Lumina
2Samuel

David's Song of Deliverance

2Samuel 22·Punjabi Bible

1ਸਾਦੋਕ ਜਾਜਕ ਨੇ ਪਵਿੱਤਰ ਤੰਬੂ ਵਿੱਚੋਂ ਤੇਲ ਲਿਆ ਅਤੇ ਸੁਲੇਮਾਨ ਦੇ ਸਿਰ ਤੇ ਮਸਹ ਕੀਤਾ, ਇਹ ਦਰਸਾਉਣ ਲਈ ਕਿ ਉਹ ਪਾਤਸ਼ਾਹ ਬਣ ਗਿਆ ਸੀ। ਫ਼ੇਰ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਸਭ ਨੇ ਰੌਲਾ ਪਾਇਆ, “ਤੇਰੀ ਉਮਰ ਵੱਡੀ ਹੋਵੇ ਪਾਤਸ਼ਾਹ ਸੁਲੇਮਾਨ!”"

2ਤਦ ਸਭ ਨੇ ਸ਼ਹਿਰ ਤਾਈ ਸੁਲੇਮਸ਼ਨ ਦਾ ਪਿੱਛਾ ਕੀਤਾ। ਉਹ ਬੜੇ ਖੁਸ਼ ਅਤੇ ਉਤਸਾਹਿਤ ਸਨ। ਉਹ ਬੰਸਰੀਆਂ ਵਜਾ ਰਹੇ ਸਨ ਅਤੇ ਉਨ੍ਹਾਂ ਦੀ ਆਵਾਜ਼ ਨਾਲ ਧਰਤੀ ਪਾਟ ਗਈ।"

3ਤਦ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣੇ ਜਦੋਂ ਰੋਟੀ ਖਾਕੇ ਹਟੇ ਤਾਂ ਉਨ੍ਹਾਂ ਨੇ ਤੁਰ੍ਹੀ ਦੀਆਂ ਆਵਾਜ਼ਾਂ ਸੁਣੀਆਂ ਤਾਂ ਯੋਆਬ ਨੇ ਆਖਿਆ, “ਇਹ ਆਵਾਜ਼ਾਂ ਕੈਸੀਆਂ ਹਨ? ਸ਼ਹਿਰ ਵਿੱਚ ਕੀ ਹੋ ਰਿਹਾ ਹੈ?”"

4ਜਦੋਂ ਯੋਆਬ ਅਜੇ ਬੋਲ ਹੀ ਰਿਹਾ ਸੀ, ਜਾਜਕ ਅਬਯਾਥਾਰ ਦਾ ਪੁੱਤਰ ਯੋਨਾਥਾਨ ਓੱਥੇ ਆਇਆ ਅਦੋਨੀਯਾਹ ਨੇ ਆਖਿਆ, “ਇੱਥੇ ਆ ਜਾ! ਤੂੰ ਇੱਕ ਚੰਗਾ ਆਦਮੀ ਹੈਂ ਅਤੇ ਤੂੰ ਮੇਰੇ ਲਈ ਕੋਈ ਚੰਗੀ ਖਬਰ ਲੈ ਕੇ ਆਇਆ ਹੋਵੇਂਗਾ।”"

5ਪਰ ਯੋਨਾਥਾਨ ਨੇ ਕਿਹਾ, “ਨਹੀਂ ਇਹ ਤੁਹਾਡੇ ਲਈ ਚੰਗੀ ਖਬਰ ਨਹੀਂ। ਦਾਊਦ ਪਾਤਸ਼ਾਹ ਨੇ ਸੁਲੇਮਾਨ ਨੂੰ ਨਵਾਂ ਪਾਤਸ਼ਾਹ ਬਾਪਿਆ ਹੈ।"

2Samuel 22 illustration - 2Samuel Chapter 22

6ਅਤੇ ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਦਾ ਦੇ ਪੁੱਤਰ ਬਨਾਯਾਹ ਅਤੇ ਸਾਰੇ ਪਾਤਸ਼ਾਹ ਦੇ ਅਫ਼ਸਰਾਂ ਨੂੰ ਉਸ ਦੇ ਨਾਲ ਭੇਜਿਆ। ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਦੇ ਖੱਚਰ ਉੱਪਰ ਚੜ੍ਹਾਇਆ।"

7ਤਦ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਝਰਨੇ ਤੇ ਉਸ ਨੂੰ ਪਾਤਸ਼ਾਹ ਵਜੋਂ ਮਸਹ ਕੀਤਾ। ਓਹ ਖੁਸ਼ੀ ਮਨਾਉਂਦੇ ਹੋਏ ਚੱਲੇ ਰਹੇ ਹਨ ਅਤੇ ਸ਼ਹਿਰ ਇਸ ਨਾਲ ਗੂੰਜ ਰਿਹਾ ਹੈ। ਇਹ ਉਹੀ ਆਵਾਜ਼ਾਂ ਅਤੇ ਸ਼ੋਰ ਹੈ ਜੋ ਤੁਸੀਂ ਸੁਣ ਰਹੇ ਹੋਂ।"

