1ਯਹੋਰਾਮ ਦੇ ਰਾਜ ਦੇ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਗੀ ਨੂੰ ਆਕੀ ਹੋ ਗਿਆ ਅਤੇ ਅਦੋਮ ਦੇ ਲੋਕਾਂ ਨੇ ਆਪਣੇ ਲਈ ਇੱਕ ਅਲੱਗ ਰਾਜਾ ਚੁਣਿਆ।"
2ਤਦ ਯਹੋਰਾਮ ਅਤੇ ਉਸ ਦੇ ਸਾਰੇ ਰੱਥ ਸਈਰ ਨੂੰ ਗਏ ਤੇ ਅਦੋਮੀਆਂ ਦੀ ਫ਼ੌਜ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਯਹੋਰਾਮ ਤੇ ਉਸ ਦੇ ਅਫ਼ਸਰਾਂ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ, ਉਨ੍ਹਾਂ ਤੇ ਹਮਲਾ ਕਰਕੇ ਉਹ ਬਚਕੇ ਨਿਕਲ ਗਏ ਅਤੇ ਯਹੋਰਾਮ ਦੀ ਸਾਰੀ ਸੈਨਾ ਭੱਜ ਗਈ ਅਤੇ ਘਰਾਂ ਨੂੰ ਪਰਤ ਗਈ।"
3ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ। ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ।"
4ਯਹੋਰਾਮ ਦੀ ਬਾਕੀ ਵਾਰਤਾ ਅਤੇ ਜੋ ਕਾਰਜ ਉਸ ਨੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
5ਯਹੋਰਾਮ ਮਰ ਗਿਆ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ।"

6ਅਹਜ਼ਯਾਹ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ ਦੇ ਪੁੱਤਰ ਯਹੋਰਾਮ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।"
7ਉਸ ਵਕਤ ਅਹਜ਼ਯਾਹ 22 ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਥਲਯਾਹ ਜੋ ਕਿ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।"
8ਅਹਜ਼ਯਾਹ ਵੀ ਅਹਾਬ ਦੇ ਘਰਾਣੇ ਦੇ ਰਾਹੇ ਹੀ ਤੁਰਿਆ ਅਤੇ ਉਸ ਨੇ ਵੀ ਅਹਾਬ ਦੇ ਘਰਾਣੇ ਵਾਂਗ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ, ਕਿਉਂ ਕਿ ਉਹ ਅਹਾਬ ਦੇ ਘਰਾਣੇ ਦਾ ਹੀ ਜੁਆਈ ਸੀ।"
