1ਤਦ ਸ਼ਿਮਈ ਨੇ ਆਖਿਆ, “ਠੀਕ ਹੈ ਪਾਤਸ਼ਾਹ! ਮੈਂ ਤੁਹਾਡਾ ਹੁਕਮ ਮੰਨਾਂਗਾ।” ਇਉਂ ਸ਼ਿਮਈ ਯਰੂਸ਼ਲਮ ਵਿੱਚ ਬਹੁਤ ਲੰਮੇ ਸਮੇਂ ਤੱਕ ਰਿਹਾ।"
2ਪਰ ਤਿੰਨ ਵਰ੍ਹੇ ਬਾਅਦ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਭੱਜ ਗਏ। ਉਹ ਗਥ ਦੇ ਰਾਜਾ, ਮਆਕਾਹ ਦੇ ਪੁੱਤਰ ਅਕੀਸ਼ ਦੇ ਕੋਲ ਨੱਠ ਗਏ।"
3ਤਾਂ ਸ਼ਿਮਈ ਉੱਠਿਆ ਉਸ ਨੇ ਆਪਣੇ ਖੋਤੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕਾਂ ਨੂੰ ਲੱਭਣ ਗਥ ਵੱਲ ਅਕੀਸ਼ ਕੋਲ ਗਿਆ ਅਤੇ ਉਨ੍ਹਾਂ ਨੂੰ ਉੱਥੋਂ ਲੱਭ ਕੇ ਵਾਪਸ ਮੋੜ ਲਿਆਇਆ।"
4ਪਰ ਕਿਸੇ ਨੇ ਸੁਲੇਮਾਨ ਨੂੰ ਖਬਰ ਦਿੱਤੀ ਕਿ ਸ਼ਿਮਈ ਯਰੂਸ਼ਲਮ ਤੋਂ ਬਾਹਰ ਗਥ ਨੂੰ ਗਿਆ ਸੀ ਅਤੇ ਹੁਣ ਉਹ ਵਾਪਸ ਮੁੜ ਆਇਆ ਸੀ।"
5ਤਾਂ ਸੁਲੇਮਾਨ ਨੇ ਸ਼ਿਮਈ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੇ ਨਾਂ ਦੀ ਸੌਂਹ ਚੁੱਕ ਕੇ ਤੇਰੇ ਨਾਲ ਇਕਰਾਰ ਕੀਤਾ ਸੀ ਕਿ ਜੇਕਰ ਤੂੰ ਕਿਤੇ ਬਾਹਰ ਜਾਵੇਂਗਾ, ਆਪਣੀ ਮੌਤ ਲਈ ਤੂੰ ਖੁਦ ਇੱਕਲਾ ਹੀ ਜਿੰਮੇਵਾਰ ਹੋਵੇਂਗਾ। ਮੈਂ ਤੈਨੂੰ ਇਸ ਬਾਰੇ ਖਬਰਦਾਰ ਵੀ ਕੀਤਾ ਸੀ ਅਤੇ ਤੂੰ ਆਖਿਆ ਸੀ ਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨੇਗਾ।"

6ਫ਼ਿਰ ਤੂੰ ਆਪਣਾ ਇਕਰਾਰ ਕਿਉਂ ਤੋੜਿਆ? ਅਤੇ ਤੂੰ ਮੇਰੇ ਆਦੇਸਾਂ ਨੂੰ ਕਿਉਂ ਨਹੀ ਮੰਨਿਆ?"
