1ਤਾਂ ਫ਼ਿਰ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਹਾਮਾਰੀ ਭੇਜੀ ਜੋ ਉਸ ਸਵੇਰ ਤੋਂ ਲੈ ਕੇ ਠਹਿਰਾਏ ਹੋਏ ਵਕਤ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੋਕਾਂ ਵਿੱਚੋਂ 70,000 ਮਨੁੱਖ ਮਰ ਗਏ।"
2ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।” ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ।"
3ਦਾਊਦ ਦਾ ਅਰਵਨਾਹ ਦਾ ਪਿੜ ਖਰੀਦ ਲੈਣਾ ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।”"
4ਉਸ ਦਿਨ ਗਾਦ ਦਾਉਦ ਕੋਲ ਆਇਆ ਅਤੇ ਆਕੇ ਉਸ ਨੂੰ ਕਿਹਾ, “ਜਾ ਅਤੇ ਜਾਕੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਉਸਾਰ।”"
5ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਗਾਦ ਨੇ ਕਿਹਾ ਅਤੇ ਦਾਊਦ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਚਾਹੁੰਦਾ ਸੀ। ਦਾਊਦ ਅਰਵਨਾਹ ਨੂੰ ਵੇਖਣ ਗਿਆ।"

6ਅਰਵਨਾਹ ਨੇ ਵੇਖਿਆ ਅਤੇ ਪਾਤਸ਼ਾਹ ਅਤੇ ਉਸ ਦੇ ਅਫ਼ਸਰ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਤਾਂ ਅਰਵਨਾਹ ਬਾਹਰ ਨਿਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਪਰ ਮੂੰਹ ਪਰਨੇ ਮੱਥਾ ਟੇਕਿਆ।"
7ਅਰਵਨਾਹ ਨੇ ਆਖਿਆ, “ਕੀ ਗੱਲ ਮੇਰੇ ਮਾਹਾਰਾਜ ਅਤੇ ਪਾਤਸ਼ਾਹ ਅੱਜ ਮੇਰੇ ਵੱਲ ਤਸ਼ਰੀਫ਼ ਲਿਆਏ ਹਨ?” ਦਾਊਦ ਨੇ ਆਖਿਆ, “ਮੈਂ ਤੇਰੇ ਕੋਲੋਂ ਇਹ ਪਿੜ ਖਰੀਦਣ ਆਇਆ ਹਾਂ ਤਾਂ ਜੋ ਇੱਥੇ ਮੈਂ ਯਹੋਵਾਹ ਲਈ ਜਗਵੇਦੀ ਬਣਾ ਸੱਕਾਂ। ਤਦ ਇਸ ਦੇਸ਼ ਵਿੱਚੋਂ ਮਹਾਮਾਰੀ ਖਤਮ ਹੋ ਜਾਵੇਗੀ।”"
8ਅਰਵਨਾਹ ਨੇ ਦਾਊਦ ਨੂੰ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ ਬਲੀ ਚੜ੍ਹਾਉਣ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤੁਸੀਂ ਲੈਜਾ ਸੱਕਦੇ ਹੋ। ਵੇਖੋ! ਇੱਥੇ ਹੋਮ ਦੀ ਭੇਟ ਲਈ ਕੁਝ ਗਊਆਂ ਵੀ ਹਨ, ਬਲਦਾਂ ਦੇ ਵਲੇਵੇ ਸਣੇ ਇਹ ਸਭ ਲੱਕੜ ਦੇ ਲਈ ਹੈ।"
9ਹੇ ਪਾਤਸ਼ਾਹ! ਮੈਂ ਇਹ ਸਭ ਕੁਝ ਤੁਹਾਨੂੰ ਭੇਟ ਕਰਦਾ ਹਾਂ!” ਅਰਵਨਾਹ ਨੇ ਇਹ ਵੀ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਉੱਤੇ ਪ੍ਰਸੰਨ ਹੋਵੇ।”"
10ਪਰ ਪਾਤਸ਼ਾਹ ਨੇ ਅਰਵਨਾਹ ਨੂੰ ਕਿਹਾ, “ਨਹੀਂ! ਮੈਂ ਤੈਨੂੰ ਸੱਚ ਆਖਦਾ ਹਾਂ ਕਿ ਮੈਂ ਤੈਨੂੰ ਇਸ ਜ਼ਮੀਨ ਦਾ ਮੁੱਲ ਚੁਕਾਵਾਂਗਾ ਕਿਉਂ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ ਜਿਸਦੇ ਉੱਪਰ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ।” ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲਦ ਚਾਂਦੀ ਦੇ 50 ਸ਼ੈਕਲ ਦੇਕੇ ਮੁੱਲ ਲੈ ਲਿਆ।"

