Lumina
2Samuel

Famine; War with Philistines

2Samuel 21·Punjabi Bible

1ਬਥਸ਼ਬਾ ਨੇ ਆਖਿਆ, “ਮੇਰੇ ਮਹਾਰਾਜ਼, ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਮੇਰੇ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੇਰੇ ਪਿੱਛੋਂ, ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਮੇਰੇ ਸਿੰਘਾਸਣ ਉੱਪਰ ਬੈਠੇਗਾ।’"

2ਹੁਣ, ਅਦੋਨੀਯਾਹ ਰਾਜਾ ਬਣ ਗਿਆ ਹੈ ਅਤੇ ਤੂੰ ਇਸ ਬਾਰੇ ਸਚੇਤ ਨਹੀਂ ਹੈਂ।"

3ਅਦੋਨੀਯਾਹ ਨੇ ਬਹੁਤ ਸਾਰੀਆਂ ਗਾਵਾਂ, ਮੋਟੇ ਵੱਛੇ ਅਤੇ ਭੇਡਾਂ ਜਿਬਾਹ ਕੀਤੀਆਂ ਹਨ ਅਤੇ ਤੇਰੇ ਸਾਰੇ ਪੁੱਤਰਾਂ ਨੂੰ ਸੱਦਾ ਦਿੱਤਾ ਹੈ। ਉਸ ਨੇ ਜਾਜਕ ਅਬਯਾਥਾਰ ਅਤੇ ਤੇਰੇ ਸੈਨਾਪਤੀ ਯੋਆਬ ਨੂੰ ਤਾਂ ਸੱਦਾ ਦਿੱਤਾ ਹੈ, ਪਰ ਉਸ ਨੇ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ ਜੋ ਤੇਰੇ ਨਾਲ ਵਫ਼ਾਦਾਰ ਹੈ।"

4ਸੋ ਹੁਣ, ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਸਰਾਏਲ ਦੇ ਸਾਰੇ ਲੋਕ ਤੇਰੇ ਵੱਲ ਤੱਕ ਰਹੇ ਹਨ ਅਤੇ ਉਹ ਤੇਰੇ ਆਖਣ ਦਾ ਇੰਤਜ਼ਾਰ ਕਰ ਰਹੇ ਹਨ ਕਿ ਤੈਥੋਂ ਬਾਅਦ ਰਾਜਾ ਕੌਣ ਹੋਵੇਗਾ।"

5ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਤੈਨੂੰ ਤੇਰੇ ਪੁਰਖਿਆਂ ਨਾਲ ਦਫ਼ਨਾਏ ਜਾਣ ਤੋਂ ਬਾਅਦ, ਮੇਰਾ ਪੁੱਤਰ ਅਤੇ ਮੈਂ ਗਦਾਰ ਠਹਿਰਾਏ ਜਾਵਾਂਗੇ।”"

2Samuel 21 illustration - 2Samuel Chapter 21

6ਜਦੋਂ ਬਥਸ਼ਬਾ ਅਜੇ ਪਾਤਸ਼ਾਹ ਨਾਲ ਗੱਲ ਬਾਤ ਕਰ ਰਹੀ ਸੀ, ਨਾਥਾਨ ਨਬੀ ਪਾਤਸ਼ਾਹ ਨੂੰ ਵੇਖਣ ਆਇਆ।"

7ਸੇਵਕਾਂ ਨੇ ਪਾਤਸ਼ਾਹ ਨੂੰ ਕਿਹਾ, “ਨਾਥਾਨ ਨਬੀ ਤੁਹਾਨੂੰ ਮਿਲਣ ਆਇਆ ਹੈ।” ਨਾਥਾਨ ਅੰਦਰ ਆਇਆ ਅਤੇ ਪਾਤਸ਼ਾਹ ਦੇ ਅੱਗੇ ਝੁਕ ਗਿਆ ਅਤੇ ਉਸ ਨੂੰ ਕਿਹਾ,"

8“ਮੇਰੇ ਮਹਾਰਾਜ ਅਤੇ ਪਾਤਸ਼ਾਹ! ਕੀ ਤੁਸੀਂ ਇਹ ਘੋਸ਼ਣਾ ਕੀਤੀ ਹੈ ਕਿ ਤੁਹਾਡੇ ਬਾਅਦ ਅਦੋਨੀਯਾਹ ਅਗਲਾ ਪਾਤਸ਼ਾਹ ਹੋਵੇਗਾ? ਕੀ ਤੁਸੀਂ ਇਹ ਫ਼ੈਸਲਾ ਲਿਆ ਹੈ ਕਿ ਹੁਣ ਲੋਕਾਂ ਉੱਪਰ ਅਦੋਨੀਯਾਹ ਰਾਜ ਕਰੇਗਾ?"

9ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜ੍ਹਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਥਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, ‘ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।’"

10ਪਰ ਉਸ ਨੇ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ, ਜਾਂ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ।"

2Samuel 21 illustration - 2Samuel Chapter 21

11ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਕੀ ਤੁਸੀਂ ਸਾਨੂੰ ਬਿਨਾਂ ਦੱਸੇ ਇਹ ਕਾਰਜ ਕਰ ਲਿਆ ਹੈ? ਕਿਰਪਾ ਕਰਕੇ ਸਾਨੂੰ ਦੱਸੋ ਕਿ ਤੁਹਾਡੇ ਬਾਅਦ ਅਗਲਾ ਪਾਤਸ਼ਾਹ ਕੌਣ ਹੋਵੇਗਾ?”"

