Lumina
2Samuel

Amnon and Tamar; Absalom's Revenge

2Samuel 13·Punjabi Bible

1ਅਬਸ਼ਾਲੋਮ ਦੇ ਆਦਮੀ ਨੌਕਰ ਉਸ ਔਰਤ ਦੇ ਘਰ ਆਏ ਅਤੇ ਉਨ੍ਹਾਂ ਪੁੱਛਿਆ, “ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ?” ਉਸ ਔਰਤ ਨੇ ਅਬਸ਼ਾਲੋਮ ਦੇ ਸੇਵਕਾਂ ਨੂੰ ਕਿਹਾ, “ਉਹ ਤਾਂ ਹੁਣ ਤੀਕ ਨਦੀਓ ਵੀ ਪਾਰ ਲੰਘ ਗਏ ਹੋਣਗੇ।” ਤਦ ਅਬਸ਼ਾਲੋਮ ਦੇ ਸੇਵਕਾਂ ਨੇ ਉਨ੍ਹਾਂ ਦੋਨਾਂ ਨੂੰ ਇੱਧਰ ਉੱਧਰ ਲੱਭਿਆ, ਪਰ ਜਦੋਂ ਉਨ੍ਹਾਂ ਨੂੰ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਵਾਪਸ ਮੁੜ ਗਏ।"

2ਜਦੋਂ ਉਸ ਦੇ ਨੌਕਰ ਵਾਪਸ ਚੱਲੇ ਗਏ ਤਾਂ ਯੋਨਾਥਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, “ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।”"

3ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ ਯਰਦਨ ਦਰਿਆ ਤੋਂ ਪਾਰ ਲੰਘ ਗਏ। ਸਵੇਰ ਹੋਣ ਤੋਂ ਪਹਿਲਾਂ ਉਹ ਤੇ ਉਸ ਦੇ ਆਦਮੀ ਦਰਿਆ ਪਾਰ ਕਰ ਚੁੱਕੇ ਸਨ।"

4ਅਹੀਥੋਫ਼ਲ ਦਾ ਖੁਦਕੁਸ਼ੀ ਕਰਨਾ ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।"

5ਅਬਸ਼ਾਲੋਮ ਦਾ ਯਰਦਨ ਦਰਿਆ ਲੰਘਣਾ ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸ ਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ।"

2Samuel 13 illustration - 2Samuel Chapter 13

6ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਸੈਨਾ ਦਾ ਕਪਤਾਨ ਬਣਾਇਆ। ਅਮਾਸਾ ਇੱਕ ਯਿਥਰਾ ਨਾਂ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ। ਉਸ ਨੇ ਨਾਹਸ਼ ਦੀ ਧੀ, ਯੋਆਬ ਦੀ ਮਾਂ ਸਰੂਯਾਹ ਦੀ ਭੈਣ ਅਬੀਗੈਲ ਨਾਲ ਸੰਭੋਗ ਕੀਤਾ ਸੀ।"

7ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲਏ।"

8ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਤਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰੱਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀਏਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਸੀ।)"

9ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, “ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਥੱਕੇ ਹੋਏ ਹਨ।” ਇਸ ਲਈ ਉਹ ਦਾਊਦ ਲਈ ਅਤੇ ਉਸ ਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫ਼ਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।"

10ਦਾਊਦ ਦੀ ਲੜਾਈ ਲਈ ਤਿਆਰੀ ਦਾਊਦ ਨੇ ਆਪਣੇ ਆਦਮੀ ਗਿਣੇ। ਉਸ ਨੇ ਹਜ਼ਾਰਾਂ ਲੋਕਾਂ ਉੱਪਰ ਕਪਤਾਨ ਅਤੇ ਸੌਆਂ ਉੱਪਰ ਕਪਤਾਨ ਥਾਪ ਦਿੱਤੇ।"

2Samuel 13 illustration - 2Samuel Chapter 13

11ਦਾਊਦ ਨੇ ਲੋਕਾਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ ਅਤੇ ਫ਼ਿਰ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ। ਇੱਕ ਤਿਹਾਈ ਹਿੱਸੇ ਦਾ ਆਗੂ ਯੋਆਬ ਨੂੰ ਬਣਾਇਆ ਅਤੇ ਦੂਜੇ ਇੱਕ ਤਿਹਾਈ ਦਸਤੇ ਦਾ ਆਗੂ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਬਣਾਇਆ ਅਤੇ ਇੱਕ ਤਿਹਾਈ ਦਸਤੇ ਨੂੰ ਗਿੱਤੀ ਇੱਤਈ ਦੇ ਹੱਥ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ। ਪਾਤਸ਼ਾਹ ਦਾਊਦ ਨੇ ਲੋਕਾਂ ਨੂੰ ਆਖਿਆ, “ਮੈਂ ਵੀ ਤੁਹਾਡੇ ਨਾਲ ਚੱਲਾਂਗਾ।”"