8ਸੁਲੇਮਾਨ ,ਪਾਤਸ਼ਾਹ ਦੇ ਸਿੰਘਾਸਣ ਤੇ ਬੈਠਾ ਹੋਇਆ ਹੈ। ਪਾਤਸ਼ਾਹ ਦੇ ਸਾਰੇ ਅਧਿਕਾਰੀ ਪਾਤਸ਼ਾਹ ਦਾਊਦ ਨੂੰ ਮੁਬਾਰਕਾਂ ਦੇਕੇ ਆਖ ਰਹੇ ਹਨ, ‘ਪਾਤਸ਼ਾਹ ਦਾਊਦ, ਤੂੰ ਇੱਕ ਮਹਾਨ ਰਾਜਾ ਹੈਂ! ਹੁਣ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਪਰਮੇਸ਼ੁਰ ਸੁਲੇਮਾਨ ਨੂੰ ਤੈਥੋਂ ਵੀ ਵੱਧ ਪ੍ਰਸਿੱਧ ਕਰੇ! ਉਸਦਾ ਰਾਜ ਤੇਰੇ ਰਾਜ ਤੋਂ ਵੀ ਵੱਧੇਰੇ ਸ਼ਕਤੀਸਾਲੀ ਹੋਵੇ।’ ਪਾਤਸ਼ਾਹ ਦਾਊਦ ਵੀ ਉੱਥੇ ਹੀ ਸੀ ਅਤੇ ਉਹ ਆਪਣੇ ਮੰਜੇ ਤੋਂ ਹੀ ਹੇਠਾਂ ਝੁਕ ਗਿਆ।"

9ਅਤੇ ਆਖਿਆ, ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਕਰੋ, ਜਿਸਨੇ ਅੱਜ ਦੇ ਦਿਨ ਮੇਰੇ ਪੁੱਤਰ ਨੂੰ ਮੇਰੇ ਸਿੰਘਾਸਣ ਤੇ ਬਿਠਾਇਆ ਅਤੇ ਮੈਨੂੰ ਇਹ ਸਭ ਕੁਝ ਵੇਖਣ ਲਈ ਜਿਉਂਦਾ ਰੱਖਿਆ।’”"

10ਤਦ ਅਦੋਨੀਯਾਹ ਦੇ ਸਾਰੇ ਮਹਿਮਾਨ ਡਰ ਗਏ ਅਤੇ ਆਪੋ-ਆਪਣੇ ਰਾਹ ਤੁਰ ਪਏ।"

2Samuel 22 illustration - 2Samuel Chapter 22

11ਅਦੋਨੀਯਾਹ ਵੀ ਸੁਲੇਮਾਨ ਤੋਂ ਡਰ ਗਿਆ। ਇਸ ਲਈ ਉਹ ਉੱਠਿਆ ਅਤੇ ਉਸ ਨੇ ਉੱਠ ਕੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫ਼ੜਿਆ ਕਿ ਉਹ ਉਸਤੇ ਰਹਿਮ ਕਰੇ।"

12ਤਦ ਕਿਸੇ ਨੇ ਸੁਲੇਮਾਨ ਨੂੰ ਕਿਹਾ, “ਅਦੋਨੀਯਾਹ ਤੇਰੇ ਤੋਂ ਡਰ ਰਿਹਾ ਹੈ। ਸੁਲੇਮਾਨ ਪਾਤਸ਼ਾਹ! ਅਦੋਨੀਯਾਹ ਇਸ ਵਕਤ ਪਵਿੱਤਰ ਤੰਬੂ ਵਿੱਚ ਜਗਵੇਦੀ ਦੇ ਕਿਨਾਰਿਆਂ ਨੂੰ ਫ਼ੜ ਕੇ ਖਲੋਤਾ, ਰਹਿਮ ਦੀ ਭੀਖ ਮੰਗਦਾ, ਉੱਥੇ ਹੀ ਅੜਿਆ ਹੋਇਆ, ਜਾਣ ਤੋਂ ਇਨਕਾਰੀ ਹੈ ਅਤੇ ਆਖਦਾ ਹੈ, ‘ਪਾਤਸ਼ਾਹ ਸੁਲੇਮਾਨ ਨੂੰ ਜਾਕੇ ਆਖੋ ਕਿ ਉਹ ਇਕਰਾਰ ਕਰੇ ਕਿ ਉਹ ਮੈਨੂੰ ਜਾਨੋਂ ਨਹੀਂ ਮਾਰੇਗਾ।’”"

