Lumina
2Samuel

David Returns to Jerusalem

2Samuel 19·Punjabi Bible

1ਉਸ ਤੋਂ ਪਿੱਛੋਂ ਹਰਾਰੀ ਅਗੀ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਲੜਨ ਲਈ ਇਕੱਠੇ ਹੋਕੇ ਇੱਕ ਮਸਰਾਂ ਦੇ ਖੇਤ ਵਿੱਚ ਆਏ ਤਾਂ ਸਭ ਲੋਕ ਉਨ੍ਹਾਂ ਅੱਗੇ ਭੱਜ ਗਏ।"

2ਪਰ ਸ਼ੰਮਾਹ ਉਸ ਪੈਲੀ ਦੇ ਵਿੱਚਕਾਰ ਖਲੋਤਾ ਰਿਹਾ ਅਤੇ ਉਸ ਨੂੰ ਬਚਾਇਆ। ਉਸ ਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਦਿਨ ਵੀ ਯਹੋਵਾਹ ਨੇ ਇਸਰਾਏਲੀ ਨੂੰ ਵੱਡੀ ਜਿੱਤ ਦਿੱਤੀ।"

3ਇੱਕ ਵਾਰ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿਕਲ ਗਏ ਅਤੇ ਅਦੁਲਾਮ ਦੀ ਗੁਫ਼ਾ ਨੂੰ ਵਾਢੀਆਂ ਦੇ ਵਕਤ ਦਾਊਦ ਕੋਲ ਆਏ, ਅਤੇ ਫ਼ਲਿਸਤੀਆਂ ਦੇ ਦਲ ਨੇ ਰਫ਼ਾਈਮ ਦੀ ਵਾਦੀ ਵਿੱਚ ਤੰਬੂ ਲਾਏ ਹੋਏ ਸਨ।"

4ਇੰਝ ਹੀ ਇੱਕ ਵਾਰ, ਦਾਊਦ ਇੱਕ ਗੜ੍ਹੀ ਵਿੱਚ ਸੀ ਅਤੇ ਕੁਝ ਫ਼ਲਿਸਤੀ ਸਿਪਾਹੀ ਬੈਤਲਹਮ ਵਿੱਚ ਸਨ।"

5ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸ ਨੇ ਆਖਿਆ, “ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ।”"

2Samuel 19 illustration - 2Samuel Chapter 19

6ਪਰ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ, ਜਿਹੜਾ ਕਿ ਉਸੇ ਫ਼ਾਟਕ ਉੱਪਰ ਸੀ ਅਤੇ ਪਾਣੀ ਭਰਕੇ ਦਾਊਦ ਨੂੰ ਲਿਆਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਨਾ ਪੀਤਾ ਸਗੋਂ ਉਸ ਨੂੰ ਭੇਟ ਵਜੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।"

7ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਇਹ ਪਾਣੀ ਨਹੀਂ ਪੀ ਸੱਕਦਾ, ਇਹ ਪਾਣੀ ਪੀਣਾ ਉਨ੍ਹਾਂ ਵੀਰ ਸੂਰਮਿਆਂ ਦਾ ਖੂਨ ਪੀਣ ਦੇ ਬਰਾਬਰ ਹੋਵੇਗਾ, ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਮੇਰੇ ਲਈ ਇਹ ਪਾਣੀ ਲਿਆਂਦਾ ਹੈ।” ਇਸੇ ਕਾਰਣ ਦਾਊਦ ਨੇ ਪਾਣੀ ਪੀਣ ਤੋਂ ਇਨਕਾਰ ਕੀਤਾ। ਇੰਝ ਇਨ੍ਹਾਂ ਤਿੰਨਾਂ ਨਾਇੱਕਾਂ ਨੇ ਅਜਿਹੇ ਬੜੇ ਸੂਰਮਗਤੀ ਦੇ ਕਾਰਜ ਕੀਤੇ।"

8ਹੋਰ ਬਹਾਦੁਰ ਸਿਪਾਹੀ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆਂ ਸੀ। ਅਬੀਸ਼ਈ ਨੇ ਇੱਕੋ ਵੇਲੇ 300 ਮਨੁੱਖਾਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਉਹ ਵੀ ਤਿੰਨਾਂ ਵਾਂਗ ਬੜਾ ਨਾਮੀ ਬਣਿਆ।"