12ਪਰ ਲੋਕਾਂ ਨੇ ਕਿਹਾ, “ਨਹੀਂ! ਤੁਹਾਨੂੰ ਸਾਡੇ ਨਾਲ ਨਹੀਂ ਜਾਣਾ ਚਾਹੀਦਾ। ਕਿਉਂ ਕਿ ਜੇਕਰ ਸਾਨੂੰ ਨੱਸਣਾ ਪਵੇ ਤਾਂ ਅਬਸ਼ਾਲੋਮ ਨੂੰ ਸਾਡੀ ਕੋਈ ਪਰਵਾਹ ਨਹੀਂ ਹੋਵੇਗੀ ਅਤੇ ਜੇਕਰ ਅਸੀਂ ਕਦੇ ਅੱਧੇ ਵੀ ਮਾਰੇ ਜਾਈਏ ਤਾਂ ਵੀ ਅਬਸ਼ਾਲੋਮ ਦੇ ਆਦਮੀ ਪਰਵਾਹ ਨਹੀਂ ਕਰਨਗੇ। ਪਰ ਤਸੀਂ ਸਾਡੇ 10,000 ਵਰਗੇ ਹੋ। ਇਸਤੋਂ ਤਾਂ ਚੰਗਾ ਹੋਵੇਗਾ ਜੇਕਰ ਤੁਸੀਂ ਸ਼ਹਿਰ ਵਿੱਚ ਹੀ ਠਹਿਰੋ। ਤਦ ਜੇਕਰ ਸਾਨੂੰ ਮਦਦ ਦੀ ਲੋੜ ਹੋਵੇ ਤਾਂ ਤੁਸੀਂ ਸਾਡੀ ਮਦਦ ਕਰ ਸੱਕਦੇ ਹੋ।”"

13ਪਾਤਸ਼ਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਉਹੀ ਕਰਾਂਗਾ ਜਿਸ ਕੰਮ ਨੂੰ ਤੁਸੀਂ ਠੀਕ ਸਮਝੋ।” ਤਦ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਦਰਵਾਜ਼ੇ ਕੋਲ ਖਲੋਤਾ ਅਤੇ ਸਾਰੀ ਫ਼ੌਜ ਚਲੀ ਗਈ। ਇਹ ਸਾਰੀ ਫ਼ੌਜ 100 ਅਤੇ 1,000 ਦੀਆਂ ਟੁਕੜੀਆਂ ਵਿੱਚ ਗਈ।"

14“ਜੁਆਨ ਅਬਸ਼ਾਲੋਮ ਨਾਲ ਨਰਮ ਵਤੀਰਾ” ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, “ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।” ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ।"

15ਦਾਊਦ ਦੀ ਫ਼ੌਜ ਨੇ ਅਬਸ਼ਾਲੋਮ ਦੀ ਫ਼ੌਜ ਨੂੰ ਹਰਾਇਆ ਦਾਊਦ ਦੀ ਫ਼ੌਜ ਅਬਸ਼ਾਲੋਮ ਦੀ ਇਸਰਾਏਲੀ ਫ਼ੌਜ ਦੇ ਖਿਲਾਫ਼ ਲੜਨ ਲਈ ਰੜੇ ਵਿੱਚ ਉਤਰ ਗਈ ਅਤੇ ਅਫ਼ਰਾਈਮ ਦੇ ਜੰਗਲ ਵਿੱਚ ਲੜਾਈ ਲੜੀ।"

2Samuel 13 illustration - 2Samuel Chapter 13

16ਇਸਰਾਏਲ ਦੇ ਲੋਕ ਦਾਊਦ ਦੇ ਆਦਮੀਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ 20,000 ਮਨੁੱਖਾਂ ਦਾ ਕਤਲ ਹੋਇਆ"

