Lumina
2Samuel

David and Bathsheba

2Samuel 11·Punjabi Bible

1ਦਾਊਦ ਨੇ ਇਤਈ ਨੂੰ ਆਖਿਆ, “ਚੱਲ ਫ਼ਿਰ ਇੱਥੋਂ ਪਾਰ ਲੰਘ।” ਤਾਂ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ ਅਤੇ ਸਭ ਬੱਚੇ ਨੀਗਰ ਜੋ ਉਸ ਨਾਲ ਸਨ, ਪਾਰ ਲੰਘ ਗਏ।"

2ਸਾਰੇ ਲੋਕ ਭੁੱਬਾਂ ਮਾਰ-ਮਾਰ ਰੋਏ। ਪਾਤਸ਼ਾਹ ਦਾਊਦ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਬਾਕੀ ਦੇ ਸਾਰੇ ਲੋਕ ਪਾਰ ਲੰਘਕੇ ਉਜਾੜ ਵੱਲ ਨੂੰ ਮੁੜ ਗਏ।"

3ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸ ਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਥਾਰ ਨੇ ਤਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ।"

4ਤਦ ਪਾਤਸ਼ਾਹ ਦਾਊਦ ਨੇ ਸਾਦੋਕ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਵੋ। ਜੇਕਰ ਯਹੋਵਾਹ ਵੱਲੋਂ ਮੇਰੇ ਤੇ ਕਿਰਪਾ ਦਰਿਸ਼ਟੀ ਹੋਈ ਤਾਂ ਉਹ ਮੈਨੂੰ ਯਰੂਸ਼ਲਮ ’ਚ ਮੋੜ ਲਿਆਵੇਗਾ ਅਤੇ ਉਸ ਦੇ ਅਤੇ ਮੰਦਰ ਦੇ ਦਰਸ਼ਨ ਮੈਨੂੰ ਮੁੜ ਕਰਾਵੇਗਾ।"

5ਪਰ ਜੇਕਰ ਯਹੋਵਾਹ ਨੇ ਕਿਹਾ ਕਿ ਉਹ ਮੇਰੇ ਤੇ ਪ੍ਰਸੰਨ ਨਹੀਂ ਹੈ ਤਾਂ ਉਹ ਜੋ ਚਾਹੇ ਮੇਰੇ ਨਾਲ ਸਲੂਕ ਕਰ ਸੱਕਦਾ ਹੈ।”"

2Samuel 11 illustration - 2Samuel Chapter 11

6ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫ਼ੇਰ ਆਖਿਆ, “ਤੂੰ ਤਾਂ ਪੈਗੰਬਰ ਹੈਂ। ਤੂੰ ਸ਼ਾਂਤੀ ਨਾਲ ਸ਼ਹਿਰ ਵਾਪਿਸ ਮੁੜ। ਅਤੇ ਦੋਵੇਂ ਪੁੱਤਰ ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ ਉਨ੍ਹਾਂ ਨੂੰ ਵੀ ਲੈ ਜਾ।"

7ਮੈਂ ਉਨ੍ਹਾਂ ਜਗ੍ਹਾਵਾਂ ਦੇ ਕਰੀਬ ਇੰਤਜ਼ਾਰ ਕਰਾਂਗਾ ਜਿੱਥੇ ਲੋਕ ਮਾਰੂਥਲ ਅੰਦਰ ਜਾਣ ਲਈ ਦਰਿਆ ਪਾਰ ਕਰਦੇ ਹਨ ਜਦ ਤੀਕ ਮੈਨੂੰ ਤੁਹਾਡੇ ਵੱਲੋਂ ਕੋਈ ਖਬਰ ਨਾ ਮਿਲ ਜਾਵੇ।”"

8ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।"

9ਅਹੀਥੋਫ਼ਲ ਦੇ ਖਿਲਾਫ਼ ਦਾਊਦ ਦੀ ਪ੍ਰਾਰਥਨਾ ਦਾਊਦ ਜੈਤੂਨ ਦੇ ਪਹਾੜ ਤੇ ਚੜ੍ਹਿਆ। ਉਹ ਰੋ ਰਿਹਾ ਸੀ। ਉਸ ਨੇ ਸਿਰ ਢੱਕਿਆ ਹੋਇਆ ਸੀ ਅਤੇ ਪੈਰੋ ਨੰਗਾ ਸੀ। ਦਾਊਦ ਦੇ ਨਾਲ ਆਏ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕੱ ਲੇ ਅਤੇ ਦਾਊਦ ਦੇ ਨਾਲ ਰੋਦੇ ਹੋਏ ਗਏ।"

10ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”"

