Lumina
2Kings

Jehu Anointed; Jezebel Killed

2Kings 9·Punjabi Bible

1ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।"

2ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਗਿਆ।"

3ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਮਰਨ ਉਪਰੰਤ ਉਸਦਾ ਪੁੱਤਰ ਯੋਥਾਮ ਨਵਾਂ ਪਾਤਸ਼ਾਹ ਬਣਿਆ।"

4ਇਸਰਾਏਲ ਉੱਪਰ ਜ਼ਕਰਯਾਹ ਦਾ ਥੋੜੀ ਦੇਰ ਰਾਜ ਕਰਨਾ ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸ ਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ।"

5ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸ ਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"

2Kings 9 illustration - 2Kings Chapter 9

6ਤਦ ਯਾਬੇਸ਼ ਦੇ ਪੁੱਤਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਉਸ ਨੇ ਉਸ ਨੂੰ ਹੇਠਾਂ ਧੱਕ ਦਿੱਤਾ ਅਤੇ ਉਸ ਨੂੰ ਖੁਲੇਆਮ ਮਾਰਕੇ ਉਸਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।"

7ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ"

8ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ।"

9ਇਸਰਾਏਲ ਉੱਪਰ ਸ਼ੱਲੁਮ ਦਾ ਥੋੜੀ ਦੇਰ ਰਾਜ ਕਰਨਾ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ 39ਵਰ੍ਹੇ ਯਾਬੇਸ਼ ਦਾ ਪੁੱਤਰ ਸ਼ੱਲੁਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ।"

10ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ੱਲੁਮ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ।"

2Kings 9 illustration - 2Kings Chapter 9

11ਸ਼ੱਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸ ਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹੈ।"

12ਮਨਹੇਮ ਦਾ ਇਸਰਾਏਲ ਉੱਪਰ ਰਾਜ ਸ਼ੱਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ, ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕ ਨਹੀਂ ਖੋਲ੍ਹੇ, ਉਸ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।"

13ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 39ਵਰ੍ਹੇ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਪਰ ਰਾਜ ਕਰਨ ਲੱਗਾ। ਉਸ ਨੇ ਸਾਮਰਿਯਾ ਵਿੱਚ 10 ਵਰ੍ਹੇ ਰਾਜ ਕੀਤਾ।"

14ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"

15ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।"

2Kings 9 illustration - 2Kings Chapter 9

16ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ 50 ਸ਼ੈਕਲ ਚਾਂਦੀ ਲਈ। ਤਾਂ ਕਿ ਉਹ ਇਹ ਪੈਸਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਸੱਕੇ। ਫੇਰ ਅੱਸ਼ੂਰ ਦਾ ਰਾਜਾ ਵਾਪਸ ਆਪਣੀ ਧਰਤੀ ਵੱਲ ਮੁੜਿਆ ਅਤੇ ਇਸਰਾਏਲ ਦੀ ਧਰਤੀ ਵਿੱਚ ਨਾ ਰਿਹਾ।"

17ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।"

18ਮਨਹੇਮ ਮਰ ਗਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ।"

19ਪਕਹਯਾਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ 50 ਵੇਂ ਵਰ੍ਹੇ ਵਿੱਚ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਤੋਂ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਰਾਜ ਕੀਤਾ।"

20ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ।"

2Kings 9 illustration - 2Kings Chapter 9

21ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸ ਨੇ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸ ਦੇ ਨਾਲ ਸਨ, ਜਦੋਂ ਉਸ ਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।"

22ਪਕਹਯਾਹ ਦੇ ਬਾਕੀ ਮਹਾਨ ਕਾਰਜ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"

23ਪਕਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 20 ਸਾਲ ਰਾਜ ਕੀਤਾ।"

24ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਬੁਰਾ ਸੀ ਉਹੀ ਕੀਤਾ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"

25ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।"

2Kings 9 illustration - 2Kings Chapter 9

26ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।"

27ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"

28ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।"

29ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 16ਸਾਲ ਰਾਜ ਕੀਤਾ। ਉਸ ਦੀ ਮਾਂ ਸਾਦੋਕ ਦੀ ਧੀ ਯਰੂਸ਼ਾ ਸੀ।"

30ਯੋਥਾਮ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।"

2Kings 9 illustration - 2Kings Chapter 9

31ਪਰ ਉਸ ਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਥਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।"

32ਯੋਥਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।"

33ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।"

34ਇਉਂ ਯੋਥਾਮ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਥਾਵੇਂ ਰਾਜ ਕਰਨ ਲੱਗਾ।"

35ਆਹਾਜ਼ ਦਾ ਯਹੂਦਾਹ ਉੱਪਰ ਰਾਜ ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਥਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ।"

2Kings 9 illustration - 2Kings Chapter 9

36ਉਸ ਨੇ ਉਦੋਂ ਰਾਜ ਕਰਨਾ ਸ਼ੁਰੂ ਕੀਤਾ ਜਦੋਂ ਉਹ 20 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਉੱਤੇ 16 ਸਾਲਾਂ ਲਈ ਰਾਜ ਕੀਤਾ। ਉਹ ਆਪਣੇ ਪੁਰਖੇ ਦਾਊਦ ਵਰਗਾ ਨਹੀਂ ਸੀ ਅਤੇ ਉਸ ਨੇ ਉਹ ਸਭ ਕੁਝ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।"

37ਅਹਾਜ਼ ਇਸਰਾਏਲ ਦੇ ਰਾਜਿਆਂ ਵਾਂਗ ਜੀਵਿਆ ਉਸ ਨੇ ਆਪਣੇ ਪੁੱਤਰ ਨੂੰ ਵੀ ਅੱਗ ਵਿੱਚ ਬਲੀ ਦੇ ਦਿੱਤਾ। ਉਸ ਨੇ ਉਹੀ ਭਿਆਨਕ ਪਾਪ ਕੀਤੇ ਜੋ ਉਨ੍ਹਾਂ ਲੋਕਾਂ ਨੇ ਕੀਤੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਧਰਤੀ ਤੋਂ ਪਹਿਲਾਂ ਬਾਹਰ ਧੱਕਿਆਂ ਸੀ।"

Chapter Complete

You have read 2Kings 9

37 verses