13ਤਦ ਸੁਲੇਮਾਨ ਨੇ ਆਖਿਆ, “ਜੇਕਰ ਅਦੋਨੀਯਾਹ ਇੱਕ ਚੰਗਾ ਵਿਅਕਤੀ ਬਣ ਜਾਵੇ, ਉਸਦਾ ਇੱਕ ਵਾਲ ਵੀ ਧਰਤੀ ਉੱਪਰ ਨਾ ਡਿੱਗੇਗਾ ਪਰ ਜੇਕਰ ਉਹ ਕੁਝ ਗ਼ਲਤ ਕਰੇਗਾ, ਉਹ ਮਰ ਜਾਵੇਗਾ।”"

14ਫ਼ੇਰ ਸੁਲੇਮਾਨ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਅਦੋਨੀਯਾਹ ਨੂੰ ਲਿਆਉਣ ਲਈ ਭੇਜਿਆ, ਇਸ ਲਈ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਿਆਏ ਅਤੇ ਉਸ ਨੂੰ ਸੁਲੇਮਾਨ ਕੋਲ ਲੈ ਗਏ। ਅਦੋਨੀਯਾਹ ਸੁਲੇਮਾਨ ਕੋਲ ਆਇਆ ਅਤੇ ਝੁਕ ਗਿਆ। ਸੁਲੇਮਾਨ ਨੇ ਉਸ ਨੂੰ ਆਖਿਆ, “ਘਰ ਚੱਲਾ ਜਾ।”"

15ਪਾਤਸ਼ਾਹ ਦਾਊਦ ਦੀ ਮੌਤ ਦਾਊਦ ਦਾ ਅੰਤ ਨੇੜੇ ਆਇਆ ਤਾਂ ਉਸ ਨੇ ਸੁਲੇਮਾਨ ਨੂੰ ਆਪਣੇ ਕੋਲ ਬੁਲਾ ਕੇ ਕਿਹਾ,"

2Samuel 22 illustration - 2Samuel Chapter 22

16“ਹਰ ਇਨਸਾਨ ਦੀ ਤਰ੍ਹਾਂ, ਮੈਂ ਵੀ ਮਰਨ ਹੀ ਵਾਲਾ ਹਾਂ। ਪਰ ਤੂੰ ਤਕੜਾ ਹੋ ਰਿਹਾ ਹੈ ਅਤੇ ਆਦਮੀ ਬਣ ਰਿਹਾ ਹੈ।"

17ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।"

18ਜੇਕਰ ਤੂੰ ਯਹੋਵਾਹ ਨੂੰ ਮੰਨੇਗਾ, ਤਾਂ ਯਹੋਵਾਹ ਮੇਰੇ ਬਾਰੇ ਕੀਤੇ ਇਸ ਇਕਰਾਰ ਨੂੰ ਨਿਭਾਵੇਗਾ: ਯਹੋਵਾਹ ਨੇ ਆਖਿਆ, ‘ਜੇਕਰ ਤੇਰੇ ਪੁੱਤਰ ਮੇਰੀਆਂ ਬਿਧੀਆਂ ਨੂੰ ਇਮਾਨਦਾਰੀ ਅਤੇ ਤਹੇ ਦਿਲੋਂ ਮੰਨਣਗੇ, ਤੇਰੇ ਘਰਾਣੇ ਵਿੱਚੋਂ ਇੱਕ ਆਦਮੀ ਹਮੇਸ਼ਾ ਇਸਰਾਏਲ ਉੱਪਰ ਰਾਜ ਕਰੇਗਾ।’”"

19ਦਾਊਦ ਨੇ ਇਹ ਵੀ ਕਿਹਾ, “ਤੂੰ ਇਹ ਵੀ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਅਤੇ ਉਸ ਨੇ ਇਸਰਾਏਲ ਦੀ ਫ਼ੌਜ ਦੇ ਦੋਹਾਂ ਸੈਨਾਪਤੀਆਂ, ਨੇਰ ਦੇ ਪੁੱਤਰ ਅਬਨੇਰ ਅਤੇ ਯਬਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ ਯਾਦ ਕਰ, ਉਸ ਨੇ ਬਦਲਾ ਲੈਣ ਲਈ ਸਾਂਤੀ ਦੇ ਸਮੇਂ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਖੂਨ ਦੇ ਧੱਬੇ ਉਸਦੀ ਤਲਵਾਰ, ਉਸਦੀ ਪੇਟੀ ਅਤੇ ਉਸ ਦੇ ਬੂਟਾਂ ਉੱਤੇ ਹਨ। ਮੈਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਸੀ।"