9ਜੰਗ ਵਿੱਚ ਹਜ਼ਾਏਲ ਦੇ ਖਿਲਾਫ਼ ਲੜਦਿਆਂ ਯੋਰਾਮ ਦਾ ਫ਼ੱਟੜ ਹੋਣਾ ਯੋਰਾਮ ਅਹਾਬ ਦੇ ਘਰਾਣੇ ਵਿੱਚੋਂ ਸੀ। ਅਹਜ਼ਯਾਹ ਰਾਮੋਥ ਗਿਲਆਦ ਵਿੱਚ ਯੋਰਾਮ ਦੇ ਨਾਲ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫ਼ੱਟੜ ਕੀਤਾ।"
10ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।"

11ਅਲੀਸ਼ਾ ਦਾ ਨੌਜੁਆਨ ਨਬੀ ਨੂੰ ਯੇਹੂ ਨੂੰ ਮਸਹ ਕਰਨ ਲਈ ਕਹਿਣਾ ਅਲੀਸ਼ਾ ਨਬੀ ਨੇ ਨਬੀਆਂ ਦੇ ਟੋਲੇ ਵਿੱਚੋਂ ਇੱਕ ਨੂੰ ਸੱਦ ਕੇ ਉਸ ਨੂੰ ਆਖਿਆ, “ਆਪਣਾ ਆਪ ਕੱਸ ਅਤੇ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ-ਗਿਲਆਦ ਵਿੱਚ ਜਾਹ।"
12ਜਦ ਤੂੰ ਉੱਥੇ ਜਾਵੇਂ ਤਾਂ ਨਿਮਸ਼ੀ ਦੇ ਪੋਤਰੇ, ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੂੰ ਲੱਭੀ। ਫ਼ਿਰ ਤੂੰ ਅੰਦਰ ਜਾਕੇ ਉਸ ਨੂੰ ਉਸ ਦੇ ਭਰਾਵਾਂ ਵਿੱਚੋਂ ਉੱਠਾਕੇ ਅੰਦਰਲੀ ਕੋਠੜੀ ਵਿੱਚ ਲੈ ਜਾਵੀਂ।"
13ਫ਼ਿਰ ਤੇਲ ਦੀ ਕੁੱਪੀ ਲੈ ਕੇ ਉਸ ਦੇ ਸਿਰ ਤੇ ਰੋੜ ਦੇਵੀਂ ਅਤੇ ਆਖੀਂ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। ਫ਼ਿਰ ਤੂੰ ਬੂਹਾ ਖੋਲ੍ਹ ਕੇ ਨੱਸ ਆਵੀ, ਉੱਥੇ ਰੁਕੀ ਨਾ।”"
14ਸੋ ਇਹ ਜੁਆਨ ਨਬੀ ਰਾਮੋਥ-ਗਿਲਆਦ ਨੂੰ ਗਿਆ।"
15ਜਦੋਂ ਨੌਜੁਆਨ ਉੱਥੇ ਪਹੁੰਚਿਆ ਤਾਂ ਉਸ ਨੇ ਉੱਥੇ ਸੈਨਾ ਦੇ ਕਪਤਾਨਾਂ ਨੂੰ ਬੈਠੇ ਹੋਏ ਵੇਖਿਆ। ਤਾਂ ਉਸ ਨੌਜੁਆਨ ਨੇ ਆਖਿਆ, “ਹੇ ਕਪਤਾਨ! ਮੈਂ ਤੇਰੇ ਲਈ ਇੱਕ ਸੁਨੇਹਾ ਲੈ ਕੇ ਆਇਆ ਹਾਂ।” ਯੇਹੂ ਬੋਲਿਆ “ਅਸੀਂ ਸਾਰੇ ਹੀ ਇੱਥੇ ਬੈਠੇ ਹਾਂ, ਸਾਡੇ ਸਾਰਿਆਂ ਵਿੱਚੋਂ ਕਿਸ ਲਈ ਸੁਨੇਹਾ ਲੈ ਕੇ ਤੂੰ ਆਇਆ ਹੈਂ?” ਉਸ ਨੌਜੁਆਨ ਨੇ ਕਿਹਾ, “ਸੰਦੇਸ਼ ਹੇ ਕਪਤਾਨ! ਤੇਰੇ ਲਈ ਹੀ ਹੈ।”"

16ਤਦ ਯੇਹੂ ਉੱਠ ਕੇ ਘਰ ਅੰਦਰ ਗਿਆ ਤਦ ਨੌਜੁਆਨ ਨਬੀ ਨੇ ਯੇਹੂ ਦੇ ਸਿਰ ਤੇ ਤੇਲ ਡੋਹਲ ਦਿੱਤਾ ਅਤੇ ਉਸ ਨੂੰ ਆਖਿਆ, “ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, ‘ਮੈਂ ਤੈਨੂੰ ਯਹੋਵਾਹ ਦੇ ਲੋਕਾਂ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।"
17ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀ। ਇਸ ਤਰੀਕੇ ਮੈਂ ਈਜ਼ਬਲ ਤੋਂ ਆਪਣੇ ਸੇਵਕਾਂ ਦੀ ਮੌਤ, ਨਬੀਆਂ ਦੀ ਅਤੇ ਹੋਰ ਯਹੋਵਾਹ ਦੇ ਸੇਵਕਾਂ ਦੀ ਜੋ ਕਤਲ ਹੋਏ ਬਦਲਾ ਲਵਾਂਗਾ।"
18ਇਉਂ ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ। ਮੈਂ ਉਸ ਦੇ ਘਰਾਣੇ ’ਚੋ ਇੱਕ ਵੀ ਮੁੰਡੇ ਨੂੰ ਜਿਉਂਦਾ ਨਾ ਛੱਡਾਂਗਾ।"
19ਮੈਂ ਅਹਾਬ ਦੇ ਘਰ ਨੂੰ ਨਬਾਟ ਦੇ ਪੁੱਤਰ, ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗ ਕਰ ਦੇਵਾਂਗਾ।"
20ਈਜ਼ਬਲ ਨੂੰ ਦਫ਼ਨਾਇਆ ਨਹੀਂ ਜਾਵੇਗਾ ਸਗੋਂ ਉਸਦੀ ਲਾਸ਼ ਨੂੰ ਯਿਜ਼ਰਏਲ ਵਿੱਚ ਕੁੱਤੇ ਖਾਣਗੇ।’” ਫ਼ੇਰ ਉਹ ਨੌਜੁਆਨ ਨਬੀ ਦਰਵਾਜ਼ਾ ਖੋਲ੍ਹਕੇ ਭੱਜ ਗਿਆ।"

21ਸੇਵਕਾਂ ਨੇ ਯੇਹੂ ਨੂੰ ਪਾਤਸ਼ਾਹ ਠਹਿਰਾਇਆ ਫ਼ਿਰ ਯੇਹੂ ਆਪਣੇ ਪਾਤਸ਼ਾਹ ਦੇ ਅਫ਼ਸਰਾਂ ਕੋਲ ਵਾਪਿਸ ਗਿਆ। ਉਨ੍ਹਾਂ ਵਿੱਚੋਂ ਇੱਕ ਨੇ ਯੇਹੂ ਨੂੰ ਪੁੱਛਿਆ, “ਕੀ ਸਭ ਕੁਝ ਠੀਕ-ਠਾਕ ਹੈ? ਇਹ ਕਮਲਾ ਆਦਮੀ ਤੇਰੇ ਕੋਲ ਕਿਉਂ ਆਇਆ ਸੀ?” ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਤੁਸੀਂ ਉਸ ਆਦਮੀ ਨੂੰ ਅਤੇ ਉਸ ਦੇ ਗੱਲ ਕਰਨ ਦੇ ਸਨਕੀ ਤਰੀਕੇ ਨੂੰ ਵੀ ਜਾਣਦੇ ਹੋ।”"
22ਅਫ਼ਸਰਾਂ ਨੇ ਕਿਹਾ, “ਨਹੀਂ! ਸਾਨੂੰ ਸੱਚ ਦੱਸ ਕਿ ਉਸ ਨੇ ਕੀ ਆਖਿਆ ਹੈ?” ਤਾਂ ਯੇਹੂ ਨੇ ਉਹ ਸਭ ਗੱਲਾਂ ਜੋ ਨੌਜੁਆਨ ਨਬੀ ਨੇ ਕਰੀਆਂ ਸਨ ਉਹ ਉਨ੍ਹਾਂ ਅਫ਼ਸਰਾਂ ਨੂੰ ਦੱਸੀਆਂ ਅਤੇ ਕਿਹਾ, “ਯਹੋਵਾਹ ਨੇ ਇਹ ਆਖਿਆ ਸੀ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।”"
