Lumina
2Kings

Naaman Healed

2Kings 5·Punjabi Bible

1ਬਆਲ ਦੇ ਮੰਦਰ ਦੇ ਥੰਮਾਂ ਨੂੰ ਜਿਹੜੇ ਪੱਥਰ ਲੱਗੇ ਹੋਏ ਸਨ ਉਨ੍ਹਾਂ ਨੂੰ ਕੱਢ ਕੇ ਉਨ੍ਹਾਂ ਨੇ ਮੰਦਰ ਨੂੰ ਸਾੜ ਦਿੱਤਾ।"

2ਤੇ ਫ਼ਿਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਚੂਰਾ ਕਰ ਦਿੱਤਾ ਅਤੇ ਬਆਲ ਦੇ ਮੰਦਰ ਨੂੰ ਵੀ ਢਹਿ-ਢੇਰੀ ਕਰ ਦਿੱਤਾ ਅਤੇ ਮੰਦਰ ਦੀ ਥਾਵੇਂ ਉਸ ਨੂੰ ਬਣਾ ਦਿੱਤਾ। ਲੋਕ ਅੱਜ ਵੀ ਉਸ ਨੂੰ ਇਵੇਂ ਹੀ ਇਸਤੇਮਾਲ ਕਰਦੇ ਹਨ।"

3ਇਉਂ ਯੇਹੂ ਨੇ ਬਆਲ ਦੇ ਇਸਰਾਏਲ ਵਿੱਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ।"

4ਪਰ ਫ਼ਿਰ ਵੀ ਯੇਹੂ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ, ਜਿਸਨੇ ਇਸਰਾਏਲ ਤੋਂ ਪਾਪ ਕਰਵਾਏ ਸਨ ਪੂਰੀ ਤਰ੍ਹਾਂ ਮੂੰਹ ਨਾ ਮੋੜਿਆ। ਉਹ ਸੁਨਿਹਰੀ ਵੱਛੇ ਜਿਹੜੇ ਬੈਤਏਲ ਅਤੇ ਦਾਨ ਵਿੱਚੋਂ ਸਨ ਉਨ੍ਹਾਂ ਨੂੰ ਯੇਹੂ ਨੇ ਤਬਾਹ ਨਾ ਕੀਤਾ।"

5ਇਸਰਾਏਲ ਉੱਪਰ ਯੇਹੂ ਦਾ ਰਾਜ ਯਹੋਵਾਹ ਨੇ ਯੇਹੂ ਨੂੰ ਆਖਿਆ, “ਤੂੰ ਚੰਗਾ ਕੰਮ ਕੀਤਾ ਹੈ! ਜੋ ਕੰਮ ਮੈਂ ਚੰਗੇ ਆਖੇ, ਤੂੰ ਉਹ ਕੀਤੇ ਹਨ। ਜਿਵੇਂ ਮੈਂ ਅਹਾਬ ਦੀ ਕੁਲ ਨੂੰ ਤਬਾਹ ਕਰਨਾ ਚਾਹਿਆ ਤੂੰ ਉਵੇਂ ਹੀ ਕੀਤਾ। ਇਸ ਲਈ ਤੇਰੇ ਪੁੱਤਰ ਚੌਥੀ ਪੀੜੀ ਤੀਕ ਇਸਰਾਏਲ ਦੀ ਗੱਦੀ ਉੱਪਰ ਬੈਠਣਗੇ।”"

2Kings 5 illustration - 2Kings Chapter 5

6ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਪਰ ਚੱਲਣ ਲਈ ਲਾਪਰਵਾਹੀ ਵਰਤੀ ਅਤੇ ਉਸ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ। ਜਿਹੜੇ ਕਿ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਸਨ।"

7ਹਜ਼ਾਏਲ ਦਾ ਇਸਰਾਏਲ ਨੂੰ ਹਾਰ ਦੇਣਾ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਦੇ ਭਾਗ-ਖੰਡ ਕਰ ਘਟਾਉਣ ਲੱਗਾ। ਅਰਾਮ ਦਾ ਪਾਤਸ਼ਾਹ ਹਜ਼ਾਏਲ ਇਸਰਾਏਲੀਆਂ ਨੂੰ ਇਸਰਾਏਲ ਦੇ ਹਰ ਹੱਦ ਤੋਂ ਹਰਾਉਣ ਲੱਗਾ।"

8ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ਼ ਵਿੱਚ ਗਦੀਆਂ ਤੇ ਰਊਬੇਨੀਆਂ ਤੇ ਮਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਵਾਦੀ ਕੋਲ ਹੈ ਅਤੇ ਗਿਲਆਦ ਅਤੇ ਬਾਸ਼ਾਨ ਨੂੰ ਵੀ ਸਰ ਕਰ ਲਿਆ।"

9ਯੇਹੂ ਦੀ ਮੌਤ ਯੇਹੂ ਨੇ ਹੋਰ ਜੋ ਮਹਾਨ ਕਾਰਜ ਕੀਤੇ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

10ਯੇਹੂ ਨੂੰ ਉਸਦੀ ਮੌਤ ਉਪਰੰਤ ਉਸ ਦੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ। ਲੋਕਾਂ ਨੇ ਯੇਹੂ ਨੂੰ ਸਾਮਰਿਯਾ ਵਿੱਚ ਦਬਿਆ ਅਤੇ ਯੇਹੂ ਤੋਂ ਬਾਅਦ ਉਸਦਾ ਪੁੱਤਰ ਯਹੋਅਹਾਜ਼ ਨਵਾਂ ਪਾਤਸ਼ਾਹ ਬਣਿਆ।"

2Kings 5 illustration - 2Kings Chapter 5

11ਯੇਹੂ ਨੇ ਸਾਮਰਿਯਾ ਵਿੱਚ ਇਸਰਾਏਲ ਉੱਤੇ 28 ਵਰ੍ਹੇ ਰਾਜ ਕੀਤਾ।"

12ਯਹੂਦਾਹ ’ਚ ਅਥਲਯਾਹ ਵੱਲੋਂ ਰਾਜੇ ਦੇ ਪੁੱਤਰਾਂ ਦੀ ਹੱਤਿਆ ਅਥਲਯਾਹ, ਅਹਜ਼ਯਾਹ ਦੀ ਮਾਤਾ ਨੇ ਵੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਹ ਉੱਠੀ ਅਤੇ ਸਾਰੇ ਸ਼ਾਹੀ ਘਰਾਣੇ ਨੂੰ ਮਾਰ ਦਿੱਤਾ।"

13ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਉਸ ਨੇ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਸ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਵੱਢੇ ਜਾ ਰਹੇ ਸਨ ਚੁਰਾ ਲਿਆ। ਉਸ ਨੇ ਯੋਆਸ਼ ਦੀ ਦਾਈ ਸਮੇਤ ਉਸ ਨੂੰ ਸੌਣ ਵਾਲੇ ਕਮਰੇ ਵਿੱਚ ਅਬਲਯਾਹ ਦੇ ਅੱਗੋ ਅਜਿਹਾ ਛੁਪਾਇਆ ਕਿ ਉਹ ਮਾਰਿਆ ਨਾ ਗਿਆ ਅਤੇ ਬਚ ਗਿਆ।"

14ਯੋਆਸ਼ ਅਤੇ ਯਹੋਸ਼ਬਾ ਯਹੋਵਾਹ ਦੇ ਮੰਦਰ ਵਿੱਚ ਛੇ ਸਾਲ ਤੀਕ ਛੁੱਪੇ ਰਹੇ ਅਤੇ ਅਥਲਯਾਹ ਦੇਸ਼ ਉੱਪਰ ਰਾਜ ਕਰਦੀ ਰਹੀ।"

15ਸੱਤਵੇਂ ਸਾਲ ਪਰਧਾਨ ਜਾਜਕ ਯੋਹਯਾਦਾ ਨੇ ਕਰੇਬੀਆਂ ਤੇ ਪਹਿਰੇਦਾਰਾਂ ਤੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਮਿਲਣ ਲਈ ਸਦਿਅ। ਫ਼ੇਰ ਉਸ ਨੇ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ, ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਸੌਂਹ ਖੁਆਈ ਫੇਰ ਉਸ ਨੇ ਉਨ੍ਹਾਂ ਨੂੰ ਰਾਜੇ ਦਾ ਪੁੱਤਰ, ਯੋਆਸ ਦਿਖਾਇਆ।"

