1ਤਦ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਕੋਲ ਆਇਆ ਅਤੇ ਮੂੰਹ ਪਰਨੇ ਡਿੱਗ ਕੇ ਉਸ ਨੇ ਦਾਊਦ ਨੂੰ ਮੱਥਾ ਟੇਕਿਆ। ਤਦ ਦਾਊਦ ਨੇ ਕਿਹਾ, “ਮਫ਼ੀਬੋਸ਼ਥ!” ਮਫ਼ੀਬੋਸ਼ਥ ਨੇ ਆਖਿਆ, “ਹਾਂ ਮਾਲਿਕ! ਮੈਂ ਹੀ, ਮਫ਼ੀਬੋਸ਼ਥ, ਤੁਹਾਡਾ ਦਾਸ ਹਾਂ।”"
2ਦਾਊਦ ਨੇ ਉਸ ਨੂੰ ਆਖਿਆ, “ਮੇਰੇ ਤੋਂ ਨਾ ਡਰ। ਮੈਂ ਤੇਰੇ ਤੇ ਕਿਰਪਾ ਕਰਾਂਗਾ। ਇਹ ਭਲਿਆਈ ਮੈਂ ਤੇਰੇ ਉੱਪਰ ਤੇਰੇ ਪਿਤਾ ਯੋਨਾਥਾਨ ਦੇ ਕਾਰਣ ਕਰਾਂਗਾ। ਮੈਂ ਤੇਰੇ ਦਾਦੇ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਵਾਪਸ ਕਰ ਦੇਵਾਂਗਾ ਅਤੇ ਤੂੰ ਸਦਾ ਮੇਰੇ ਮੇਜ਼ ਉੱਪਰ ਦੇ ਭੋਜਨ ਵਿੱਚੋਂ ਖਾ ਸੱਕਦਾ ਹੈਂ।”"
3ਮਫ਼ੀਬੋਸ਼ਥ ਨੇ ਫ਼ੇਰ ਦਾਊਦ ਨੂੰ ਮੱਥਾ ਟੇਕਿਆ ਅਤੇ ਆਖਿਆ, “ਮੈਂ ਤਾਂ ਮੋਏ ਹੋਏ ਕੁੱਤੇ ਤੋਂ ਵੱਧ ਕੁਝ ਨਹੀਂ ਹਾਂ ਪਰ ਇਹ ਤੁਸੀਂ ਹੋ ਜਿਨ੍ਹਾਂ ਨੇ ਆਪਣੇ ਸੇਵਕ ਨੂੰ ਆਪਣੀ ਮਿਹਰ, ਕਿਰਪਾ ਨਾਲ ਨਿਵਾਜਿਆ ਹੈ।”"
4ਫ਼ਿਰ ਦਾਊਦ ਪਾਤਸ਼ਾਹ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਸ ਨੂੰ ਕਿਹਾ, “ਮੈਂ ਸਭ ਕੁਝ, ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੋਤਰੇ (ਮਫ਼ੀਬੋਸ਼ਥ) ਨੂੰ ਸੌਂਪ ਦਿੱਤਾ ਹੈ।"
5ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਸ ਦੇ ਲਈ ਜ਼ਮੀਨ ਵਾਹ ਅਤੇ ਉਸਦੀ ਪੈਦਾਵਾਰ ਲਿਆਇਆ ਕਰ ਫ਼ਿਰ ਤੇਰੇ ਮਾਲਕ ਦੇ ਪੋਤਰੇ ਮਫ਼ੀਬੋਸ਼ਥ ਦੇ ਖਾਣ ਲਈ ਢੇਰ ਸਾਰਾ ਅੰਨ ਹੋਵੇ ਪਰ ਮਫ਼ੀਬੋਸ਼ਥ ਸਦਾ ਮੇਰੀ ਮੇਜ਼ ਤੇ ਲੰਗਰ ਚੋ ਰੋਟੀ ਖਾਵੇਗਾ।” ਸੀਬਾ ਕੋਲ 15 ਪੁਤਰ ਅਤੇ 20 ਸੇਵਕ ਸਨ।"

6ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਮੈਂ ਤੁਹਾਡਾ ਦਾਸ ਹਾਂ ਅਤੇ ਮੈਂ ਉਹੀ ਕੁਝ ਕਰਾਂਗਾ ਜੋ ਮੇਰਾ ਮਹਾਰਾਜ ਪਾਤਸ਼ਾਹ ਮੈਨੂੰ ਹੁਕਮ ਕਰੇਗਾ। ਮੈਂ ਤਾਂ ਤੁਹਾਡੇ ਹੁਕਮ ਦਾ ਗੁਲਾਮ ਹਾਂ।” ਇਉਂ ਮਫ਼ੀਬੋਸ਼ਥ ਪਾਤਸ਼ਾਹ ਦੇ ਪੁੱਤਰ ਵਾਂਗ ਹੀ ਮੇਜ਼ ਤੇ ਹੀ ਭੋਜਨ ਛਕਦਾ ਸੀ।"
7ਮਫ਼ੀਬੋਸ਼ਥ ਦਾ ਮੀਕਾ ਨਾਂ ਦਾ ਇੱਕ ਛੋਟਾ ਜਿਹਾ ਪੁੱਤਰ ਵੀ ਸੀ ਅਤੇ ਹੋਰ ਜਿੰਨੇ ਵੀ ਬੰਦੇ ਸੀਬਾ ਦੇ ਪਰਿਵਾਰ ਵਿੱਚ ਰਹਿੰਦੇ ਸਨ , ਉਹ ਸਭ ਮਫ਼ੀਬੋਸ਼ਥ ਦੇ ਸੇਵਕ ਸਨ।"
8ਮਫ਼ੀਬੋਸ਼ਥ ਦੋਨਾਂ ਪੈਰਾਂ ਤੋਂ ਲੰਗੜਾ ਸੀ ਅਤੇ ਉਹ ਯਰੂਸ਼ਲਮ ਵਿੱਚ ਰਹਿੰਦਾ ਅਤੇ ਹਰ ਰੋਜ਼ ਮਫ਼ੀਬੋਸ਼ਥ ਪਾਤਸ਼ਾਹ ਦੇ ਮੇਜ ਤੋਂ ਭੋਜਨ ਕਰਦਾ ਸੀ।"
9ਹਾਨੂਨ ਵੱਲੋਂ ਦਾਊਦ ਦੇ ਮਨੁੱਖਾਂ ਨੂੰ ਸ਼ਰਮਿੰਦਗੀ ਉਪਰੰਤ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਤੇ ਉਸ ਤੋਂ ਬਾਅਦ ਉਸ ਦਾ ਪੁੱਤਰ ਹਾਨੂਨ ਨਵਾਂ ਪਾਤਸ਼ਾਹ ਬਣਿਆ।"
10ਦਾਊਦ ਨੇ ਕਿਹਾ, “ਨਾਹਾਸ਼ ਨੇ ਮੇਰੇ ਨਾਲ ਭਲਾਈ ਕੀਤੀ ਸੀ ਸੋ ਮੈਂ ਉਸ ਦੇ ਪੁੱਤਰ ਹਾਨੂਨ ਦੇ ਨਾਲ ਭਲਾਈ ਕਰਾਂਗਾ।” ਇਸੇ ਲਈ ਦਾਊਦ ਨੇ ਆਪਣੇ ਆਦਮੀਆਂ ਨੂੰ ਹਾਨੂਨ ਨੂੰ ਉਸ ਦੇ ਪਿਤਾ ਦੀ ਮੌਤ ਤੇ ਦਿਲਾਸਾ ਦੇਣ ਲਈ ਭੇਜਿਆ। ਇਉਂ ਦਾਊਦ ਦੇ ਆਦਮੀ ਅੰਮੋਨੀਆਂ ਦੀ ਧਰਤੀ ਤੇ ਗਏ।"

