1ਸੋ ਇੱਕ ਘੁੜਸਵਾਰ ਉਸ ਨੂੰ ਮਿਲਣ ਲਈ ਗਿਆ। ਸੰਦੇਸ਼ਵਾਹਕ ਨੇ ਕਿਹਾ, “ਯੋਰਾਮ ਪਾਤਸ਼ਾਹ ਪੁੱਛਦਾ ਹੈ ਸਭ ਸੁੱਖ ਤਾਂ ਹੈ?” ਯੇਹੂ ਨੇ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲਦਾ ਆ।” ਦਰਬਾਨ ਨੇ ਯੋਰਾਮ ਨੂੰ ਕਿਹਾ, “ਸੰਦੇਸ਼ਵਾਹਕ ਉਸ ਜੱਥੇ ਕੋਲ ਤਾਂ ਗਿਆ ਸੀ ਪਰ ਅਜੇ ਤੀਕ ਮੁੜਿਆ ਨਹੀਂ।”"
2ਤਦ ਯੋਰਾਮ ਨੇ ਦੂਜੇ ਸੰਦੇਸ਼ਵਾਹਕ ਨੂੰ ਘੋੜੇ ਤੇ ਭੇਜਿਆ ਅਤੇ ਇਹ ਆਦਮੀ ਯੇਹੂ ਦੇ ਜੱਥੇ ਕੋਲ ਪਹੁੰਚਿਆ ਅਤੇ ਆਖਣ ਲੱਗਾ, “ਪਾਤਸ਼ਾਹ ਯੋਰਾਮ ਪੁੱਛਦਾ ਹੈ ਕਿ ਸ਼ਾਂਤੀ ਤਾਂ ਹੈ?” ਯੇਹੂ ਨੇ ਆਖਿਆ, “ਤੈਨੂੰ ਸ਼ਾਂਤੀ ਨਾਲ ਕੀ, ਚੱਲ ਮੇਰੇ ਪਿੱਛੇ ਚੱਲ ਪੈ।”"
3ਦਰਬਾਨ ਨੇ ਯੋਰਾਮ ਨੂੰ ਕਿਹਾ, “ਦੂਜਾ ਆਦਮੀ ਵੀ ਉਸ ਜੱਥੇ ਵੱਲ ਗਿਆ ਸੀ, ਪਰ ਅਜੇ ਤੀਕ ਮੁੜਿਆ ਨਹੀਂ। ਇੱਕ ਆਦਮੀ ਕਮਲਿਆਂ ਵਾਂਗ ਰੱਥ ਚਲਾਉਂਦਾ ਆ ਰਿਹਾ ਹੈ ਅਤੇ ਉਹ ਨਿਮਸ਼ੀ ਦੇ ਪੁੱਤਰ ਯੇਹੂ ਵਾਂਗ ਚਲਾਉਂਦਾ ਨਜ਼ਰ ਆ ਰਿਹਾ ਹੈ।”"
4ਯੋਰਾਮ ਨੇ ਆਖਿਆ, “ਮੇਰਾ ਰੱਥ ਤਿਆਰ ਕਰ!” ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰਏਲੀ ਨਬੋਥ ਦੀ ਜ਼ਮੀਨ ਉੱਪਰ ਲੱਭ ਲਿਆ।"
5ਯੋਰਾਮ ਨੇ ਯੇਹੂ ਨੂੰ ਵੇਖਿਆ ਤਾਂ ਪੁੱਛਿਆ, “ਯੇਹੂ, ਕੀ ਤੂੰ ਸੁੱਖ-ਸ਼ਾਂਤੀ ਵਿੱਚ ਆਇਆ ਹੈਂ?” ਯੇਹੂ ਨੇ ਆਖਿਆ, “ਜਦੋਂ ਤੇਰੀ ਮਾਂ ਈਜ਼ਬਲ ਦੀਆਂ ਵੇਸ਼ਵਾਗਿਰੀ ਅਤੇ ਜਾਦੂਗਰੀਆਂ ਇੰਨੀਆਂ ਵਧੀਆਂ ਹੋਣ ਤਾਂ ਸ਼ਾਂਤੀ ਕੈਸੀ?”"