2Samuel 11 illustration - 2Samuel Chapter 11

11ਦਾਊਦ ਪਹਾੜ ਦੀ ਚੋਟੀ ਤੇ ਆਇਆ। ਇਹ ਉਹ ਜਗ੍ਹਾ ਸੀ ਜਿੱਥੇ ਉਹ ਅਕਸਰ ਯਹੋਵਾਹ ਦੀ ਉਪਾਸਨਾ ਕਰਨ ਲਈ ਆਉਂਦਾ ਸੀ। ਉਸ ਵਕਤ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਤੇ ਮਿੱਟੀ ਪਾਈ ਹੋਈ ਉਸ ਨੂੰ ਮਿਲਣ ਲਈ ਆਇਆ।"

12ਦਾਊਦ ਨੇ ਹੂਸ਼ਈ ਨੂੰ ਆਖਿਆ, “ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਮੇਰੇ ਸਿਰ ਤੇ ਇੱਕ ਹੋਰ ਮਨੁੱਖ ਦਾ ਭਾਰ ਪਵੇਗਾ।"

13ਪਰ ਜੇ ਤੂੰ ਯਰੂਸ਼ਲਮ ਨੂੰ ਮੁੜ ਜਾਵੇਂ ਤਾਂ ਤੂੰ ਅਹੀਥੋਫ਼ਲ ਦੀ ਸਲਾਹ ਨੂੰ ਫ਼ਿਜ਼ੂਲ ਸਿੱਧ ਕਰ ਸੱਕਦਾ ਹੈਂ। ਜੇ ਤੂੰ ਜਾਕੇ ਅਬਸ਼ਾਲੋਮ ਨੂੰ ਆਖੇਁ, ‘ਹੇ ਪਾਤਸ਼ਾਹ! ਮੈਂ ਤੇਰਾ ਸੇਵਕ ਹਾਂ। ਪਹਿਲਾਂ ਮੈਂ ਤੇਰੇ, ਪਿਤਾ ਦੀ ਟਹਿਲ ਕੀਤੀ ਹੁਣ ਮੈਂ ਤੇਰੀ ਸੇਵਾ ਕਰਾਂਗਾ।’"

14ਸਾਦੋਕ ਅਤੇ ਅਬਯਾਥਾਰ ਜਾਜਕ ਤੇਰੇ ਨਾਲ ਹਨ। ਸੋ ਅਜਿਹਾ ਹੋਵੇ ਕਿ ਜੋ ਕੁਝ ਵੀ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇ ਸੋ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਦੱਸ ਦੇਵੀਂ।"

15ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਅਹੀਮਅਸ ਸਾਦੋਕ ਦਾ ਅਤੇ ਯੋਨਾਥਾਨ ਅਬਯਾਥਾਰ ਦਾ ਵੀ ਹਨ। ਫ਼ਿਰ ਜੋ ਕੁਝ ਵੀ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਭੇਜਣਾ।”"

2Samuel 11 illustration - 2Samuel Chapter 11

16ਇਉਂ ਹੂਸ਼ਈ ਦਾਊਦ ਦਾ ਦੋਸਤ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਵਿੱਚ ਆਇਆ।"

17ਸੀਬਾ ਦਾ ਦਾਊਦ ਨੂੰ ਮਿਲਣਾ ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵੱਧਿਆ ਤਾਂ ਮਫ਼ੀਬੋਸ਼ਥ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕੱਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁੱਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ।"

18ਦਾਊਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਸਭ ਵਸਤਾਂ ਕਿਸ ਲਈ ਹਨ?” ਸੀਬਾ ਨੇ ਕਿਹਾ, “ਇਹ ਖੋਤੇ ਪਾਤਸ਼ਾਹ ਦੇ ਪਰਿਵਾਰ ਦੇ ਚੜ੍ਹਨ ਲਈ ਹਨ ਅਤੇ ਇਹ ਰੋਟੀਆਂ ਅਤੇ ਫ਼ਲ ਉਸ ਦੇ ਅਫ਼ਸਰਾਂ ਦੇ ਖਾਣ ਲਈ ਅਤੇ ਉਜਾੜ ਵਿੱਚ ਜਾਂਦਿਆਂ ਕੋਈ ਵੀ ਮਨੁੱਖ ਰਾਹ ਵਿੱਚ ਕਮਜ਼ੋਰੀ ਮਹਿਸੂਸ ਕਰੇ ਉਸ ਲਈ ਇਹ ਮੈਅ ਦੀ ਮਸ਼ਕ ਹੈ।”"

19ਪਾਤਸ਼ਾਹ ਨੇ ਪੁੱਛਿਆ, “ਮਫ਼ੀਬੋਸ਼ਥ ਕਿੱਥੇ ਹੈ?” ਸੀਬਾ ਨੇ ਪਾਤਸ਼ਾਹ ਨੂੰ ਕਿਹਾ, “ਮਫ਼ੀਬੋਸ਼ਥ ਤਾਂ ਯਰੂਸ਼ਲਮ ਵਿੱਚ ਠਹਿਰਿਆ ਹੋਇਆ ਹੈ। ਕਿਉਂ ਜੋ ਉਸ ਨੇ ਆਖਿਆ ਹੈ ਕਿ ਇਸਰਾਏਲੀ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਣਗੇ।”"

20ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫ਼ੀਬੋਸ਼ਥ ਨਾਲ ਸਬੰਧਿਤ ਹੈ।” ਸੀਬਾ ਨੇ ਕਿਹਾ, “ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।”"

2Samuel 11 illustration - 2Samuel Chapter 11

21ਸ਼ਿਮਈ ਦਾਊਦ ਨੂੰ ਸਰਾਪਦਾ ਦਾਊਦ ਪਾਤਸ਼ਾਹ ਤਦ ਬਹੁਰੀਮ ਵਿੱਚ ਆਇਆ। ਉੱਥੇ ਸ਼ਾਊਲ ਦੇ ਘਰਾਣੇ ਦੀ ਕੁੱਲ ਵਿੱਚੋਂ ਗੇਰਾ ਨਾਂ ਦੇ ਮਨੁੱਖ ਦਾ ਪੁੱਤਰ ਸ਼ਿਮਈ ਨਿਕਲਿਆ। ਉਹ ਦਾਊਦ ਨੂੰ ਮੰਦੇ ਬੋਲ ਬੋਲਦਾ ਬਾਹਰ ਨਿਕਲਿਆ ਅਤੇ ਉਹ ਇੰਝ ਬਾਰ-ਬਾਰ ਆਖਦਾ ਗਿਆ।"

22ਸ਼ਿਮਈ ਨੇ ਦਾਊਦ ਅਤੇ ਉਸ ਦੇ ਟਹਿਲੂਆਂ ਉੱਪਰ ਪਥਰਾਵ ਕਰਨਾ ਸ਼ੁਰੂ ਕਰ ਦਿੱਤਾ। ਪਰ ਉਸ ਵਕਤ ਸੂਰਮੇ ਅਤੇ ਲੋਕ ਦਾਊਦ ਦੇ ਆਲੇ-ਦੁਆਲੇ ਇਕੱਠੇ ਹੋ ਗਏ।"

23ਸ਼ਿਮਈ ਦਾਊਦ ਨੂੰ ਸਰਾਪ ਦਿੰਦਾ ਹੋਇਆ ਆਖਣ ਲੱਗਾ, “ਨਿਕਲ ਆ, ਨਿਕਲ ਆ, ਤੂੰ ਖੂਨੀ ਮਨੁੱਖ! ਹੇ ਸ਼ਤਾਨ ਦੀ ਔਲਾਦ।"

24ਯਹੋਵਾਹ ਤੈਨੂੰ ਸਜ਼ਾ ਦੇ ਰਿਹਾ ਹੈ। ਕਿਉਂ ਕਿ ਤੂੰ ਸ਼ਾਊਲ ਦੇ ਘਰਾਣੇ ਦਾ ਖੂਨ ਕੀਤਾ, ਤੂੰ ਸ਼ਾਊਲ ਦੀ ਥਾਂ ਚੁਰਾਕੇ ਖੁਦ ਪਾਤਸ਼ਾਹ ਬਣ ਬੈਠਾ, ਪਰ ਉਹੀ ਸਭ ਬੁਰਿਆਈਆਂ ਹੁਣ ਤੇਰੇ ਨਾਲ ਵਾਪਰ ਰਹੀਆਂ ਹਨ। ਹੁਣ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਕਿਉਂ ਕਿ ਤੂੰ ਖੂਨੀ ਮਨੁੱਖ ਹੈਂ।”"

25ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, “ਇਹ ਮੋਇਆ ਹੋਇਆ ਕੁਤਾ ਭਲਾ ਕਾਹਨੂੰ ਮੇਰੇ ਮਹਾਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਜੇਕਰ ਮੈਨੂੰ ਆਗਿਆ ਦੇਵੋਂ ਤਾਂ ਜਾਕੇ ਉਸਦਾ ਸਿਰ ਉਡਾ ਦੇਵਾਂ।”"

2Samuel 11 illustration - 2Samuel Chapter 11

26ਪਰ ਪਾਤਸ਼ਾਹ ਨੇ ਜਵਾਬ ਦਿੱਤਾ, “ਸਰੂਯਾਹ ਦੇ ਪੁੱਤਰੋ ਮੈਂ ਕੀ ਕਰ ਸੱਕਦਾ ਹਾਂ? ਅਵੱਸ਼ ਹੀ, ਸ਼ਿਮਈ ਮੈਨੂੰ ਸਰਾਪ ਰਿਹਾ ਹੈ। ਪਰ ਯਹੋਵਾਹ ਨੇ ਉਸ ਨੂੰ ਮੈਨੂੰ ਸਰਾਪਣ ਲਈ ਕਿਹਾ ਹੈ।”"

27ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, “ਵੇਖੋ! ਮੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵੱਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸ ਨੂੰ ਅਜਿਹਾ ਹੁਕਮ ਦਿੱਤਾ ਹੈ।”"

Chapter Complete

You have read 2Samuel 11

27 verses