23ਤਦ ਉਨ੍ਹਾਂ ਸਭਨਾਂ ਨੇ ਛੇਤੀ ਕੀਤੀ ਅਤੇ ਹਰੇਕ ਮਨੁੱਖ ਨੇ ਆਪਣੇ ਕੱਪੜੇ ਲੈ ਕੇ ਉਸ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਪਰ ਵਿਛਾਏ ਅਤੇ ਤੁਰ੍ਹੀ ਵਜਾਕੇ ਇਹ ਐਲਾਨ ਕੀਤਾ ਕਿ ਯੇਹੂ ਪਾਤਸ਼ਾਹ ਹੈ।"
24ਯੇਹੂ ਦਾ ਯਿਜ਼ਰਏਲ ਜਾਣਾ ਇਉਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ। ਉਸ ਵਕਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਕਾਰਣ ਯੋਰਾਮ ਸਾਰੇ ਇਸਰਾਏਲ ਸਮੇਤ ਰਾਮੋਥ-ਗਿਲਆਦ ਦੀ ਦੇਖਭਾਲ ਕਰਦਾ ਸੀ।"
25ਯੋਰਾਮ ਪਾਤਸ਼ਾਹ, ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਿਆ। ਪਰ ਅਰਾਮੀਆਂ ਨੇ ਯੋਰਾਮ ਪਾਤਸ਼ਾਹ ਨੂੰ ਫ਼ੱਟੜ ਕੀਤਾ, ਇਸ ਲਈ ਉਹ ਉਨ੍ਹਾਂ ਜ਼ਖਮਾਂ ਤੋਂ ਰਾਹਤ ਪਾਉਣ ਲਈ ਤੇ ਠੀਕ ਹੋਣ ਲਈ ਯਿਜ਼ਰਏਲ ਮੁੜ ਗਿਆ ਸੀ। ਇਸ ਲਈ ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਜੇਕਰ ਤੁਸੀਂ ਮੰਨਦੇ ਹੋ ਕਿ ਮੈਂ ਹੀ ਨਵਾਂ ਪਾਤਸ਼ਾਹ ਹਾਂ, ਤਾਂ ਕਿਸੇ ਨੂੰ ਵੀ ਸ਼ਹਿਰ ਵਿੱਚੋਂ ਬਾਹਰ ਜਾਕੇ ਯਿਜ਼ਰਾਏਲ ਨੂੰ ਇਹ ਖਬਰ ਨਾ ਦੇਣ ਦਿਓ।”"

26ਯੋਰਾਮ ਯਿਜ਼ਰਏਲ ਵਿੱਚ ਅਰਾਮ ਕਰ ਰਿਹਾ ਸੀ, ਤਾਂ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ। ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਵੀ ਯੋਰਾਮ ਨੂੰ ਮਿਲਣ ਲਈ ਉੱਥੇ ਆਇਆ ਹੋਇਆ ਸੀ।"
27ਯਿਜ਼ਰਏਲ ਵਿੱਚ ਬੁਰਜ ਉੱਪਰ ਇੱਕ ਦਰਬਾਨ ਪਹਿਰੇ ਤੇ ਖੜ੍ਹਾ ਸੀ ਉਸ ਨੇ ਯੇਹੂ ਨਾਲ ਲੋਕਾਂ ਦਾ ਇੱਕ ਵੱਡਾ ਟੋਲਾ ਆਉਂਦਾ ਵੇਖਿਆਂ ਤਾਂ ਆਖਿਆ, “ਮੈਨੂੰ ਲੋਕਾਂ ਦਾ ਇੱਕ ਵੱਡਾ ਟੋਲਾ ਆਉਂਦਾ ਦਿਖਾਈ ਦੇ ਰਿਹਾ ਹੈ।” ਯੋਰਾਮ ਨੇ ਕਿਹਾ, “ਕਿਸੇ ਨੂੰ ਘੋੜੇ ਤੇ ਉਨ੍ਹਾਂ ਨੂੰ ਮਿਲਣ ਲਈ ਅਤੇ ਪੁੱਛਣ ਲਈ ਭੇਜ ਕਿ ਜੇਕਰ ਉਹ ਸ਼ਾਂਤੀ ਲਈ ਆਏ ਹਨ?”"
You have read 2Kings 3
27 verses