Lumina
2Samuel

Absalom's Conspiracy

2Samuel 15·Punjabi Bible

1ਦਾਊਦ ਦਾ ਬਰਜ਼ਿੱਲਈ ਨੂੰ ਨਾਲ ਆਉਣ ਲਈ ਕਹਿਣਾ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਆਕੇ ਉਸ ਨੂੰ ਯਰਦਨੋਂ ਪਾਰ ਪਹੁੰਚਾਉਣ ਲਈ ਪਾਤਸ਼ਾਹ ਦੇ ਨਾਲ ਯਰਦਨੋਂ ਪਾਰ ਗਿਆ।"

2ਬਰਜ਼ਿੱਲਈ ਬੜਾ ਬੁੱਢਾ, 80 ਵਰ੍ਹਿਆਂ ਦਾ ਬਜ਼ੁਰਗ ਸੀ। ਉਸ ਨੇ ਪਾਤਸ਼ਾਹ ਨੂੰ ਜਦੋਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ-ਪਾਣੀ ਪਹੁੰਚਾਇਆ ਸੀ ਕਿਉਂ ਕਿ ਉਹ ਬੜਾ ਅਮੀਰ ਆਦਮੀ ਸੀ।"

3ਦਾਊਦ ਨੇ ਬਰਜ਼ਿੱਲਈ ਨੂੰ ਕਿਹਾ, “ਚੱਲ, ਮੇਰੇ ਨਾਲ ਯਰਦਨ ਦੇ ਪਾਰ ਚੱਲ। ਉੱਥੇ ਆਪਣੇ ਨਾਲ ਮੈਂ ਤੇਰਾ ਖਿਆਲ ਰੱਖਾਂਗਾ ਜੇਕਰ ਤੂੰ ਉੱਥੇ ਯਰੂਸ਼ਲਮ ਵਿੱਚ ਮੇਰੇ ਨਾਲ ਰਹੇਁਗਾ।”"

4ਪਰ ਬਰਜ਼ਿੱਲਈ ਨੇ ਪਾਤਸ਼ਾਹ ਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਇਸ ਵਕਤ ਮੇਰੀ ਉਮਰ ਕਿੰਨੀ ਹੈ? ਤੂੰ ਕੀ ਸੋਚਦਾ ਹੈਂ ਕਿ ਮੈਂ ਇਸ ਉਮਰੇ ਤੇਰੇ ਨਾਲ ਯਰੂਸ਼ਲਮ ਜਾ ਸੱਕਦਾ ਹਾਂ?"

5ਮੈਂ 80 ਸਾਲਾਂ ਦਾ ਹੋ ਗਿਆ ਹਾਂ। ਮੈਂ ਇੰਨਾ ਬੁੱਢਾ ਹਾਂ ਕਿ ਇਹ ਵੀ ਨਹੀਂ ਦੱਸ ਸੱਕਦਾ ਕਿ ਕਿਹੜਾ ਚੰਗਾ ਹੈ ਅਤੇ ਕਿਹੜਾ ਮਾੜਾ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਮੈਂ ਸਵਾਦ ਵੀ ਨਹੀਂ ਵੇਖ ਸੱਕਦਾ ਕਿ ਮੈਂ ਕੀ ਖਾਂਦਾ ਹਾਂ ਜਾਂ ਕੀ ਪੀਂਦਾ ਹਾਂ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਔਰਤਾਂ ਦੇ ਗਾਉਣ ਵਿੱਚ ਅਤੇ ਆਦਮੀਆਂ ਦੇ ਗਾਉਣ ਵਿੱਚ ਵੀ ਫ਼ਰਕ ਨਹੀਂ ਕਰ ਸੱਕਦਾ। ਤਾਂ ਫਿਰ ਤੈਨੂੰ ਮੇਰੇ ਬਾਰੇ ਫ਼ਿਕਰ ਕਰਨ ਦੀ ਕੀ ਲੋੜ ਹੈ?"

