ ਉਹ ਬਚੇ ਖੁਚੇ, ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਗਏ ਹਨ, ਫ਼ਿਰ ਵੱਧਣੇ ਸ਼ੁਰੂ ਹੋ ਜਾਣਗੇ।"
23ਕਿਉਂ ਕਿ ਕੁਝ ਲੋਕ ਜਿਉਂਦੇ ਰਹਿ ਜਾਣਗੇ। ਉਹ ਯਹੋਵਹਾਹ ਦੇ ਜ਼ੋਸ਼ ਕਾਰਣ ਯਰੂਸ਼ਲਮ ਤੋਂ ਅਤੇ ਪਰਬਤ ਸੀਯੋਨ ਤੋਂ ਬਚਣਗੇ।"
24“ਅੱਸ਼ੂਰ ਦੇ ਰਾਜੇ ਬਾਰੇ ਯਹੋਵਾਹ ਇਹ ਆਖਦਾ ਹੈ: ‘ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ ਨਾ ਹੀ ਉਹ ਇਸ ਸ਼ਹਿਰ ਉੱਤੇ ਤੀਰ ਚਲਾਵੇਗਾ। ਨਾ ਹੀ ਉਹ ਇਸ ਸ਼ਹਿਰ ਨੂੰ ਢਾਲ ਨਾਲ ਲੈ ਕੇਁ ਆਵੇਗਾ। ਉਹ ਇਸ ਸ਼ਹਿਰ ਦੀਆਂ ਕੰਧਾਂ ਤੇ ਚੜ੍ਹਾਈ ਕਰਨ ਲਈ ਕਿਲ੍ਹਾਬੰਦੀ ਕਰਕੇ ਹੁੱਲ੍ਹੜ ਹੁੱਲ੍ਹ ਨਹੀਂ ਮਚਾਵੇਗਾ।"
25ਉਹ ਉਸੇ ਰਾਹ ਵਾਪਸ ਜਾਵੇਗਾ ਜਿਸ ਤੋਂ ਦੀ ਉਹ ਆਇਆ ਸੀ। ਉਹ ਇਸ ਸ਼ਹਿਰ ਵੱਲ ਨਹੀਂ ਆਵੇਗਾ। ਯਹੋਵਾਹ ਇਹ ਆਖਦਾ ਹੈ:"

26ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਤੇ ਇਸ ਨੂੰ ਜ਼ਰੂਰ ਬਚਾਵਾਂਗਾ, ਇਹ ਮੈਂ ਆਪਣੇ ਲਈ ਕਰਾਂਗਾ ਇਹ ਮੈਂ ਆਪਣੇ ਸੇਵਕ ਦਾਊਦ ਲਈ, ਕਰਾਂਗਾ।’”"
27ਅੱਸ਼ੂਰ ਦੀ ਫ਼ੌਜ ਦਾ ਤਬਾਹ ਹੋਣਾ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ।"
28ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ।"
29ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪਹੁੰਚਿਆ ਤੇ ਉੱਥੇ ਉਪਾਸਨਾ ਕਰ ਰਿਹਾ ਸੀ ਤਾਂ ਅੰਦਰਮਲਕ ਅਤੇ ਸ਼ਰਸਰ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ। ਫ਼ਿਰ ਉਹ ਅਰਾਰਾਤ ਦੇ ਦੇਸ਼ ਨੂੰ ਭੱਜ ਗਏ। ਫ਼ਿਰ ਸਨਹੇਰੀਬ ਦੀ ਥਾਵੇਂ ਉਸਦਾ ਪੁੱਤਰ ਸਰਹਦੋਨ ਨਵਾਂ ਪਾਤਸ਼ਾਹ ਬਣਿਆ।"
You have read 2Kings 14
29 verses