6ਤਦ ਯੋਰਾਮ ਨੇ ਉੱਥੋਂ ਭੱਜਣ ਲਈ ਆਪਣੇ ਘੋੜੇ ਦੀਆਂ ਵਾਗਾਂ ਮੋੜੀਆਂ ਅਤੇ ਅਹਜ਼ਯਾਹ ਨੂੰ ਆਖਿਆ, “ਅਹਜ਼ਯਾਹ! ਵਿਸ਼ਵਾਸ ਘਾਤ ਹੈ।”"
7ਪਰ ਯੇਹੂ ਨੇ ਆਪਣੇ ਧਨੁੱਖ ਜ਼ੋਰ ਨਾਲ ਖਿਚਿਆ ਅਤੇ ਯੋਰਾਮ ਦੇ ਮੋਢਿਆਂ ਵਿੱਚਕਾਰ ਮਾਰਿਆ। ਤੀਰ ਯੋਰਾਮ ਦੇ ਦਿਲ ਨੂੰ ਵਿੰਨ੍ਹ ਕੇ ਨਿਕਲਿਆ ਅਤੇ ਯੋਰਾਮ ਆਪਣੇ ਰੱਥ ਤੇ ਹੀ ਢਹਿ-ਢੇਰੀ ਹੋ ਗਿਆ।"
8ਯੇਹੂ ਨੇ ਆਪਣੇ ਇੱਕ ਰੱਥ ਚਾਲਕ ਬਿਦਕਰ ਨੂੰ ਆਖਿਆ, “ਯੋਰਾਮ ਦੀ ਲੋਥ ਨੂੰ ਚੁਕ ਕੇ ਨਬੋਥ ਯਿਜ਼ਰਏਲੀ ਦੇ ਖੇਤ ਵਿੱਚ ਸੁੱਟ ਦੇ। ਯਾਦ ਕਰ, ਜਦੋਂ ਆਪਾਂ ਦੋਵੇਂ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਸਾਂ ਤਾਂ ਯਹੋਵਾਹ ਨੇ ਉਸ ਦੇ ਖਿਲਾਫ਼ ਇਸੇ ਨਿਆਂ ਦਾ ਹੁਕਮ ਲਗਾਇਆ ਸੀ।"
9ਯਹੋਵਾਹ ਨੇ ਆਖਿਆ, ‘ਕੱਲ ਹੀ ਮੈਂ ਨਬੋਥ ਅਤੇ ਉਸ ਦੇ ਪੁੱਤਰ ਦਾ ਲਹੂ ਵੇਖਿਆ ਹੈ, ਇਸ ਲਈ ਮੈਂ ਅਹਾਬ ਨੂੰ ਇਸੇ ਖੇਤ ਵਿੱਚ ਦੰਡ ਦੇਵਾਂਗਾ।’ ਇਹ ਯਹੋਵਾਹ ਦੇ ਬਚਨ ਸਨ। ਇਸ ਲਈ, ਯੋਰਾਮ ਦੀ ਲਾਸ਼ ਚੁੱਕ ਅਤੇ ਯਹੋਵਾਹ ਦੇ ਕਹੇ ਅਨੁਸਾਰ ਇਸ ਨੂੰ ਉਸੇ ਖੇਤ ਵਿੱਚ ਸੁੱਟ ਦੇ!”"
10ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਇਹ ਵੇਖਿਆ ਤਾਂ ਉਸ ਨੇ ਬਰਾਂਦਰੀ ਦੇ ਰਸਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਯੇਹੂ ਨੇ ਉਸਦਾ ਪਿੱਛਾ ਕੀਤਾ ਅਤੇ ਕਿਹਾ, “ਅਹਜ਼ਯਾਹ ਨੂੰ ਵੀ ਮਾਰ ਸੁੱਟੋ।” ਅਹਜ਼ਯਾਹ ਵੀ ਜ਼ਖਮੀ ਹੋ ਗਿਆ ਜਦੋਂ ਉਹ ਗੂਰ ਦੇ ਰਸਤੇ ਜੋ ਯਿਬਲਾਮ ਦੇ ਨਾਲ ਹੀ ਹੈ ਵੱਲ ਨੂੰ ਵੱਧਿਆ ਸੀ। ਫ਼ਿਰ ਜਦੋਂ ਉਹ ਉੱਥੋਂ ਮਗਿੱਦੋ ਵੱਲ ਭਜਿਆ ਤਾਂ ਉੱਥੇ ਹੀ ਮਰ ਗਿਆ।"

11ਤਾਂ ਅਹਜ਼ਯਾਹ ਦੇ ਸੇਵਕਾਂ ਨੇ ਅਹਜ਼ਯਾਹ ਦੀ ਲਾਸ਼ ਨੂੰ ਰੱਥ ਵਿੱਚ ਪਾ ਕੇ ਯਰੂਸ਼ਲਮ ਨੂੰ ਲਿਆਂਦਾ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਹੀ ਦਫ਼ਨਾਇਆ।"
12ਅਹਜ਼ਯਾਹ, ਇਸਰਾਏਲ ਦੇ ਪਾਤਸ਼ਾਹ ਯੋਰਾਮ ਦੇ ਗਿਆਰ੍ਹਵੇਂ ਵਰ੍ਹੇ ਦੌਰਾਨ ਯਹੂਦਾਹ ਦਾ ਪਾਤਸ਼ਾਹ ਬਣ ਗਿਆ।"
13ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।"
14ਜਦੋਂ ਯੇਹੂ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਉਸ ਨੇ ਆਖਿਆ, “ਜਿਮਰੀ ਤੂੰ, ਜਿਸਨੇ ਆਪਣੇ ਹੀ ਸੁਆਮੀ ਨੂੰ ਮਾਰ ਦਿੱਤਾ, ਕੀ ਤੂੰ ਅਮਨ ਲਈ ਆਇਆ ਹੈਂ।”"
15ਯੇਹੂ ਨੇ ਬਾਰੀ ਵੱਲ ਤੱਕਿਆ ਅਤੇ ਆਖਿਆ, “ਕੌਣ ਹੈ ਮੇਰੇ ਵੱਲ? ਕੌਣ ਹੈ?” ਤਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ।"