2Samuel 15 illustration - 2Samuel Chapter 15

6ਜੋ ਕੁਝ ਤੂੰ ਮੈਨੂੰ ਬਖਸ਼ਣਾ ਚਾਹੁੰਦਾ ਹੈਂ ਦਰਅਸਲ ਮੈਨੂੰ ਕੁਝ ਵੀ ਨਹੀਂ ਚਾਹੀਦਾ ਇਸ ਲਈ ਮੈਂ ਯਰਦਨ ਪਾਰ ਤੱਕ ਤੇਰੇ ਨਾਲ ਜਾਵਾਂਗਾ।"

7ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸੱਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।”"

8ਪਾਤਸ਼ਾਹ ਨੇ ਜਵਾਬ ਦਿੱਤਾ, “ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਮੈਂ ਉਹੀ ਉਸ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੇਰੇ ਕੋਲੋਂ ਮੰਗੇ ਮੈਂ ਉਹੀ ਤੈਨੂੰ ਦੇਵਾਂਗਾ।”"

9ਦਾਊਦ ਦਾ ਘਰ ਵਾਪਸ ਮੁੜਨਾ ਪਾਤਸ਼ਾਹ ਨੇ ਫ਼ੇਰ ਬਰਜ਼ਿੱਲਈ ਨੂੰ ਚੁੰਮਿਆ ਅਤੇ ਅਸੀਸ ਦਿੱਤੀ ਅਤੇ ਬਰਜ਼ਿੱਲਈ ਘਰ ਨੂੰ ਮੁੜ ਆਇਆ ਅਤੇ ਪਾਤਸ਼ਾਹ ਅਤੇ ਹੋਰ ਸਾਰੇ ਲੋਕ ਦਰਿਆ ਪਾਰ ਕਰ ਗਏ।"

10ਤਦ ਪਾਤਸ਼ਾਹ ਗਿਲਗਾਲ ਵੱਲ ਤੁਰਿਆ ਅਤੇ ਕਿਮਹਾਮ ਵੀ ਉਸ ਦੇ ਨਾਲ ਗਿਆ। ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਅੱਧੇ ਲੋਕ ਪਾਤਸ਼ਾਹ ਦੇ ਨਾਲ ਗਏ।"

2Samuel 15 illustration - 2Samuel Chapter 15

11ਇਸਰਾਏਲੀਆਂ ਦੀ ਯਹੂਦਾਹ ਦੇ ਲੋਕਾਂ ਨਾਲ ਬਹਿਸ ਸਾਰੇ ਇਸਰਾਏਲੀ ਇਕੱਠੇ ਹੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜ੍ਹਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸ ਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋ ਪਾਰ ਲੈ ਆਏ?”"

12ਤਦ ਯਹੂਦਾਹ ਸਾਰੇ ਲੋਕਾਂ ਨੇ ਇਸਰਾਏਲੀਆਂ ਨੂੰ ਉੱਤਰ ਦਿੱਤਾ, “ਇਸ ਲਈ ਕਿਉਂ ਕਿ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ, ਤਾਂ ਇਸ ਗੱਲ ਲਈ ਤੁਸੀਂ ਕਾਹਨੂੰ ਔਖੇ ਹੁੰਦੇ ਹੋ? ਕੀ ਭਲਾ ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਜਾਂ ਉਸ ਨੇ ਸਾਨੂੰ ਕੋਈ ਤੋਹਫ਼ੇ ਦੇ ਦਿੱਤੇ ਹਨ?”"

13ਇਸਰਾਏਲੀਆਂ ਨੇ ਉੱਤਰ ਦਿੱਤਾ, “ਪਾਤਸ਼ਾਹ ਵਿੱਚ ਸਾਡੀਆਂ ਦਸ ਵੰਡਾਂ ਹਨ ਇਸ ਲਈ ਤੁਹਾਡੇ ਨਾਲੋਂ ਦਾਊਦ ਉੱਪਰ ਸਾਡਾ ਹੱਕ ਵੱਧੇਰੇ ਹੈ। ਫ਼ਿਰ ਤੁਸੀਂ ਸਾਨੂੰ ਕਿਉਂ ਤੁੱਛ ਸਮਝਦੇ ਹੋ? ਅਸੀਂ ਹੀ ਸਗੋਂ ਪਾਤਸ਼ਾਹ ਨੂੰ ਘਰ ਵਾਪਸ ਮੋੜ ਲਿਆਉਣ ਦੀ ਸਲਾਹ ਪਹਿਲਾਂ ਦਿੱਤੀ ਸੀ।” ਪਰ ਯਹੂਦਾਹ ਦੇ ਲੋਕਾਂ ਨੇ ਇਸਰਾਏਲੀਆਂ ਨੂੰ ਬੜਾ ਮਾੜਾ ਜਵਾਬ ਦਿੱਤਾ। ਯਹੂਦਾਹ ਦੇ ਲੋਕਾਂ ਦਾ ਜਵਾਬ ਇਸਰਾਏਲੀਆਂ ਨਾਲੋਂ ਬਹੁਤ ਤੱਤਾ ਅਤੇ ਮੰਦਾ ਸੀ।"