7ਤੂੰ ਜਾਣਦਾ ਹੈਂ ਕਿ ਤੂੰ ਮੇਰੇ ਪਿਤਾ ਦਾਊਦ ਦੇ ਵਿਰੁੱਧ ਅਨੇਕਾਂ ਗ਼ਲਤ ਕੰਮ ਕੀਤੇ ਸਨ ਅਤੇ ਹੁਣ ਯਹੋਵਾਹ ਤੇਰੇ ਉਨ੍ਹਾਂ ਗ਼ਲਤ ਕੰਮਾਂ ਲਈ ਤੈਨੂੰ ਸਜ਼ਾ ਦੇਵੇਗਾ।"
8ਪਰ ਯਹੋਵਾਹ ਮੈਨੂੰ ਮੁਬਾਰਕ ਹੋਵੇਗਾ ਉਹ ਦਾਊਦ ਦੇ ਰਾਜ ਨੂੰ ਹਮੇਸ਼ਾ ਸੁਰੱਖਿਅਤ ਰੱਖੇਗਾ।”"
9ਫੇਰ ਰਾਜੇ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸ਼ਿਮਈ ਨੂੰ ਮਾਰਨ ਦਾ ਆਦੇਸ਼ ਦਿੱਤਾ ਅਤੇ ਉਸ ਨੇ ਇੰਝ ਹੀ ਕੀਤਾ। ਹੁਣ, ਸੁਲੇਮਾਨ ਦਾ ਆਪਣੇ ਰਾਜ ਉੱਪਰ ਪੂਰਾ ਨਿਯੰਤ੍ਰਣ ਸੀ।"
10ਸੁਲੇਮਾਨ ਦੀ ਸਿਆਣਪ ਲਈ ਮੰਗ ਸੁਲੇਮਾਨ ਨੇ ਫ਼ਿਰਊਨ, ਮਿਸਰ ਦੇ ਰਾਜੇ ਦੀ ਧੀ ਨਾਲ ਵਿਆਹ ਕੀਤਾ ਅਤੇ ਉਸ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਲੈ ਆਇਆ। ਉਸਦਾ ਮਹਿਲ ਅਤੇ ਯਹੋਵਾਹ ਦਾ ਮੰਦਰ ਉਸ ਵਕਤ ਹਾਲੇ ਬਣ ਰਹੇ ਸਨ। ਉਹ ਯਰੂਸ਼ਲਮ ਦੇ ਦੁਆਲੇ ਇੱਕ ਕੰਧ ਵੀ ਉਸਾਰ ਰਿਹਾ ਸੀ।"

11ਮੰਦਰ ਦਾ ਨਿਰਮਾਣ ਅਜੇ ਪੂਰਾ ਨਹੀਂ ਸੀ ਹੋਇਆ ਤਾਂ ਲੋਕ ਅਜੇ ਵੀ ਉੱਚੀਆਂ ਥਾਵਾਂ ਉੱਪਰ ਅਤੇ ਜਗਵੇਦੀਆਂ ਉੱਪਰ ਬਲੀਆਂ ਚੜ੍ਹਾਉਂਦੇ ਸਨ।"
12ਸੁਲੇਮਾਨ ਨੇ ਇਹ ਦਰਸਾਇਆ ਕਿ ਉਹ ਯਹੋਵਾਹ ਨੂੰ ਬਹੁਤ ਪਿਆਰ ਕਰਦਾ ਹੈ। ਇਹ ਸਭ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਦੱਸਿਆ ਹੋਇਆ ਸੀ, ਉਸ ਅਨੁਸਾਰ ਉਸਦੀ ਆਗਿਆ ਦਾ ਪਾਲਨ ਕਰਕੇ ਦਰਸਾਇਆ। ਪਰ ਸੁਲੇਮਾਨ ਨੇ ਕੁਝ ਉਹ ਵੀ ਕੀਤਾ ਜੋ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਕਰਨ ਨੂੰ ਨਹੀਂ ਸੀ ਕਿਹਾ। ਸੁਲੇਮਾਨ ਅਜੇ ਵੀ ਉੱਚੀਆਂ ਥਾਵਾਂ ਉੱਪਰ ਬਲੀਆਂ ਚੜ੍ਹਾਉਂਦਾ ਸੀ ਅਤੇ ਧੂਪ ਧੁਖਾਉਂਦਾ ਸੀ।"
13ਸੁਲੇਮਾਨ ਪਾਤਸ਼ਾਹ ਬਲੀ ਚੜ੍ਹਾਉਣ ਲਈ ਗਿਬਓਨ ਨੂੰ ਗਿਆ, ਓੱਥੇ ਉਹ ਇਸ ਲਈ ਗਿਆ ਕਿਉਂ ਕਿ ਉਹ ਸਭ ਤੋਂ ਵੱਧ ਮਹੱਤਵਪੂਰਣ ਉੱਚੀ ਥਾਂ ਸੀ, ਉਸ ਜਗਵੇਦੀ ਉੱਪਰ ਸੁਲੇਮਾਨ ਨੇ ਉਸ ਜਗਵੇਦੀ ਉੱਤੇ 1,000 ਭੇਟਾਂ ਚੜ੍ਹਾਈਆਂ।"
14ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”"
15ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।"

16ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਮੈਨੂੰ ਮੇਰੇ ਪਿਤਾ ਦੀ ਥਾਵੇਂ ਸਿੰਘਾਸਣ ਗੱਦੀ ਉੱਪਰ ਬੈਠਣ ਦੀ ਆਗਿਆ ਦਿੱਤੀ ਹੈ, ਪਰ ਮੈਂ ਇੱਕ ਛੋਟਾ ਬੱਚਾ ਹਾਂ ਅਤੇ ਲੋਕਾਂ ਦੀ ਅਗਵਾਈ ਲਈ ਅਨੁਭਵ ਦਾ ਕੱਚਾ ਹਾਂ।"
17ਇੱਥੇ ਮੈਂ ਤੇਰਾ ਸੇਵਕ, ਤੇਰੇ ਚੁਣੇ ਹੋਏ ਲੋਕਾਂ ਦਰਮਿਆਨ ਖੜ੍ਹਾ ਹਾਂ। ਉਹ ਇੰਨੇ ਹਨ ਕਿ ਗਿਣੇ ਨਹੀਂ ਜਾ ਸੱਕਦੇ ਇਸ ਲਈ ਸ਼ਾਸਕ ਨੂੰ ਉਨ੍ਹਾਂ ਵਿੱਚਕਾਰ ਅਨੇਕਾਂ ਫੈਸਲੇ ਕਰਨੇ ਹੁੰਦੇ ਹਨ।"
18ਇਸ ਲਈ ਮੈਂ ਤੈਥੋਂ ਸਿਆਣਪ ਮੰਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸੱਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿੱਚਕਾਰ ਪਰੱਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸੰਭਵ ਹੈ।”"
19ਯਹੋਵਾਹ ਬਹੁਤ ਪ੍ਰਸੰਨ ਹੋਇਆ ਕਿ ਸੁਲੇਮਾਨ ਨੇ ਸਿਆਪਣ ਦੀ ਮੰਗ ਕੀਤੀ ਸੀ।"
20ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ।"

21ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ।"
22ਇਸ ਦੇ ਇਲਾਵਾ ਤੈਨੂੰ ਉਹ ਵਸਤਾਂ ਇਨਾਮ ਦੇ ਤੌਰ ਤੇ ਦੇਵਾਂਗਾ ਜੋ ਤੂੰ ਨਹੀਂ ਮੰਗੀਆਂ। ਤੈਨੂੰ ਤਮਾਮ ਜ਼ਿੰਦਗੀ ਅਮੀਰੀ ਅਤੇ ਖੁਸ਼ੀਆਂ ਤੇ ਮਾਨ ਸੰਮਾਨ ਪ੍ਰਾਪਤ ਹੋਵੇਗਾ ਅਤੇ ਤੇਰੇ ਤੋਂ ਵੱਡਾ ਪਾਤਸ਼ਾਹ ਦੁਨੀਆਂ ਵਿੱਚ ਨਾ ਹੋਇਆ ਹੈ ਨਾ ਹੋਵੇਗਾ।"
23ਜੇਕਰ ਤੂੰ ਮੇਰੇ ਰਾਹਾਂ ਤੇ ਚੱਲੇਂਗਾ ਅਤੇ, ਮੇਰੀਆਂ ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੈਨੂੰ ਇੱਕ ਲੰਬਾ ਜੀਵਨ ਦੇਵਾਂਗਾ।”"
