Lumina
2Kings

Elijah Taken to Heaven

2Kings 2·Punjabi Bible

1ਤਾਂ ਉਹ ਆਦਮੀ ਅਰਾਮੀ ਫ਼ੌਜ ਦੇ ਪਿੱਛੇ ਯਰਦਨ ਦਰਿਆ ਤੀਕ ਗਏ ਅਤੇ ਉਹ ਸਾਰਾ ਰਸਤਾ ਵਸਤਰਾਂ ਅਤੇ ਭਾਂਡਿਆਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਸਤਰਾਂ ਨੂੰ ਅਰਾਮੀਆਂ ਨੇ ਭਾਜੜ ਵਿੱਚ ਰਾਹ ’ਚ ਹੀ ਸੁੱਟ ਦਿੱਤਾ ਸੀ। ਸੰਦੇਸ਼ਵਾਹਕ ਵਾਪਸ ਗਏ ਅਤੇ ਪਾਤਸ਼ਾਹ ਨੂੰ ਜਾਕੇ ਇਹ ਹਾਲ ਸੁਣਾਇਆ।"

2ਤਦ ਲੋਕਾਂ ਨੇ ਬਾਹਰ ਨਿਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟ ਲਿਆ। ਉੱਥੇ ਹਰ ਇੱਕ ਲਈ ਬੇਸ਼ੁਮਾਰ ਸਮਾਨ ਸੀ। ਸੋ ਯਹੋਵਾਹ ਦੇ ਬਚਨ ਅਨੁਸਾਰ ਆਟੇ ਦੀ ਇੱਕ ਟੋਕਰੀ, ਇੱਕ ਸ਼ੇਕਲ ਤੇ ਜੌਆਂ ਦੀਆਂ ਦੋ ਟੋਕਰੀਆਂ, ਇੱਕ ਰੁਪਏ ਦੀਆਂ ਹੋਣਗੀਆਂ।"

3ਤਾਂ ਪਾਤਸ਼ਾਹ ਨੇ ਉਸੇ ਅਫ਼ਸਰ ਨੂੰ, ਜਿਸ ਤੇ ਉਹ ਬਹੁਤ ਭਰੋਸਾ ਕਰਦਾ ਸੀ, ਫ਼ਾਟਕ ਦੀ ਦੇਖਭਾਲ ਉੱਪਰ ਲਗਾ ਦਿੱਤਾ। ਪਰ ਲੋਕ ਦੁਸ਼ਮਣ ਦੇ ਡੇਰੇ ਤੋਂ ਅੰਨ ਲੁੱਟਣ ਲਈ ਨੱਸੇ ਤੇ ਉਹ ਲੋਕਾਂ ਦੀ ਭੀੜ ਵਿੱਚ ਉਨ੍ਹਾਂ ਦੇ ਪੈਰਾਂ ਹੇਠ ਹੀ ਲਿਤਾੜਿਆ ਗਿਆ ਅਤੇ ਮਰ ਗਿਆ। ਤਾਂ ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਜਦੋਂ ਪਾਤਸ਼ਾਹ ਉਸ ਦੇ ਘਰ ਆਇਆ ਸੀ ਤਾਂ ਆਖਿਆ ਸੀ।"

4ਅਲੀਸ਼ਾ ਨੇ ਆਖਿਆ ਸੀ, “ਕੱਲ ਇਸੇ ਵੇਲੇ ਸਾਮਰਿਯਾ ਸ਼ਹਿਰ ਦੇ ਫ਼ਾਟਕ ਤੇ ਜੌਆਂ ਦੀਆਂ ਦੋ ਟੋਕਰੀਆਂ ਤੇ ਆਟੇ ਦੀ ਇੱਕ ਟੋਕਰੀ ਇੱਕ ਸ਼ੇਕਲ ਲਈ ਉਪਲਬਧ ਹੋਣਗੀਆਂ।”"