14ਸ਼ਬਾ ਇਸਰਾਏਲ ਨੂੰ ਦਾਊਦ ਤੋਂ ਦੂਰ ਕਰ ਦਿੰਦੀ ਹੈ ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”"

15ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।"

2Samuel 15 illustration - 2Samuel Chapter 15

16ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰੱਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡ ਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।"

17ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।”"

18ਤਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸ ਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵੱਧ ਸਮਾਂ ਲੱਗ ਗਿਆ।"

19ਦਾਊਦ ਨੇ ਅਬੀਸ਼ਈ ਨੂੰ ਸ਼ਬਾ ਨੂੰ ਵੱਢਣ ਲਈ ਆਖਿਆ ਦਾਊਦ ਨੇ ਅਬੀਸ਼ਈ ਨੂੰ ਆਖਿਆ, “ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵੱਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ਐਸਾ ਨਾ ਹੋਵੇ ਕਿ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।”"

20ਇਸ ਲਈ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।"

2Samuel 15 illustration - 2Samuel Chapter 15

21ਯੋਆਬ ਦਾ ਅਮਾਸਾ ਨੂੰ ਮਾਰਨਾ ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸ ਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸ ਨੂੰ ਭੁੰਜਿਓਁ ਚੁੱਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤੀ।"

22ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।"

23ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸ ਨੂੰ ਤਲਵਾਰ ਨਾਲ ਉਸਦੀ ਪੰਜਵੀਂ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ। ਦਾਊਦ ਦੇ ਆਦਮੀ ਸ਼ਬਾ ਦੀ ਭਾਲ ਜਾਰੀ ਰੱਖਦੇ ਹਨ ਤਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।"

24ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿਹਾ। ਉਸ ਜੁਆਨ ਨੇ ਕਿਹਾ, “ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।”"

25ਅਮਾਸਾ ਸੜਕ ਦੇ ਵਿੱਚਕਾਰ ਖੂਨ ਨਾਲ ਲੱਥਪੱਥ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਥ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸ ਨੇ ਉਸ ਲੋਥ ਨੂੰ ਸੜਕ ਤੋਂ ਰੇੜ ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਥ ਨੂੰ ਇੱਕ ਕੱਪੜੇ ਨਾਲ ਢੱਕ ਦਿੱਤਾ।"

2Samuel 15 illustration - 2Samuel Chapter 15

26ਜਦੋਂ ਅਮਾਸਾ ਦੀ ਲੋਥ ਉੱਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।"

27ਸ਼ਬਾ ਦਾ ਆਬੇਲ ਬੈਤ-ਮਅਕਾਹ ਵੱਲ ਬਚ ਨਿਕਲਣਾ ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸ ਦੇ ਪਿੱਛੇ ਤੁਰ ਪਏ।"

28ਯੋਆਬ ਅਤੇ ਉਸ ਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।"

29ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”"

30ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸ ਨੂੰ ਪੁੱਛਿਆ, “ਕੀ ਤੂੰ ਯੋਆਬ ਹੈਂ?” ਯੋਆਬ ਨੇ ਕਿਹਾ, “ਹਾਂ, ਮੈਂ ਯੋਆਬ ਹਾਂ।” ਤਾਂ ਉਸ ਔਰਤ ਨੇ ਆਖਿਆ, “ਮੇਰੀ ਗੱਲ ਸੁਣ।” ਯੋਆਬ ਨੇ ਕਿਹਾ, “ਮੈਂ ਸੁਣ ਰਿਹਾ ਹਾਂ।”"

2Samuel 15 illustration - 2Samuel Chapter 15

31ਤਾਂ ਉਸ ਔਰਤ ਨੇ ਕਿਹਾ, “ਪਿੱਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ‘ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।’"

32ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?”"

33ਯੋਆਬ ਨੇ ਜਵਾਬ ’ਚ ਕਿਹਾ, “ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਾਹੁੰਦਾ ਹਾਂ।"

34ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”"

35ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।"

2Samuel 15 illustration - 2Samuel Chapter 15

36ਦਾਊਦ ਦੀ ਫ਼ੌਜ ਵਿੱਚ ਨਿਯੁਕਤੀ ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।"

37ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸੱਕਾਰ ਸੀ।"

Chapter Complete

You have read 2Samuel 15

37 verses