Lumina
2Kings

The Siege of Samaria Lifted

2Kings 7·Punjabi Bible

1ਇਸਰਾਏਲ ਉੱਪਰ ਯਹੋਆਸ਼ ਦਾ ਰਾਜ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਣ ਗਿਆ। ਇਹ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਰਾਜ ਦੇ 37 ਵਰ੍ਹੇ ’ਚ ਹੋਇਆ। ਯਹੋਆਸ਼ ਨੇ ਇਸਰਾਏਲ ਉੱਪਰ 16ਵਰ੍ਹੇ ਰਾਜ ਕੀਤਾ।"

2ਇਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰੇ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਪਰ ਚੱਲਦਾ ਰਿਹਾ।"

3ਯੋਆਸ਼ ਦੀ ਬਾਕੀ ਵਾਰਤਾ ਅਤੇ ਜੋ ਕੁਝ ਬਾਕੀ ਉਸ ਨੇ ਕੀਤਾ ਅਤੇ ਉਸਦੀ ਸਮਰੱਥਾ ਜੋ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"

4ਯੋਆਸ਼ ਆਪਣੇ ਮਰਨ ਬਾਅਦ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਉਪਰੰਤ ਯਾਰਾਬੁਆਮ ਨਵਾਂ ਪਾਤਸ਼ਾਹ ਬਣਿਆ ਅਤੇ ਉਸ ਦੇ ਸਿੰਘਾਸਣ ਤੇ ਬੈਠਾ। ਯੋਆਸ਼ ਨੂੰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹ ਕੋਲ ਦਫ਼ਨਾਇਆ ਗਿਆ।"

5ਯੋਆਸ਼ ਦਾ ਅਲੀਸ਼ਾ ਕੋਲ ਫੇਰਾ ਫ਼ਿਰ ਅਲੀਸ਼ਾ ਬਿਮਾਰ ਹੋ ਗਿਆ ਜਿਸ ਬਿਮਾਰੀ ਨਾਲ ਉਹ ਮਰ ਵੀ ਸੱਕਦਾ ਸੀ। ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਸ ਨੂੰ ਮਿਲਣ ਲਈ ਗਿਆ। ਉਹ ਅਲੀਸ਼ਾ ਲਈ ਰੋਇਆ ਅਤੇ ਆਖਣ ਲੱਗਾ, “ਹੇ ਮੇਰੇ ਪਿਤਾ! ਕੀ ਇਸਰਾਏਲ ਦੇ ਰੱਥ ਤੇ ਇਸਦੇ ਘੋੜਿਆਂ ਦਾ ਇਹੀ ਵੇਲਾ ਹੈ?”"

2Kings 7 illustration - 2Kings Chapter 7

6ਅਲੀਸ਼ਾ ਨੇ ਯੋਆਸ਼ ਨੂੰ ਕਿਹਾ, “ਕੁਝ ਤੀਰ ਤੇ ਕਮਾਨ ਲੈ।” ਯੋਆਸ਼ ਨੇ ਕਮਾਨ ਤੇ ਕੁਝ ਤੀਰ ਚੁੱਕ ਲਏ।"

7ਤਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਕਮਾਨ ਤੇ ਆਪਣਾ ਹੱਥ ਧਰ।” ਸੋ ਉਸ ਨੇ ਆਪਣਾ ਹੱਥ ਉਸ ਉੱਪਰ ਧਰਿਆ ਫ਼ੇਰ ਅਲੀਸ਼ਾ ਨੇ ਆਪਣੇ ਹੱਥ ਪਾਤਸ਼ਾਹ ਦੇ ਹੱਥਾਂ ਉੱਪਰ ਰੱਖੇ।"

8ਅਲੀਸ਼ਾ ਨੇ ਕਿਹਾ, “ਪੂਰਬ ਵੱਲ ਦੀ ਖਿੜਕੀ ਖੋਲ੍ਹ।” ਯੋਆਸ਼ ਨੇ ਪੂਰਬੀ ਖਿੜਕੀ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, “ਨਿਸ਼ਾਨਾ ਦਾਗ।” ਤਦ ਯੋਆਸ਼ ਨੇ ਤੀਰ ਮਾਰਿਆ। ਤਦ ਅਲੀਸ਼ਾ ਬੋਲਿਆ, “ਉਹ ਯਹੋਵਾਹ ਦੀ ਫ਼ਤਹ ਦਾ ਬਾਣ ਹੈ। ਜੋ ਕਿ ਅਰਾਮ ਉੱਪਰ ਫ਼ਤਹ ਦਾ ਬਾਣ ਹੈ। ਤੂੰ ਅਰਾਮੀਆਂ ਨੂੰ ਅਫ਼ੇਕ ਵਿੱਚ ਹਾਰ ਦੇਵੇਂਗਾ ਅਤੇ ਉਨ੍ਹਾਂ ਨੂੰ ਨਸ਼ਟ ਕਰੇਂਗਾ।”"