9ਅਬੀਸ਼ਈ ਦੀ ਪ੍ਰਸਿੱਧੀ ਵੀ ਉਨ੍ਹਾਂ ਤਿੰਨਾਂ ਨਾਇੱਕਾਂ ਵਾਂਗ ਹੋਈ ਅਤੇ ਉਹ ਉਨ੍ਹਾਂ ਦਾ ਆਗੂ ਬਣਿਆ ਭਾਵੇਂ ਉਹ ਉਨ੍ਹਾਂ ਵਿੱਚੋਂ ਇੱਕ ਨਹੀਂ ਸੀ ਤੇ ਨਾ ਹੀ ਉਨ੍ਹਾਂ ਵਰਗਾ ਸੀ ਫ਼ਿਰ ਵੀ ਉਨ੍ਹਾਂ ਦਾ ਸਰਦਾਰ ਬਣਿਆ।"

10ਫ਼ੇਰ ਯਹੋਯਾਦਾ ਦਾ ਪੁੱਤਰ ਬਨਾਯਾਹ, ਕਬਸਏਲ ਤੋਂ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ, ਜਿਸ ਨੇ ਕਈ ਵੱਡੇ ਕੰਮ ਕੀਤੇ ਸਨ। ਉਸ ਨੇ ਮੋਆਬ ਦੇ ਦੋ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੇ ਦਿਨਾਂ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਮਾਰ ਸੁੱਟਿਆ। ਬਨਾਯਾਹ ਨੇ ਬੜੀ ਬਹਾਦੁਰੀ ਦੇ ਕੰਮ ਕੀਤੇ।"

2Samuel 19 illustration - 2Samuel Chapter 19

11ਇਉਂ ਹੀ ਇੱਕ ਵਾਰ ਉਸ ਨੇ ਇੱਕ ਮਿਸਰੀ ਸਿਪਾਹੀ ਨੂੰ ਵੱਢ ਸੁੱਟਿਆ। ਉਸ ਮਿਸਰ ਦੇ ਸਿਪਾਹੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਸੋਟੀ ਲੈ ਕੇ ਉਸ ਉੱਪਰ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਉਸ ਨੇ ਬਰਛੀ ਖੋਹ ਲਈ ਅਤੇ ਉਸਦੀ ਹੀ ਬਰਛੀ ਨਾਲ ਉਸ ਨੂੰ ਮਾਰ ਸੁੱਟਿਆ।"

12ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇੰਝ ਦੇ ਹੋਰ ਵੀ ਬਹਾਦੁਰੀ ਦੇ ਕਈ ਕੰਮ ਕੀਤੇ। ਬਨਾਯਾਹ ਵੀ ਤਿੰਨਾਂ ਨਾਇੱਕਾਂ ਵਾਂਗ ਬੜਾ ਮਸ਼ਹੂਰ ਹੋਇਆ।"

13ਬਨਾਯਾਹ ਸਗੋਂ 30 ਸੂਰਮਿਆਂ ਤੋਂ ਵੀ ਵੱਧ ਪ੍ਰਸਿੱਧ ਹੋਇਆ। ਪਰ ਉਹ ਤਿੰਨ ਨਾਇੱਕਾਂ ਦੇ ਸੰਗ ਦਾ ਸਦੱਸ ਨਾ ਬਣਿਆ ਸਗੋਂ ਦਾਊਦ ਨੇ ਉਸ ਨੂੰ ਆਪਣੇ ਅੰਗ ਰੱਖਿਅਕਾਂ ਦਾ ਆਗੂ ਠਹਿਰਾਇਆ।"

14ਤੀਹ ਨਾਇੱਕ ਅਸਾਹੇਲ ਜੋ ਯੋਆਬ ਦਾ ਭਰਾ ਸੀ, ਉਨ੍ਹਾਂ 30 ਵਿੱਚੋਂ ਸੀ। 30 ਸੂਰਮਿਆਂ ਦੇ ਸੰਗ ਵਿੱਚ ਹੋਰ ਬਾਕੀ ਦੇ ਸੂਰਮੇ ਸਨ। ਜਿਨ੍ਹਾਂ ਵਿੱਚ ਇੱਕ ਅਲਹਾਨਾਨ ਸੀ ਜੋ ਕਿ ਬੈਤਲਹਮ ਤੋਂ ਦੋਦੋ ਦਾ ਪੁੱਤਰ ਸੀ।"

