1ਉਸ ਉਪਰੰਤ ਉਸ ਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸ ਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵੱਧ ਉਸ ਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, “ਇੱਥੋਂ ਉੱਠ ਅਤੇ ਇੱਥੋਂ ਚਲੀ ਜਾ।”"
2ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ! ਹੁਣ ਮੈਨੂੰ ਇੰਝ ਨਾ ਠੁਕਰਾ। ਇੰਝ ਤਾਂ ਜੋ ਕੁਝ ਤੂੰ ਮੇਰੇ ਨਾਲ ਪਹਿਲਾਂ ਕੀਤਾ ਹੈ ਇਹ ਉਸਤੋਂ ਵੀ ਵੱਧ ਬੁਰਾ ਹੋਵੇਗਾ।” ਪਰ ਅਮਨੋਨ ਨੇ ਉਸਦੀ ਇੱਕ ਨਾ ਸੁਣੀ।"
3ਅਮਨੋਨ ਨੇ ਆਪਣੇ ਸੇਵਕ ਨੂੰ ਬੁਲਾਇਆ ਅਤੇ ਕਿਹਾ, “ਇਸ ਕੁੜੀ ਨੂੰ ਹੁਣੇ ਇਸ ਕਮਰੇ ਵਿੱਚੋਂ ਬਾਹਰ ਕੱਢ ਅਤੇ ਇਸ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਤਾਲਾ ਮਾਰਦੇ।”"
4ਸੋ ਅਮਨੋਨ ਦੇ ਨੌਕਰ ਨੇ ਤਾਮਾਰ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਜਿੰਦਰਾ ਲਾ ਦਿੱਤਾ। ਤਾਮਾਰ ਨੇ ਲੰਬਾ ਰੰਗ ਬਿਰੰਗਾ ਧਾਰੀਦਾਰ ਚੋਲਾ ਪਾਇਆ ਹੋਇਆ ਸੀ। ਪਾਤਸ਼ਾਹ ਦੀਆਂ ਕੁਆਰੀਆਂ ਕੁੜੀਆਂ ਅਜਿਹਾ ਲਿਬਾਸ ਹੀ ਪਾਉਂਦੀਆਂ ਸਨ।"
5ਤਾਮਾਰ ਨੇ ਉਹ ਆਪਣਾ ਰੰਗੀਨ ਪਹਿਰਾਵਾ ਫ਼ਾੜ ਕੇ ਆਪਣੇ ਸਿਰ ਤੇ ਸੁਆਹ ਪਾ ਲਈ ਫ਼ਿਰ ਆਪਣੇ ਹੱਥਾਂ ਵਿੱਚ ਆਪਣੇ ਸਿਰ ਨੂੰ ਘੁੱਟ ਕੇ ਪਿੱਟਣ ਲੱਗ ਪਈ।"

6ਤਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ, “ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸ ਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।” ਤਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ।"
7ਜਦੋਂ ਦਾਊਦ ਪਾਤਸ਼ਾਹ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਸਦਾ ਕਰੋਧ ਬੜਾ ਜਾਗਿਆ।"
8ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।"
9ਅਬਸ਼ਾਲੋਮ ਦਾ ਬਦਲਾ ਲੈਣਾ ਦੋ ਸਾਲ ਬਾਅਦ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਬਆਲ-ਹਸੋਰ ਵਿੱਚੋਂ ਜੋ ਇਫ਼ਰਾਈਮ ਦੇ ਕੋਲ ਹੈ, ਉੱਥੇ ਸਨ। ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤਰਾਂ ਨੂੰ ਉੱਥੇ ਬੁਲਾਇਆ ਅਤੇ ਆਖਿਆ ਕਿ ਉਹ ਸਭ ਇਹ ਵਾਚਣ।"
10ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਵੇਖ! ਤੇਰੇ ਸੇਵਕ ਭੇਡਾਂ ਦੀ ਉੱਨ ਕਤਰਨ ਵਾਲੇ ਹਨ, ਸੋ ਹੁਣ ਮੈਂ ਬੇਨਤੀ ਕਰਦਾ ਹਾਂ ਜੋ ਪਾਤਸ਼ਾਹ ਅਤੇ ਉਸ ਦੇ ਸੇਵਕ ਉੱਥੇ ਚੱਲਣ।”"

11ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, “ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ਐਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।” ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸ ਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ।"
12ਅਬਸ਼ਾਲੋਮ ਨੇ ਦਾਊਦ ਨੂੰ ਆਖਿਆ, “ਜੇਕਰ ਤੁਸੀਂ ਨਹੀਂ ਜਾਣਾ ਚਾਹੁੰਦੇ ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਮੇਰੇ ਨਾਲ ਭੇਜ ਦੇਵੋ।” ਤਾਂ ਪਾਤਸ਼ਾਹ ਦਾਊਦ ਨੇ ਆਖਿਆ, “ਭਲਾ, ਉਹ ਤੇਰੇ ਨਾਲ ਕਿਉਂ ਜਾਵੇ?”"
13ਅਬਸ਼ਾਲੋਮ ਦਾਊਦ ਦੀਆਂ ਮਿੰਨਤਾਂ ਕਰਦਾ ਰਿਹਾ ਤਾਂ ਅਖੀਰ ਵਿੱਚ ਦਾਊਦ ਨੇ ਆਪਣੇ ਹੋਰ ਵੀ ਬਾਕੀ ਦੇ ਪੁੱਤਰਾਂ ਨੂੰ ਅਬਸ਼ਾਲੋਮ ਦੇ ਨਾਲ ਜਾਣ ਦਿੱਤਾ।"
14ਅਮਨੋਨ ਦਾ ਕਤਲ ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”"
15ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸ ਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।"