24ਸੁਲੇਮਾਨ ਜਾਗ ਪਿਆ। ਉਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨਾਲ ਸੁਪਨੇ ਵਿੱਚ ਗੱਲ ਕੀਤੀ ਸੀ। ਫ਼ਿਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਯਹੋਵਾਹ ਦੇ ਇਕਰਾਰਨਾਮੇ ਦੇ ਸੰਦੂਕ ਦੇ ਅੱਗੇ ਖਲੋ ਗਿਆ। ਉਸ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਫਿਰ ਉਸ ਨੇ ਉਨ੍ਹਾਂ ਸਭ ਆਗੂਆਂ ਅਤੇ ਕਰਮਚਾਰੀਆਂ ਨੂੰ, ਜਿਨ੍ਹਾਂ ਨੇ ਉਸਦੀ ਰਾਜ ਵਿੱਚ ਹਕੂਮਤ ਕਰਨ ਵਿੱਚ ਮਦਦ ਕੀਤੀ ਸੀ, ਦਾਅਵਤ ਦਿੱਤੀ।"
25ਸੁਲੇਮਾਨ ਦਾ ਸਿਆਣਪ ਇੱਕ ਦਿਨ ਦੋ ਔਰਤਾਂ ਜਿਹੜੀਆਂ ਕਿ ਵੇਸਵਾਵਾਂ ਸਨ, ਪਾਤਸ਼ਾਹ ਦੇ ਸਾਹਮਣੇ ਆ ਖਲੋਤੀਆਂ।"

26ਉਨ੍ਹਾਂ ਵਿੱਚ ਇੱਕ ਔਰਤ ਨੇ ਕਿਹਾ, “ਮਹਾਰਾਜ! ਇਹ ਔਰਤ ਅਤੇ ਮੈਂ ਇੱਕੋ ਹੀ ਘਰ ਵਿੱਚ ਰਹਿੰਦੀਆਂ ਹਾਂ। ਅਸੀਂ ਦੋਨੋ ਹੀ ਗਰਭਵਤੀਆਂ ਸੀ ਅਤੇ ਬੱਚੇ ਜਣਨ ਵਾਲੀਆਂ ਸਾਂ। ਮੈਂ ਆਪਣੇ ਬੱਚੇ ਨੂੰ ਜਦੋਂ ਜਨਮ ਦਿੱਤਾ ਉਸ ਵਕਤ ਇਹ ਮੇਰੇ ਕੋਲ ਹੀ ਸੀ।"
27ਤਿੰਨਾਂ ਦਿਨਾਂ ਬਾਅਦ ਇਸ ਔਰਤ ਨੇ ਵੀ ਆਪਣੇ ਬੱਚੇ ਨੂੰ ਜਨਮ ਦਿੱਤਾ। ਸਾਡੇ ਨਾਲ ਘਰ ਵਿੱਚ ਹੋਰ ਕੋਈ ਵੀ ਮਨੁੱਖ ਨਹੀਂ ਸੀ, ਸਿਰਫ਼ ਅਸੀਂ ਦੋਨੋ ਹੀ ਘਰ ਵਿੱਚ ਸਾਂ।"
28ਇੱਕ ਰਾਤ, ਉਸ ਔਰਤ ਦਾ ਬੱਚਾ ਮਰ ਗਿਆ ਕਿਉਂ ਕਿ ਉਹ ਉਸ ਉੱਤੇ ਪੈ ਗਈ ਸੀ।"
29ਇਸ ਲਈ ਰਾਤ ਦੇ ਵੇਲੇ ਜਦੋਂ ਮੈਂ ਸੁੱਤੀ ਹੋਈ ਸੀ, ਇਸਨੇ ਮੇਰੇ ਬਿਸਤਰ ਤੋਂ ਮੇਰਾ ਬੱਚਾ ਚੁੱਕ ਲਿਆ ਅਤੇ ਉਹ ਮਰਿਆ ਹੋਇਆ ਬੱਚਾ ਮੇਰੇ ਬਿਸਤਰੇ ਤੇ ਪਾ ਦਿੱਤਾ।"
30ਅਗਲੀ ਸਵੇਰ ਮੈਂ ਆਪਣੇ ਬੱਚੇ ਨੂੰ ਜਦੋਂ ਦੁੱਧ ਪਿਲਾਉਣ ਲਈ ਉੱਠੀ ਤਾਂ ਮੈਂ ਵੇਖਿਆ ਕਿ ਬੱਚਾ ਤਾਂ ਮਰਿਆ ਪਿਆ ਹੈ, ਤਾਂ ਮੈਂ ਇਸ ਬੱਚੇ ਨੂੰ ਹੋਰ ਨਜ਼ਦੀਕ ਤੋਂ ਵੇਖਿਆ ਤਾਂ ਮੈਂ ਜਾਣਿਆ ਕਿ ਇਹ ਮੇਰਾ ਬੱਚਾ ਨਹੀਂ ਹੈ।”"