9ਅਲੀਸ਼ਾ ਨੇ ਕਿਹਾ, “ਤੀਰਾਂ ਨੂੰ ਚੁੱਕ ਲੈ।” ਸੋ ਉਸ ਨੇ ਤੀਰ ਚੁੱਕ ਲਏ। ਤਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, “ਜ਼ਮੀਨ ਤੇ ਮਾਰ।” ਸੋ ਉਸ ਨੇ ਧਰਤੀ ਉੱਪਰ ਤਿੰਨ ਵਾਰੀ ਮਾਰਿਆ ਫ਼ਿਰ ਰੁਕ ਗਿਆ।"

10ਫ਼ਿਰ ਪਰਮੇਸ਼ੁਰ ਦਾ ਮਨੁੱਖ (ਅਲੀਸ਼ਾ) ਉਸ ਉੱਪਰ ਕਰੋਧਵਾਨ ਹੋਕੇ ਬੋਲਿਆ, “ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ। ਤਦ ਤੂੰ ਅਰਾਮ ਨੂੰ ਇੰਨਾ ਮਾਰਦਾ ਕਿ ਉਸ ਨੂੰ ਨਾਸ਼ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਗਾ।”"

2Kings 7 illustration - 2Kings Chapter 7

11ਅਲੀਸ਼ਾ ਦੀ ਕਬਰ ਤੇ ਅਦਭੁਤ ਘਟਨਾ ਫ਼ਿਰ ਅਲੀਸ਼ਾ ਮਰ ਗਿਆ ਅਤੇ ਲੋਕਾਂ ਨੇ ਉਸ ਨੂੰ ਦਫ਼ਨਾਅ ਦਿੱਤਾ। ਇੱਕ ਵਾਰੀ ਬਸੰਤ ਰੁੱਤ ਵਿੱਚ ਮੋਆਬੀਆਂ ਦੇ ਸਿਪਾਹੀ ਇਸਰਾਏਲ ਵਿੱਚ ਆ ਵੜੇ। ਉਹ ਜੰਗ ਦੀਆਂ ਵਸਤਾਂ ਚੁੱਕਣ ਲਈ ਆਏ ਸਨ।"

12ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜੱਥਾ ਵੇਖਿਆ ਸੋ ਉਨ੍ਹਾਂ ਨੇ ਜਲਦੀ ’ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖੜ ਗਿਆ।"

13ਯੋਆਸ਼ ਵੱਲੋਂ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਜਿਤ੍ਤਣਾ ਯੋਆਸ਼ ਦੇ ਸਾਰੇ ਰਾਜ ਵਿੱਚ ਅਰਾਮ ਦਾ ਰਾਜਾ ਹਜ਼ਾਏਲ ਉਸ ਨੂੰ ਸਤਾਉਂਦਾ ਰਿਹਾ।"

14ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ।"

15ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਸ ਉਪਰੰਤ ਬਨ-ਹਦਦ ਨਵਾਂ ਪਾਤਸ਼ਾਹ ਬਣਿਆ।"

2Kings 7 illustration - 2Kings Chapter 7

16ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲਏ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲਏ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲਏ।"

17ਅਮਸਯਾਹ ਦਾ ਯਹੂਦਾਹ ਵਿੱਚ ਆਪਣਾ ਰਾਜ ਸ਼ੁਰੂ ਕੀਤਾ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਦੂਜੇ ਸਾਲ, ਯਹੂਦਾਹ ਵਿੱਚ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਰਾਜ ਕਰਨ ਲੱਗਾ।"

18ਜਦੋਂ ਉਹ ਰਾਜ ਕਰਨ ਲੱਗਾ ਤਾਂ ਉਹ 25 ਵਰ੍ਹਿਆਂ ਦਾ ਸੀ। ਅਮਸਯਾਹ ਨੇ ਯਰੂਸ਼ਲਮ ਵਿੱਚ 29 ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਹੋਅੱਦੀਨ ਸੀ, ਜੋ ਯਰੂਸ਼ਲਮ ਤੋਂ ਸੀ।"

19ਅਮਸਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ ਪਰ ਉਸ ਨੇ ਆਪਣੇ ਪੁਰਖੇ ਦਾਊਦ ਵਾਂਗ ਪੂਰੀ ਤਰ੍ਹਾਂ ਯਹੋਵਾਹ ਨੇ ਮੰਨਿਆ।"

20ਉਸ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੀਕ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।"

Chapter Complete

You have read 2Kings 7

20 verses