1ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।"
2ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।”"
3ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।"
4ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।"
5ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।"

6ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।"
7ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।"
8ਮੁਕਤੀ ਦਾ ਮਾਰਗ ਸਾਨੂੰ ਦੱਸਿਆ ਗਿਆ ਸੀ ਜਿਵੇਂ ਉਨ੍ਹਾਂ ਲੋਕਾਂ ਨੂੰ ਦੱਸਿਆ ਗਿਆ ਸੀ। ਪਰ ਜਿਹੜੇ ਉਪਦੇਸ਼ ਉਨ੍ਹਾਂ ਲੋਕਾਂ ਨੇ ਸੁਣੇ ਉਸਦੀ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਹੋਈ। ਲੋਕਾਂ ਨੇ ਉਹ ਉਪਦੇਸ਼ਾਂ ਨੂੰ ਸੁਣਿਆਂ ਪਰ ਉਸ ਨੂੰ ਵਿਸ਼ਵਾਸ ਨਾਲ ਪ੍ਰਾਪਤ ਨਹੀਂ ਕੀਤਾ।"
9ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ: ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ।"
10ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸ ਨੇ ਅਰਾਮ ਕੀਤਾ।”"

11ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵੜਨਗੇ।”"
12ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂ ਕਿ ਉਹ ਆਗਿਆਕਾਰੀ ਨਹੀਂ ਸਨ।"
13ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸ ਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸ ਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ: “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿੱਦੀ ਨਾ ਬਣੋ।”"
14ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ।"
15ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ।"

16ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ।"
17ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।"
You have read 2Thessalonians 2
17 verses