16ਦਾਊਦ ਨੂੰ ਅਮਨੋਨ ਦੀ ਮੌਤ ਦਾ ਪਤਾ ਲੱਗਣਾ ਪਾਤਸ਼ਾਹ ਦੇ ਪੁੱਤਰ ਅਜੇ ਰਾਹ ਵਿੱਚ ਹੀ ਸਨ ਪਰ ਦਾਊਦ ਪਾਤਸ਼ਾਹ ਨੂੰ ਪਹਿਲਾਂ ਹੀ ਇਹ ਖਬਰ ਮਿਲੀ, “ਅਬਸ਼ਾਲੋਮ ਨੇ ਸਾਰੇ ਰਾਜ ਪੁੱਤਰਾਂ ਨੂੰ ਵੱਢ ਦਿੱਤਾ ਹੈ ਅਤੇ ਉਸਦਾ ਕੋਈ ਵੀ ਪੁੱਤਰ ਬਾਕੀ ਜਿਉਂਦਾ ਨਹੀਂ ਬਚਿਆ।”"
17ਦਾਊਦ ਪਾਤਸ਼ਾਹ ਨੇ ਆਪਣੇ ਕੱਪੜੇ ਪਾੜ ਸੁੱਟੇ ਅਤੇ ਭੌਂ ਉੱਤੇ ਲੰਮਾ ਪੈ ਗਿਆ ਤਾਂ ਉਸ ਦੇ ਸਾਰੇ ਸੇਵਕ ਵੀ ਆਪੋ-ਆਪਣੇ ਵਸਤਰ ਪਾੜ ਕੇ ਉਸ ਦੇ ਅੱਗੇ ਖਲੋ ਗਏ।"
18ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, “ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।"
19ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜ-ਪੁੱਤਰ ਮਾਰੇ ਗਏ ਹਨ, ਕਿਉਂ ਕਿ ਸਿਰਫ਼ ਅਮਨੋਨ ਹੀ ਮਾਰਿਆ ਗਿਆ ਹੈ।”"
20ਅਬਸ਼ਾਲੋਮ ਨੱਠ ਗਿਆ। ਸ਼ਹਿਰ ਦੀ ਦੀਵਾਰ ਉੱਪਰ ਰੱਖਿਅਕ ਖੜ੍ਹਾ ਸੀ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਪਹਾੜ ਦੀ ਪਰਲੀ ਤਰਫ਼ੋਂ ਆਉਂਦਿਆਂ ਵੇਖਿਆ।"

21ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।”"
22ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸ ਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿੱਟੇ।"
23ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਂਦਾ ਰਿਹਾ। ਅਬਸ਼ਾਲੋਮ ਦਾ ਗਸ਼ੂਰ ਵਿੱਚ ਭੱਜ ਜਾਣਾ ਅਬਸ਼ਾਲੋਮ ਗਸ਼ੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ।"
24ਜਦੋਂ ਅਬਸ਼ਾਲੋਮ ਗਸ਼ੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ।"
25ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।"

26ਯੋਆਬ ਵੱਲੋਂ ਦਾਊਦ ਕੋਲ ਇੱਕ ਸਿਆਣੀ ਔਰਤ ਨੂੰ ਭੇਜਣਾ ਸਰੂਯਾਹ ਦੇ ਪੁੱਤਰ ਯੋਆਬ ਨੂੰ ਜਦੋਂ ਪਤਾ ਲੱਗਾ ਕਿ ਦਾਊਦ ਪਾਤਸ਼ਾਹ ਆਪਣੇ ਪੁੱਤਰ ਅਬਸ਼ਾਲੋਮ ਨੂੰ ਬਹੁਤ ਯਾਦ ਕਰਦਾ ਹੈ ਤਾਂ"
27ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।"
28ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।” ਤਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ।"
29ਤਦ ਤਕੋਆਹ ਦੀ ਉਹ ਔਰਤ ਨੇ ਜਾਕੇ ਪਾਤਸ਼ਾਹ ਨਾਲ ਗੱਲ ਕੀਤੀ। ਉਸ ਨੇ ਜਾਕੇ ਆਪਣਾ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਆਖਣ ਲਗੀ, “ਹੇ ਪਾਤਸ਼ਾਹ! ਮੇਰੀ ਮਦਦ ਕਰ!”"
You have read 2Samuel 7
29 verses