Lumina
2Timothy

2Timothy 1

2Timothy 1·Punjabi Bible

1ਮਸੀਹ ਤੋਂ ਬੇਮੁੱਖ ਨਾ ਹੋਵੋ ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।"

2ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਆਂ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।"

3ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।"

4ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।"

5ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਦੇ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”"

2Timothy 1 illustration - 2Timothy Chapter 1

6ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵੱਸ ਪੈਣਾ ਬਹੁਤ ਭਿਆਨਕ ਹੋਵੇਗਾ।"

7ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।"

8ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।"

9ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।"

10ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।"

2Timothy 1 illustration - 2Timothy Chapter 1

11ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।"

12ਥੋੜੇ ਹੀ ਸਮੇਂ ਵਿੱਚ, “ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।"

13ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”"

14ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।"

15ਨਿਹਚਾ ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ।"

2Timothy 1 illustration - 2Timothy Chapter 1

16ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਖੁਸ਼ ਸੀ ਜਿਹੜੇ ਅਤੀਤ ਵਿੱਚ ਰਹੇ ਕਿਉਂਕਿ ਉਨ੍ਹਾਂ ਨੇ ਇਸ ਰਾਹ ਤੇ ਨਿਹਚਾ ਕੀਤੀ।"

17ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸ ਨੂੰ ਦੇਖਿਆ ਨਹੀਂ ਜਾ ਸੱਕਦਾ।"

18ਕਇਨ ਅਤੇ ਹਾਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਈਆਂ ਸਨ। ਪਰ ਹਾਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜ੍ਹਾਈ ਸੀ ਕਿਉਂਕਿ ਉਸ ਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਹਾਬਲ ਦੀਆਂ ਚੜ੍ਹਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਹਾਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸ ਨੂੰ ਨਿਹਚਾ ਸੀ। ਹਾਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।"

Chapter Complete

You have read 2Timothy 1

18 verses