17ਕਿਉਂ ਕਿ ਉਸ ਦਿਨ ਲੜਾਈ ਸਾਰੇ ਦੇਸ ਵਿੱਚ ਛਿੜ ਗਈ ਪਰ ਉਸ ਦਿਨ ਜਿਹੜੇ ਤਲਵਾਰ ਨਾਲ ਬੰਦੇ ਮਾਰੇ ਗਏ ਉਸ ਤੋਂ ਵੱਧ ਬੰਦਿਆਂ ਦੀ ਮੌਤ ਜੰਗਲ ਦੇ ਵਿੱਚ ਹੋਈ।"

18ਉਸ ਵੇਲੇ ਅਬਸ਼ਾਲੋਮ ਦਾਊਦ ਦੇ ਬੰਦਿਆਂ ਨੂੰ ਟੱਕਰ ਗਿਆ। ਅਬਸ਼ਾਲੋਮ ਬਚਣ ਲਈ ਆਪਣੇ ਖੋਤੇ ਉੱਤੇ ਚੜ੍ਹ ਗਿਆ, ਪਰ ਉਹ ਖੋਤਾ ਇੱਕ ਵੱਡੇ ਬੋਹੜ ਦੇ ਰੁੱਖ ਦੀਆਂ ਟਹਿਣੀਆਂ ਹੇਠੋਂ ਦੀ ਲੰਘਿਆ। ਟਹਿਣੀਆਂ ਬਹੁਤ ਸੰਘਣੀਆਂ ਸਨ ਅਤੇ ਅਬਸ਼ਾਲੋਮ ਦਾ ਸਿਰ ਉਨ੍ਹਾਂ ਵਿੱਚ ਅੜ ਗਿਆ। ਅਬਸ਼ਾਲੋਮ ਦਾ ਖੋਤਾ ਉਸ ਨੂੰ ਰੁੱਖ ਤੇ ਲਟਕਦਿਆਂ ਛੱਡ ਕੇ ਉਸ ਦੇ ਹੇਠੋਁ ਨਿਕਲ ਗਿਆ।"

19ਇੱਕ ਆਦਮੀ ਨੇ ਇਹ ਵੇਖਿਆ ਅਤੇ ਯੋਆਬ ਨੂੰ ਕਿਹਾ, “ਮੈਂ ਅਬਸ਼ਾਲੋਮ ਨੂੰ ਇੱਕ ਵੱਡੇ ਬੋਹੜ ਦੇ ਰੁੱਖ ਨਾਲ ਲਟਕਦੇ ਵੇਖਿਆ ਹੈ।”"

20ਯੋਆਬ ਨੇ ਉਸ ਆਦਮੀ ਨੂੰ ਕਿਹਾ, “ਤੂੰ ਜੋ ਉਸ ਨੂੰ ਵੇਖਿਆ ਤਾਂ ਮਾਰ ਕੇ ਧਰਤੀ ਉੱਪਰ ਕਿਉਂ ਨਾ ਸੁੱਟ ਦਿੱਤਾ? ਜੇ ਤੂੰ ਇੰਝ ਕਰਦਾ ਤਾਂ ਮੈਂ ਤੈਨੂੰ ਦਸ ਚਾਂਦੀ ਦੇ ਟੁਕੜੇ ਤੇ ਇੱਕ ਪੇਟੀ ਬਖਸ਼ ਦਿੰਦਾ।”"

2Samuel 13 illustration - 2Samuel Chapter 13

21ਉਸ ਆਦਮੀ ਨੇ ਯੋਆਬ ਨੂੰ ਕਿਹਾ, “ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਦੇ ਮੈਨੂੰ ਦਿੰਦਾ ਤਦ ਵੀ ਮੈਂ ਪਾਤਸ਼ਾਹ ਦੇ ਪੁੱਤਰ ਨੂੰ ਨਾ ਮਾਰਦਾ ਕਿਉਂ ਕਿ ਪਾਤਸ਼ਾਹ ਨੇ ਸਾਡੇ ਲੋਕਾਂ ਸਾਹਮਣੇ ਤੈਨੂੰ ਅਬੀਸ਼ਈ ਅਤੇ ਇੱਤਈ ਨੂੰ ਤਕੀਦ ਨਾਲ ਆਖਿਆ ਸੀ ਕਿ, ਧਿਆਨ ਰੱਖਣਾ ਕਿ ‘ਜੁਆਨ ਅਬਸ਼ਾਲੋਮ ਨੂੰ ਕੋਈ ਨਾ ਛੂਹੇ।’"