20ਪਰ ਹੁਣ, ਤੂੰ ਪਾਤਸ਼ਾਹ ਹੈਂ, ਇਸ ਲਈ ਤੈਨੂੰ ਉਸ ਨੂੰ ਓਵੇਂ ਹੀ ਸਜ਼ਾ ਦੇਣੀ ਚਾਹੀਦੀ ਹੈ ਜਿਵੇਂ ਤੂੰ ਠੀਕ ਸਮਝੇਂ। ਪਰ ਤੈਨੂੰ ਪ੍ਰਪੱਕ ਹੋਣਾ ਚਾਹੀਦਾ ਕਿ ਉਹ ਮਾਰਿਆ ਗਿਆ। ਉਸ ਨੂੰ ਉਸ ਦੇ ਬੁੱਢਾਪੇ ਵਿੱਚ ਸ਼ਾਂਤੀ ਨਾਲ ਨਾ ਮਰਨ ਦੇਵੀਂ।"

2Samuel 22 illustration - 2Samuel Chapter 22

21“ਗਿਲਆਦ ਦੇ ਬਰਜ਼ਿੱਲਈ ਦੇ ਬੱਚਿਆਂ ਉੱਪਰ ਦਯਾਲੂ ਰਹੀਂ, ਉਨ੍ਹਾਂ ਨੂੰ ਆਪਣੇ ਮਿੱਤਰ ਬਣਨ ਦੇ ਅਤੇ ਤੇਰੇ ਨਾਲ ਤੇਰੇ ਮੇਜ਼ ਤੇ ਖਾਣ ਦੇਵੀਂ ਉਨ੍ਹਾਂ ਨੇ ਮੇਰੀ ਉਸ ਵਕਤ ਮਦਦ ਕੀਤੀ ਸੀ ਜਦੋਂ ਮੈਂ ਤੇਰੇ ਭਰਾ ਅਬਸ਼ਾਲੋਮ ਤੋਂ ਬਚ ਰਿਹਾ ਸੀ।"

22“ਇਹ ਯਾਦ ਰੱਖੀਂ ਕਿ ਗੇਰਾ ਦਾ ਪੁੱਤਰ ਸ਼ਿਮਈ ਅਜੇ ਵੀ ਇੱਥੇ ਆਸੇ-ਪਾਸੇ ਹੀ ਹੈ। ਉਹ ਬਹੁਰੀਮ ਅਤੇ ਬਿਨਯਾਮੀਨ ਪਰਿਵਾਰ-ਸਮੂਹ ਤੋਂ ਹੈ। ਤੈਨੂੰ ਪਤਾ ਹੋਣਾ ਚਾਹੀਦਾ ਕਿ ਜਿਸ ਦਿਨ ਮੈਂ ਮਹਨਇਮ ਤੋਂ ਭਜਿਆ ਸੀ, ਉਸ ਨੇ ਮੈਨੂੰ ਬਹੁਤ ਬੁਰੀ ਤਰ੍ਹਾਂ ਬੇਇੱਜ਼ਤ ਕੀਤਾ ਸੀ। ਫ਼ਿਰ ਉਹ ਮੈਨੂੰ ਯਰਦਨ ਨਦੀ ਤੇ ਮਿਲਣ ਲਈ ਆਇਆ ਸੀ। ਪਰ ਮੈਂ ਉਸ ਨਾਲ ਯਹੋਵਾਹ ਦਾ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਮਾਰਾਂਗਾ ਨਹੀਂ।"

23ਪਰ ਹੁਣ ਉਸ ਨੂੰ ਬਿਨਾ ਸਜ਼ਾ ਦਿੱਤੇ ਨਾ ਜਾਣ ਦੇਵੀਂ। ਤੂੰ ਇੱਕ ਸਿਆਣਾ ਆਦਮੀ ਹੈਂ ਅਤੇ ਤੂੰ ਜਾਣਦਾ ਕਿ ਉਸ ਨਾਲ ਕੀ ਕੀਤਾ ਜਾਣਾ ਚਾਹੀਦਾ। ਪਰ ਉਸ ਨੂੰ ਉਸ ਦੇ ਬੁੱਢਾਪੇ ਵਿੱਚ ਸਾਂਤੀ ਨਾਲ ਨਾ ਮਰਨ ਦੇਵੀਂ।”"

24ਉਸ ਬਾਦ ਦਾਊਦ ਦੀ ਮੌਤ ਹੋ ਗਈ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ।"

25ਦਾਊਦ ਨੇ ਇਸਰਾਏਲ ਵਿੱਚ 40 ਵਰ੍ਹੇ ਰਾਜ ਕੀਤਾ। ਉਸ ਨੇ ਹਬਰੋਨ ਵਿੱਚ ਸੱਤ ਵਰ੍ਹੇ ਅਤੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ।"

2Samuel 22 illustration - 2Samuel Chapter 22

26ਸੁਲੇਮਾਨ ਨੇ ਆਪਣਾ ਰਾਜ ਸੰਭਾਲਿਆ ਹੁਣ ਸੁਲੇਮਾਨ ਰਾਜਾ ਬਣਿਆ ਤਾਂ ਉਹ ਆਪਣੇ ਪਿਤਾ ਦਾਊਦ ਦੇ ਸਿੰਘਾਸਨ ਉੱਤੇ ਬੈਠਾ ਅਤੇ ਦ੍ਰਿਢ਼ਤਾ ਨਾਲ ਆਪਣਾ ਰਾਜ ਸਥਾਪਿਤ ਕੀਤਾ।"

