Lumina
2Kings

The Shunammite's Land; Hazael

2Kings 8·Punjabi Bible

1ਜਦੋਂ ਅਮਸਯਾਹ ਦੇ ਹੱਥ ਰਾਜ ਪੱਕਾ ਹੋ ਗਿਆ ਤਾਂ ਉਸ ਨੇ ਉਨ੍ਹਾਂ ਸਾਰੇ ਅਫ਼ਸਰਾਂ ਨੂੰ ਮਾਰ ਛੱਡਿਆ ਜਿਨ੍ਹਾਂ ਉਸ ਦੇ ਪਿਤਾ ਨੂੰ ਮਾਰਿਆ ਸੀ।"

2ਪਰ ਉਸ ਨੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਅੱਗੋਂ ਨਾ ਵੱਢਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਤੇ ਇਹ ਲਿਖਿਆ, “ਜੇਕਰ ਕੋਈ ਪੁੱਤਰ ਪਾਪ ਕਰੇ ਤਾਂ ਉਸ ਦੇ ਬਦਲੇ ਮਾਪੇ ਨਾ ਮਾਰੇ ਜਾਣ ਅਤੇ ਨਾ ਹੀ ਮਾਪਿਆਂ ਦੇ ਪਾਪ ਕਰਨ ਤੇ ਬੱਚਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਿਰਫ਼ ਜਿਹੜਾ ਕੋਈ ਮਨੁੱਖ ਆਪ ਗ਼ਲਤ ਕੰਮ ਕਰਦਾ ਹੈ ਉਸਦਾ ਦੰਡ ਉਸ ਨੂੰ ਹੀ ਮਿਲਣਾ ਚਾਹੀਦਾ ਹੈ।”"

3ਅਮਸਯਾਹ ਨੇ ਲੂਣ ਦੀ ਵਾਦੀ ਵਿੱਚ 10,000 ਅਦੋਮੀ ਮਾਰੇ ਅਤੇ ਸਲਾ ਨੂੰ ਜੰਗ ਕਰਕੇ ਜਿੱਤ ਲਿਆ ਅਤੇ ਉਸਦਾ ਨਾਂ “ਯਾਕਤੇਲ” ਰੱਖਿਆ। ਇਸ ਜਗ੍ਹਾ ਨੂੰ ਅੱਜ ਤੀਕ ਵੀ “ਯਾਕਤੇਲ” ਦੇ ਨਾਂ ਨਾਲ ਬੁਲਾਇਆ ਜਾਂਦਾ ਹੈ।"

4ਅਮਸਯਾਹ ਦੀ ਯਹੋਆਸ਼ ਦੇ ਵਿਰੁੱਧ ਜੰਗ ਦੀ ਖਾਹਿਸ਼ ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਕਿ ਯਹੋਆਹਾਜ਼, ਇਸਰਾਏਲ ਦੇ ਪਾਤਸ਼ਾਹ ਯੇਹੂ ਦੇ ਪੁੱਤਰ ਕੋਲ ਸੰਦੇਸ਼ਵਾਹਕ ਭੇਜੇ। ਉਨ੍ਹਾਂ ਸੰਦੇਸ਼ਾ ਦਿੱਤਾ, “ਆਓ, ਅਸੀਂ ਇੱਕ ਦੂਜੇ ਦੇ ਆਮ੍ਹਣੇ-ਸਾਹਮਣੇ ਹੋਕੇ ਲੜੀਏ।”"

5ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜਵਾਬ ਭੇਜਿਆ ਅਤੇ ਆਖਿਆ, “ਲਬਾਨੋਨ ਦੀ ਛੋਟੀ ਜਿਹੀ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਵਿਸ਼ਾਲ ਰੁੱਖ ਨੂੰ ਸੁਨੇਹਾ ਭੇਜਿਆ: ‘ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।’ ਪਰ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਛੋਟੀ ਕੰਡਿਆਲੀ ਝਾੜੀ ਤੋਂ ਦੀ ਲੰਘਿਆ ਅਤੇ ਉਸ ਨੂੰ ਮਿੱਧ ਸੁੱਟਿਆ।"