16ਯੇਹੂ ਨੇ ਉਨ੍ਹਾਂ ਨੂੰ ਆਖਿਆ, “ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।” ਤਦ ਖੋਜਿਆਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁੱਟਿਆ।"
17ਤ੍ਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸ ਨੇ ਕਿਹਾ, “ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸ ਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।”"
18ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ।"
19ਤਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, “ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸ ਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰਏਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ।"
20ਈਜ਼ਬਲ ਦੀ ਲਾਸ਼ ਯਿਜ਼ਰਏਲ ਦੇ ਖੇਤਾਂ ਵਿੱਚ ਪਈ ਇੰਝ ਖਾਦ ਬਣ ਜਾਵੇਗੀ ਕਿ ਕੋਈ ਵੀ ਇਹ ਨਾ ਪਛਾਣ ਸੱਕੇਗਾ ਕਿ ਇਹ ਉਸ ਦੀ ਲੋਥ ਹੈ।”"

21ਯੇਹੂ ਦਾ ਸਾਮਰਿਯਾ ਦੇ ਆਗੂਆਂ ਨੂੰ ਲਿਖਣਾ ਸਾਮਰਿਯਾ ਵਿੱਚ ਅਹਾਬ ਦੇ 70 ਪੁੱਤਰ ਸਨ। ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸ਼ਾਸਕਾਂ ਤੇ ਆਗੂਆਂ ਨੂੰ ਚਿੱਠੀਆਂ ਲਿਖੀਆਂ। ਅਤੇ ਜੋ ਲੋਕ ਅਹਾਬ ਦੇ ਪੁੱਤਰਾਂ ਨੂੰ ਪਾਲਦੇ ਸਨ ਉਨ੍ਹਾਂ ਨੂੰ ਵੀ ਯੇਹੂ ਨੇ ਇਹ ਆਖਦਿਆਂ ਹੋਇਆਂ ਚਿੱਠੀਆਂ ਲਿਖੀਆਂ,"
22“ਜਦੋਂ ਹੀ ਤੁਹਾਨੂੰ ਇਹ ਪੱਤਰ ਮਿਲੇ ਤਾਂ ਤੁਸੀਂ ਆਪਣੇ ਸੁਆਮੀ ਦੇ ਪੁੱਤਰਾਂ ਵਿੱਚੋਂ ਸਾਰਿਆਂ ਨਾਲੋਂ ਚੰਗਾ ਤੇ ਜਿਹੜਾ ਸਭ ਤੋਂ ਵੱਧ ਲਾਇਕ ਹੋਵੇ ਉਸ ਨੂੰ ਚੁੱਕ ਕੇ ਉਸ ਦੇ ਪਿਤਾ ਦੀ ਗੱਦੀ ਉੱਪਰ ਬਿਠਾਵੋ! ਤੁਹਾਡੇ ਕੋਲ ਰੱਥ ਹਨ, ਘੋੜੇ ਹਨ ਅਤੇ ਤੁਸੀਂ ਇੱਕ ਮਜ਼ਬੂਤ ਸ਼ਹਿਰ ਦੇ ਕਿਲੇ ਵਿੱਚ ਰਹਿੰਦੇ ਹੋ, ਤੁਹਾਡੇ ਕੋਲ ਹਥਿਆਰ ਵੀ ਹਨ ਇਸ ਲਈ ਉਸ ਨੂੰ ਉਸ ਦੇ ਪਿਤਾ ਦੇ ਸਿੰਘਾਸਣ ਤੇ ਬਿਠਾਵੋ ਫ਼ਿਰ ਆਪਣੇ ਪਿਤਾ ਦੇ ਘਰਾਣੇ ਲਈ ਜੰਗ ਕਰੋ।”"
23ਪਰ ਯਿਜ਼ਰਏਲ ਦੇ ਸ਼ਾਸਕ ਅਤੇ ਆਗੂ ਬੜੇ ਡਰੇ ਹੋਏ ਸਨ। ਉਨ੍ਹਾਂ ਕਿਹਾ, “ਜੇਕਰ ਦੋ ਪਾਤਸ਼ਾਹ (ਯੋਰਾਮ ਅਤੇ ਅਹਜ਼ਯਾਹ) ਯੇਹੂ ਨੂੰ ਨਹੀਂ ਰੋਕ ਸੱਕੇ ਤਾਂ ਅਸੀਂ ਭਲਾ ਉਸ ਨੂੰ ਕਿਵੇਂ ਰੋਕ ਸੱਕਦੇ ਹਾਂ?”"