5ਪਰ ਅਫ਼ਸਰ ਨੇ ਅਲੀਸ਼ਾ ਨੂੰ ਇਹ ਆਖਿਆ ਸੀ ਕਿ “ਜੇਕਰ ਯਹੋਵਾਹ ਅਕਾਸ਼ ਵਿੱਚ ਵੀ ਤਾਕੀਆਂ ਲਗਾ ਦੇਵੇ ਤਾਂ ਵੀ ਅਜਿਹਾ ਨਹੀਂ ਹੋ ਸੱਕਦਾ।” ਤਾਂ ਅਲੀਸ਼ਾ ਨੇ ਉਸ ਨੂੰ ਆਖਿਆ ਸੀ, “ਤੂੰ ਆਪਣੀਆਂ ਅੱਖਾਂ ਸਾਹਮਣੇ ਇਹ ਨਜ਼ਾਰਾ ਵੇਖੇਂਗਾ ਪਰ ਤੂੰ ਉਸ ਅੰਨ ਵਿੱਚੋਂ ਕੁਝ ਖਾ ਨਹੀਂ ਸੱਕੇਂਗਾ।”"

2Kings 2 illustration - 2Kings Chapter 2

6ਸੋ ਉਸ ਨਾਲ ਉਵੇਂ ਹੀ ਹੋਇਆ ਤੇ ਉਹ ਫ਼ਾਟਕ ਦੇ ਵਿੱਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧ ਕੇ ਮਾਰਿਆ ਗਿਆ।"

7ਸ਼ੂਨੰਮੀ ਔਰਤ ਅਤੇ ਪਾਤਸ਼ਾਹ ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”"

8ਤਾਂ ਉਸ ਔਰਤ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ। ਤਾਂ ਉਹ ਸੱਤ ਸਾਲਾਂ ਲਈ ਫ਼ਲਿਸਤੀਆਂ ਦੇ ਦੇਸ਼ ਵਿੱਚ ਆਪਣੇ ਟੱਬਰ ਨੂੰ ਲੈ ਕੇ ਚਲੀ ਗਈ।"

9ਜਦ ਸੱਤ ਸਾਲ ਬੀਤ ਗਏ ਤਾਂ ਉਹ ਫ਼ਲਿਸਤੀਆਂ ਨੂੰ ਛੱਡ, ਮੁੜ ਆਪਣੇ ਘਰ ਲਈ ਮੁੜ ਆਈ। ਫ਼ਲਿਸਤੀਆਂ ਤੋਂ ਵਾਪਸ ਆਕੇ ਉਹ ਪਾਤਸ਼ਾਹ ਕੋਲ ਦੁਹਾਈ ਦੇਣ ਗਈ ਕਿ ਉਸ ਨੂੰ ਉਸਦਾ ਘਰ ਤੇ ਜ਼ਮੀਨ ਵਾਪਸ ਦਿੱਤੀ ਜਾਵੇ।"

10ਤਦ ਪਾਤਸ਼ਾਹ, ਪਰਮੇਸ਼ੁਰ ਦੇ ਮਨੁੱਖ ਦੇ ਜਵਾਨ ਗੇਹਾਜੀ ਨਾਲ ਗੱਲਾਂ ਕਰ ਰਿਹਾ ਸੀ, “ਕਿਰਪਾ ਕਰਕੇ ਤੂੰ ਉਹ ਸਾਰੇ ਵੱਡੇ-ਵੱਡੇ ਕੰਮ ਮੈਨੂੰ ਦੱਸ ਜੋ ਅਲੀਸ਼ਾ ਨੇ ਕੀਤੇ ਹਨ।”"