2Kings 8 illustration - 2Kings Chapter 8

6ਇਹ੍ ਸੱਚ ਹੈ ਤੂੰ ਅਦੋਮ ਨੂੰ ਹਰਾਇਆ ਹੈ ਪਰ ਤੂੰ ਅਦੋਮ ਨੂੰ ਜਿੱਤਣ ਤੋਂ ਬਾਅਦ ਘੁਮੰਡੀ ਹੋ ਗਿਆ ਹੈ। ਹੁਣ ਤੂੰ ਆਪਣੇ ਘਰ ਵਿੱਚ ਰਹਿ ਅਤੇ ਓੱਥੇ ਆਪਣਾ ਸਤਿਕਾਰ ਮਾਣ। ਆਪਣੇ ਆਪਨੂੰ ਮਸੀਬਤ ਵਿੱਚ ਨਾ ਪਾ। ਜੇਕਰ ਤੂੰ ਇਉਂ ਕਰੇਂਗਾ ਤੂੰ ਡਿੱਗੇਂਗਾ ਅਤੇ ਯਹੂਦਾਹ ਤੇਰੇ ਨਾਲ ਡਿੱਗੇਗਾ।”"

7ਪਰ ਅਮਸਯਾਹ ਨੇ ਯਹੋਆਸ਼ ਦੀ ਚਿਤਾਵਨੀ ਵੱਲ ਕੋਈ ਧਿਆਨ ਨਾ ਦਿੱਤਾ। ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਅਮਸਯਾਹ ਪਾਤਸ਼ਾਹ ਨੂੰ ਜੋ ਯਹੂਦਾਹ ਵਿੱਚ ਬੈਤ-ਸ਼ਮਸ਼ ਵਿੱਚ ਚੜ੍ਹਾਈ ਕੀਤੀ।"

8ਇਸਰਾਏਲ ਨੇ ਯਹੂਦਾਹ ਨੂੰ ਹਾਰ ਦਿੱਤੀ। ਯਹੂਦਾਹ ਦਾ ਹਰ ਆਦਮੀ ਉੱਥੋਂ ਘਰ ਨੂੰ ਭੱਜ ਗਿਆ।"

9ਫ਼ਿਰ ਬੈਤ-ਸ਼ਮਸ਼ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਰਾਜੇ ਅਮਸਯਾਹ ਨੂੰ ਘੇਰ ਲਿਆ ਜੋ ਅਹਜ਼ਯਾਹ ਦਾ ਪੋਤਾ ਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਅਮਸਯਾਹ ਨੂੰ ਯਰੂਸ਼ਲਮ ਵਿੱਚ ਲੈ ਆਇਆ। ਉਸ ਨੇ ਯਰੂਸ਼ਲਮ ਦੀ ਕੰਧ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਨੁਕਰ ਵਾਲੇ ਫ਼ਾਟਕ ਤੀਕ 600 ਫੁੱਟ ਢਾਹ ਦਿੱਤੀ।"

10ਤਦ ਯਹੋਆਸ਼ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਬਰਤਨ ਜੋ ਯਹੋਵਾਹ ਦੇ ਮੰਦਰ ਵਿੱਚ ਸਨ, ਤੇ ਪਾਤਸ਼ਾਹ ਦੇ ਖਜ਼ਾਨੇ ਵਿੱਚ ਸਨ ਲੈ ਲਏ। ਉਨ੍ਹਾਂ ਸਾਰੇ ਕੈਦੀਆਂ ਨੂੰ ਨਾਲ ਲਿਆ ਅਤੇ ਸਾਮਰਿਯਾ ਨੂੰ ਮੁੜਿਆ।"

2Kings 8 illustration - 2Kings Chapter 8

11ਯਹੋਆਸ਼ ਨੇ ਜੋ ਵੀ ਕਾਰਜ ਕੀਤੇ, ਇਹ ਵੀ ਕਿ ਕਿਵੇਂ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਖਿਲਾਫ਼ ਲੜਿਆ ਇਹ ਸਭ ਕੁਝ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"

12ਯਹੋਆਸ਼ ਨੂੰ ਮਰਨ ਉਪਰੰਤ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਬਾਅਦ ਉਸਦਾ ਪੁੱਤਰ ਯਾਰਾਬੁਆਮ ਪਾਤਸ਼ਾਹ ਬਣਿਆ।"

13ਅਮਸਯਾਹ ਦੀ ਮੌਤ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਪਿੱਛੋਂ 15 ਵਰ੍ਹੇ ਜਿਉਂਦਾ ਰਿਹਾ।"