11ਪਰ ਅੰਮੋਨੀਆਂ ਦੇ ਆਗੂਆਂ ਨੇ ਹਾਨੂਨ ਨੂੰ ਆਪਣੇ ਮਾਲਕ ਨੂੰ ਆਖਿਆ, “ਤੁਸੀਂ ਕੀ ਸੋਚਦੇ ਹੋ ਭਲਾ ਦਾਊਦ ਨੇ ਤੁਹਾਡੇ ਪਿਤਾ ਦੀ ਮੌਤ ਦੇ ਸੋਗ ਵਜੋਂ ਮੁਕਾਣੇ ਵਿੱਚ ਆਪਣੇ ਸੇਵਕ ਭੇਜੇ ਹਨ? ਨਹੀਂ! ਸਗੋਂ ਦਾਊਦ ਨੇ ਆਪਣੇ ਨੁਮਾਇੰਦੇ ਇਸ ਦੇਸ਼ ਦਾ ਹਾਲ ਜਾਣ ਕੇ ਭੇਤ ਲੈਣ ਲਈ ਭੇਜੇ ਹਨ ਤਾਂ ਜੋ ਉਸ ਨੂੰ ਇਸ ਬਾਰੇ ਪੂਰਾ ਪਤਾ ਲੱਗ ਜਾਵੇ। ਉਹ ਤੇਰੇ ਵਿਰੁੱਧ ਲੜਾਈ ਕਰਨਾ ਚਾਹੁੰਦੇ ਹਨ।”"
12ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫ਼ੜ ਲਿਆ ਅਤੇ ਸਭਨਾਂ ਦੀ ਅੱਧੀ-ਅੱਧੀ ਦਾੜੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਕੱਪੜੇ ਅੱਧ ਵਿੱਚਕਾਰੋ ਲੈ ਕੇ ਲੱਕ ਤੀਕ ਕਤਰ ਸੁੱਟੇ ਅਤੇ ਫ਼ਿਰ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।"
13ਜਦੋਂ ਲੋਕਾਂ ਨੇ ਦਾਊਦ ਨੂੰ ਇਸ ਬਾਰੇ ਦੱਸਿਆ ਤਾਂ ਉਸ ਨੇ ਆਪਣੇ ਸੇਵਕਾਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂ ਕਿ ਉਹ ਮਨੁੱਖ ਇਸ ਸਭ ਤੋਂ ਬਹੁਤ ਸ਼ਰਮਿੰਦੇ ਸਨ ਸੋ ਪਾਤਸ਼ਾਹ ਨੇ ਆਖਿਆ, “ਜਦੋਂ ਤੱਕ ਤੁਹਾਡੀਆਂ ਦਾੜੀਆਂ ਨਾ ਵੱਧ ਜਾਣ ਤੁਸੀਂ ਯਰੀਹੋ ਵਿੱਚ ਰਹੋ। ਫ਼ਿਰ ਤੁਸੀਂ ਯਰੂਸ਼ਲਮ ਵਿੱਚ ਆ ਜਾਣਾ।”"
14ਅੰਮੋਨੀਆਂ ਦੇ ਖਿਲਾਫ਼ ਲੜਾਈ ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।"
15ਜਦੋਂ ਦਾਊਦ ਨੇ ਇਹ ਖਬਰ ਸੁਣੀ ਤਾਂ ਉਸ ਨੇ ਯੋਆਬ ਦੇ ਸਾਰੇ ਸੂਰਮੇ ਉੱਥੇ ਭੇਜੇ।"

16ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।"
17ਜਦੋਂ ਯੋਆਬ ਨੇ ਨਜ਼ਰ ਮਾਰੀ ਤਾਂ ਵੇਖਿਆ ਕਿ ਲੜਾਈ ’ਚ ਦੁਸ਼ਮਣ ਦਾ ਸਾਹਮਣਾ ਦੋਵੇਂ ਪਾਸੀਂ ਅੱਗੋਂ ਅਤੇ ਪਿੱਛੋਂ ਦੀ ਵੀ ਹੈ ਤਾਂ ਯੋਆਬ ਨੇ ਇਸਰਾਏਲ ਵਿੱਚੋਂ ਚੰਗੇ ਸੂਰਮੇ ਚੁਣ ਲੇ ਉਨ੍ਹਾਂ ਦੀ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ।"
18ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ।"
19ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ।"
20ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।”"