27ਤਦ ਹਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਂ ਬਥਸ਼ਬਾ ਕੋਲ ਆਇਆ ਤਾਂ ਉਸ ਨੇ ਪੁੱਛਿਆ, “ਸੁੱਖ ਤਾਂ ਹੈ?” ਅਦੋਨੀਯਾਹ ਨੇ ਜਵਾਬ ’ਚ ਕਿਹਾ, “ਹਾਂ, ਇਸ ਵਕਤ ਮੈਂ ਸੁੱਖ ਨਾਲ ਹੀ ਆਇਆ ਹਾਂ।"

28ਮੈਂ ਤੈਨੂੰ ਕੁਝ ਕਹਿਣਾ ਚਾਹੁੰਦਾ ਹਾਂ।” ਬਥਸ਼ਬਾ ਨੇ ਆਖਿਆ, “ਬੋਲ, ਤੂੰ ਕੀ ਚਾਹੁੰਦਾ ਹੈਂ?”"

29ਅਦੋਨੀਯਾਹ ਨੇ ਕਿਹਾ, “ਤੈਨੂੰ ਪਤਾ ਹੈ ਕਿ ਇੱਕ ਸਮੇਂ ਇਹ ਰਾਜ ਮੇਰਾ ਸੀ, ਅਤੇ ਸਾਰੇ ਇਸਰਾਏਲੀ ਸੋਚਦੇ ਸਨ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਹਾਂ, ਪਰ ਸਭ ਕੁਝ ਬਦਲ ਗਿਆ ਹੈ। ਹੁਣ ਯਹੋਵਾਹ ਦੀ ਰਜ਼ਾ ਅਨੁਸਾਰ ਰਾਜ ਮੇਰੇ ਭਰਾ ਕੋਲ ਆ ਗਿਆ ਹੈ।"

30ਇਸ ਲਈ ਮੈ ਤੈਨੂੰ ਕੁਝ ਪੁੱਛਣਾ ਚਾਹੁੰਦਾ ਹਾਂ, ਕਿਰਪਾ ਕਰਕੇ ਮੈਨੂੰ ਇਨਕਾਰ ਨਾ ਕਰੀ।” ਬਥਸ਼ਬਾ ਨੇ ਆਖਿਆ, “ਤੂੰ ਕੀ ਚਾਹੁੰਦਾ ਹੈਂ?”"

2Samuel 22 illustration - 2Samuel Chapter 22

31ਅਦੋਨੀਯਾਹ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਸ਼ੂਨੰਮੀ ਦੀ ਅਬੀਸ਼ਗ ਨਾਲ ਵਿਆਹ ਕਰ ਲੈਣ ਲਈ ਸੁਲੇਮਾਨ ਨੂੰ ਆਖੋ, ਕਿਉਂ ਕਿ ਜੋ ਵੀ ਤੁਸੀਂ ਉਸ ਤੋਂ ਮੰਗੋਂਗੇ ਉਹ ਤੁਹਾਨੂੰ ਇਨਕਾਰ ਨਹੀਂ ਕਰੇਗਾ।”"

32ਤਦ ਬਥਸ਼ਬਾ ਨੇ ਆਖਿਆ, “ਠੀਕ ਹੈ! ਮੈਂ ਪਾਤਸ਼ਾਹ ਨੂੰ ਤੇਰੇ ਲਈ ਆਖਾਂਗੀ।”"

33ਤਾਂ ਬਥਸ਼ਬਾ ਪਾਤਸ਼ਾਹ ਸੁਲੇਮਾਨ ਕੋਲ ਅਦੋਨੀਯਹ ਬਾਰੇ ਗੱਲ ਕਰਨ ਲਈ ਗਈ। ਜਦੋਂ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਆਉਂਦਿਆਂ ਵੇਖਿਆ ਤਾਂ ਉਸ ਨੂੰ ਮਿਲਣ ਲਈ ਖੜ੍ਹਾ ਹੋ ਗਿਆ। ਫੇਰ ਉਸ ਅੱਗੇ ਝੁਕ ਕੇ ਆਪਣੇ ਸਿੰਘਾਸਣ ਤੇ ਬੈਠ ਗਿਆ। ਉਸ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ ਕਿ ਉਹ ਉਸਦੀ ਮਾਤਾ ਦੇ ਬੈਠਣ ਲਈ ਇੱਕ ਹੋਰ ਸਿੰਘਾਸਣ ਲਿਆਉਣ ਅਤੇ ਉਹ ਉਸ ਦੇ ਸੱਜੇ ਪਾਸੇ ਬੈਠ ਗਈ।"

