1ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ।"
2ਮੇਰੇ ਦੋ ਪੁੱਤਰ ਸਨ, ਉਹ ਦੋਨੋ ਖੇਤ ਵਿੱਚ ਆਪਸ ਵਿੱਚ ਲੜ ਪਏ ਅਤੇ ਉੱਥੇ ਉਨ੍ਹਾਂ ਨੂੰ ਛੁਡਾਉਣ ਵਾਲਾ ਕੋਈ ਨਹੀਂ ਸੀ ਤਾਂ ਇੱਕ ਪੁੱਤਰ ਨੇ ਦੂਜੇ ਨੂੰ ਮਾਰ ਦਿੱਤਾ।"
3ਹੁਣ ਸਾਰਾ ਪਰਿਵਾਰ ਮੇਰੇ ਵਿਰੁੱਧ ਹੋ ਗਿਆ ਹੈ। ਉਨ੍ਹਾਂ ਮੈਨੂੰ ਆਖਿਆ, ‘ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਜੋ ਅਸੀਂ ਉਸ ਦੇ ਮਾਰੇ ਹੋਏ ਭਰਾ ਦੇ ਬਦਲੇ ਉਸ ਨੂੰ ਵੱਢ ਸੁੱਟੀਏ ਕਿਉਂ ਕਿ ਉਸ ਨੇ ਆਪਣੇ ਭਰਾ ਨੂੰ ਮਾਰਿਆ ਹੈ।’ ਮੇਰਾ ਉਹ ਬੱਚਿਆਂ ਹੋਇਆ ਪੁੱਤਰ ਅੱਗ ਦੀ ਅਖੀਰੀ ਚਿੰਗਾਰੀ ਵਰਗਾ ਹੈ, ਜੇਕਰ ਉਹ ਉਸ ਨੂੰ ਮਾਰ ਦੇਣਗੇ ਤਾਂ ਉਹ ਅੱਗ ਵੀ ਬਲਦੀ ਬੁਝ ਜਾਵੇਗੀ। ਸਿਰਫ਼ ਉਹੀ ਪੁੱਤਰ ਬੱਚਿਆਂ ਹੈ ਜੋ ਆਪਣੇ ਪਿਤਾ ਦੀ ਜਾਇਦਾਦ ਦਾ ਹੱਕਦਾਰ ਹੈ। ਤਾਂ ਫ਼ਿਰ ਮੇਰੇ ਮਰੇ ਹੋਏ ਪਤੀ ਦੀ ਜਾਇਦਾਦ ਕਿਸੇ ਹੋਰ ਦੇ ਨਾਂ ਹੋ ਜਾਵੇਗੀ ਅਤੇ ਉਸਦਾ ਨਾਂ ਹੀ ਧਰਤੀ ਤੋਂ ਖਤਮ ਹੋ ਜਾਵੇਗਾ।”"
4ਤਾਂ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੂੰ ਆਪਣੇ ਘਰ ਜਾ ਮੈਂ ਤੇਰੇ ਲਈ ਆਗਿਆ ਦੇਵਾਂਗਾ।”"
5ਤਾਂ ਉਸ ਤਕੋਆਹ ਦੀ ਔਰਤ ਨੇ ਪਾਤਸ਼ਾਹ ਨੂੰ ਕਿਹਾ, “ਹੇ ਮੇਰੇ ਮਹਾਰਾਜ, ਪਾਤਸ਼ਾਹ! ਤੁਸੀਂ ਇਹ ਸਾਰਾ ਦੋਸ਼ ਮੇਰੇ ਉੱਪਰ ਰਹਿਣ ਦੇਵੋ। ਤੁਸੀਂ ਤੇ ਤੁਹਾਡਾ ਰਾਜ ਬੇਦੋਸ਼ਾ ਹੋਵੇ।”"

6ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਕੋਈ ਮਨੁੱਖ ਤੈਨੂੰ ਕੁਝ ਬੁਰਾ-ਭਲਾ ਕਹੇ, ਉਸ ਨੂੰ ਮੇਰੇ ਕੋਲ ਲੈ ਆ, ਕੀ ਮਜਾਲ ਉਹ ਤੈਨੂੰ ਦੋਬਾਰਾ ਕੁਝ ਆਖ ਸੱਕੇ।”"
7ਉਸ ਔਰਤ ਨੇ ਆਖਿਆ, “ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ! ਯਹੋਵਾਹ, ਆਪਣੇ ਪਰਮੇਸ਼ੁਰ ਵੱਲ ਧਿਆਨ ਲਾਕੇ ਕਤਲ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦੇਵੋ। ਉਹ ਮੇਰੇ ਪੁੱਤਰ ਨੂੰ ਆਪਣੇ ਭਰਾ ਦੇ ਕਤਲ ਕਾਰਣ ਸਜ਼ਾ ਦੇਣਾ ਚਾਹੁੰਦੇ ਹਨ। ਵਚਨ ਦਿਓ ਕਿ ਤੁਸੀਂ ਉਨ੍ਹਾਂ ਨੂੰ ਮੇਰੇ ਪੁੱਤਰ ਨੂੰ ਖਤਮ ਨਾ ਕਰਨ ਦੇਵੋਂਗੇ।” ਦਾਊਦ ਨੇ ਕਿਹਾ, “ਯਹੋਵਾਹ ਦੀ ਸੌਂਹ! ਤੇਰੇ ਪੁੱਤਰ ਦਾ ਧਰਤੀ ਤੇ ਇੱਕ ਵਾਲ ਵੀ ਨਾ ਡਿੱਗੇਗਾ।”"
8ਉਸ ਔਰਤ ਨੇ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਨੂੰ ਕੁਝ ਹੋਰ ਵੀ ਆਖਣ ਦੀ ਇਜਾਜ਼ਤ ਦੇ।” ਪਾਤਸ਼ਾਹ ਨੇ ਕਿਹਾ, “ਬੋਲ!”"
9ਤਾਂ ਉਸ ਔਰਤ ਨੇ ਕਿਹਾ, “ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਇਹੋ ਜਿਹਾ ਕਿਸ ਲਈ ਧਿਆਨ ਕੀਤਾ ਹੈ? ਹਾਂ! ਜਦੋਂ ਤੁਸੀਂ ਅਜਿਹਾ ਆਖਦੇ ਹੋ ਤਾਂ ਇਉਂ ਜਾਪਦੇ ਕਿ ਤੁਸੀਂ ਦੋਸ਼ੀ ਹੋ! ਕਿਉਂ ਕਿ ਜਿਸ ਪੁੱਤਰ ਨੂੰ ਤੁਸੀਂ ਜਬਰਦਸਤੀ ਘਰੋ ਕੱਢਿਆ ਸੀ ਉਸ ਨੂੰ ਵਾਪਸ ਨਹੀਂ ਸੱਦਿਆ।"
10ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ।"