24ਉਹ ਮਨੁੱਖ ਜਿਹੜਾ ਅਹਾਬ ਦੇ ਘਰ ਦਾ ਮੁਖਤਿਆਰ ਸੀ, ਉਹ ਮਨੁੱਖ ਜਿਹੜਾ ਸਾਰੇ ਸ਼ਹਿਰ ਦਾ ਹਾਕਮ ਸੀ ਅਤੇ ਬਜ਼ੁਰਗਾਂ ਅਤੇ ਜਿਨ੍ਹਾਂ ਅਹਾਬ ਦੇ ਬੱਚਿਆਂ ਨੂੰ ਪਾਲਿਆ ਸੀ ਉਨ੍ਹਾਂ ਯੇਹੂ ਨੂੰ ਸੁਨੇਹਾ ਭੇਜਿਆ ਕਿ, “ਅਸੀਂ ਤਾਂ ਤੇਰੇ ਸੇਵਕ ਹਾਂ। ਜੋ ਕੁਝ ਵੀ ਤੂੰ ਕਹੇਂਗਾ ਅਸੀਂ ਕਰਨ ਨੂੰ ਤਿਆਰ ਹਾਂ। ਅਸੀਂ ਕਿਸੇ ਵੀ ਮਨੁੱਖ ਨੂੰ ਪਾਤਸ਼ਾਹ ਨਹੀਂ ਬਣਾਵਾਂਗੇ। ਜੋ ਤੈਨੂੰ ਠੀਕ ਲਗਦਾ ਹੈ ਤੂੰ ਉਹੀ ਕਰ।”"
25ਸਾਮਰਿਯਾ ਦੇ ਆਗੂਆਂ ਵੱਲੋਂ ਅਹਾਬ ਦੇ ਬੱਚਿਆਂ ਦੀ ਹੱਤਿਆ ਤਦ ਯੇਹੂ ਨੇ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਇਹ ਲਿਖਿਆ, “ਜੇਕਰ ਤੁਸੀਂ ਮੇਰੀ ਆਗਿਆ ਮੰਨਦੇ ਹੋ ਅਤੇ ਮੇਰਾ ਸਾਥ ਦਿੰਦੇ ਹੋ ਤਾਂ ਤੁਸੀਂ ਆਪਣੇ ਸੁਆਮੀ ਅਹਾਬ ਦੇ ਪੁੱਤਰਾਂ ਦੇ ਸਿਰ ਵੱਢ ਸੁੱਟੋ। ਅਤੇ ਕੱਲ ਇਸੇ ਕੁ ਵੇਲੇ ਯਿਜ਼ਰਏਲ ਵਿੱਚ ਵੱਢ ਕੇ ਮੇਰੇ ਕੋਲ ਲੈ ਆਵੋ।” ਅਹਾਬ ਦੇ 70 ਪੁੱਤਰ ਸਨ ਅਤੇ ਉਹ ਉਨ੍ਹਾਂ ਦੇ ਨਾਲ ਸਨ ਜਿਹੜੇ ਕਿ ਸ਼ਹਿਰ ਦੇ ਵਿੱਚ ਉਨ੍ਹਾਂ ਦੀ ਪਾਲਣਾ ਕਰ ਰਹੇ ਸਨ।"

26ਜਦੋਂ ਸ਼ਹਿਰ ਦੇ ਆਗੂਆਂ ਨੂੰ ਇਹ ਚਿੱਠੀ ਮਿਲੀ, ਤਾਂ ਉਨ੍ਹਾਂ ਨੇ ਪਾਤਸ਼ਾਹ ਦੇ 70 ਪੁੱਤਰਾਂ ਨੂੰ ਇਕੱਠਿਆਂ ਕਰਕੇ ਵੱਢ ਸੁੱਟਿਆ ਅਤੇ ਫ਼ਿਰ ਉਨ੍ਹਾਂ ਨੇ ਉਨ੍ਹਾਂ ਦੇ ਸਿਰਾਂ ਨੂੰ ਟੋਕਰੀਆਂ ਵਿੱਚ ਪਾਕੇ ਯਿਜ਼ਰਏਲ ਵਿੱਚ ਯੇਹੂ ਕੋਲ ਭੇਜ ਦਿੱਤਾ।"
27ਸੰਦੇਸ਼ਵਾਹਕ ਯੇਹੂ ਕੋਲ ਆਇਆ ਅਤੇ ਆਕੇ ਉਸ ਨੂੰ ਕਿਹਾ, “ਉਹ ਪਾਤਸ਼ਾਹ ਦੇ ਪੁੱਤਰਾਂ ਦੇ ਸਿਰ ਵੱਢ ਲਿਆਏ ਹਨ।” ਤਦ ਯੇਹੂ ਨੇ ਆਖਿਆ, “ਉਨ੍ਹਾਂ ਨੂੰ ਕੱਲ ਸਵੇਰ ਤੀਕ ਸ਼ਹਿਰ ਦੇ ਫ਼ਾਟਕ ਤੇ ਢੇਰ ਲਗਾ ਕੇ ਰੱਖ ਛੱਡੋ।”"