2Kings 5 illustration - 2Kings Chapter 5

16ਤਦ ਯਹੋਯਾਦਾ ਨੇ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਅਤੇ ਕਿਹਾ, “ਤੁਸੀਂ ਇਹ ਕੰਮ ਹਨ ਜੋ ਜ਼ਰੂਰੀ ਕਰਨੇ ਹਨ। ਤੁਹਾਡੇ ਵਿੱਚ ਇੱਕ ਤਿਹਾਈ ਸਬਤ ਦੇ ਦਿਨ ਨੂੰ ਆਕੇ ਪਾਤਸ਼ਾਹ ਦੇ ਮਹਿਲ ਉੱਪਰ ਪਹਿਰਾ ਦੇਣਗੇ।"

17ਅਤੇ ਇੱਕ ਤਿਹਾਈ, ਸੂਰ ਨਾਮੀ ਫ਼ਾਟਕ ਉੱਪਰ ਪਹਿਰਾ ਦੇਣਗੇ ਅਤੇ ਬਾਕੀ ਦੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਵਾੜੇ ਦੇ ਫ਼ਾਟਕ ਉੱਪਰ ਪਹਿਰਾ ਦੇਣਗੇ। ਇਸ ਤਰ੍ਹਾਂ ਤੁਸੀਂ ਯੋਆਸ਼ ਨੂੰ ਬਚਾਉਣ ਲਈ ਪਹਿਰੇਦਾਰੀ ਕਰਦੇ ਇੱਕ ਦੀਵਾਰ ਵਾਂਗੂ ਕਾਰਜ ਕਰੋਂਗੇ।"

18ਹਰ ਸਬਤ ਦੇ ਦਿਨ ਦੇ ਅੰਤ ਤੇ ਤੁਹਾਡੇ ਦੋ ਜੱਥੇ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਮੰਦਰ ਦੀ ਰੱਖਵਾਲੀ ਕਰਨਗੇ।"

19ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚਾਰ ਚੁਫ਼ੇਰਿਉਂ ਘੇਰੀ ਰੱਖਣਾ ਅਤੇ ਜੋ ਕੋਈ ਲਾਈਨਾਂ ਦੇ ਅੰਦਰ ਤੁਹਾਡੇ ਨਜ਼ਦੀਕ ਆਵੇ ਉਹ ਮਾਰਿਆ ਜਾਵੇ। ਸੋ ਤੁਸੀਂ ਪਾਤਸ਼ਾਹ ਦੇ ਅੰਦਰ-ਬਾਹਰ ਆਉਂਦੇ-ਜਾਂਦੇ ਉਸ ਦੇ ਨਾਲ ਹੀ ਰਹਿਣਾ।”"

20ਤਾਂ ਕਪਤਾਨਾਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਆਗਿਆ ਦਿੱਤੀ। ਹਰ ਕਪਤਾਨ ਨੇ ਆਪਣੇ ਆਦਮੀ ਲਏ ਅਤੇ ਇੱਕ ਜੱਥੇ ਨੇ ਪਾਤਸ਼ਾਹ ਦੀ ਸ਼ਨੀਵਾਰ ਦੇ ਦਿਨ ਰੱਖਵਾਲੀ ਕਰਨੀ ਸੀ ਅਤੇ ਦੂਜੇ ਜੱਥਿਆਂ ਨੇ ਹਫ਼ਤੇ ਦੇ ਬਾਕੀ ਦਿਨਾਂ ਵਿੱਚ ਪਾਤਸ਼ਾਹ ਦੀ ਰੱਖਵਾਲੀ ਕਰਨੀ ਸੀ। ਅਤੇ ਉਹ ਸਾਰੇ ਆਦਮੀ ਯਹੋਯਾਦਾ ਜਾਜਕ ਕੋਲ ਆਏ।"

2Kings 5 illustration - 2Kings Chapter 5

21ਜਾਜਕ ਨੇ ਉਨ੍ਹਾਂ ਆਦਮੀਆਂ ਦੇ (ਸਰਦਾਰਾਂ) ਕਪਤਾਨਾਂ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਰਛੇ ਤੇ ਢਾਲਾਂ ਦਿੱਤੀਆਂ।"