11ਮੇਰੇ ਮਹਾਰਾਜ ਅਤੇ ਪਾਤਸ਼ਾਹ, ਮੈਂ ਤੁਹਾਨੂੰ ਇਹ ਗੱਲ ਆਖਣ ਇਸ ਲਈ ਆਈ ਹਾਂ ਕਿਉਂ ਕਿ ਲੋਕਾਂ ਨੇ ਮੈਨੂੰ ਡਰਾਇਆ ਤਾਂ ਮੈਂ ਆਪਣੇ-ਆਪ ਨੂੰ ਕਿਹਾ, ‘ਮੈਂ ਪਾਤਸ਼ਾਹ ਅੱਗੇ ਫ਼ਰਿਆਦ ਕਰਾਂਗੀ, ਹੋ ਸੱਕਦਾ ਪਾਤਸ਼ਾਹ ਮੇਰੀ ਫ਼ਰਿਆਦ ਸੁਣੇ ਤੇ ਮੇਰੀ ਮਦਦ ਕਰੇ।"
12ਪਾਤਸ਼ਾਹ ਮੇਰੀ ਸੁਣੇਗਾ ਅਤੇ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਮਾਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸਾਡੀ ਸੁਰੱਖਿਆ ਕਰੇਗਾ। ਜੋ ਮਨੁੱਖ ਸਾਨੂੰ ਪਰਮੇਸ਼ੁਰ ਦੀ ਦਿੱਤੀ ਦਾਤ ਤੋਂ ਵਾਂਝਾ ਰੱਖ ਕੇ ਮਾਰਨਾ ਚਾਹੁੰਦਾ ਹੈ, ਪਾਤਸ਼ਾਹ ਸਾਨੂੰ ਉਸਤੋਂ ਬਚਾਵੇਗਾ।’"
13ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।”"
14ਦਾਊਦ ਪਾਤਸ਼ਾਹ ਨੇ ਉਸ ਔਰਤ ਨੂੰ ਆਖਿਆ, “ਤੈਨੂੰ ਮੈਂ ਜੋ ਗੱਲਾਂ ਪੁੱਛਾਂ ਤੂੰ ਸਿਰਫ਼ ਉਸਦਾ ਜਵਾਬ ਦੇਵੀਂ।” ਔਰਤ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕਿਰਪਾ ਕਰਕੇ ਸਵਾਲ ਪੁੱਛੋ।”"
15ਪਾਤਸ਼ਾਹ ਨੇ ਆਖਿਆ, “ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿੱਖਾਇਆ?” ਔਰਤ ਨੇ ਜਵਾਬ ਦਿੱਤਾ, “ਤੇਰੀ ਜਾਨ ਦੀ ਸੌਂਹ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ।"

16ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸ ਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।”"
17ਅਬਸ਼ਾਲੋਮ ਦਾ ਯਰੂਸ਼ਲਮ ਨੂੰ ਪਰਤਨਾ ਪਾਤਸ਼ਾਹ ਨੇ ਯੋਆਬ ਨੂੰ ਆਖਿਆ, “ਵੇਖ! ਜੋ ਮੈਂ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗਾ। ਹੁਣ ਤੂੰ ਮਿਹਰਬਾਨੀ ਕਰਕੇ ਜੁਆਨ ਅਬਸ਼ਲੋਮ ਨੂੰ ਵਾਪਸ ਸੱਦ ਲਿਆ।”"
18ਤਦ ਯੋਆਬ ਨੇ ਨਿਮਰਤਾ ਸਹਿਤ ਮੂੰਹ ਪਰਨੇ ਧਰਤੀ ਵੱਲ ਝੁਕ ਕੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਕਿਹਾ। ਤਾਂ ਯੋਆਬ ਬੋਲਿਆ, “ਅੱਜ ਮੈਂ ਜਾਣਦਾ ਹਾਂ ਕਿ ਮੇਰੇ ਪਾਤਸ਼ਾਹ ਦੀ ਮੇਰੇ ਤੇ ਕਿਰਪਾ ਹੈ ਕਿਉਂ ਕਿ ਮੈਂ ਜੋ ਅਰਜ ਕੀਤੀ ਹੈ ਤੁਸੀਂ ਮੇਰੀ ਬੇਨਤੀ ਪਰਵਾਨ ਕੀਤੀ ਹੈ।”"
You have read 2Samuel 8
18 verses