Lumina
2Kings

Various Kings

2Kings 15·Punjabi Bible

1ਹਿਜ਼ਕੀਯਾਹ ਦਾ ਬਹੁਤ ਬਿਮਾਰ ਹੋਣਾ ਉਸੇ ਸਮੇਂ ਦੌਰਾਨ, ਹਿਜ਼ਕੀਯਾਹ ਬਹੁਤ ਬਿਮਾਰ ਹੋ ਗਿਆ ਅਤੇ ਮਰਨ ਕਿਨਾਰੇ ਸੀ। ਫ਼ੇਰ ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਕੋਲ ਆਇਆ ਅਤੇ ਆਖਿਆ, “ਯਹੋਵਾਹ ਆਖਦਾ ਹੈ, ਆਪਣੇ ਟੱਬਰ ਦੇ ਲੋਕਾਂ ਲਈ ਆਪਣੀ ਵਸੀਅਤ ਲਿਖ ਦੇ ਕਿਉਂ ਕਿ ਤੂੰ ਮਰ ਜਾਣ ਵਾਲਾ ਹੈਂ। ਤੂੰ ਜਿਉਂਦਾ ਨਹੀਂ ਬਚੇਂਗਾ।”"

2ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਫ਼ੇਰਕੇ ਪ੍ਰਾਰਥਨਾ ਕੀਤੀ ਅਤੇ ਕਿਹਾ,"

3“ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।” ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਰੋਇਆਾ।"

4ਯਸਾਯਾਹ ਅਜੇ ਵਿਹੜੇ ਦੇ ਮੱਧ ਵਿੱਚ ਵੀ ਨਹੀਂ ਸੀ ਪਹੁੰਚਿਆ ਜਦੋਂ ਯਹੋਵਾਹ ਦਾ ਬਚਨ ਉਸ ਕੋਲ ਆਇਆ। ਯਹੋਵਾਹ ਨੇ ਆਖਿਆ,"

5“ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।"

2Kings 15 illustration - 2Kings Chapter 15

6ਅਤੇ ਮੈਂ ਤੇਰੀ ਉਮਰ ਦੇ 15ਵਰ੍ਹੇ ਹੋਰ ਵੱਧਾਅ ਦੇਵਾਂਗਾ। ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ। ਅਤੇ ਇਸ ਸ਼ਹਿਰ ਨੂੰ ਆਪਣੇ ਨਮਿੱਤ ਅਤੇ ਦਾਊਦ ਨਾਲ ਮੈਂ ਜੋ ਇਕਰਾਰ ਕੀਤਾ ਸੀ ਉਸ ਦੇ ਕਾਰਣ ਇਸ ਸ਼ਹਿਰ ਨੂੰ ਬਚਾਵਾਂਗਾ।”"

7ਤਦ ਯਸਾਯਾਹ ਨੇ ਆਖਿਆ, “ਤੁਸੀਂ ਹੰਜੀਰਾਂ ਦੀ ਲੇਪ ਬਣਾਕੇ ਦੁੱਖਦੇ ਭਾਗ ਉੱਤੇ ਲਗਾਵੋ।” ਤਦ ਉਨ੍ਹਾਂ ਹੰਜੀਰਾਂ ਦੀ ਲੇਪ ਬਣਾਕੇ ਹਿਜ਼ਕੀਯਾਹ ਦੇ ਦੁੱਖਦੇ ਰੋਗੀ ਅੰਗਾਂ ਉੱਪਰ ਲਗਾਇਆ ਤੇ ਉਹ ਬਿਲਕੁਲ ਠੀਕ ਹੋ ਗਿਆ।"

8ਹਿਜ਼ਕੀਯਾਹ ਲਈ ਇੱਕ ਚਿਨ੍ਹ ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, “ਕੀ ਚਿੰਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸ ਦੇ ਮੰਦਰ ਜਾਵਾਂਗਾ?”"

9ਯਸਾਯਾਹ ਨੇ ਆਖਿਆ, “ਤੂੰ ਕੀ ਚਾਹੁੰਦਾ ਹੈਂ ਤੂੰ ਦੱਸ ਕਿ ਇਸ ਨਿਸ਼ਾਨ ਵਜੋਂ ਪਰਛਾਵਾਂ ਦਸ ਕਦਮ ਤੇਰੇ ਅਗਾਂਹ ਨੂੰ ਜਾਵੇ ਕਿ ਪਰਛਾਵਾਂ ਤੇਰੇ ਤੋਂ ਦਸ ਕਦਮ ਪਿੱਛਾਂਹ ਨੂੰ ਜਾਵੇ ਇਹ ਇਸ ਲਈ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਕਿਹਾ ਹੈ ਉਸ ਨੂੰ ਕਰੇਂਗਾ ਕਿਉਂ ਕਿ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ।”"

10ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅਗਾਂਹ ਜਾਣਾ ਤਾਂ ਸੌਖਾ ਜਿਹਾ ਕੰਮ ਹੈ। ਨਹੀਂ! ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਨੂੰ ਕਹੋ ਮੁੜੇ।”"

2Kings 15 illustration - 2Kings Chapter 15

11ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢੱਲ ਚੁੱਕਿਆ ਸੀ ਉਨਾ ਹੀ ਪਿੱਛਾਂਹ ਨੂੰ ਮੋੜ ਦਿੱਤਾ।"

12ਹਿਜ਼ਕੀਯਾਹ ਅਤੇ ਬਾਬਲ ਤੋਂ ਮਨੁੱਖ ਉਨ੍ਹਾਂ ਦਿਨੀ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤਰ ਬਰਦੋਕ-ਬਲਦਾਨ ਨੇ ਹਿਜ਼ਕੀਯਾਹ ਨੂੰ ਤੋਹਫ਼ਾ ਅਤੇ ਚਿੱਠੀਆਂ ਭੇਜੀਆਂ ਕਿਉਂ ਕਿ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ।"

13ਹਿਜ਼ਕੀਯਾਹ ਨੇ ਬਾਬਲ ਤੋਂ ਆਏ ਆਦਮੀਆਂ ਦਾ ਸੁਆਗਤ ਕੀਤਾ ਅਤੇ ਆਪਣੇ ਘਰ ਦੀਆਂ ਕੀਮਤੀ ਵਸਤਾਂ ਉਨ੍ਹਾਂ ਨੂੰ ਵਿਖਾਈਆਂ। ਉਸ ਨੇ ਉਨ੍ਹਾਂ ਨੂੰ ਆਪਣਾ ਸਾਰਾ ਤੋਸ਼ਾ-ਖਾਨਾ, ਉਸ ਵਿੱਚ ਪਇਆ ਸੋਨਾ, ਚਾਂਦੀ, ਮਸਾਲੇ, ਖਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਸੀ, ਵਿਖਾਇਆ।"

14ਜਦੋਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਤੇ ਉਸ ਨੂੰ ਆਖਿਆ, “ਇਹ ਆਦਮੀ ਇਹ ਕਿੱਥੋਂ ਆਏ ਹਨ ਅਤੇ ਕੀ ਆਖਦੇ ਹਨ?” ਹਿਜ਼ਕੀਯਾਹ ਨੇ ਕਿਹਾ, “ਇਹ ਦੂਰ ਦੇ ਦੇਸ ਬਾਬਲ ਵਿੱਚੋਂ ਆਏ ਹਨ।”"

15ਯਸਾਯਾਹ ਨੇ ਕਿਹਾ, “ਉਨ੍ਹਾਂ ਨੇ ਤੇਰੇ ਤੋਂਸ਼ੇ-ਖਾਨੇ ਵਿੱਚ ਕੀ ਵੇਖਿਆ?” ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਤੋਸ਼ੇ-ਖਾਨੇ ਦਾ ਸਭ ਕੁਝ ਵੇਖਿਆ ਹੈ। ਅਜਿਹਾ ਕੁਝ ਵੀ ਨਹੀਂ ਜੋ ਮੈਂ ਉਨ੍ਹਾਂ ਨੂੰ ਨਾ ਵਿਖਾਇਆ ਹੋਵੇ।”"

2Kings 15 illustration - 2Kings Chapter 15

16ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਯਹੋਵਾਹ ਦਾ ਬਚਨ ਤੇ ਸੰਦੇਸ਼ ਸੁਣ!"

17ਉਹ ਸਮਾਂ ਆਵੇਗਾ ਕਿ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਤੀਕ ਇਕੱਠਾ ਕੀਤਾ ਉਹ ਬਾਬਲ ਨੂੰ ਲਿਜਾਇਆ ਜਾਵੇਗਾ। ਕੁਝ ਵੀ ਨਹੀਂ ਬਚੇਗਾ। ਯਹੋਵਾਹ ਇਹ ਆਖਦਾ ਹੈ,"

18ਬਾਬਲ ਦੇ ਲੋਕ ਤੇਰੇ ਪੁੱਤਰਾਂ ਨੂੰ ਵੀ ਚੁੱਕ ਲੈ ਜਾਣਗੇ ਅਤੇ ਬਾਬਲ ਦੇ ਮਹਲਾਂ ਵਿੱਚ ਉਨ੍ਹਾਂ ਨੂੰ ਖੋਜੇ ਬਣਾ ਦੇਣਗੇ।”"