28ਸਵੇਰ ਵੇਲੇ ਯੇਹੂ ਬਾਹਰ ਗਿਆ ਅਤੇ ਲੋਕਾਂ ਸਾਹਮਣੇ ਖੜ੍ਹਾ ਹੋਕੇ ਉਸ ਨੇ ਕਿਹਾ, “ਤੁਸੀਂ ਮਾਸੂਮ ਹੋ। ਵੇਖੋ! ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਸ ਨੂੰ ਮਾਰ ਸੁੱਟਿਆ ਪਰ ਅਹਾਬ ਦੇ ਇਨ੍ਹਾਂ ਸਾਰੇ ਪੁੱਤਾਂ ਨੂੰ ਕਿਸ ਮਾਰਿਆ?"
29ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਕਹੀ ਉਹ ਅਜਾਈ ਨਹੀਂ ਜਾਵੇਗੀ। ਯਹੋਵਾਹ ਨੇ ਉਹੀ ਕੁਝ ਕੀਤਾ ਹੈ ਜੋ ਕੁਝ ਉਸ ਨੇ ਆਪਣੇ ਸੇਵਕ ਏਲੀਯਾਹ ਰਾਹੀਂ ਅਖਵਾਇਆ ਸੀ।”"
30ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਦਿੱਤਾ ਜੋ ਯਿਜ਼ਰਏਲ ਵਿੱਚ ਜੋ ਅਹਾਬ ਦੇ ਘਰਾਣੇ ਵਿੱਚ ਬਾਕੀ ਰਹਿ ਗਏ ਸਨ ਉਸ ਨੇ ਸਾਰੇ ਮਹਾਂ-ਪੁਰਖਾਂ, ਨਿਕਟੀ ਮਿੱਤਰਾਂ, ਸੰਬੰਧੀਆਂ, ਜਾਜਕਾਂ ਨੂੰ ਮਾਰ ਦਿੱਤਾ। ਅਹਾਬ ਦੇ ਘਰਾਣੇ ਵਿੱਚੋਂ ਕੋਈ ਇੱਕ ਵੀ ਮਨੁੱਖ ਜਿਉਂਦਾ ਨਾ ਰਿਹਾ।"

31ਯੇਹੂ ਦਾ ਅਹਜ਼ਯਾਹ ਦੇ ਸੰਬੰਧੀਆਂ ਨੂੰ ਵੱਢਣਾ ਯੇਹੂ ਯਿਜ਼ਰਏਲ ਨੂੰ ਛੱਡ ਸਾਮਰਿਯਾ ਵੱਲ ਚੱਲਾ ਗਿਆ। ਰਾਹ ਵਿੱਚ, ਉਹ ਉਸ ਜਗ੍ਹਾ ਰੁਕਿਆ ਜੋ ਅਯਾਲੀਆਂ ਦਾ ਡੇਰਾ ਕਹਾਉਂਦਾ ਸੀ। ਜਿੱਥੇ ਅਯਾਲੀ ਆਪਣੀਆਂ ਭੇਡਾਂ ਦੀ ਮੁਨਾਈ ਕਰਦੇ ਸਨ।"
32ਉੱਥੇ ਉਹ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੋਲਿਆ, “ਤੁਸੀਂ ਕੌਣ ਹੋ?” ਉਨ੍ਹਾਂ ਕਿਹਾ, “ਅਸੀਂ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀ ਹਾਂ ਅਸੀਂ ਪਾਤਸ਼ਾਹ ਦੇ ਪੁੱਤਰਾਂ ਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।”"
