Lumina
2Peter

2Peter 3

2Peter 3·Punjabi Bible

1ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖੜਦੇ ਹਨ।"

2ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।"

3ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸੱਕਦੇ ਹਨ।"

4ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।"

5ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।"

2Peter 3 illustration - 2Peter Chapter 3

6ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੂੰ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।"

7ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁੱਖ ਤਕਲੀਫ਼ਾਂ ਲਿਆਂਦੀਆਂ।"

8ਪਰ ਸਾਢੇ ਤਿੰਨਾਂ ਦਿਨਾਂ ਪਿੱਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।"

9ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, “ਇਥੇ ਉੱਤੇ ਆ ਜਾਓ।” ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚੱਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।"

10ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।"

2Peter 3 illustration - 2Peter Chapter 3

11ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।"

12ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”"

13ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹੜੇ ਪਰਮੇਸ਼ੁਰ ਦੇ ਸਾਹਮਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।"

14ਬਜ਼ੁਰਗਾਂ ਨੇ ਆਖਿਆ: “ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੋਜੂਦ ਸੀ ਅਤੇ ਹਮੇਸ਼ਾ ਹੀ ਮੋਜੂਦ ਹੈ। ਅਸੀਂ ਧੰਨਵਾਦ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।"

15ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”"

2Peter 3 illustration - 2Peter Chapter 3

16ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸ ਨੂੰ ਉਸ ਦੇ ਮੰਦਰ ਵਿੱਚ ਦੇਖਿਆ ਜਾ ਸੱਕਦਾ ਸੀ। ਫ਼ੇਰ ਉੱਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, ਭੁਚਾਲ, ਬਹੁਤ ਵੱਡੇ ਗੜ੍ਹੇ ਵਰ੍ਹੇ।"

17ਔਰਤ ਤੇ ਅਜਗਰ ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।"

18ਔਰਤ ਗਰਭਵਤੀ ਸੀ। ਉਹ ਜਣਨ ਦੀਆਂ ਪੀੜਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।"

Chapter Complete

You have read 2Peter 3

18 verses