15ਸ਼ੰਮਾਹ ਹਰੋਦੀ ਅਤੇ ਅਲੀਕਾ ਹਰੋਦੀ ਸੀ।"

2Samuel 19 illustration - 2Samuel Chapter 19

16ਹਲਸ ਪਲਟੀ ਅਤੇ ਇੱਕ ਇੱਕੇਸ਼ ਤਕੋਈ ਦਾ ਪੁੱਤਰ ਈਰਾ ਸੀ।"

17ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ।"

18ਸਲਮੋਨ ਅਹੋਹੀ ਅਤੇ ਮਹਰਈ ਨਟੋਫ਼ਾਥੀ।"

19ਬਆਨਾਹ ਦਾ ਪੁੱਤਰ ਹੇਲਬ, ਇੱਕ ਨਟੋਫ਼ਾਥੀ ਅਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।"

20ਬਨਾਯਾਹ ਪਿਰਾਥੋਨੀ ਅਤੇ ਗਆਸ਼ ਦੇ ਦਰਿਆਵਾਂ ਤੋਂ ਹਿੱਦਈ।"

2Samuel 19 illustration - 2Samuel Chapter 19

21ਅਬੀ-ਅਲਬੋਨ ਅਰਬਾਥੀ, ਅਜ਼ਮਾਵਥ ਬਰਹੁਮੀ।"

22ਅਲਯਹਬਾ ਸ਼ਅਲਬੋਨੀ ਅਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਾਨ।"

23ਸ਼ੰਮਾਹ ਹਰਾਰੀ ਅਤੇ ਸ਼ਾਗਰ ਅਰਾਰੀ ਦਾ ਪੁੱਤਰ ਅਹੀਆਮ।"

24ਉਸ ਮਆਕਾਥੀ ਤਾਂ ਅਹਸਬਈ ਮਆਕਾਥੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ।"

25ਹਸਰਈ ਕਰਮਲੀ ਅਤੇ ਪਅਰਈ ਅਰਬੀ।"

2Samuel 19 illustration - 2Samuel Chapter 19

26ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਅਤੇ ਬਾਨੀ ਗਾਦੀ।"

27ਸਲਕ ਅੰਮੋਨੀ ਅਤੇ ਨਹਰਈ ਬਏਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।"

28ਈਰਾ ਯਿਬਰੀ ਅਤੇ ਗਾਰੇਬ ਯਿਬਥ।"

29ਊਰਿੱਯਾਹ ਹਿੱਤੀ ਇਹ ਸਾਰੇ ਕੁੱਲ ਮਿਲਾ ਕੇ 37 ਸਨ।"

30ਦਾਊਦ ਨੇ ਸੈਨਾ ਦੀ ਗਿਣਤੀ ਕਰਨ ਦਾ ਫੈਸਲਾ ਕੀਤਾ ਇੱਕ ਵਾਰ ਫੇਰ ਯਹੋਵਾਹ ਇਸਰਾਏਲ ਉੱਪਰ ਬਹੁਤ ਕ੍ਰੋਧਿਤ ਸੀ ਅਤੇ ਦਾਊਦ ਨੂੰ ਇਸਰਾਏਲ ਦੇ ਖਿਲਾਫ਼ ਮੋੜ ਦਿੱਤਾ, “ਯਹੋਵਾਹ ਨੇ ਆਖਿਆ, ਜਾ ਅਤੇ ਜਾਕੇ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੀ ਗਿਣਤੀ ਕਰ।”"

2Samuel 19 illustration - 2Samuel Chapter 19

31ਦਾਊਦ ਪਾਤਸ਼ਾਹ ਨੇ ਯੋਆਬ ਨੂੰ ਜੋ ਕਿ ਸੈਨਾਪਤੀ ਸੀ ਉਸ ਨੂੰ ਜੋ ਉਸ ਦੇ ਨਾਲ ਸੀ ਕਿਹਾ, “ਇਸਰਾਏਲ ਦੇ ਸਾਰੇ ਪਰਿਵਾਰ ਸਮੂਹਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੰਘ ਜਾ ਅਤੇ ਜਾਕੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਮੈਨੂੰ ਪਤਾ ਚੱਲੇ ਕਿ ਲੋਕਾਂ ਦੀ ਗਿਣਤੀ ਕਿੰਨੀ ਹੈ?”"