14ਅਮਸਯਾਹ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

15ਜਦ ਲੋਕਾਂ ਨੇ ਯਰੂਸ਼ਲਮ ਵਿੱਚ ਉਸ ਦੇ ਵਿਰੁੱਧ ਮਤਾ ਪਕਾਇਆ ਤਾਂ ਉਹ ਲਕੀਸ਼ ਵੱਲ ਭਜਿਆ ਪਰ ਲੋਕਾਂ ਨੇ ਲਕੀਸ਼ ਉਸ ਦੇ ਪਿੱਛੇ ਆਦਮੀ ਭੇਜੇ ਤੇ ਉਸ ਨੂੰ ਮਾਰ ਸੁੱਟਿਆ।"

2Kings 8 illustration - 2Kings Chapter 8

16ਲੋਕੀਂ ਉਸਦੀ ਲੋਥ ਘੋੜਿਆਂ ਤੇ ਚੁੱਕ ਕੇ ਵਾਪਸ ਲਿਆਏ ਤੇ ਅਮਸਯਾਹ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਯਰੂਸ਼ਲਮ ਵਿੱਚ ਦਫ਼ਨਾਇਆ ਗਿਆ।"

17ਅਜ਼ਰਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ। ਉਸ ਵਕਤ ਉਹ ਕੁੱਲ 16 ਸਾਲਾਂ ਦਾ ਸੀ।"

18ਇਉਂ ਜਦ ਪਾਤਸ਼ਾਹ ਅਮਸਯਾਹ ਮਰਿਆ ਤਾਂ ਉਹ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਫ਼ੇਰ ਉਸਤੋਂ ਬਾਅਦ ਅਜ਼ਰਯਾਹ ਨੇ ਏਲਥ ਨੂੰ ਇੱਕ ਵਾਰ ਫੇਰ ਉਸਾਰਿਆ ਅਤੇ ਇਸ ਨੂੰ ਯਹੂਦਾਹ ਵਿੱਚ ਪੁਨਰ-ਸਥਾਪਿਤ ਕਰ ਦਿੱਤਾ।"

19ਦੂਜੇ ਯਾਰਾਬੁਆਮ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਸਯਾਹ ਦੇ 15ਵਰ੍ਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ 41ਵਰ੍ਹੇ ਰਾਜ ਕੀਤਾ।"

20ਯਾਰਾਬੁਆਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਵੀ ਮੂੰਹ ਨਾ ਮੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"

2Kings 8 illustration - 2Kings Chapter 8

21ਉਸ ਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫ਼ਰ ਦਾ ਸੀ, ਆਖਿਆ ਸੀ ਉਸ ਨੇ ਇਸਰਾਏਲ ਹੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ।"

22ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸੱਕਦਾ।"

23ਯਹੋਵਾਹ ਨੇ ਇਹ ਵੀ ਨਹੀਂ ਆਖਿਆ ਸੀ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਉਂ ਹੀ ਮਿਟਾ ਦੇਵਾਂਗਾ। ਇਸ ਲਈ ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੀ ਸ਼ਕਤੀ ਰਾਹੀਂ ਛੁਟਕਾਰਾ ਦਵਾਇਆ।"

24ਯਾਰਾਬੁਆਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲੀ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਸ ਵਿੱਚ ਯਾਰਾਬੁਆਮ ਨੇ ਜਦ ਇਸਰਾਏਲ ਲਈ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਜਿੱਤ ਲਿਆਂਦਾ ਇਹ ਕਹਾਣੀ ਵੀ ਉਸ ਵਿੱਚ ਸ਼ਾਮਿਲ ਹੈ।"

25ਯਾਰਾਬੁਆਮ ਜਦ ਮਰਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ, ਜੋ ਕਿ ਇਸਰਾਏਲ ਦੇ ਪਾਤਸ਼ਾਹ ਸਨ। ਉਸ ਉਪਰੰਤ ਉਸਦਾ ਪੁੱਤਰ ਜ਼ਕਰਯਾਹ ਉਸਦੀ ਥਾਵੇਂ ਰਾਜ ਕਰਨ ਲੱਗਾ।"

2Kings 8 illustration - 2Kings Chapter 8

26ਅਜ਼ਰਯਾਹ ਦਾ ਯਹੂਦਾਹ ਤੇ ਰਾਜ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।"

27ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤਦ ਉਹ 16ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 52 ਵਰ੍ਹੇ ਰਾਜ ਕੀਤਾ ਉਸ ਦੀ ਮਾਂ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।"

28ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚੱਲਿਆ।"

29ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।"

Chapter Complete

You have read 2Kings 8

29 verses