Lumina
2Samuel

Shimei Curses David

2Samuel 16·Punjabi Bible

1ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਥਰ ਜਾਜਕ ਠਹਿਰਾਏ ਗਏ।"

2ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।"

3ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”"

4ਇਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ। ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।"

5ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡੇ ਲਈ ਕੀ ਕਰ ਸੱਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।”"

2Samuel 16 illustration - 2Samuel Chapter 16

6ਗਿਬਓਨੀਆਂ ਨੇ ਦਾਊਦ ਨੂੰ ਕਿਹਾ, “ਸਾਨੂੰ ਸ਼ਾਊਲ ਅਤੇ ਉਸ ਦੇ ਘਰਾਣੇ ਤੋਂ ਬਦਲੇ ’ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ-ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।” ਦਾਊਦ ਨੇ ਆਖਿਆ, “ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?”"

7ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸ ਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।"

8ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸ ਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।” ਦਾਊਦ ਪਾਤਸ਼ਾਹ ਨੇ ਆਖਿਆ, “ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।”"

9ਪਰ ਪਾਤਸ਼ਾਹ ਨੇ ਯੋਨਾਥਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਥ ਸੀ। ਯੋਨਾਥਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਥਾਨ ਅੱਗੇ ਯਹੋਵਾਹ ਦਾ ਨਾਂ ਲੈ ਕੇ ਸੌਂਹ ਖਾਧੀ ਸੀ, ਇਸ ਲਈ ਪਾਤਸ਼ਾਹ ਉਸ ਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।"

10ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਥ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿੱਲਈ ਮਹੋਲਾਬੀ ਦੇ ਪੁੱਤਰ ਅੰਦਰੀਏਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀਏਲ ਦੇ ਵੀ ਪੰਜ ਪੁੱਤਰ ਲੈ ਲਏ।"

2Samuel 16 illustration - 2Samuel Chapter 16

11ਦਾਊਦ ਨੇ ਇਉਂ ਇਹ ਸੱਤ ਪੁੱਤਰ ਗਿਬਓਨੀਆਂ ਦੇ ਹੱਥ ਸੌਂਪ ਦਿੱਤੇ ਅਤੇ ਗਿਬਓਨੀਆਂ ਨੇ ਇਨ੍ਹਾਂ ਸੱਤਾਂ ਪੁੱਤਰਾਂ ਨੂੰ ਗਿਬਆਹ ਦੇ ਟਿੱਬੇ ਉੱਤੇ ਯਹੋਵਾਹ ਦੇ ਸਾਹਮਣੇ ਫ਼ਾਹਾ ਦੇ ਦਿੱਤਾ। ਉਹ ਸੱਤੋਂ ਪੁੱਤਰ ਇਕੱਠੇ ਹੀ ਦਮ ਤੋੜ ਗਏ। ਇਨ੍ਹਾਂ ਨੂੰ ਵਾਢੀ ਦੇ ਪਹਿਲੇ ਦਿਨਾਂ ਵਿੱਚ ਮੌਤ ਦੇ ਘਾਟ ਉਤਾਰਿਆ ਗਿਆ। ਇਹ ਮੌਸਮ ਜੌਂ ਦੀ ਵਾਢੀ ਦੇ ਦਿਨਾਂ, ਬਸੰਤ ਦੇ ਦਿਨਾਂ ਦੇ ਸ਼ੁਰੂ ਦਾ, ਸੀ ਵਿੱਚ ਉਨ੍ਹਾਂ ਸੱਤਾਂ ਪੁੱਤਰਾਂ ਦੀ ਮੌਤ ਹੋਈ।"

12ਦਾਊਦ ਅਤੇ ਰਿਸਫ਼ਾਹ ਤਦ ਅੱਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤੱਪੜ ਲੈ ਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤੱਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈ ਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਥਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰੱਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿੰਦਾ ਉਨ੍ਹਾਂ ਦੀ ਲੋਥ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿੰਦਾ ਉਨ੍ਹਾਂ ਦੀ ਲੋਥ ਨੂੰ ਚੁੱਕ ਲੈ ਜਾਵੇ।"

13ਲੋਕਾਂ ਨੇ ਜਾਕੇ ਦਾਊਦ ਨੂੰ ਦੱਸਿਆ ਕਿ ਸ਼ਾਊਲ ਦੀ ਦਾਸੀ ਅੱਯਾਹ ਦੀ ਧੀ ਰਿਸਫ਼ਾਹ ਉੱਥੇ ਕੀ ਕਰ ਰਹੀ ਹੈ।"

14ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ।"

15ਸੋ ਦਾਊਦ ਨੇ ਸ਼ਾਊਲ ਦੀਆਂ ਹੱਡੀਆਂ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਂਦਾ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟਂਗੇ ਗਏ ਸਨ ਇੱਕ ਬਾਵੇਂ ਇਕੱਠਾ ਕੀਤਾ।"

2Samuel 16 illustration - 2Samuel Chapter 16

16ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।"

17ਫ਼ਲਿਸਤੀਆਂ ਨਾਲ ਲੜਾਈ ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।"

18ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸ ਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸ ਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।"

19ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸ ਨੂੰ ਆਖਿਆ, “ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸੱਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।”"

20ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।"

2Samuel 16 illustration - 2Samuel Chapter 16

21ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।"

22ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸ ਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ।"

23ਇਸ ਆਦਮੀ ਨੇ ਇਸਰਾਏਲ ਨੂੰ ਵੰਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਥਾਨ ਨੇ ਇਸ ਆਦਮੀ ਨੂੰ ਵੱਢ ਸੁੱਟਿਆ। (ਇਹ ਯੋਨਾਥਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)"

Chapter Complete

You have read 2Samuel 16

23 verses