32ਪਰ ਯੋਆਬ ਨੇ ਪਾਤਸ਼ਾਹ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਉਹ ਹਨ ਜੇਕਰ ਸੌ ਗੁਣਾ ਵੀ ਵੱਧ ਕਰ ਦੇਵੇ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀਆਂ ਅੱਖਾਂ ਵੀ ਇਹ ਗੱਲ ਵੇਖਣ, ਪਰ ਇਸ ਗੱਲ ਦੇ ਕਾਰਣ ਮੇਰੇ ਮਹਾਰਾਜ ਪਾਤਸ਼ਾਹ ਦਾ ਮਨ ਕਿਸ ਲਈ ਖੁਸ਼ ਹੁੰਦਾ ਹੈ ਅਤੇ ਤੁਸੀਂ ਇੰਝ ਕਿਉਂ ਕਰਨਾ ਚਾਹੁੰਦੇ ਹੋ?”"

33ਦਾਊਦ ਪਾਤਸ਼ਾਹ ਨੇ ਬੜੀ ਸਖਤੀ ਨਾਲ ਯੋਆਬ ਅਤੇ ਸੈਨਾ ਦੇ ਹੋਰ ਕਪਤਾਨਾਂ ਨੂੰ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਤਾਂ ਫਿਰ ਯੋਆਬ ਅਤੇ ਸੈਨਾ ਦੇ ਹੋਰ ਕਪਤਾਨ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨਿਕਲ ਪਏ।"

34ਜਦੋਂ ਉਹ ਯਰਦਨੋਂ ਪਾਰ ਲੰਘੇ ਤਾਂ ਉਨ੍ਹਾਂ ਨੇ ਯਾਜ਼ੇਰ ਵਿੱਚ ਆਪਣੇ ਤੰਬੂ ਲਾਏ। ਉਨ੍ਹਾਂ ਦਾ ਡੇਰਾ ਸ਼ਹਿਰ ਦੇ ਸੱਜੇ ਪਾਸੇ ਵੱਲ ਸੀ ਅਤੇ ਸ਼ਹਿਰ ਗਾਦ ਵਾਦੀ ਦੇ ਮੱਧ ਵਿੱਚ ਸਥਾਪਤ ਸੀ ਜੋ ਕਿ ਯਾਜ਼ੇਰ ਵੱਲ ਸੀ।"

35ਉੱਥੋਂ ਉਹ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਅਤੇ ਫ਼ੇਰ ਦਾਨ ਯਾਨ ਵੱਲ ਨੂੰ ਆਏ ਅਤੇ ਭੌਁ ਕੇ ਸੀਦੋਨ ਤੀਕ ਪੁੱਜੇ।"

2Samuel 19 illustration - 2Samuel Chapter 19

36ਉੱਥੋਂ ਫ਼ਿਰ ਸੋਰ ਦੇ ਗੜ੍ਹ ਤੀਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰੇ ਸ਼ਹਿਰਾਂ ਤੀਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸਬਾ ਤੀਕ ਨਿਕਲ ਗਏ।"

37ਇਉਂ ਸਾਰੇ ਦੇਸ਼ ਵਿੱਚੋਂ ਲੰਘਕੇ ਨੌ ਮਹੀਨੇ ਅਤੇ ਵੀਹਾਂ ਦਿਨਾਂ ਪਿੱਛੋਂ ਯਰੂਸ਼ਲਮ ਨੂੰ ਵਾਪਸ ਮੁੜ ਆਏ।"

38ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ।"

39ਯਹੋਵਾਹ ਦਾ ਦਾਊਦ ਨੂੰ ਸਜ਼ਾ ਦੇਣਾ ਲੋਕਾਂ ਦੀ ਗਿਣਤੀ ਗਿਣਨ ਤੋਂ ਬਾਅਦ ਦਾਊਦ ਨੂੰ ਸ਼ਰਮਿੰਦਗੀ ਦਾ ਅਹਿਸਾਸ ਹੋਇਆ। ਦਾਊਦ ਨੇ ਯਹੋਵਾਹ ਨੂੰ ਕਿਹਾ, “ਇਹ ਕੰਮ ਜੋ ਮੈਂ ਕੀਤਾ ਹੈ, ਮੇਰੇ ਤੋਂ ਵੱਡਾ ਪਾਪ ਹੋਇਆ ਹੈ। ਸੋ ਹੁਣ ਹੇ ਯਹੋਵਾਹ, ਕਿਰਪਾ ਕਰਕੇ ਆਪਣੇ ਦਾਸ ਦੇ ਪਾਪ ਨੂੰ ਦੂਰ ਕਰ ਦੇਵੋ, ਮੈਂ ਵੱਡੀ ਮੂਰਖਤਾਈ ਕਰ ਬੈਠਾ ਹਾਂ।”"