33ਤਦ ਯੇਹੂ ਨੇ ਆਪਣੇ ਆਦਮੀਆਂ ਨੂੰ ਕਿਹਾ, “ਇਨ੍ਹਾਂ ਨੂੰ ਜਿਉਂਦੇ ਫ਼ੜ ਲਵੋ।” ਯੇਹੂ ਦੇ ਆਦਮੀਆਂ ਨੇ ਅਹਜ਼ਯਾਹ ਦੇ ਸੰਬੰਧੀਆਂ ਨੂੰ ਜਿਉਂਦਿਆਂ ਨੂੰ ਫ਼ੜ ਲਿਆ। ਉਹ 42 ਲੋਕ ਸਨ ਅਤੇ ਯੇਹੂ ਨੇ ਉਨ੍ਹਾਂ ਨੂੰ ਬੇਥ-ਇੱਕਦ ਦੇ ਨੇੜੇ ਖੂਹ ਦੇ ਕੋਲ ਵੱਢ ਸੁੱਟਿਆ। ਉੱਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਜਿਉਂਦਾ ਨਾ ਛੱਡਿਆ।"
34ਯੇਹੂ ਦਾ ਯਹੋਨਾਦਾਬ ਨੂੰ ਮਿਲਣਾ ਜਦੋਂ ਯੇਹੂ ਉੱਥੋਂ ਨਿਕਲਿਆ ਤਾਂ ਫ਼ਿਰ ਉਹ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਮਿਲਿਆ। ਯਹੋਨਾਦਾਬ ਉਸ ਨੂੰ ਰਾਹ ’ਚ ਮਿਲ ਪਿਆ ਕਿਊਕਿ ਉਹ ਵੀ ਯੇਹੂ ਨੂੰ ਮਿਲਣ ਲਈ ਆ ਰਿਹਾ ਸੀ ਤਦ ਯੇਹੂ ਨੇ ਉਸ ਨੂੰ ਮਿਲਕੇ ਆਖਿਆ, “ਕੀ ਤੂੰ ਮੇਰਾ ਉਵੇਂ ਹੀ ਸੱਕਾ ਮਿੱਤਰ ਹੈਂ ਜਿਵੇਂ ਮੈਂ ਤੈਨੂੰ ਸਮਝਦਾ ਹਾਂ?” ਯਹੋਨਾਦਾਬ ਨੇ ਆਖਿਆ, “ਹਾਂ ਮੈਂ ਤੇਰਾ ਇੱਕ ਵਫ਼ਾਦਾਰ ਦੋਸਤ ਹਾਂ।” ਯੇਹੂ ਨੇ ਕਿਹਾ, “ਜੇਕਰ ਤੂੰ ਮੇਰਾ ਗੂੜਾ ਮਿੱਤਰ ਹੈਂ ਤਾਂ ਦੋਸਤੀ ਦਾ ਹੱਥ ਮੇਰੇ ਵੱਲ ਵੱਧਾਅ।” ਜਦੋਂ ਉਸ ਨੇ ਆਪਣਾ ਹੱਥ ਉਸ ਵੱਲ ਵੱਧਇਆ ਤਾਂ ਯੇਹੂ ਨੇ ਉਸ ਨੂੰ ਆਪਣੇ ਰੱਥ ਤੇ ਬਿਠਾਅ ਲਿਆ।"
35ਯੇਹੂ ਨੇ ਆਖਿਆ, “ਮੇਰੇ ਨਾਲ ਚੱਲ ਅਤੇ ਯਹੋਵਾਹ ਦੇ ਨਮਿੱਤ ਮੇਰੀਆਂ ਭਾਵਨਾਵਾਂ ਨੂੰ ਵੇਖ।” ਤਦ ਯਹੋਨਾਦਾਬ ਯੇਹੂ ਦੇ ਰੱਥ ਉੱਪਰ ਬੈਠ ਗਿਆ।"