22ਅਤੇ ਇਹ ਪਹਿਰੇਦਾਰ ਆਪਣੇ ਹਥਿਆਰਾਂ ਸਮੇਤ ਮੰਦਰ ਦੇ ਸੱਜੇ ਕੋਨੇ ਤੋਂ ਲੈ ਕੇ ਖੱਬੀ ਨੁਕਰ ਤੱਕ ਤੈਨਾਤ ਹੋ ਗਏ। ਉਹ ਜਗਵੇਦੀ ਅਤੇ ਮੰਦਰ ਦੇ ਆਲੇ-ਦੁਆਲੇ ਤੈਨਾਤ ਹੋਏ ਅਤੇ ਜਦ ਪਾਤਸ਼ਾਹ ਮੰਦਰ ਅੰਦਰ ਜਾਂਦਾ ਉਸ ਦੇ ਇਰਦ-ਗਿਰਦ ਹੁੰਦੇ।"

23ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸ ਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਬਣਾਇਆ ਅਤੇ ਉਸ ਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”"

24ਰਾਣੀ ਅਥਲਯਾਹ ਨੇ ਜਦੋਂ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ ਆਈ।"

25ਉਸ ਨੇ ਵੇਖਿਆ ਕਿ ਪਾਤਸ਼ਾਹ ਉਸ ਥੰਮ ਕੋਲ ਖਲੋਤਾ ਸੀ। ਜਿੱਥੇ ਕਿ ਅਕਸਰ ਪਾਤਸ਼ਾਹ ਖਲੋਂਦੇ ਸਨ ਅਤੇ ਉਸ ਨੇ ਆਗੂਆਂ ਅਤੇ ਆਦਮੀਆਂ ਨੂੰ ਪਾਤਸ਼ਾਹ ਲਈ ਤੁਰ੍ਹੀਆਂ ਵਜਾਉਂਦਿਆਂ ਵੇਖਿਆ ਅਤੇ ਉਸ ਨੇ ਇਹ ਵੀ ਵੇਖਿਆ ਕਿ ਸਾਰੇ ਲੋਕ ਖੁਸ਼ੀ ਦਾ ਜਸ਼ਨ ਮਨਾ ਰਹੇ ਹਨ। ਜਦੋਂ ਉਸ ਨੇ ਇਹ ਸਭ ਵੇਖਿਆ ਅਤੇ ਤੁਰ੍ਹੀਆਂ ਵੱਜਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਤੇ ਉੱਚੀ ਆਵਾਜ਼ ਵਿੱਚ ਬੋਲੀ ਇਹ ਦਰਸਾਉਣ ਲਈ ਕਿ ਉਹ ਬਹੁਤ ਪਰੇਸ਼ਾਨ ਹੈ, “ਗ਼ਦਰ ਹੈ! ਗ਼ਦਰ ਹੈ!”"

2Kings 5 illustration - 2Kings Chapter 5

26ਤਦ ਯਹੋਯਾਦਾ ਜਾਜਕ ਨੇ ਸੈਨਾ ਦੇ ਕਪਤਾਨਾਂ ਨੂੰ ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, “ਅਥਲਯਾਹ ਨੂੰ ਮੰਦਰ ਦੇ ਅਸਥਾਨ ਤੋਂ ਬਾਹਰ ਲੈ ਜਾਵੋ ਅਤੇ ਜਿਹੜਾ ਕੋਈ ਹਿਮਾਇਤੀ ਉਸ ਦੇ ਪਿੱਛੇ ਆਵੇ ਉਸ ਨੂੰ ਮਾਰ ਸੁੱਟੋ। ਪਰ ਕਿਸੇ ਨੂੰ ਵੀ ਮੰਦਰ ਦੇ ਇਲਾਕੇ ਵਿੱਚ ਨਾ ਵੱਢਿਆ ਜਾਵੇ।”"

27ਤਾਂ ਸਿਪਾਹੀਆਂ ਨੇ ਅਥਲਯਾਹ ਨੂੰ ਘੇਰ ਲਿਆ। ਜਿਉਂ ਹੀ ਉਹ ਉਸ ਰਾਹੇ ਗਈ ਜਿਸ ਥਾਵੋਂ ਘੋੜੇ ਪਾਤਸ਼ਾਹ ਦੇ ਮਹਿਲ ਨੂੰ ਜਾਂਦੇ ਹਨ ਤਾਂ ਸਿਪਾਹੀਆਂ ਨੇ ਉਸ ਨੂੰ ਉੱਥੇ ਵੱਢ ਸੁੱਟਿਆ। ਤੇਉਹ ਉੱਥੇ ਹੀ ਮਾਰੀ ਗਈ।"

Chapter Complete

You have read 2Kings 5

27 verses