2Kings 2 illustration - 2Kings Chapter 2

11ਜਦ ਗੇਹਾਜੀ ਪਾਤਸ਼ਾਹ ਨੂੰ ਦੱਸ ਰਿਹਾ ਸੀ ਕਿ ਅਲੀਸ਼ਾ ਨੇ ਇੱਕ ਮਰੇ ਹੋਏ ਮਨੁੱਖ ਨੂੰ ਜੀਵਿਤ ਕੀਤਾ ਸੀ, ਉਸੇ ਵੇਲੇ ਜਿਸ ਔਰਤ ਦੇ ਬੱਚੇ ਨੂੰ ਅਲੀਸ਼ਾ ਨੇ ਜੀਵਿਤ ਕੀਤਾ ਸੀ, ਉੱਥੇ ਪਹੁੰਚ ਗਈ, ਉਹ ਪਾਤਸ਼ਾਹ ਕੋਲੋਂ ਆਪਣਾ ਖੁੱਸ ਚੁੱਕਾ ਘਰ ਤੇ ਜ਼ਮੀਨ ਵਾਪਸ ਲੈਣ ਲਈ ਮਦਦ ਮੰਗਣ ਗਈ ਸੀ। ਗੇਹਾਜੀ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹੀ ਉਹ ਔਰਤ ਹੈ ਤੇ ਇਹੀ ਉਹ ਬੱਚਾ, ਜਿਸ ਨੂੰ ਅਲੀਸ਼ਾ ਨੇ ਮਰੇ ਹੋਏ ਨੂੰ ਜਿਉਂਦਾ ਕੀਤਾ ਸੀ।”"

12ਪਾਤਸ਼ਾਹ ਨੇ ਉਸ ਔਰਤ ਨੂੰ ਪੁੱਛਿਆ ਕਿ ਉਹ ਕੀ ਚਾਹੁੰਦੀ ਹੈ? ਤਾਂ ਉਸ ਔਰਤ ਨੇ ਉਸ ਨੂੰ ਸਭ ਦੱਸਿਆ। ਤਦ ਪਾਤਸ਼ਾਹ ਨੇ ਇੱਕ ਅਫ਼ਸਰ ਨੂੰ ਉਸ ਔਰਤ ਦੀ ਮਦਦ ਲਈ ਭੇਜਿਆ। ਪਾਤਸ਼ਾਹ ਨੇ ਆਖਿਆ, “ਇਸ ਔਰਤ ਨੂੰ ਇਸਦੀ ਸਾਰੀ ਜ਼ਮੀਨ ਜਾਇਦਾਦ ਤੇ ਜੋ ਇਸਦਾ ਹੱਕ ਹੈ, ਇਸ ਨੂੰ ਵਾਪਸ ਕਰ ਦਿੱਤਾ ਜਾਵੇ ਤੇ ਜਿਸ ਦਿਨ ਤੋਂ ਇਹ ਜ਼ਮੀਨ ਛੱਡ ਕੇ ਇੱਥੋਂ ਗਈ ਹੈ ਉਸ ਦਿਨ ਤੋਂ ਲੈ ਕੇ ਅੱਜ ਤੀਕ ਦੀ ਫ਼ਸਲ ਜੋ ਇਸਦਾ ਹੱਕ ਬਣਦਾ ਹੈ ਇਸ ਨੂੰ ਵਾਪਸ ਕੀਤਾ ਜਾਵੇ।”"

13ਬਨ-ਹਦਦ ਦਾ ਅਲੀਸ਼ਾ ਕੋਲ ਹਜ਼ਾਏਲ ਨੂੰ ਭੇਜਣਾ ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਅਰਾਮ ਦਾ ਪਾਤਸ਼ਾਹ ਬਨ-ਹਦਦ ਤਦ ਬੀਮਾਰ ਸੀ। ਇੱਕ ਮਨੁੱਖ ਨੇ ਬਨ-ਹਦਦ ਨੂੰ ਇਹ ਦੱਸਿਆ ਕਿ ਪਰਮੇਸ਼ੁਰ ਦਾ ਮਨੁੱਖ ਇੱਥੇ ਆਇਆ ਹੈ।"

14ਤਦ ਬਨ-ਹਦਦ ਪਾਤਸ਼ਾਹ ਨੇ ਹਜ਼ਾਏਲ ਨੂੰ ਆਖਿਆ, “ਜਾਓ ਤੇ ਤੋਹਫ਼ਾ ਲੈ ਕੇ ਪਰਮੇਸ਼ੁਰ ਦੇ ਮਨੁੱਖ ਨੂੰ ਮਿਲਣ ਲਈ ਜਾਵੋ ਅਤੇ ਉਸ ਨੂੰ ਆਖੋ ਕਿ ਯਹੋਵਾਹ ਨੂੰ ਪੁੱਛੇ ਕਿ ਕੀ ਮੈਂ ਆਪਣੀ ਬਿਮਾਰੀ ਤੋਂ ਠੀਕ ਹੋ ਜਾਵਾਂਗਾ?”"

