1ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ।"
2ਤੇਰੀ ਮਿਹਰ ਸਦਕਾ ਯਹੋਵਾਹ ਮੈਂ ਸੂਰਮਿਆਂ ਨਾਲ ਭੱਜਿਆ ਤੇ ਤੇਰੀ ਕਿਰਪਾ ਨਾਲ ਮੈਂ ਵੈਰੀਆਂ ਦੀਆਂ ਦੀਵਾਰਾਂ ਟੱਪੀਆਂ।"
3ਪਰਮੇਸ਼ੁਰ ਦਾ ਰਾਹ ਪੂਰਾ ਹੈ ਯਹੋਵਾਹ ਦਾ ਬਚਨ ਪਰਤਾਇਆ ਹੋਇਆ ਹੈ ਉਹ ਆਪਣੇ ਸ਼ਰਧਾਲੂਆਂ ਦਾ ਰੱਖਵਾਲਾ ਹੈ।"
4ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?"
5ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਨਿਰਦੋਸ਼ ਲੋਕਾਂ ਨੂੰ ਆਪਣੇ ਰਾਹ ਤੇ ਲਾਉਂਦਾ ਹੈ।"

6ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁੰਗੀਆਂ ਭਰਦਾਂ ਤੇ ਮੈਨੂੰ ਮੇਰੇ ਉੱਚਿਆਂ ਥਾਵਾਂ ਤੇ ਉਹ ਖੜ੍ਹਾ ਕਰਦਾ ਹੈ।"
7ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿੱਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁੱਖ ਵੀ ਝੁਕਾਅ ਸੱਕਦੀਆਂ ਹਨ।"
8ਪਰਮੇਸ਼ੁਰ, ਤੂੰ ਆਪਣੀ ਸੁਰੱਖਿਆ ਦੀ ਢਾਲ ਮੈਨੂੰ ਬਖਸ਼ੀ ਹੈਅਤੇ ਜਿੱਤਣ ਲਈ ਸਹਾਇਤਾ ਕੀਤੀ ਹੈ। ਹਾਂ ਤੂੰ ਮੇਰੀ ਸਹਾਇਤਾ ਕੀਤੀ ਹੈ ਦੁਸ਼ਮਣਾਂ ਤੋਂ ਜਿੱਤਣ ਵਿੱਚ।"
9ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵੱਧਾਇਆ ਹੈ ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਥਿੜਕੇ।"
10ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ।"

11ਮੈਂ ਵੈਰੀਆਂ ਦਾ ਨਾਸ ਕੀਤਾ ਮੈਂ ਉਨ੍ਹਾਂ ਨੂੰ ਹਰਾਇਆਂ ਉਹ ਮੇਰੇ ਪੈਰੀ ਪਏ ਮੁੜੇ ਅਤੇ ਕਦੇ ਨਾ ਉੱਠ ਸੱਕੇ।"
12ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕੱਸੀ ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ।"
13ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ।"
14ਉਨ੍ਹਾਂ ਨੇ ਵੇਖਿਆ ਕੋਈ ਬਚਾਉਣ ਵਾਲਾ ਨਾ ਵਿਖਾਈ ਦਿੱਤਾ ਵੇਖਿਆ ਉਨ੍ਹਾਂ ਵੱਲ ਯਹੋਵਾਹ ਦੇ ਵੀ ਪਰ ਉਸ ਨੇ ਵੀ ਕੋਈ ਨਾ ਜਵਾਬ ਦਿੱਤਾ।"
15ਫ਼ਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂਲ ਵਾਂਗ ਉਨ੍ਹਾਂ ਦਾ ਸੁਰਮਾ ਕੀਤਾ ਰਸਤੇ ਦੇ ਚਿਕੱੜ ਵਾਂਗ ਉਨ੍ਹਾਂ ਨੂੰ ਮਿੱਧਿਆ ਤ੍ਤੇ ਉਨ੍ਹਾਂ ਨੂੰ ਖਲਾਰ ਦਿੱਤਾ।"

16ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾ ਦਾ ਮੁਖੀਆ ਬਣਾਇਆ, ਜਿਨ੍ਹਾਂ ਲੋਕਾਂ ਨੂੰ ਮੈਂ ਜਾਣਦਾ ਵੀ ਨਹੀਂ ਉਨ੍ਹਾਂ ਵੀ ਆਨ ਮੇਰੀ ਸੇਵਾ ਕੀਤੀ।"
17ਪਰਦੇਸੀਆਂ ਮੇਰਾ ਹੁਕਮ ਮੰਨਿਆ, ਜਦ ਵੀ ਕਦੇ ਮੈਂ ਫ਼ੁਰਮਾਨ ਕੀਤਾ ਉਨ੍ਹਾਂ ਝਟ ਹੁਕਮ ਪਰਵਾਨ ਕੀਤਾ। ਪਰਦੇਸੀ ਹਮੇਸ਼ਾ ਮੈਥੋਂ ਘਬਰਾਏ।"
18ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁੱਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ।"
19ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ।"
20ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।"

21ਪਰਮੇਸ਼ੁਰ ਨੇ ਮੈਨੂੰ ਵੈਰੀਆਂ ਤੋਂ ਬਚਾਇਆ, ਹਾਂ ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਮੈਨੂੰ ਉੱਚਾ ਕੀਤਾ ਮੈਨੂੰ ਜ਼ਾਲਮਾਂ ਤੋਂ ਬਚਾਇਆ।"
22ਸੇ ਕਾਰਣ ਹੇ ਯੋਹਵਾਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ ਅਤੇ ਤੇ ਤੇਰੇ ਨਾਂ ਦਾ ਜੱਸ ਗਾਵਾਂਗਾ।"
23ਯਹੋਵਾਹ ਆਪਣੇ ਪਾਤਸ਼ਾਹ ਲਈ ਸੁਰੱਖਿਆ ਦਾ ਬੁਰਜ ਹੈ ਅਤੇ ਆਪਣੇ ਮਸਹ ਕੀਤੇ ਹੋਏ ਉੱਪਰ ਭਾਵ ਦਾਊਦ ਅਤੇ ਉਸ ਦੇ ਉਤਰਾਧਿਕਾਰੀਆਂ ਉੱਪਰ ਹਮੇਸ਼ਾ ਦਯਾ ਕਰਦਾ ਹੈ।"
24ਦਾਊਦ ਦੇ ਅੰਤਿਮ ਬਚਨ ਦਾਊਦ ਦੇ ਅੰਤਿਮ ਸ਼ਬਦ: “ਇਹ ਗੀਤ ਯੱਸੀ ਦੇ ਪੁੱਤਰ ਦਾਊਦ ਦਾ ਸੀ। ਇਹ ਗੀਤ ਉਸ ਮਨੁੱਖ ਦਾ ਹੈ ਜੋ ਉੱਚਾ ਚੁੱਕਿਆ ਗਿਆ ਸੀ ਅਤੇ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਸੀ। ਉਹ ਇਸਰਾਏਲ ਦੇ ਰੱਖਿਅਕ ਦਾ ਮਨਪਸੰਦ ਸੀ।"
25ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ ਅਤੇ ਉਸਦਾ ਬਚਨ ਮੇਰੀ ਜ਼ਬਾਨ ਉੱਤੇ ਸੀ।"

26ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, ‘ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।"
27ਉਹ ਮਨੁੱਖ ਸਵੇਰ ਦੇ ਚਾਨਣ ਵਾਂਗ ਹੋਵੇਗਾ ਜਦੋਂ ਸੂਰਜ ਨਿਕਲਦਾ ਹੀ ਹੈ, ਅਜਿਹੀ ਸਵੇਰ ਜਿਸ ਵਿੱਚ ਬੱਦਲ ਨਾ ਹੋਣ ਅਤੇ ਬਰਖਾ ਬਾਅਦ ਉਸ ਚਮਕਦੀ ਧੁੱਪ ਵਰਗਾ ਤੇ ਉਸ ਘਾਹ ਵਰਗਾ, ਜੋ ਮੀਂਹ ਤੋਂ ਪਿੱਛੋਂ ਧੁੱਪ ਦੇ ਕਾਰਣ ਧਰਤੀ ਉੱਪਰ ਉੱਗਦਾ ਹੈ।’"
28“ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰੱਖਿਅਤ ਕੀਤਾ ਉਸ ਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇੱਛਾਵਾਂ ਪੂਰੀਆਂ ਕਰੇਗਾ!"
29“ਪਰ ਬੇਧਰਮੀ ਸਾਰੇ ਕੰਡਿਆਂ ਵਾਂਗ ਲਾਂਭੇ ਸੁੱਟੇ ਜਾਣਗੇ ਕਿਉਂ ਜੋ ਉਹ ਹੱਥਾਂ ਨਾਲ ਫ਼ੜੇ ਨਹੀਂ ਜਾਂਦੇ।"
30ਜੇਕਰ ਕੋਈ ਮਨੁੱਖ ਉਨ੍ਹਾਂ ਨੂੰ ਛੂਹ ਲਵੇ ਤਾਂ ਉਹ ਛਿਲਤਰ ਜਾਂ ਸੂਈ ਵਾਂਗ ਕਿੱਲ ਵਾਂਗ ਚੁੱਭਦੇ ਹਨ। ਹਾਂ ਉਹ ਲੋਕ ਕੰਡਿਆਂ ਵਰਗੇ ਹਨ ਉਹ ਅੱਗ ਵਿੱਚ ਝੋਂਕੇ ਜਾਣਗੇ ਅਤੇ ਪੂਰੀ ਤਰ੍ਹਾਂ ਸਾੜੇ ਜਾਣਗੇ।”"

31ਤਿੰਨ ਨਾਇੱਕ ਦਾਊਦ ਦੇ ਸੂਰਮੇ ਇਹ ਹਨ: ਤਾਹਕਮੋਨੀ ਯੋਸ਼ੇਬ-ਬੱਸ਼ਬਥ ਉਹ ਤਿੰਨਾਂ ਨਾਇੱਕਾਂ ਉੱਤੇ ਕਪਤਾਨ ਸੀ। ਉਸ ਨੇ ਇਕੋ ਵਾਰ ਵਿੱਚ ਆਪਣੇ ਬਰਛੇ ਨਾਲ 800 ਆਦਮੀਆਂ ਨੂੰ ਮਾਰ ਦਿੱਤਾ ਸੀ।"
32ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇੱਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵੰਗਾਰ ਵੇਲੇ ਨਾਲ ਚੜ੍ਹੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ।"
33ਅਲਆਜ਼ਾਰ ਫ਼ਲਿਸਤੀਆਂ ਨਾਲ ਉਸ ਵਕਤ ਤੱਕ ਲੜਦਾ ਰਿਹਾ ਜਦ ਤੀਕ ਉਹ ਥਕ ਨਾ ਗਿਆ। ਪਰ ਉਹ ਤਦ ਵੀ ਤਲਵਾਰ ਨੂੰ ਕੱਸ ਕੇ ਫ਼ੜੀ ਲਗਾਤਾਰ ਲੜਦਾ ਰਿਹਾ। ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਭਾਰੀ ਜਿੱਤ ਲੈ ਦਿੱਤੀ। ਜਦੋਂ ਅਲਆਜ਼ਾਰ ਜਿੱਤ ਗਿਆ ਤਾਂ ਲੋਕ ਘਰਾਂ ਵਿੱਚ ਵਾਪਸ ਆ ਗਏ ਪਰ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟ ਮਾਰ ਕਰਨ ਲਈ ਮੁੜ ਆਏ।"
You have read 2Samuel 18
33 verses