34ਬਥਸ਼ਬਾ ਨੇ ਉਸ ਨੂੰ ਆਖਿਆ, “ਮੈਂ ਤੈਥੋਂ ਇੱਕ ਛੋਟਾ ਜਿਹਾ ਅਹਿਸਾਨ ਮੰਗਣ ਲਈ ਆਈ ਹਾਂ, ਕਿਰਪਾ ਕਰਕੇ ਇਨਕਾਰ ਨਾ ਕਰੀਂ!” ਤਾਂ ਪਾਤਸ਼ਾਹ ਨੇ ਆਖਿਆ, “ਮਾਤਾ, ਤੂੰ ਜੋ ਚਾਹੋ ਮੈਥੋਂ ਮੰਗ ਸੱਕਦੀ ਹੈ, ਮੈਂ ਤੈਨੂੰ ਇਨਕਾਰ ਨਹੀਂ ਕਰਾਂਗਾ?”"

35ਬਥਸ਼ਬਾ ਨੇ ਕਿਹਾ, “ਤੂੰ ਆਪਣੇ ਭਰਾ ਅਦੋਨੀਯਾਹ ਨੂੰ ਸ਼ੂਨੰਮੀ ਦੀ ਮੁਟਿਆਰ ਅਬੀਸ਼ਗ ਨਾਲ ਵਿਆਹ ਕਰਨ ਦੀ ਆਗਿਆ ਦੇ ਦੇ!”"

2Samuel 22 illustration - 2Samuel Chapter 22

36ਪਾਤਸ਼ਾਹ ਸੁਲੇਮਾਨ ਨੇ ਆਪਣੀ ਮਾਤਾ ਨੂੰ ਜਵਾਬ ’ਚ ਕਿਹਾ, “ਤੂੰ ਮੈਨੂੰ ਅਬੀਸ਼ਗ ਨੂੰ ਅਦੋਨੀਯਾਹ ਨੂੰ ਦੇਣ ਲਈ ਕਿਉਂ ਪੁੱਛ ਰਹੀ ਹੈ? ਤੂੰ ਉਸ ਲਈ ਰਾਜ ਕਿਉਂ ਨਹੀਂ ਪੁੱਛ ਰਹੀ! ਆਖਿਰਕਾਰ ਉਹ ਮੇਰਾ ਵੱਡਾ ਭਰਾ ਹੈ। ਅਬਯਾਥਾਰ ਜਾਜਕ ਅਤੇ ਯੋਆਬ ਵੀ ਉਸ ਦਾ ਪੱਖ ਲੈਣਗੇ।”"

37ਤਦ ਸੁਲੇਮਾਨ ਨੇ ਯਹੋਵਾਹ ਦੀ ਸੌਂਹ ਖਾਧੀ ਅਤੇ ਕਿਹਾ, “ਮੈਂ ਸੌਂਹ ਖਾਂਦਾ ਹਾਂ ਕਿ ਅਦੋਨੀਯਾਹ ਨੂੰ ਇਸ ਮੰਗ ਦੀ ਅਦਾਇਗੀ ਕਰਨੀ ਪਵੇਗੀ ਅਤੇ ਇਹ ਉਸਦੀ ਜ਼ਿੰਦਗੀ ਹੋਵੇਗੀ।"

38ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ ਅਤੇ ਮੈਨੂੰ ਉਹ ਸਿੰਘਾਸਣ ਦਿੱਤਾ ਹੈ ਜੋ ਪਹਿਲਾਂ ਮੇਰੇ ਪਿਤਾ ਦਾਊਦ ਦਾ ਸੀ। ਯਹੋਵਾਹ ਨੇ ਆਪਣਾ ਵਚਨ ਨਿਭਾਇਆ ਤੇ ਇਹ ਰਾਜ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੌਂਪਿਆ। ਇਸ ਲਈ ਹੁਣ, ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਅੱਜ ਅਦੋਨੀਯਾਹ ਮਰੇਗਾ।”"

39ਤਦ ਰਾਜੇ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਆਦੇਸ਼ ਦਿੱਤਾ, ਤਾਂ ਬਨਾਯਾਹ ਨੇ ਅਦੋਨੀਯਾਹ ਨੂੰ ਮਾਰ ਦਿੱਤਾ।"