40ਜਦੋਂ ਦਾਊਦ ਸਵੇਰੇ ਉੱਠਿਆ, ਉਸ ਦੇ ਨਬੀ ਗਾਦ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।"

2Samuel 19 illustration - 2Samuel Chapter 19

41ਯਹੋਵਾਹ ਨੇ ਗਾਦ ਨੂੰ ਆਖਿਆ, “ਜਾ, ਅਤੇ ਜਾਕੇ ਦਾਊਦ ਨੂੰ ਆਖ ਕਿ ਯਹੋਵਾਹ ਨੇ ਇਉਂ ਆਖਿਆ ਹੈ: ਮੈਂ ਤੇਰੇ ਅੱਗੇ ਤਿੰਨ ਵਸਤਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਪਰ ਪਾਵਾਂ।”"

42ਗਾਦ ਦਾਊਦ ਕੋਲ ਗਿਆ ਅਤੇ ਜਾਕੇ ਉਸ ਨੂੰ ਕਿਹਾ, “ਇਨ੍ਹਾਂ ਤਿੰਨਾਂ ਵਸਤਾਂ ਵਿੱਚੋਂ ਇੱਕ ਨੂੰ ਚੁਣ ਲੈ: (1)ਇੱਕ ਤਾਂ ਕੀ ਤੂੰ ਚਾਹੁੰਦਾ ਹੈਂ ਕਿ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਅੰਨ ਦਾ ਕਾਲ ਪਵੇ। (2)ਜਾਂ ਤਿੰਨਾਂ ਮਹੀਨਿਆਂ ਤੀਕ ਤੂੰ ਆਪਣੇ ਵੈਰੀਆਂ ਤੋਂ ਭੱਜਦਾ ਫ਼ਿਰੇਂ ਤੇ ਉਹ ਤੇਰੇ ਮਗਰ ਪਏ ਰਹਿਣ। (3)ਜਾਂ ਤੇਰੇ ਦੇਸ਼ ਵਿੱਚ ਤਿੰਨਾਂ ਦਿਨਾਂ ਲਈ ਮਹਾਮਾਰੀ ਪਵੇ। ਹੁਣ ਇਸ ਬਾਰੇ ਸੋਚ ਅਤੇ ਇਨ੍ਹਾਂ ਤਿੰਨਾਂ ਵਿੱਚੋਂ ਇੱਕ ਨੂੰ ਚੁਣ ਲੈ ਅਤੇ ਮੈਂ ਯਹੋਵਾਹ ਨੂੰ ਜਾਕੇ ਤੇਰੀ ਮਰਜ਼ੀ ਬਾਰੇ ਦੱਸ ਦੇਵਾਂਗਾ। ਯਹੋਵਾਹ ਨੇ ਇਸੇ ਵਾਸਤੇ ਮੈਨੂੰ ਤੇਰੇ ਕੋਲ ਭੇਜਿਆ ਹੈ।”"

43ਦਾਊਦ ਨੇ ਗਾਦ ਨੂੰ ਕਿਹਾ, “ਮੈਂ ਸੱਚਮੁੱਚ ਵੱਡੀ ਮੁਸੀਬਤ ਵਿੱਚ ਫ਼ਸਿਆ ਹੋਇਆ ਹਾਂ ਪਰ ਯਹੋਵਾਹ ਬੜਾ ਦਿਆਲੂ ਹੈ। ਇਸ ਲਈ ਯਹੋਵਾਹ ਨੂੰ ਹੀ ਮੈਨੂੰ ਦੰਡ ਦੇਣ ਦੇ ਇਹ ਨਾ ਹੋਵੇ ਕਿ ਮੈਨੂੰ ਲੋਕਾਂ ਵੱਲੋਂ ਦੰਡਿਤ ਹੋਣਾ ਪਵੇ ਸੋ ਚੰਗਾ ਹੈ ਕਿ ਇਸ ਕੋਲੋਂ ਮੈਂ ਯਹੋਵਾਹ ਦੇ ਹੱਥੋਂ ਹੀ ਦੰਡਿਤ ਹੋਵਾਂ।”"

Chapter Complete

You have read 2Samuel 19

43 verses