Lumina
2Timothy

2Timothy 2

2Timothy 2·Punjabi Bible

1ਹਨੋਕ ਨੂੰ ਇਸ ਧਰਤੀ ਤੋਂ ਉੱਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਹਨੋਕ ਨੂੰ ਉੱਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਹਨੋਕ ਨੂੰ ਨਹੀਂ ਲੱਭ ਸੱਕੇ, ਕਿਉਂਕਿ ਪਰਮੇਸ਼ੁਰ ਨੇ ਹਨੋਕ ਨੂੰ ਸਵਰਗ ਵਿੱਚ ਹੋਣ ਲਈ ਉੱਠਾਇਆ। ਹਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।"

2ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।"

3ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।"

4ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।"

5ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।"

2Timothy 2 illustration - 2Timothy Chapter 2

6ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।"

7ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।"

8ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।"

9ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।"

10ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹੜਾ ਉਨ੍ਹਾਂ ਦਾ ਆਪਣਾ ਹੋਵੇਗਾ।"

2Timothy 2 illustration - 2Timothy Chapter 2

11ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹੜਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉੱਥੇ ਵਾਪਸ ਜਾਣ ਦਾ ਵੇਲਾ ਸੀ।"

12ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।"

13ਪਰਮੇਸ਼ੁਰ ਨੇ ਅਬਰਾਹਾਮ ਦੀ ਨਿਹਚਾ ਨੂੰ ਪਰੱਖਿਆ। ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਉਸ ਨੂੰ ਇਸਹਾਕ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਅਬਰਾਹਾਮ ਨੇ ਹੁਕਮ ਮੰਨਿਆ ਕਿਉਂਕਿ ਉਸ ਨੂੰ ਉਸ ਵਿੱਚ ਨਿਹਚਾ ਸੀ। ਅਬਰਾਹਾਮ ਕੋਲ ਪਹਿਲਾਂ ਹੀ ਪਰਮੇਸ਼ੁਰ ਦੇ ਵਾਇਦੇ ਸਨ। ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਹਿਲਾਂ ਹੀ ਆਖ ਦਿੱਤਾ ਸੀ, “ਇਹ ਇਸਹਾਕ ਹੀ ਹੈ ਜਿਸਦੇ ਰਾਹੀਂ ਤੇਰੀ ਔਲਾਦ ਪੈਦਾ ਹੋਵੇਗੀ।” ਪਰ ਅਬਰਾਹਾਮ ਆਪਣੇ ਇੱਕਲੌਤੇ ਪੁੱਤਰ ਇਸਹਾਕ ਦੀ ਬਲੀ ਦੇਣ ਲਈ ਤਿਆਰ ਸੀ। ਅਬਰਾਹਾਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸੀ।"

14ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ। ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।"

15ਇਸਹਾਕ ਨੇ ਯਾਕੂਬ ਅਤੇ ਏਸਾਉ ਦੇ ਭਵਿੱਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।"

2Timothy 2 illustration - 2Timothy Chapter 2

16ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸ ਨੂੰ ਨਿਹਚਾ ਸੀ।"

17ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸ ਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ਦੇ ਬਚੇ ਹੋਏ ਸਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸ ਨੂੰ ਨਿਹਚਾ ਸੀ।"

18ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸ ਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੋ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵੱਗਿਆ ਕਰਨ ਤੋਂ ਵੀ ਨਾ ਡਰੇ।"

19ਜਦੋਂ ਮੂਸਾ ਵੱਡਾ ਹੋਇਆ, ਉਸ ਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸ ਨੂੰ ਵਿਸ਼ਵਾਸ ਸੀ, ਉਸ ਨੇ ਅਜਿਹਾ ਕੀਤਾ।"

20ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।"

2Timothy 2 illustration - 2Timothy Chapter 2

21ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ।"

22ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ।"

23ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।"

24ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁੱਕੀ ਧਰਤੀ ਉਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸੱਕੇ ਕਿਉਂਕਿ ਉਨ੍ਹਾਂ ਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।"

25ਅਤੇ ਯਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢੱਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢੱਠ ਗਈਆਂ।"

2Timothy 2 illustration - 2Timothy Chapter 2

26ਅਤੇ ਵੇਸਵਾ ਰਹਾਬ ਨੇ ਇਜ਼ਰਾਏਲੀ ਜਾਸੂਸਾਂ ਦਾ ਸੁਆਗਤ ਕੀਤਾ ਅਤੇ ਮਿੱਤਰਾਂ ਵਾਂਗ ਉਨ੍ਹਾਂ ਦੀ ਸਹਾਇਤਾ ਕੀਤੀ। ਅਤੇ ਆਪਣੀ ਨਿਹਚਾ ਕਾਰਣ ਉਹ ਉਨ੍ਹਾਂ ਹੋਰ ਲੋਕਾਂ ਨਾਲ ਮਾਰੀ ਨਹੀਂ ਗਈ ਜਿਨ੍ਹਾਂ ਨੇ ਆਗਿਆ ਨਹੀਂ ਮੰਨੀ।"

Chapter Complete

You have read 2Timothy 2

26 verses