Lumina
2Samuel

David King of Judah

2Samuel 2·Punjabi Bible

1ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਤਾਉਣ ਲਈ ਤੁਸੀਂ ਕੀਤੇ।"

2ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ। ਅਸੀਂ ਇਹ ਜਾਣਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣਿਆਂ, ਜੋ ਤੂੰ ਕੀਤਾ ਹੈ।"

3“ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ।"

4ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ।"

5“ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸ ਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟੱਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤਿਵੇਂ ਹੀ ਕਰ।"

2Samuel 2 illustration - 2Samuel Chapter 2

6ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।"

7“ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, ‘ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।’ ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ।"

8ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ।"

9ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟੱਲ ਰਹੇ, ਕਿਉਂ ਕਿ ਤੂੰ ਹੀ ਹੇ, ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।”"

10ਦਾਊਦ ਦਾ ਬਹੁਤ ਸਾਰੀਆਂ ਲੜਾਈਆਂ ਜਿੱਤਣਾ ਬਾਅਦ ਵਿੱਚ, ਪਿੱਛੋਂ ਦਾਊਦ ਨੇ ਫ਼ਲਿਸਤੀਆਂ ਨੂੰ ਹਰਾਇਆ ਉਸ ਨੇ ਮੇਥੇਗ-ਹਾ ਅੱਮਾਹ ਤੇ ਕਬਜ਼ਾ ਕਰ ਲਿਆ।"

2Samuel 2 illustration - 2Samuel Chapter 2

11ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸ ਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪੰਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪੰਗਤਾਂ ਮਾਰੀਆਂ ਗਈਆਂ ਸਨ ਪਰ ਉਸ ਨੇ ਲੋਕਾਂ ਦੀ ਤੀਜੀ ਪੰਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ।"

12ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸ ਨੇ ਹਦਦਅਜ਼ਰ ਨੂੰ ਵੀ ਹਰਾਇਆ।"

13ਅਤੇ ਦਾਊਦ ਨੇ ਉਸ ਦੇ 1,700 ਘੁੜ ਸਵਾਰ ਸਿਪਾਹੀ ਅਤੇ 20,000 ਪੈਦਲ ਸਿਪਾਹੀਆਂ ਨੂੰ ਵੀ ਆਪਣੇ ਕਬਜ਼ੇ ’ਚ ਕਰ ਲਇਆਂ। ਦਾਊਦ ਨੇ ਰੱਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ 100 ਰੱਥਾਂ ਲਈ ਘੋੜੇ ਰੱਖ ਲਏ।"

14ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇ 22,000 ਆਦਮੀਆਂ ਦੀ ਇਸ ਸੈਨਾ ਨੂੰ ਹਰਾ ਦਿੱਤਾ।"

15ਤਾਂ ਦਾਊਦ ਨੇ ਅਰਾਮ ਦੇ ਦੰਮਿਸਕ ਵਿੱਚਕਾਰ ਚੌਕੀਆਂ ਬਿਠਾ ਦਿੱਤੀਆਂ ਅਰਾਮੀ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਜਿੱਥੇ ਕਿਤੇ ਵੀ ਦਾਊਦ ਜਾਂਦਾ ਸੀ ਯਹੋਵਾਹ ਉਸ ਨੂੰ ਫ਼ਤਹਿ ਬਖਸ਼ਦਾ ਸੀ।"

2Samuel 2 illustration - 2Samuel Chapter 2

16ਦਾਊਦ ਨੇ ਹਦਦਅਜ਼ਰ ਦੇ ਸਿਪਾਹੀਆਂ ਦੀਆਂ ਸੋਨੇ ਦੀਆਂ ਢਾਲਾਂ ਵੀ ਖੋਹ ਲਈਆਂ ਅਤੇ ਉਨ੍ਹਾਂ ਢਾਲਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।"

17ਦਾਊਦ ਨੇ ਹੋਰ ਵੀ ਬਹੁਤ ਸਾਰੀਆਂ ਵਸਤਾਂ ਬਟਹ ਅਤੇ ਬੇਰੋਤਈ ਸ਼ਹਿਰਾਂ ਵਿੱਚੋਂ ਲੈ ਆਇਆ ਜੋ ਕਿ ਪਿੱਤਲ ਦੀਆਂ ਬਣੀਆਂ ਹੋਈਆਂ ਸਨ।"

18ਜਦੋਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ।"

19ਤਾਂ ਤੋਂਈ ਨੇ ਆਪਣੇ ਪੁੱਤਰ ਯੋਰਾਮ ਨੂੰ ਪਾਤਸ਼ਾਹ ਦਾਊਦ ਕੋਲ ਭੇਜਿਆ, ਤਾਂ ਜੋ ਉਹ ਦਾਊਦ ਦੀ ਸੁੱਖ-ਸਾਂਦ ਪੁੱਛੇ ਅਤੇ ਉਸ ਨੂੰ ਵੱਧਾਈ ਦੇਵੇ, ਕਿਉਂ ਕਿ ਉਸ ਨੇ ਹਦਦਅਜ਼ਰ ਨਾਲ ਲੜਾਈ ਕਰਕੇ ਉਸ ਨੂੰ ਮਾਰ ਲਿਆ ਅਤੇ ਇਸ ਕਾਰਣ ਵੀ (ਕਿਉਂ ਕਿ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ।) ਯੋਰਾਮ ਦਾਊਦ ਲਈ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਬਣੀਆਂ ਵਸਤਾਂ ਆਪਣੇ ਨਾਲ ਲੈ ਕੇ ਆਇਆ।"

20ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ।"

2Samuel 2 illustration - 2Samuel Chapter 2

21ਦਾਊਦ ਨੇ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਹਾਰ ਦਿੱਤੀ ਸੀ।"