40ਤਦ ਸੁਲੇਮਾਨ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਵੈਸੇ ਤਾਂ ਮੈਨੂੰ ਤੈਨੂੰ ਮਾਰ ਦੇਣਾ ਚਾਹੀਦਾ ਹੈ ਕਿਉਂ ਕਿ ਤੂੰ ਇਸੇ ਦੇ ਕਾਬਿਲ ਹੈਂ, ਪਰ ਮੈਂ ਤੈਨੂੰ ਤੇਰੇ ਘਰ ਅਨਾਥੋਥ ਨੂੰ ਮੁੜਨ ਦਿੰਦਾ ਹਾਂ। ਮੈਂ ਹੁਣ ਤੈਨੂੰ ਨਹੀਂ ਮਾਰਾਂਗਾ ਕਿਉਂ ਕਿ ਤੂੰ ਦਾਊਦ, ਮੇਰੇ ਪਿਤਾ ਦੇ ਅੱਗੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਦਾ ਹੁੰਦਾ ਸੀ, ਅਤੇ ਤੂੰ ਮੇਰੇ ਪਿਤਾ ਦੇ ਨਾਲ ਬੁਰੇ ਸਮਿਆਂ ਨੂੰ ਸਾਂਝਾ ਕੀਤਾ।”"

2Samuel 22 illustration - 2Samuel Chapter 22

41ਸੁਲੇਮਾਨ ਨੇ ਅਬਯਾਥਾਰ ਨੂੰ ਕਿਹਾ ਕਿ ਹੁਣ ਉਹ ਯਹੋਵਾਹ ਦੇ ਜਾਜਕ ਵਜੋਂ ਸੇਵਾ ਨਾ ਕਰ ਸੱਕੇਗਾ। ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਨੇ ਜਾਜਕ ਏਲੀ ਅਤੇ ਸ਼ੀਲੋਹ ਵਿਖੇ ਉਸ ਦੇ ਪਰਿਵਾਰ ਬਾਰੇ ਆਖਿਆ ਸੀ। ਅਬਯਾਥਾਰ ਵੀ ਏਲੀ ਦੇ ਪਰਿਵਾਰ ਵਿੱਚੋਂ ਹੀ ਸੀ।"

42ਯੋਆਬ ਨੇ ਇਹ ਸਭ ਸੁਣਿਆ ਅਤੇ ਡਰ ਗਿਆ ਕਿਉਂ ਕਿ ਉਸ ਨੇ ਅਦੋਨੀਯਾਹ ਦਾ ਪੱਖ ਲਿਆ ਸੀ, ਪਰ ਅਬਸਾਲੋਮ ਦੀ ਨਹੀਂ। ਉਹ ਯਹੋਵਾਹ ਦੇ ਤੰਬੂ ਵੱਲ ਭੱਜ ਗਿਆ ਅਤੇ ਜਾਕੇ ਜਗਵੇਦੀ ਦੇ ਸਿੰਗਾਂ ਨੂੰ ਫ਼ੜ ਲਿਆ।"

43ਕਿਸੇ ਨੇ ਜਾਕੇ ਸੁਲੇਮਾਨ ਪਾਤਸ਼ਾਹ ਨੂੰ ਦੱਸਿਆ ਕਿ ਯੋਆਬ ਯਹੋਵਾਹ ਦੇ ਤੰਬੂ ਵਿੱਚ ਜਗਵੇਦੀ ਨੂੰ ਜਕੜ ਕੇ ਖੜ੍ਹਾ ਹੈ ਤਾਂ ਸੁਲੇਮਾਨ ਨੇ ਬਨਾਯਾਹ ਨੂੰ ਭੇਜਿਆ ਕਿ ਉਹ ਉੱਥੇ ਜਾਕੇ ਯੋਆਬ ਨੂੰ ਮਾਰ ਸੁੱਟੇ।"

44ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਪਹੁੰਚਿਆ ਅਤੇ ਜਾਕੇ ਯੋਆਬ ਨੂੰ ਕਿਹਾ, “ਪਾਤਸ਼ਾਹ ਦਾ ਹੁਕਮ ਹੈ ਕਿ ‘ਬਾਹਰ ਨਿਕਲ!’” ਪਰ ਯੋਆਬ ਨੇ ਜਵਾਬ ’ਚ ਆਖਿਆ, “ਨਹੀਂ, ਮੈਂ ਇੱਥੇ ਹੀ ਮਰਾਂਗਾ।” ਤਾਂ ਬਨਾਯਾਹ ਵਾਪਿਸ ਮੁੜ ਆਇਆ ਤੇ ਆਕੇ ਪਾਤਸ਼ਾਹ ਸੁਲੇਮਾਨ ਨੂੰ ਦੱਸਿਆ ਕਿ ਉਹ ਕੀ ਆਖਦਾ ਹੈ।"

45ਤਦ ਪਾਤਸ਼ਾਹ ਨੇ ਬਨਾਯਾਹ ਨੂੰ ਹੁਕਮ ਦਿੱਤਾ, “ਜਿਵੇਂ ਉਹ ਆਖਦਾ ਹੈ ਉਵੇਂ ਹੀ ਕਰ! ਉਸ ਨੂੰ ਉੱਥੇ ਹੀ ਮਾਰ ਕੇ ਦੱਬ ਦੇ। ਫੇਰ ਮੈਂ ਅਤੇ ਮੇਰੇ ਲੋਕ ਯੋਆਬ ਦੁਆਰਾ ਬਹਾਏ ਬੇਕਸੂਰਾਂ ਦੇ ਖੂਨ ਤੋਂ ਮੁਕਤ ਹੋਵਾਂਗੇ।"