31ਪਰ ਦੂਜੀ ਔਰਤ ਨੇ ਕਿਹਾ, “ਨਹੀਂ! ਇਹ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ।” ਪਰ ਪਹਿਲੀ ਔਰਤ ਨੇ ਆਖਿਆ, “ਨਹੀਂ, ਤੂੰ ਗ਼ਲਤ ਹੈਂ। ਮਰਿਆ ਹੋਇਆ ਬੱਚਾ ਤੇਰਾ ਹੈ ਤੇ ਜਿਉਂਦਾ ਮੇਰਾ ਹੈ!” ਇਸ ਲਈ ਦੋਵੇਂ ਔਰਤਾਂ ਨੇ ਰਾਜੇ ਦੇ ਸਾਹਮਣੇ ਦਲੀਲ ਬਾਜੀ ਕੀਤੀ।"
32ਫ਼ਿਰ ਸੁਲੇਮਾਨ ਪਾਤਸਾਹ ਨੇ ਕਿਹਾ, “ਤੁਸੀਂ ਦੋਨੋ ਹੀ ਇਹ ਆਖ ਰਹੀਆਂ ਹੋ ਕਿ ਜਿਉਂਦਾ ਬੱਚਾ ਤੁਹਾਡਾ ਹੈ ਅਤੇ ਮੋਇਆ ਬੱਚਾ ਤੁਹਾਡਾ ਦੋਨਾਂ ਦਾ ਨਹੀਂ ਹੈ।”"
33ਤਦ ਸੁਲੇਮਾਨ ਪਾਤਸ਼ਾਹ ਨੇ ਆਪਣੇ ਦਾਸ ਨੂੰ ਤਲਵਾਰ ਲੈਣ ਲਈ ਭੇਜਿਆ।"
34ਅਤੇ ਸੁਲੇਮਾਨ ਪਾਤਸ਼ਾਹ ਨੇ ਆਖਿਆ, “ਇਸ ਬੱਚੇ ਨੂੰ ਦੋ ਹਿਸਿਆਂ ਵਿੱਚ ਵੱਢ ਸੁੱਟੋ ਅਤੇ ਇੱਕ-ਇੱਕ ਹਿੱਸਾ ਇਨ੍ਹਾਂ ਦੋਨਾਂ ਔਰਤਾਂ ਨੂੰ ਦੇ ਦੇਵੋ।”"
35ਦੂਜੀ ਔਰਤ ਨੇ ਕਿਹਾ, “ਇਹ ਠੀਕ ਹੈ, ਬੱਚੇ ਦੇ ਦੋ ਟੁਕੜੇ ਕਰ ਦੇਵੋ ਫ਼ਿਰ ਸਾਡੇ ਦੋਹਾਂ ਵਿੱਚੋਂ ਬੱਚਾ ਕਿਸੇ ਨੂੰ ਵੀ ਨਹੀਂ ਮਿਲੇਗਾ।” ਪਰ ਪਹਿਲੀ ਔਰਤ, ਜਿਹੜੀ ਕਿ ਅਸਲੀ ਮਾਂ ਸੀ, ਆਪਣੇ ਪੁੱਤਰ ਲਈ ਰਹਿਮ ਨਾਲ ਭਰੀ ਹੋਈ ਨੇ ਰਾਜੇ ਨੂੰ ਕਿਹਾ, “ਮਾਲਕ ਕ੍ਰਿਪਾ ਕਰਕੇ ਬੱਚੇ ਨੂੰ ਨਾ ਮਾਰੋ, ਇਸ ਨੂੰ ਉਸ ਨੂੰ ਹੀ ਦੇ ਦੇਵੋ।”"

36ਤਦ ਸੁਲੇਮਾਨ ਪਾਤਸ਼ਾਹ ਨੇ ਕਿਹਾ, “ਬੱਚੇ ਨੂੰ ਨਾ ਮਾਰੋ। ਇਹ ਬੱਚਾ ਪਹਿਲੀ ਔਰਤ ਨੂੰ ਦੇ ਦੇਵੋ, ਇਹੀ ਉਸਦੀ ਅਸਲੀ ਮਾਂ ਹੈ।”"
37ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਪਾਤਸ਼ਾਹ ਦੇ ਫ਼ੈਸਲੇ ਨੂੰ ਸੁਣਿਆ ਅਤੇ ਉਸਦੀ ਬੜੀ ਇੱਜ਼ਤ ਅਤੇ ਸਤਿਕਾਰ ਕੀਤਾ ਕਿਉਂ ਕਿ ਉਹ ਸਿਆਣਾ ਸੀ। ਉਨ੍ਹਾਂ ਨੇ ਵੇਖਿਆ ਕਿ ਉਸ ਕੋਲ ਸਹੀ ਨਿਆਂ ਦੇਣ ਵਿੱਚ ਰੱਬੀ ਸਿਆਣਪ ਸੀ।"
38ਸੁਲੇਮਾਨ ਦਾ ਰਾਜ ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।"
39ਉਸ ਦੇ ਸਰਦਾਰ ਇਹ ਸਨ ਜਿਨ੍ਹਾਂ ਨੇ ਰਾਜ ਵਿੱਚ ਉਸਦੀ ਮਦਦ ਕੀਤੀ। ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ।"
You have read 2Samuel 23
39 verses