15ਤਦ ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਆਪਣੇ ਨਾਲ ਤੋਹਫ਼ੇ ਵੀ ਲੈ ਗਿਆ। ਉਹ ਆਪਣੇ ਨਾਲ ਦੰਮਿਸਕ ਦੀਆਂ ਸਭ ਵਿਸ਼ੇਸ਼ ਵਸਤਾਂ ਲੈ ਕੇ ਗਿਆ। ਇਹ ਸਭ ਤੋਹਫ਼ੇ ਚੁੱਕਣ ਲਈ ਉਸ ਨੂੰ ਚਾਲੀ ਊਠ ਕਰਨੇ ਪਏ ਤੇ ਫ਼ਿਰ ਹਜ਼ਾਏਲ ਅਲੀਸ਼ਾ ਵੱਲ ਗਿਆ ਅਤੇ ਜਾਕੇ ਉਸ ਨੂੰ ਆਖਿਆ, “ਤੇਰੇ ਚੇਲੇ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਇਹ ਪੁੱਛਾਂ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਵਾਂਗਾ?”"

2Kings 2 illustration - 2Kings Chapter 2

16ਤਦ ਅਲੀਸ਼ਾ ਨੇ ਹਜ਼ਾਏਲ ਨੂੰ ਆਖਿਆ, “ਜਾਹ ਅਤੇ ਜਾਕੇ ਬਨ-ਹਦਦ ਨੂੰ ਆਖ ਕਿ ਉਹ ਅੱਛਾ ਹੋ ਜਾਵੇਗਾ ਪਰ ਯਹੋਵਾਹ ਨੇ ਮੇਰੇ ਉਪਰ ਪ੍ਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।”"

17ਅਲੀਸ਼ਾ ਦੀ ਹਜ਼ਾਏਲ ਬਾਰੇ ਭਵਿੱਖਬਾਣੀ ਅਲੀਸ਼ਾ ਹਜ਼ਾਏਲ ਵੱਲ ਟਿਕ-ਟਿਕੀ ਲਗਾ ਕੇ ਉਨੀ ਦੇਰ ਵੇਖਦਾ ਰਿਹਾ ਜਦ ਤੀਕ ਉਹ ਸ਼ਰਮਸਾਰ ਨਾ ਹੋ ਗਿਆ। ਤਦ ਪਰਮੇਸ਼ੁਰ ਦੇ ਮਨੁੱਖ ਨੇ ਰੋਣਾ ਸ਼ੁਰੂ ਕਰ ਦਿੱਤਾ।"

18ਹਜ਼ਾਏਲ ਨੇ ਪੁੱਛਿਆ, “ਸੁਆਮੀ, ਤੂੰ ਰੋ ਕਿਉਂ ਰਿਹਾ ਹੈ?” ਅਲੀਸ਼ਾ ਨੇ ਆਖਿਆ “ਮੈਂ ਇਸ ਲਈ ਰੋ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਜੋ ਬਦੀ ਤੂੰ ਇਸਰਾਏਲੀਆਂ ਨਾਲ ਕਰਨ ਵਾਲਾ ਹੈਂ। ਤੂੰ ਉਨ੍ਹਾਂ ਦੇ ਮਜ਼ਬੂਤ ਸ਼ਹਿਰਾਂ ਨੂੰ ਸਾੜ ਦੇਵੇਂਗਾ ਅਤੇ ਉਨ੍ਹਾਂ ਦੇ ਨੌਜੁਆਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ। ਤੂੰ ਉਨ੍ਹਾਂ ਦੇ ਮਾਸੂਮ ਬੱਚਿਆਂ ਨੂੰ ਵੀ ਮਾਰ ਮੁਕਾਵੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਵੀ ਚੀਰ ਸੁੱਟੇਂਗਾ।”"