11ਤਦ ਦਾਊਦ ਨੇ ਉੱਥੇ ਯਹੋਵਾਹ ਵਾਸਤੇ ਜਗਵੇਦੀ ਬਣਾਈ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਿਮਾਰੀ ਹਟ ਗਈ।"
12ਅਦੋਨੀਯਾਹ ਰਾਜਾ ਬਨਣਾ ਚਾਹੁੰਦਾ ਦਾਊਦ ਪਾਤਸ਼ਾਹ ਬਹੁਤ ਬੁੱਢਾ ਸੀ, ਉਸ ਦੇ ਨੌਕਰ ਉਸ ਨੂੰ ਚਾਦਰਾਂ ਨਾਲ ਢੱਕ ਕੇ ਰੱਖਦੇ ਪਰ ਉਸ ਨੂੰ ਨਿੱਘ ਨਾ ਮਹਿਸੂਸ ਹੁੰਦਾ।"
13ਤਾਂ ਉਸ ਦੇ ਨੌਕਰਾਂ ਨੇ ਉਸ ਨੂੰ ਕਿਹਾ, “ਅਸੀਂ ਰਾਜੇ ਦੀ ਸੇਵਾ ਕਰਨ ਲਈ ਅਤੇ ਉਸਦਾ ਧਿਆਨ ਰੱਖਣ ਲਈ ਇੱਕ ਕੁਆਰੀ ਮੁਟਿਆਰ ਲੱਭਾਂਗੇ। ਉਹ ਤੈਨੂੰ ਨਿੱਘਾ ਕਰਨ ਲਈ ਤੇਰੇ ਪਾਸੇ ਤੇ ਸੌਂ ਸੱਕੇਗੀ।”"
14ਇਸ ਲਈ ਉਨ੍ਹਾਂ ਨੇ ਸਾਰੇ ਇਸਰਾਏਲ ਵਿੱਚ ਖੂਬਸੂਰਤ ਕੁੜੀ ਲੱਭਣੀ ਸ਼ੁਰੂ ਕੀਤੀ ਅਤੇ ਸ਼ੂਨੰਮੀ ਸ਼ਹਿਰ ਤੋਂ ਅਬੀਸ਼ਗ ਨਾਂ ਦੀ ਇੱਕ ਕੁੜੀ ਲੱਭੀ। ਉਹ ਉਸ ਕੁੜੀ ਨੂੰ ਪਾਤਸ਼ਾਹ ਕੋਲ ਲਿਆਏ।"
15ਉਹ ਕੁੜੀ ਬੜੀ ਖੂਬਸੂਰਤ ਸੀ। ਉਸ ਨੇ ਪਾਤਸ਼ਾਹ ਦੀ ਖੂਬ ਸੇਵਾ ਅਤੇ ਦੇਖਭਾਲ ਕੀਤੀ ਪਰ ਪਾਤਸ਼ਾਹ ਨੇ ਉਸ ਨਾਲ ਕੋਈ ਜਿਨਸੀ ਸੰਬੰਧ ਨਾ ਜੋੜੇ।"

16ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ।"
17ਅਦੋਨੀਯਾਹ ਨੇ ਸਰੂਯਾਹ ਦੇ ਪੁੱਤਰ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲ ਕੀਤੀ। ਉਨ੍ਹਾਂ ਦੋਨਾਂ ਨੇ ਇਸ ਨੂੰ ਨਵਾਂ ਪਾਤਸ਼ਾਹ ਥਾਪਣ ਲਈ ਮਦਦ ਕਰਨ ਦਾ ਫ਼ੈਸਲਾ ਕੀਤਾ।"
18ਪਰ ਸਾਦੋਕ ਜਾਜਕ, ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਪਾਤਸ਼ਾਹ ਦੇ ਖਾਸ ਪਹਿਰੇਦਾਰਾਂ ਨੇ ਅਦੋਨੀਯਾਹ ਦਾ ਪੱਖ ਨਾ ਲਿਆ।"
19ਇੱਕ ਦਿਨ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ, ਅਦੋਨੀਯਾਹ ਨੇ ਕੁਝ ਭੇਡਾਂ, ਗਊਆਂ ਅਤੇ ਮੋਟੇ-ਮੋਟੇ ਪਸ਼ੂ ਵੱਢੇ ਅਤੇ ਆਪਣੇ ਸਾਰੇ ਭਰਾਵਾਂ ਭਾਵ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਅਫ਼ਸਰਾਂ ਨੂੰ ਸੱਦਿਆ।"
20ਪਰ ਅਦੋਨੀਯਾਹ ਨੇ ਨਾਥਾਨ ਨਬੀ, ਬਨਾਯਾਹ, ਆਪਣੇ ਪਿਤਾ ਦੇ ਖਾਸ ਪਹਿਰੇਦਾਰਾਂ ਜਾਂ ਆਪਣੇ ਭਰਾ ਸੁਲੇਮਾਨ ਨੂੰ ਸੱਦਾ ਨਾ ਦਿੱਤਾ।"