12ਤਦ ਦਾਊਦ ਪਾਤਸ਼ਾਹ ਨੇ ਕਿਹਾ, “ਬਥਸ਼ਬਾ ਨੂੰ ਕਹੋ ਕਿ ਅੰਦਰ ਆਏ।” ਤਾਂ ਬਥਸ਼ਬਾ ਪਾਤਸ਼ਾਹ ਦੇ ਸਾਹਮਣੇ ਹੋਈ।"

13ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, “ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।"

14ਅੱਜ ਮੈਂ ਉਹੀ ਕਰਾਂਗਾ ਜਿਸ ਦਾ ਅਤੀਤ ਵਿੱਚ ਇਕਰਾਰ ਕੀਤਾ ਸੀ। ਮੈਂ ਉਹ ਇਕਰਾਰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਤੇ ਕੀਤਾ ਸੀ ਕਿ ਮੈਥੋਂ ਮਗਰੋਂ ਅਗਲਾ ਰਾਜਾ ਤੇਰਾ ਪੁੱਤਰ ਹੋਵੇਗਾ ਅਤੇ ਮੈਥੋਂ ਮਗਰੋਂ ਉਹ ਮੇਰੇ ਸਿੰਘਾਸਣ ਉੱਤੇ ਬੈਠੇਗਾ।”"

15ਤਦ ਬਥਸ਼ਬਾ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਕਿਹਾ, “ਹੇ ਦਾਊਦ ਪਾਤਸ਼ਾਹ, ਤੇਰੀਆਂ ਵੱਡੀਆਂ ਉਮਰਾਂ ਹੋਣ!”"

2Samuel 21 illustration - 2Samuel Chapter 21

16ਸੁਲੇਮਾਨ ਦਾ ਨਵਾਂ ਪਾਤਸ਼ਾਹ ਚੁਣਿਆ ਜਾਣਾ ਤਦ ਦਾਊਦ ਪਾਤਸ਼ਾਹ ਨੇ ਆਖਿਆ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।” ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ।"

17ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਅਧਿਕਾਰੀਆਂ ਨੂੰ ਆਪਣੇ ਨਾਲ ਲਵੋ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਪਰ ਚੜ੍ਹਾ ਕੇ ਗਿਹੋਨ ਦੇ ਝਰਨੇ ਕੋਲ ਲੈ ਜਾਵੋ।"

18ਓੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੁਰ੍ਹੀ ਵਜਾਕੇ ਰੌਲਾ ਪਾਇਓ! ‘ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।’"

19ਫ਼ਿਰ ਸੁਲੇਮਾਨ ਨੂੰ ਇੱਥੇ ਮੇਰੇ ਕੋਲ ਲੈ ਕੇ ਆਓ। ਉਹ ਮੇਰੇ ਸਿੰਘਾਸਣ ਉੱਪਰ ਬਿਰਾਜੇਗਾ ਅਤੇ ਮੇਰੀ ਬਾਵੇਂ ਪਾਤਸ਼ਾਹ ਹੋਵੇਗਾ। ਮੈਂ ਉਸ ਨੂੰ ਇਸਰਾਏਲ ਅਤੇ ਯਹੂਦਾਹ ਦਾ ਸ਼ਾਸਕ ਹੋਣ ਲਈ ਚੁਣਿਆ ਹੈ।”"

20ਤਾਂ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ, “ਆਮੀਨ! ਯਹੋਵਾਹ ਪਰਮੇਸ਼ੁਰ, ਮੇਰੇ ਮਹਾਰਾਜ ਅਤੇ ਪਾਤਸ਼ਾਹ ਦਾ ਪਰਮੇਸ਼ੁਰ, ਤੇਰੇ ਸ਼ਬਦਾਂ ਦੀ ਤਸਦੀਕ ਕਰੇਗਾ!"

2Samuel 21 illustration - 2Samuel Chapter 21

21ਮੇਰੇ ਮਹਾਰਾਜ ਅਤੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਸੀ ਅਤੇ ਹੁਣ ਮੈਨੂੰ ਉਮੀਦ ਹੈ ਕਿ ਉਹ ਸੁਲੇਮਾਨ ਦੇ ਅੰਗ-ਸੰਗ ਹੋਵੇਗਾ! ਮੈਨੂੰ ਉਮੀਦ ਹੈ ਕਿ ਸੁਲੇਮਾਨ ਦਾ ਰਾਜ ਤੈਥੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੋਵੇਗਾ।”"

22ਤਦ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਨੇ ਪਾਤਸ਼ਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਸੁਲੇਮਾਨ ਨੂੰ ਦਾਊਦ ਦੇ ਖੱਚਰ ਤੇ ਬਿਠਾਇਆ ਅਤੇ ਉਸ ਨਾਲ ਗਿਹੋਨ ਚਸ਼ਮੇ ਵੱਲ ਗਏ।"

Chapter Complete

You have read 2Samuel 21

22 verses