19ਤਦ ਹਿਜ਼ਕੀਯਾਹ ਨੇ ਯਸਾਯਾਹ ਨੂੰ ਕਿਹਾ, “ਜੋ ਯਹੋਵਾਹ ਦਾ ਬਚਨ ਤੂੰ ਬੋਲਿਆ ਹੈ ਉਹ ਚੰਗਾ ਹੈ।” (ਹਿਜ਼ਕੀਯਾਹ ਨੇ ਇਹ ਵੀ ਆਖਿਆ, “ਇਹ ਚੰਗਾ ਹੈ ਜੇਕਰ ਸੱਚਮੁੱਚ ਮੇਰੇ ਜੀਣ ਸਮੇਂ ਤੀਕ ਵਾਸਤਵਿਕ ਸ਼ਾਂਤੀ ਰਹੇ।”)"

20ਹਿਜ਼ਕੀਯਾਹ ਦੀ ਬਾਕੀ ਜੀਵਨ ਕਥਾ ਤੇ ਉਸ ਦੇ ਮਹਾਨ ਕਾਰਜ ਜੋ ਉਸ ਨੇ ਆਪਣੇ ਜੀਵਨ-ਕਾਲ ਵਿੱਚ ਕੀਤੇ, ਸਮੇਤ ਉਸ ਦੇ ਜਿਹੜਾ ਉਸ ਨੇ ਤਲਾਬ ਤੋਂ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ, ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"

2Kings 15 illustration - 2Kings Chapter 15

21ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨੱਸ਼ਹ ਨਵਾਂ ਪਾਤਸ਼ਾਹ ਬਣਿਆ।"

22ਮਨੱਸ਼ਹ ਦਾ ਯਹੂਦਾਹ ਉੱਪਰ ਭੈੜਾ ਰਾਜ ਕਰਨਾ ਮਨੱਸ਼ਹ 12 ਸਾਲਾਂ ਦਾ ਸੀ ਜਦ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ। ਉਸ ਨੇ ਯਰੂਸ਼ਲਮ ਵਿੱਚ 55ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਫ਼ਸੀਬਾਹ ਸੀ।"

23ਮਨੱਸ਼ਹ ਨੇ ਵੀ ਉਹੀ ਗੱਲਾਂ ਕੀਤੀਆਂ ਜੋ ਯਹੋਵਾਹ ਨੇ ਆਖਿਆ ਕਿ ਗ਼ਲਤ ਸਨ। ਉਸ ਨੇ ਵੀ ਬਾਕੀ ਕੌਮਾਂ ਵਾਂਗ ਹੀ ਭੈੜੇ ਕੰਮ ਕੀਤੇ ਜਦੋਂ ਇਸਰਾਏਲੀ ਆਏ ਤੇ ਯਹੋਵਾਹ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ।"

24ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ।"

25ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।”"

2Kings 15 illustration - 2Kings Chapter 15

26ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ।"

27ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ। ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ।"

28ਉਸ ਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, “ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰੱਖਾਂਗਾ।"

29ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।”"

30ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।"

2Kings 15 illustration - 2Kings Chapter 15

31ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਨੂੰ ਇਹ ਆਖਣ ਲਈ ਭੇਜਿਆ:"

32“ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਇਹ ਬੁਰੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵੱਧਕੇ ਉਸ ਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸ ਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ।"

33ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, ‘ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ।"

34ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂੰਝ ਕੇ ਇਸ ਨੂੰ ਮੂਧਾ ਮਾਰ ਦਿੱਤਾ ਹੈ।"

35ਉੱਥੋਂ ਫ਼ਿਰ ਭੀ ਮੇਰੇ ਕੁਝ ਲੋਕ ਬਚੇ ਰਹਿਣਗੇ, ਪਰ ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹਵਾਲੇ ਕਰਾਂਗਾ। ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣਗੇ ਤੇ ਉਹ ਉਨ੍ਹਾਂ ਲਈ ਜੰਗ ਵਿੱਚ ਜਿੱਤੀਆਂ ਕੀਮਤੀ ਵਸਤਾਂ ਵਾਂਗ ਹੋਣਗੇ!"

2Kings 15 illustration - 2Kings Chapter 15

36ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਲੇ।"

37ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।’”"

38ਮਨੱਸ਼ਹ ਨੇ ਜੋ ਵੀ ਪਾਪ ਕੀਤੇ, ਉਹ ਸਾਰੇ ਪਾਪ ਜਿਹੜੇ ਉਸ ਕੀਤੇ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

Chapter Complete

You have read 2Kings 15

38 verses