2Samuel 22 illustration - 2Samuel Chapter 22

46ਯਹੋਵਾਹ ਯੋਆਬ ਨੂੰ ਦੰਡ ਦੇਵੇਗਾ ਕਿਉਂ ਕਿ ਉਸ ਨੇ ਆਪਣੀ ਤਲਵਾਰ ਨਾਲ ਦੋ ਆਦਮੀਆਂ ਨੂੰ ਮਾਰ ਦਿੱਤਾ ਜੋ ਉਸ ਨਾਲੋਂ ਵੱਧੇਰੇ ਚੰਗੇ ਸਨ। ਉਸ ਨੇ ਉਨ੍ਹਾਂ ਨੂੰ, ਮੇਰੇ ਪਿਤਾ ਦੇ ਜਾਨਣ ਤੋਂ ਬਿਨਾ ਹੀ ਮਾਰ ਦਿੱਤਾ। ਉਹ ਨੇਰ ਦਾ ਪੁੱਤਰ ਅਬਨੇਰ ਅਤੇ ਯਬਰ ਦਾ ਪੁੱਤਰ ਅਮਾਸਾ ਸਨ। ਅਬਨੇਰ ਇਸਰਾਏਲ ਦੀ ਫੌਜ ਦਾ ਸੈਨਾਪਤੀ ਸੀ ਅਤੇ ਅਮਾਸਾ ਯਹੂਦਾਹ ਦੀ ਫ਼ੌਜ ਦਾ ਸੈਨਾਪਤੀ ਸੀ।"

47ਉਹ ਉਨ੍ਹਾਂ ਦੀ ਮੌਤ ਦਾ ਦੋਸ਼ੀ ਹੈ ਅਤੇ ਉਸਦਾ ਪਰਿਵਾਰ ਹਮੇਸ਼ਾ ਲਈ ਦੋਸ਼ੀ ਰਹੇਗਾ। ਪਰ ਪਰਮੇਸ਼ੁਰ ਦਾਊਦ, ਉਸ ਦੇ ਉਤਰਾਧਿਕਾਰੀਆਂ ਅਤੇ ਉਸ ਦੇ ਸਿੰਘਾਸਣ ਲਈ ਹਮੇਸ਼ਾ ਸ਼ਾਂਤੀ ਲਿਆਵੇਗਾ।”"

48ਤਦ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਯੋਆਬ ਨੂੰ ਮਾਰ ਦਿੱਤਾ ਅਤੇ ਉਸ ਨੂੰ ਉਜਾੜ ਵਿੱਚ ਉਸ ਦੇ ਘਰ ਕੋਲ ਦੱਬ ਦਿੱਤਾ ਗਿਆ।"

49ਤਦ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਯੋਆਬ ਦੀ ਥਾਵੇਂ ਸੈਨਾਪਤੀ ਬਣਾਇਆ ਅਤੇ ਅਬਯਾਥਾਰ ਦੀ ਥਾਵੇਂ ਸਾਦੋਕ ਨੂੰ ਨਵਾਂ ਜਾਜਕ ਬਣਾਇਆ।"

50ਇਸ ਉਪਰੰਤ, ਪਾਤਸ਼ਾਹ ਨੇ ਸ਼ਿਮਈ ਨੂੰ ਬੁਲਾਇਆ ਅਤੇ ਉਸ ਨੂੰ ਆਖਿਆ, “ਯਰੂਸ਼ਲਮ ਵਿੱਚ ਆਪਣੇ ਲਈ ਇੱਕ ਘਰ ਉਸਾਰ ਕੇ ਉੱਥੇ ਰਹਿ। ਉਹ ਸ਼ਹਿਰ ਛੱਡ ਕਿ ਕਿਤੇ ਨਾ ਜਾਈਁ।"

2Samuel 22 illustration - 2Samuel Chapter 22

51ਜੇਕਰ ਤੂੰ ਬਾਹਰ ਨਿਕਲ ਕੇ ਕਿਦਰੋਨ ਦੀ ਵਾਦੀ ਦੇ ਪਾਰ ਲੰਘੇਗਾ, ਤੂੰ ਮਾਰਿਆ ਜਾਵੇਂਗਾ ਅਤੇ ਆਪਣੀ ਮੌਤ ਲਈ ਤੂੰ ਖੁਦ ਇੱਕਲਾ ਹੀ ਜ਼ਿੰਮੇਵਾਰ ਹੋਵੇਂਗਾ।”"

Chapter Complete

You have read 2Samuel 22

51 verses