22ਜੇਕਰ ਮੈਂ ਇਉਂ ਅਬਸ਼ਾਲੋਮ ਨੂੰ ਮਾਰ ਦਿੰਦਾ ਤਾਂ ਰਾਜੇ ਨੂੰ ਪਤਾ ਲੱਗ ਜਾਣਾ ਸੀ ਅਤੇ ਤੂੰ ਖੁਦ ਮੈਨੂੰ ਬਚਾਉਣ ਦੇ ਉਦੇਸ਼ ਨਾਲ ਇਸ ਮਾਮਲੇ ਵਿੱਚ ਦਖਲ ਨਹੀਂ ਦੇਣਾ ਸੀ।”"

23ਯੋਆਬ ਨੇ ਕਿਹਾ, “ਹੁਣ ਮੈਂ ਇੱਥੇ ਤੇਰੇ ਨਾਲ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ।” ਅਬਸ਼ਾਲੋਮ ਅਜੇ ਵੀ ਜਿਉਂਦਾ ਸੀ ਅਤੇ ਬਲੂਤ ਦੇ ਰੁੱਖ ਨਾਲ ਲਟਕਿਆ ਹੋਇਆ ਸੀ। ਯੋਆਬ ਨੇ ਤਿੰਨ ਤੀਰ ਹੱਥ ਵਿੱਚ ਫ਼ੜੇ ਅਤੇ ਅਬਸ਼ਾਲੋਮ ਉੱਪਰ ਕਸੇ ਜੋ ਕਿ ਉਸ ਦੇ ਦਿਲ ਨੂੰ ਵਿੰਨ੍ਹ ਗਏ।"

24ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸ ਨੂੰ ਮਾਰ ਸੁੱਟਿਆ।"

25ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਲੋਕ ਇਸਰਾਏਲੀਆਂ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਕਿ ਯੋਆਬ ਨੇ ਲੋਕਾਂ ਨੂੰ ਰੋਕ ਦਿੱਤਾ ਸੀ।"

2Samuel 13 illustration - 2Samuel Chapter 13

26ਤਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁੱਕਿਆ ਅਤੇ ਉਸ ਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰਾਂ ਨਾਲ ਪੂਰ ਦਿੱਤਾ। ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚੱਲੇ ਗਏ।"

27ਜਦੋਂ ਅਬਸ਼ਾਲੋਮ ਅਜੇ ਜਿਉਂਦਾ ਸੀ ਤਦ ਉਸ ਨੇ ਧਰਤੀ ਲੈ ਕੇ, ਆਪਣੇ ਲਈ ਪਾਤਸ਼ਾਹੀ, ਖੱਡ ਵਿੱਚ ਇੱਕ ਥੰਮ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ ਕਿ, “ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰੇ ਨਾਂ ਦੀ ਯਾਦ ਰਹੇ।” ਇਸ ਲਈ ਉਸ ਨੇ ਆਪਣਾ ਉਸ ਥੰਮ ਦਾ ਨਾਮ ਆਪਣੇ ਉੱਪਰ ਰੱਖਿਆ ਸੀ। ਅੱਜ ਤੀਕ ਉਹ ਥੰਮ ਵਾਲੀ ਥਾਂ “ਅਬਸ਼ਾਲੋਮ ਦੀ ਮੜ੍ਹੀ” ਅਖਵਾਉਂਦੀ ਹੈ।"

28ਯੋਆਬ ਨੇ ਦਾਊਦ ਨੂੰ ਖਬਰ ਭੇਜੀ ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਯੋਆਬ ਨੂੰ ਕਿਹਾ, “ਮੈਨੂੰ ਹੁਣ ਨੱਸਣ ਦੇ ਤਾਂ ਜੋ ਮੈਂ ਜਾਕੇ ਪਾਤਸ਼ਾਹ ਨੂੰ ਇਹ ਖਬਰ ਦੱਸਾ ਕਿ ਯਹੋਵਾਹ ਨੇ ਉਸ ਦੇ ਵੈਰੀਆਂ ਤੋਂ ਉਸਦਾ ਬਦਲਾ ਲਿਆ।”"

29ਯੋਆਬ ਨੇ ਅਹੀਮਅਸ ਨੂੰ ਆਖਿਆ, “ਨਹੀਂ! ਤੂੰ ਅੱਜ ਜਾਕੇ ਉਸ ਨੂੰ ਇਹ ਖਬਰ ਨਾ ਦੱਸ। ਫ਼ਿਰ ਕਿਸੇ ਦਿਨ ਤੂੰ ਦਾਊਦ ਨੂੰ ਇਹ ਖਬਰ ਦੱਸ ਦੇਵੀਂ, ਪਰ ਅੱਜ ਨਹੀਂ। ਕਿਉਂ ਕਿ ਅੱਜ ਪਾਤਸ਼ਾਹ ਦਾ ਪੁੱਤਰ ਮਰਿਆ ਹੈ।”"

30ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, “ਤੂੰ ਜਾ, ਅਤੇ ਜੋ ਕੁਝ ਤੂੰ ਅੱਖੀ ਡਿੱਠਾ ਹੈ, ਜਾਕੇ ਪਾਤਸ਼ਾਹ ਨੂੰ ਦੱਸ।” ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦਾਊਦ ਵੱਲ ਦੌੜ ਪਿਆ।"

2Samuel 13 illustration - 2Samuel Chapter 13

31ਫ਼ਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰ ਯੋਆਬ ਨੂੰ ਆਖਿਆ, “ਜਰਾ ਮੈਨੂੰ ਵੀ ਪਰਵਾਨਗੀ ਦੇ ਕਿ ਮੈਂ ਵੀ ਕੂਸ਼ੀ ਦੇ ਪਿੱਛੇ ਭੱਜ ਜਾਵਾਂ। ਇਸ ਦੀ ਮੈਨੂੰ ਕੋਈ ਪਰਵਾਹ ਨਹੀਂ ਕਿ ਮੇਰੇ ਨਾਲ ਕੀ ਹੋਵੇਗਾ।” ਯੋਆਬ ਨੇ ਆਖਿਆ, “ਪੁੱਤਰ! ਤੈਨੂੰ ਭੱਜ ਕੇ ਖਬਰ ਦੇਣ ਦੀ ਕੀ ਲੋੜ ਪਈ ਹੈ? ਤੈਨੂੰ ਇਹ ਖਬਰ ਦੇਕੇ ਕੋਈ ਇਨਾਮ ਤਾਂ ਨਹੀਂ ਮਿਲਣਾ।”"

32ਅਹੀਮਅਸ ਨੇ ਕਿਹਾ, “ਮੈਨੂੰ ਕੋਈ ਪਰਵਾਹ ਨਹੀਂ ਕਿ ਕੀ ਹੋਵੇਗਾ, ਪਰ ਮੈਂ ਦਾਊਦ ਨੂੰ ਨੱਸ ਕੇ ਦੱਸਣਾ ਚਾਹੁੰਦਾ ਹਾਂ।” ਯੋਆਬ ਨੇ ਅਹੀਮਅਸ ਨੂੰ ਆਖਿਆ, “ਤਾਂ ਠੀਕ ਹੈ! ਫ਼ਿਰ ਤੂੰ ਦਾਊਦ ਵੱਲ ਭੱਜ ਜਾ।” ਤਦ ਅਹੀਮਅਸ ਯਰਦਨ ਵਾਦੀ ਦੇ ਰਾਹ ਵੱਲੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਪਹੁੰਚ ਗਿਆ।"

33ਦਾਊਦ ਨੇ ਖਬਰ ਸੁਣੀ ਦਾਊਦ ਸ਼ਹਿਰ ਦੇ ਦੋ ਦਰਵਾਜ਼ਿਆਂ ਵਿੱਚਕਾਰ ਬੈਠਾ ਹੋਇਆ ਸੀ ਅਤੇ ਦਰਬਾਨ ਦਰਵਾਜ਼ਿਆਂ ਦੀ ਛੱਤ ਦੇ ਬੰਨੇ ਉੱਪਰ ਚੜ੍ਹਿਆ ਹੋਇਆ ਸੀ। ਉਸ ਨੇ ਵੇਖਿਆ ਕਿ ਇੱਕ ਆਦਮੀ ਇੱਕਲਾ ਨੱਸਦਾ ਹੋਇਆ ਆ ਰਿਹਾ ਹੈ।"

34ਉਹ ਦਰਬਾਨ ਦਾਊਦ ਪਾਤਸ਼ਾਹ ਨੂੰ ਇਹ ਖਬਰ ਦੇਣ ਲਈ ਉੱਚੀ ਆਵਾਜ਼ ਵਿੱਚ ਚੀਕਿਆ। ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਉਹ ਆਦਮੀ ਇੱਕਲਾ ਹੈ ਤਾਂ ਇਸਦਾ ਮਤਲਬ ਉਹ ਕੋਈ ਖਬਰ ਲਿਆ ਰਿਹਾ ਹੈ।” ਉਹ ਆਦਮੀ ਸ਼ਹਿਰ ਦੇ ਹੋਰ ਨਜ਼ਦੀਕ ਪਹੁੰਚਦਾ ਗਿਆ।"