21ਤਦ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ, ਅਰਾਮੀਆਂ ਦੇ ਉੱਪਰ ਹਮਲਾ ਕਰਨ ਅੱਗੇ ਵੱਧੇ ਤਾਂ ਅਰਾਮੀ ਯੋਆਬ ਅਤੇ ਉਸ ਦੇ ਆਦਮੀਆਂ ਦੇ ਅੱਗੋਂ ਦੀ ਨੱਸ ਗਏ।"
22ਜਦੋਂ ਅੰਮੋਨੀਆਂ ਨੇ ਵੇਖਿਆ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਨੱਸ ਗਏ ਅਤੇ ਆਪਣੇ ਸ਼ਹਿਰ ਵਾਪਸ ਮੁੜ ਗਏ। ਤਦ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਬਾਅਦ ਮੁੜਕੇ ਯਰੂਸ਼ਲਮ ਵਿੱਚ ਆਇਆ।"
23ਅਰਾਮੀਆਂ ਨੇ ਮੁੜ ਲੜਨ ਦੀ ਵਿਉਂਤ ਬਣਾਈ ਜਦੋਂ ਅਰਾਮੀਆਂ ਨੇ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਹਨ, ਤਾਂ ਉਨ੍ਹਾਂ ਨੇ ਆਪਣੇ-ਆਪ ਨੂੰ ਇਕੱਠਾ ਕੀਤਾ ਤੇ ਇੱਕ ਵੱਡੀ ਫ਼ੌਜ ਤਿਆਰ ਕੀਤੀ।"
24ਹਦਦਅਜ਼ਰ ਨੇ ਲੋਕ ਭੇਜੇ ਅਤੇ ਜੋ ਅਰਾਮੀ ਦਰਿਆਓ ਪਾਰ ਸਨ ਉਨ੍ਹਾਂ ਨੂੰ ਲੈ ਆਇਆ ਅਤੇ ਉਹ ਸਾਰੇ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫ਼ੌਜ ਦਾ ਸਰਦਾਰ ਸੀ, ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।"
25ਦਾਊਦ ਨੇ ਜਦੋਂ ਇਹ ਖਬਰ ਸੁਣੀ ਤਾਂ ਉਸ ਨੇ ਸਾਰੇ ਇਸਰਾਏਲੀਆਂ ਨੂੰ ਇਕੱਠਾ ਕੀਤਾ ਅਤੇ ਯਰਦਨ ਦਰਿਆ ਨੂੰ ਪਾਰ ਲੰਘ ਕੇ ਹੇਲਾਮ ਤੀਕ ਆਇਆ। ਉੱਥੇ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਤੇ ਉਸ ਨਾਲ ਲੜੇ।"

26ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁੱਟਿਆ। ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ।"
27ਜਦੋਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਸਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸ਼ਾਂਤੀ ਕਰ ਲਈ ਅਤੇ ਉਨ੍ਹਾਂ ਦੀ ਟਹਿਲ ਸੇਵਾ ਕੀਤੀ। ਹੁਣ ਅਰਾਮੀ ਅੰਮੋਨੀਆਂ ਦੀ ਮੁੜ ਮਦਦ ਕਰਨ ਤੋਂ ਡਰਦੇ ਸਨ।"
28ਦਾਊਦ ਦਾ ਬਥ-ਸ਼ਬਾ ਨੂੰ ਮਿਲਣਾ ਬਸੰਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚੜ੍ਹਦੇ ਹਨ, ਦਾਊਦ ਨੇ ਯੋਆਬ ਅਤੇ ਉਸ ਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁੱਟਿਆ ਅਤੇ ਰੱਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।"
29ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ।"
30ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, “ਉਸ ਔਰਤ ਦਾ ਨਾਉਂ ਬਥ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿੱਯਾਹ ਦੀ ਪਤਨੀ ਹੈ।”"

31ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸ ਨੇ ਆਪਣੀ ਅਸ਼ੁੱਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ।"
32ਪਰ ਬਥ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸ ਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ।"
33ਦਾਊਦ ਆਪਣੇ ਪਾਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ, “ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ।” ਤਾਂ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।"
34ਊਰਿੱਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁੱਛਿਆ।"
35ਫ਼ਿਰ ਦਾਊਦ ਨੇ ਊਰਿੱਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ। ਊਰਿੱਯਾਹ ਨੇ, ਰਾਜੇ ਵੱਲੋਂ ਊਰਿੱਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ।"

36ਪਰ ਊਰਿੱਯਾਹ ਘਰ ਨਾ ਗਿਆ ਉਹ ਪਾਤਸ਼ਾਹ ਦੇ ਘਰ ਦੇ ਦਰਵਾਜ਼ੇ ਬਾਹਰ ਹੀ ਸੌਂ ਗਿਆ। ਉਹ ਪਾਤਸ਼ਾਹ ਦੇ ਬਾਕੀ ਸੇਵਕਾਂ ਵਾਂਗ ਹੀ ਉੱਥੇ ਸੌਂ ਗਿਆ।"
37ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, “ਊਰਿੱਯਾਹ ਰਾਤ ਘਰ ਨਹੀਂ ਗਿਆ।” ਤਦ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?”"
38ਊਰਿੱਯਾਹ ਨੇ ਦਾਊਦ ਨੂੰ ਕਿਹਾ, “ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁੱਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸੱਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸੱਕਦਾ ਹਾਂ?”"
39ਤਾਂ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।” ਊਰਿੱਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤਦ"
You have read 2Samuel 3
39 verses