36ਯੇਹੂ ਸਾਮਰਿਯਾ ਵੱਲ ਆਇਆ ਅਤੇ ਜੋ ਲੋਕ ਅਹਾਬ ਦੇ ਸੰਬੰਧੀ ਸਾਮਰਿਯਾ ਵਿੱਚ ਬਚ ਗਏ ਸਨ ਉਨ੍ਹਾਂ ਨੂੰ ਵੀ ਵੱਢ ਸੁੱਟਿਆ। ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਵੱਢ ਸੁੱਟਿਆ। ਇੱਥੋਂ ਤੱਕ ਕਿ ਯੇਹੂ ਨੇ ਉਹ ਕੰਮ ਵੀ ਕੀਤੇ ਜੋ ਬਚਨ ਯਹੋਵਾਹ ਨੇ ਏਲੀਯਾਹ ਨਾਲ ਕੀਤੇ ਸਨ।"
37ਯੇਹੂ ਨੇ ਬਆਲ ਦੇ ਉਪਾਸਕਾਂ ਨੂੰ ਸੱਦਿਆ ਤਦ ਯੇਹੂ ਨੇ ਸਾਰੇ ਲੋਕਾਂ ਨੂੰ ਇੱਕਤਰ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਅਹਾਬ ਨੇ ਬਆਲ ਦੀ ਥੋੜੀ ਉਪਾਸਨਾ ਕੀਤੀ ਪਰ ਯੇਹੂ ਉਸਦੀ ਬਹੁਤੀ ਉਪਾਸਨਾ ਕਰੇਗਾ।"
38ਹੁਣ ਤੁਸੀਂ ਬਆਲ ਦੇ ਸਾਰੇ ਜਾਜਕਾਂ ਅਤੇ ਨਬੀਆਂ ਨੂੰ ਇਕੱਠਾ ਕਰੋ ਅਤੇ ਸਾਰੇ ਉਨ੍ਹਾਂ ਲੋਕਾਂ ਨੂੰ ਇਕੱਠਾ ਕਰੋ ਜੋ ਬਆਲ ਦੇ ਉਪਾਸਕ ਹਨ। ਕੋਈ ਵੀ ਬਆਲ ਦਾ ਉਪਾਸਕ ਇਸ ਸਭਾ ਵਿੱਚ ਗੈਰਹਾਜ਼ਿਰ ਨਾ ਰਹੇ। ਮੈਂ ਬਆਲ ਲਈ ਵੱਡੀ ਬਲੀ ਚੜ੍ਹਾਉਣੀ ਹੈ ਅਤੇ ਜੋ ਇਸ ਸਭਾ ਵਿੱਚ ਉਸਦਾ ਉਪਾਸਕ ਗੈਰਹਾਜ਼ਿਰ ਹੋਇਆ ਮੈਂ ਉਸ ਨੂੰ ਮਾਰ ਸੁੱਟਾਂਗਾ।” ਪਰ ਯੇਹੂ ਉਨ੍ਹਾਂ ਨਾਲ ਇਹ ਚਾਲ ਖੇਡ ਰਿਹਾ ਸੀ ਕਿਉਂ ਕਿ ਅਸਲ ਵਿੱਚ ਉਹ ਬਆਲ ਦੇ ਸਾਰੇ ਉਪਾਸਕਾਂ ਨੂੰ ਨਸ਼ਟ ਕਰਨਾ ਚਾਹੁੰਦਾ ਸੀ।"
39ਯੇਹੂ ਨੇ ਆਖਿਆ, “ਬਆਲ ਲਈ ਪਵਿੱਤਰ ਸਭਾ ਦੀ ਤਿਆਰੀ ਕਰੋ।” ਤਾਂ ਜਾਜਕਾਂ ਨੇ ਸਭਾ ਦਾ ਐਲਾਨ ਕਰ ਦਿੱਤਾ।"
40ਤਦ ਯੇਹੂ ਨੇ ਇਸਰਾਏਲ ਦੀ ਸਾਰੀ ਧਰਤੀ ਉੱਪਰ ਇਹ ਸੰਦੇਸ਼ ਪਹੁੰਚਾ ਦਿੱਤਾ ਤਾਂ ਬਆਲ ਦੇ ਸਾਰੇ ਉਪਾਸਕ ਇੱਕਤਰ ਹੋਏ। ਕੋਈ ਵੀ ਬੰਦਾ ਉਸਦਾ ਉਪਾਸਕ ਗੈਰਹਾਜ਼ਿਰ ਨਾ ਰਿਹਾ ਅਤੇ ਸਾਰੇ ਉਪਾਸਕ ਬਆਲ ਦੇ ਮੰਦਰ ਵਿੱਚ ਇੱਕਤਰ ਹੋਏ। ਤੇ ਬਆਲ ਦਾ ਮੰਦਰ ਖਚਾ-ਖਚ ਭੀੜ ਨਾਲ ਭਰ ਗਿਆ।"

