1ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।"
2ਦਾਊਦ ਦੀ ਊਰਿੱਯਾਹ ਨੂੰ ਮਾਰਨ ਦੀ ਵਿਉਂਤ ਅਗਲੀ ਸਵੇਰ, ਦਾਊਦ ਨੇ ਯੋਆਬ ਨੂੰ ਇੱਕ ਖਤ ਲਿਖਿਆ। ਦਾਊਦ ਨੇ ਉਹ ਖਤ ਊਰਿੱਯਾਹ ਨੂੰ ਲੈਜਾਣ ਲਈ ਆਖਿਆ।"
3ਖਤ ਵਿੱਚ ਦਾਊਦ ਨੇ ਲਿਖਿਆ, “ਊਰਿੱਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸ ਨੂੰ ਇੱਕਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ।”"
4ਤਾਂ ਯੋਆਬ ਉਸ ਸ਼ਹਿਰ ਦਾ ਮੁਆਇਨਾ ਕਰਨ ਲਈ ਗਿਆ ਕਿ ਸਭ ਤੋਂ ਬਹਾਦੁਰ ਅੰਮੋਨੀ ਕਿੱਥੇ ਹਨ? ਉਸ ਨੇ ਊਰਿੱਯਾਹ ਲਈ ਉਹ ਥਾਂ ਚੁਣੀ।"
5ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਉੱਥੇ ਮਾਰਿਆ ਗਿਆ।"

6ਤਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ।"
7ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ।"
8“ਹੋ ਸੱਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸੱਕਦਾ ਪਾਤਸ਼ਾਹ ਇਹ ਆਖੇ, ‘ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉੱਥੋਂ ਤੀਰ ਚਲਾਉਣਗੇ?"
9ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?’ ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ‘ਤੇਰਾ ਅਫ਼ਸਰ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ ਹੈ।’”"
10ਸੋ ਸੰਦੇਸ਼ਵਾਹਕ ਉੱਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ।"

11ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, “ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ।"
12ਤਦ ਕੰਧ ਉੱਪਰ ਚੜ੍ਹੇ ਲੋਕਾਂ ਨੇ ਤੁਹਾਡੇ ਅਫ਼ਸਰਾਂ ਉੱਪਰ ਤੀਰ ਚਲਾਏ ਜਿਸ ਕਾਰਣ ਕੁਝ ਸੇਵਕ ਉਨ੍ਹਾਂ ਵਿੱਚੋਂ ਮਾਰੇ ਗਏ ਅਤੇ ਉਨ੍ਹਾਂ ਵਿੱਚ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਵੱਢਿਆ ਗਿਆ।”"
You have read 2Samuel 4
12 verses