21ਨਾਥਾਨ ਅਤੇ ਬਥਸ਼ਬਾ ਸੁਲੇਮਾਨ ਲਈ ਬੋਲੇ ਪਰ ਨਾਥਾਨ ਨੇ ਜਦੋਂ ਇਹ ਸੁਣਿਆ ਤਾਂ ਉਹ ਸੁਲੇਮਾਨ ਦੀ ਮਾਤਾ ਬਥਸ਼ਬਾ ਕੋਲ ਗਿਆ ਅਤੇ ਉਸ ਨੂੰ ਜਾਕੇ ਕਿਹਾ, “ਕੀ ਤੁਸੀਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤਰ ਕੀ ਕੁਝ ਕਰ ਰਿਹਾ ਹੈ? ਉਹ ਖੁਦ ਨੂੰ ਪਾਤਸ਼ਾਹ ਥਾਪ ਰਿਹਾ ਹੈ ਅਤੇ ਸਾਡਾ ਮਾਲਕ, ਦਾਊਦ ਪਾਤਸ਼ਾਹ ਇਸ ਸਾਰੇ ਕਾਸੇ ਤੋਂ ਅਨਜਾਨ ਹੈ।"
22ਮੈਂ ਦੱਸਦਾਂ ਕਿ ਤੈਨੂੰ ਆਪਣੀ ਜ਼ਿੰਦਗੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਵੀ ਜ਼ਿੰਦਗੀ ਬਚਾਉਣ ਲਈ ਕੀ ਕਰਨਾ ਚਾਹੀਦਾ।"
23ਦਾਊਦ ਪਾਤਸ਼ਾਹ ਕੋਲ ਜਾਕੇ ਆਖ, ‘ਹੇ ਮੇਰੇ ਮਹਾਰਾਜ ਪਾਤਸ਼ਾਹ, ਤੂੰ ਮੇਰੇ ਨਾਲ ਇਕਰਾਰ ਕੀਤਾ ਸੀ ਕਿ ਤੈਥੋਂ ਬਾਅਦ ਮੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਤੇਰੇ ਸਿੰਘਾਸਣ ਉੱਤੇ ਬੈਠੇਗਾ? ਫ਼ੇਰ ਅਦੋਨੀਯਾਹ ਰਾਜਾ ਕਿਉਂ ਬਣ ਗਿਆ ਹੈ?’"
24ਜਦੋਂ ਤੂੰ ਅਜੇ ਉਸ ਨਾਲ ਗੱਲਬਾਤ ਕਰ ਰਹੀ ਹੋਵੇਂਗੀ, ਮੈਂ ਅੰਦਰ ਆ ਜਾਵਾਂਗਾ। ਤੇਰੇ ਓਬੋਁ ਚੱਲੇ ਜਾਣ ਤੋਂ ਬਾਅਦ, ਮੈਂ ਤੇਰੇ ਸ਼ਬਦਾਂ ਦੀ ਪੁਸ਼ਟੀ ਕਰ ਦਿਆਂਗਾ।”"
25ਫੇਰ ਬਥਸ਼ਬਾ ਪਾਤਸ਼ਾਹ ਨੂੰ ਉਸ ਦੇ ਸੌਣ ਵਾਲੇ ਕਮਰੇ ਵਿੱਚ ਵੇਖਣ ਲਈ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਤੋਂ ਅਬੀਸ਼ਗ ਨਾਂ ਦੀ ਕੁੜੀ ਉਸ ਦੀ ਦੇਖਭਾਲ ਕਰ ਰਹੀ ਸੀ।"

26ਬਥਸ਼ਬਾ ਨੇ ਪਾਤਸ਼ਾਹ ਅੱਗੇ ਮੱਥਾ ਟੇਕਿਆ। ਪਾਤਸ਼ਾਹ ਨੇ ਪੁੱਛਿਆ, “ਤੂੰ ਕੀ ਮੰਗਦੀ ਹੈਂ?”"
You have read 2Samuel 20
26 verses