22ਦਾਊਦ 18,000 ਅਰਾਮੀਆਂ ਨੂੰ ਲੂਣ ਦੀ ਵਾਦੀ ਵਿੱਚ ਹਰਾਊਣ ਤੋਂ ਬਾਅਦ, ਜਦ ਵਾਪਸ ਘਰ ਨੂੰ ਮੁੜਿਆ ਤਾਂ ਉਹ ਬਹੁਤ ਪ੍ਰਸਿੱਧ ਹੋ ਗਿਆ।"

23ਦਾਊਦ ਨੇ ਅਦੋਮ ਦੀ ਸਾਰੀ ਜਗ੍ਹਾ ਵਿੱਚ ਸਿਪਾਹੀਆਂ ਦੀਆਂ ਚੌਁਕੀਆਂ ਬਿਠਾਈਆਂ। ਅਤੇ ਅਦੋਮ ਦੇ ਸਾਰੇ ਲੋਕ ਦਾਊਦ ਦੇ ਦਾਸ ਹੋ ਗਏ। ਦਾਊਦ ਜਿੱਥੇ ਕਿਤੇ ਵੀ ਜਾਂਦਾ ਰਿਹਾ, ਯਹੋਵਾਹ ਹਰ ਜਗ੍ਹਾ ਉਸ ਦੀ ਜਿੱਤ ਕਰਵਾਉਂਦਾ ਰਿਹਾ।"

24ਦਾਊਦ ਦਾ ਰਾਜ ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ।"

25ਸਰੂਯਾਹ ਦਾ ਪੁੱਤਰ ਯੋਆਬ ਉਸਦੀ ਸੈਨਾ ਦਾ ਕਪਤਾਨ ਬਣਿਆ। ਅਤੇ ਅਹੀਲੂਦ ਦਾ ਪੁੱਤਰ ਯਹੋਸਾਫ਼ਾਟ ਇਤਿਹਾਸਕਾਰ ਸੀ।"

2Samuel 2 illustration - 2Samuel Chapter 2

26ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।"

27ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀਆਂ ਅਤੇ ਫ਼ਲੇਤੀਆਂ ਦਾ ਅਧਿਕਾਰੀ ਸੀ ਅਤੇ ਦਾਊਦ ਦੇ ਪੁੱਤਰ ਜਾਜਕ ਸਨ।"

28ਸ਼ਾਊਲ ਦੇ ਪਰਿਵਾਰ ਉੱਪਰ ਦਾਊਦ ਦੀ ਦਯਾ ਫ਼ਿਰ ਦਾਊਦ ਨੇ ਪੁੱਛਿਆ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਬੱਚਿਆਂ ਹੈ? ਜੇ ਕੋਈ ਬੱਚਿਆਂ ਰਹਿ ਗਿਆ ਹੈ ਤਾਂ ਮੈਂ ਯੋਨਾਥਾਨ ਦੇ ਕਾਰਣ ਉਸ ਉੱਪਰ ਆਪਣੀ ਦਯਾ ਦਰਸ਼ਾਵਾਂਗਾ।”"

29ਸ਼ਾਊਲ ਦੇ ਪਰਿਵਾਰ ਵਿੱਚ ਇੱਕ ਸੀਬਾ ਨਾਉਂ ਦਾ ਸੇਵਕ ਸੀ ਤਾਂ ਦਾਊਦ ਦੇ ਸੇਵਕਾਂ ਨੇ ਸੀਬਾ ਨੂੰ ਦਾਊਦ ਕੋਲ ਸੱਦਿਆ ਤਾਂ ਦਾਊਦ ਪਾਤਸ਼ਾਹ ਨੇ ਸੀਬਾ ਨੂੰ ਪੁੱਛਿਆ, “ਕੀ ਤੂੰ ਸੀਬਾ ਹੈਂ?” ਸੀਬਾ ਨੇ ਕਿਹਾ, “ਹਾਂ ਜੀ, ਮੈਂ ਤੁਹਾਡਾ ਸੇਵਕ ਸੀਬਾ ਹਾਂ।”"

30ਪਾਤਸ਼ਾਹ ਨੇ ਕਿਹਾ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਜੀਅ ਅਜੇ ਬੱਚਿਆਂ ਰਹਿ ਗਿਆ ਹੈ? ਮੈਂ ਉਸ ਮਨੁੱਖ ਉੱਪਰ ਪਰਮੇਸ਼ੁਰ ਦੀ ਦਿਯਾਲਤਾ ਦਰਸਾਉਣਾ ਚਾਹੁੰਦਾ ਹਾਂ।” ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਯੋਨਾਥਾਨ ਦਾ ਇੱਕ ਪੁੱਤਰ ਅਜੇ ਜਿਉਂਦਾ ਹੈ ਜੋ ਦੋਨੋ ਪੈਰੋ ਲੰਗੜਾ ਹੈ।”"

2Samuel 2 illustration - 2Samuel Chapter 2

31ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਪੁੱਤਰ ਕਿੱਥੇ ਹੈ?” ਸੀਬਾ ਨੇ ਆਖਿਆ, “ਉਹ ਇਸ ਵਕਤ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਲੋਦਬਾਰ ਵਿੱਚ ਹੈ।”"

32ਤਾਂ ਦਾਊਦ ਪਾਤਸ਼ਾਹ ਨੇ ਕੁਝ ਆਦਮੀ ਲੋਦਬਾਰ ਭੇਜਕੇ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋ ਯੋਨਾਥਾਨ ਦੇ ਲੰਗੜੇ ਪੁੱਤਰ ਨੂੰ ਮੰਗਵਾ ਲਿਆ।"

Chapter Complete

You have read 2Samuel 2

32 verses