35ਦਰਬਾਨ ਨੇ ਇੱਕ ਹੋਰ ਭੱਜਦੇ ਆਉਂਦੇ ਮਨੁੱਖ ਨੂੰ ਵੇਖਿਆ ਤਾਂ ਦਰਬਾਨ ਨੇ ਦਰਵਾਜ਼ੇ ਦੇ ਚੌਕੀਦਾਰ ਨੂੰ ਕਿਹਾ, “ਵੇਖ! ਇੱਕ ਹੋਰ ਇੱਕਲਾ ਮਨੁੱਖ ਦੌੜਦਾ ਆ ਰਿਹਾ ਹੈ।” ਤਾਂ ਪਾਤਸ਼ਾਹ ਨੇ ਕਿਹਾ, “ਉਹ ਵੀ ਖਬਰ ਲੈ ਕੇ ਹੀ ਆ ਰਿਹਾ ਹੈ।”"

2Samuel 13 illustration - 2Samuel Chapter 13

36ਤਾਂ ਦਰਬਾਨ ਨੇ ਕਿਹਾ, “ਮੇਰੇ ਖਿਆਲ ਵਿੱਚ ਜਿਹੜਾ ਪਹਿਲਾ ਆਦਮੀ ਨੱਸਦਾ ਆ ਰਿਹਾ ਹੈ ਉਹ ਸਾਦੋਕ ਦੇ ਪੁੱਤਰ ਅਹੀਮਅਸ ਵਰਗਾ ਜਾਪਦਾ ਹੈ।” ਪਾਤਸ਼ਾਹ ਨੇ ਕਿਹਾ, “ਅਹੀਮਅਸ ਇੱਕ ਚੰਗਾ ਮਨੁੱਖ ਹੈ, ਉਹ ਜ਼ਰੂਰ ਕੋਈ ਚੰਗੀ ਹੀ ਖਬਰ ਲਿਆ ਰਿਹਾ ਹੋਣਾ ਹੈ।”"

37ਅਹੀਮਅਸ ਨੇ ਪੁਕਾਰ ਕੇ ਹਾਕ ਮਾਰਕੇ ਪਾਤਸ਼ਾਹ ਨੂੰ ਆਖਿਆ, “ਸਭ ਠੀਕ-ਠਾਕ ਹੈ।” ਅਹੀਮਅਸ ਨੇ ਆਕੇ ਪਾਤਸ਼ਾਹ ਨੂੰ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਕਿਹਾ, “ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਯਹੋਵਾਹ ਨੇ ਤੁਹਾਡੇ ਦੁਸ਼ਮਣਾਂ ਨੂੰ ਹਾਰ ਦਿੱਤੀ ਹੈ। ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੁਹਾਡੀ ਜਿੱਤ ਹੋਈ ਹੈ।”"

38ਪਾਤਸ਼ਾਹ ਨੇ ਪੁੱਛਿਆ, “ਕੀ ਜਵਾਨ ਅਬਸ਼ਾਲੋਮ ਠੀਕ-ਠਾਕ ਹੈ।” ਅਹੀਮਅਸ ਨੇ ਜਵਾਬ ਦਿੱਤਾ, “ਜਦੋਂ ਯੋਆਬ ਨੇ ਮੈਨੂੰ ਭੇਜਿਆ ਸੀ ਉਸ ਵੇਲੇ ਮੈਂ ਇੱਕ ਅਜ਼ਬ ਭੀੜ ਵੇਖੀ ਪਰ ਮੈਨੂੰ ਖਬਰ ਨਹੀਂ ਸੀ ਕਿ ਕੀ ਹੋਇਆ।”"

39ਤਦ ਪਾਤਸ਼ਾਹ ਨੇ ਕਿਹਾ, “ਤੂੰ ਇੱਥੇ ਅੰਦਰ ਜਾਕੇ ਜ਼ਰਾ ਕੁ ਰੁਕ ਅਤੇ ਇੰਤਜਾਰ ਕਰ।” ਤਾਂ ਅਹੀਮਅਸ ਉੱਥੇ ਜਾਕੇ ਰੁਕਿਆ ਅਤੇ ਉਡੀਕਣ ਲੱਗਾ।"

Chapter Complete

You have read 2Samuel 13

39 verses