41ਤਦ ਯੇਹੂ ਨੇ ਤੋਸ਼ੇਖਾਨੇ ਦੇ ਮੁਖਤਿਆਰ ਨੂੰ ਕਿਹਾ, “ਬਆਲ ਦੇ ਸਾਰੇ ਉਪਾਸਕਾਂ ਲਈ ਵਸਤਰ ਕੱਢ ਲਿਆ।” ਤਾਂ ਉਹ ਆਦਮੀ ਸਭਨਾਂ ਲਈ ਉੱਥੋਂ ਵਸਤਰ ਕੱਢ ਲਿਆਇਆ।"
42ਤਦ ਯੇਹੂ ਅਤੇ ਰੇਕਾਬ ਦਾ ਪੁੱਤਰ ਯਹੋਨਾਦਾਬ ਬਆਲ ਦੇ ਮੰਦਰ ਨੂੰ ਗਏ ਅਤੇ ਯੇਹੂ ਨੇ ਉਸ ਮੰਦਰ ਵਿੱਚ ਬਆਲ ਦੇ ਉਪਾਸਕਾਂ ਨੂੰ ਕਿਹਾ, “ਤੁਸੀਂ ਧਿਆਨ ਨਾਲ ਚਾਰੋ ਤਰਫ਼ ਵੇਖ ਲਵੋ ਕਿ ਇੱਥੇ ਕੋਈ ਤੁਹਾਡੇ ਨਾਲ ਯਹੋਵਾਹ ਦਾ ਉਪਾਸਕ ਨਾ ਹੋਵੇ, ਸਿਰਫ਼ ਬਆਲ ਦੇ ਉਪਾਸਕ ਹੀ ਹੋਣ।”"
43ਤਾਂ ਬਆਲ ਦੇ ਉਪਾਸਕ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਮੰਦਰ ਅੰਦਰ ਗਏ। ਪਰ ਬਾਹਰ ਯੇਹੂ ਦੇ 80 ਆਦਮੀ ਇੰਤਜ਼ਾਰ ਕਰ ਰਹੇ ਸਨ। ਯੇਹੂ ਨੇ ਉਨ੍ਹਾਂ ਨੂੰ ਆਖਿਆ ਹੋਇਆ ਸੀ, “ਜੋ ਕੋਈ ਇਨ੍ਹਾਂ ਵਿੱਚੋਂ ਕਿਸੇ ਨੂੰ ਬਚਕੇ ਜਾਣ ਦੇਵੇਗਾ ਆਪਣੀ ਖੁਦ ਦੀ ਜਾਨ ਗੁਆ ਲਵੇਗਾ।”"
44ਜਿਉਂ ਹੀ ਯੇਹੂ ਹੋਮ ਦੀ ਭੇਟ ਚੜ੍ਹਾ ਹਟਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਕਪਤਾਨਾਂ ਨੂੰ ਆਖਿਆ, “ਅੰਦਰ ਜਾਓ ਅਤੇ ਜਾਕੇ ਬਆਲ ਦੇ ਜਾਜਕਾਂ ਨੂੰ ਮਾਰ ਸੁੱਟੋ। ਮੰਦਰ ਚੋ ਕੋਈ ਵੀ ਮਨੁੱਖ ਜਿਉਂਦਾ ਬਾਹਰ ਨਾ ਨਿਕਲੇ।” ਤਾਂ ਕਪਤਾਨਾਂ ਨੇ ਬਆਲ ਦੇ ਜਾਜਕਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਅਤੇ ਪਹਿਰੇਦਾਰਾਂ ਅਤੇ ਕਪਤਾਨਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਤਦ ਉਹ ਮੰਦਰ ਦੇ ਅੰਦਰ ਵਾਲੇ ਕਮਰੇ ਵਿੱਚ ਪ੍ਰਵੇਸ਼ ਕੀਤੇ।"
You have read 2Kings 4
44 verses