Lumina
2Samuel

David Mourns Saul and Jonathan

2Samuel 1·Punjabi Bible

1ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।"

2ਦਾਊਦ ਨੇ ਪਵਿੱਤਰ ਸੰਦੂਕ ਲਈ ਤੰਬੂ ਲਾਇਆ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਤੰਬੂ ਦੇ ਹੇਠਾਂ ਜਾ ਟਿਕਾਇਆ। ਉਪਰੰਤ ਦਾਊਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।"

3ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਤੋਂ ਬਾਅਦ ਦਾਊਦ ਨੇ ਸਰਬ ਸ਼ਕਤੀਮਾਨ ਯਹੋਵਾਹ ਦੇ ਨਾਉਂ ਤੇ ਲੋਕਾਂ ਨੂੰ ਅਸੀਸ ਦਿੱਤੀ।"

4ਦਾਊਦ ਨੇ ਲੋਕਾਂ ਨੂੰ ਪ੍ਰਸਾਦ ਵਜੋਂ ਭਾਵੇਂ ਉਹ ਮਰਦ ਸਨ ਭਾਵੇਂ ਔਰਤਾਂ ਸਭਨਾਂ ਨੂੰ ਰੋਟੀ, ਸੌਗੀ ਵਾਲਾ ਕੇਕ ਅਤੇ ਖਜੂਰੀ ਰੋਟੀ ਦਿੱਤੀ। ਉਪਰੰਤ ਸਭ ਇਸਰਾਏਲੀ ਘਰਾਂ ਨੂੰ ਪਰਤ ਗਏ।"

5ਮੀਕਲ ਨੇ ਦਾਊਦ ਨੂੰ ਫ਼ਟਕਾਰਿਆ ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, “ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸ ਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਹਮਣੇ ਨੰਗਾ ਕਰਦਾ ਹੈ।”"

2Samuel 1 illustration - 2Samuel Chapter 1

6ਤਦ ਦਾਊਦ ਨੇ ਮੀਕਲ ਨੂੰ ਕਿਹਾ, “ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸ ਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ।"

7ਸਗੋਁ ਮੈਂ ਤਾਂ ਇਸ ਨਾਲੋਂ ਵੀ ਵੱਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।”"

8ਸ਼ਾਊਲ ਦੀ ਧੀ ਮੀਕਲ ਨੂੰ ਕਦੇ ਵੀ ਕੋਈ ਬੱਚਾ ਨਾ ਹੋਇਆ, ਉਹ ਬੇਔਲਾਦ ਹੀ ਮਰ ਗਈ।"

9ਦਾਊਦ ਨੇ ਮੰਦਰ ਉਸਾਰਣਾ ਚਾਹਿਆ ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।"

10ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”"

2Samuel 1 illustration - 2Samuel Chapter 1

11ਨਾਥਾਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਕਰ ਸੱਕਦਾ ਹੈ ਕਿਉਂ ਕਿ ਯਹੋਵਾਹ ਤੇਰੇ ਨਾਲ ਹੈ।”"

12ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਥਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ,"

13“ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, ‘ਯਹੋਵਾਹ ਇੰਝ ਆਖਦਾ ਹੈ, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ?"

14ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ।"

15ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵੱਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।’"

2Samuel 1 illustration - 2Samuel Chapter 1

16“ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ‘ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢ ਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ।"

17ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿੱਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ।"

18ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ।"

19“‘ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।"

20ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।"

2Samuel 1 illustration - 2Samuel Chapter 1

21ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।"

22ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।"

23ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”"

24ਸੋ ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸ ਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ।"

25ਦਾਊਦ ਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨਾ ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਹਮਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ, “ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ?"

2Samuel 1 illustration - 2Samuel Chapter 1

26ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾਏ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ।"

27ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ।"

Chapter Complete

You have read 2Samuel 1

27 verses