19ਹਜ਼ਾਏਲ ਨੇ ਆਖਿਆ, “ਮੈਂ ਇੰਨਾ ਤਾਕਤਵਰ ਮਨੁੱਖ ਨਹੀਂ ਜੋ ਇਹੋ ਜਿਹੇ ਵੱਡੇ ਕਾਰਜ ਕਰ ਸੱਕਾਂ।” ਅਲੀਸ਼ਾ ਨੇ ਆਖਿਆ, “ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਉੱਤੇ ਰਾਜਾ ਹੋਵੇਂਗਾ।”"

20ਤਦ ਹਜ਼ਾਏਲ ਉੱਥੋਂ ਮੁੜਕੇ ਪਾਤਸ਼ਾਹ ਕੋਲ ਗਿਆ। ਬਨ-ਹਦਦ ਨੇ ਹਜ਼ਾਏਲ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਹਜ਼ਾਏਲ ਨੇ ਉੱਤਰ ਦਿੱਤਾ, “ਅਲੀਸ਼ਾ ਨੇ ਮੈਨੂੰ ਕਿਹਾ ਹੈ ਕਿ ਤੂੰ ਜਿਉਂਦਾ ਰਹੇਗਾ।”"

2Kings 2 illustration - 2Kings Chapter 2

21ਹਜ਼ਾਏਲ ਵੱਲੋਂ ਬਨ-ਹਦਦ ਦਾ ਕਤਲ ਪਰ ਅਗਲੇ ਦਿਨ, ਹਜ਼ਾਏਲ ਨੇ ਇੱਕ ਮੋਟਾ ਕੱਪੜਾ ਲਿਆ ਤੇ ਉਸ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਨੂੰ ਢੱਕ ਦਿੱਤਾ, ਇਸ ਨਾਲ ਬਨ-ਹਦਦ ਮਰ ਗਿਆ ਤੇ ਹਜ਼ਾਏਲ ਨਵਾਂ ਰਾਜਾ ਬਣ ਗਿਆ।"

22ਯਹੋਰਾਮ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ, ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਪਾਤਸ਼ਾਹ ਸੀ, ਉਸ ਵੇਲੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।"

23ਯਹੋਰਾਮ ਜਦੋਂ ਰਾਜ ਕਰਨ ਲੱਗਿਆ ਤਾਂ ਉਹ 32 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।"

24ਪਰ ਉਸ ਨੇ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹ ਨੂੰ ਹੀ ਫ਼ੜਿਆ ਤੇ ਉਹ ਕੁਝ ਕੀਤਾ ਜੋ ਯਹੋਵਾਹ ਉਚਿਤ ਨਹੀਂ ਸੀ ਸਮਝਦਾ। ਕਿਉਂ ਕਿ ਅਹਾਬ ਦੀ ਧੀ ਉਸਦੀ ਰਾਣੀ ਹੋ ਗਈ ਸੀ ਇਸ ਲਈ ਉਸ ਨੇ ਵੀ ਉਹੀ ਕੁਝ ਕੀਤਾ।"

25ਫ਼ਿਰ ਵੀ ਯਹੋਵਾਹ ਨੇ ਆਪਣੇ ਇਕਰਾਰ ਕਾਰਣ ਜਿਹੜਾ ਕਿ ਉਸ ਨੇ ਦਾਊਦ ਨਾਲ ਕੀਤਾ ਸੀ ਉਸ ਨੂੰ ਨਸ਼ਟ ਨਾ ਕੀਤਾ। ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਸਦੀ ਅੰਸ਼ ਵਿੱਚੋਂ ਕੋਈ ਨਾ ਕੋਈ ਰਾਜ ਕਰੇਗਾ।"

Chapter Complete

You have read 2Kings 2

25 verses