Lumina
2Timothy

2Timothy 4

2Timothy 4·Punjabi Bible

1ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।"

2ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।"

3ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।"

4ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।"

5ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸੱਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।"

2Timothy 4 illustration - 2Timothy Chapter 4

6ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।"

7ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।"

8ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵੱਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸ ਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।"

9ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸ ਦੇ ਪਿਤਾ ਨੇ ਉਸ ਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸੱਕਦਾ।"

10ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।"

2Timothy 4 illustration - 2Timothy Chapter 4

11ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।"

12ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”"

13ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।”"

14ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।"

15ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।"

2Timothy 4 illustration - 2Timothy Chapter 4

16ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।"

17ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।"

18ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”"

19ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।"

20ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"

2Timothy 4 illustration - 2Timothy Chapter 4

21ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।"

22ਇਹੋ ਜਿਹੀ ਆਰਾਧਨਾ ਕਰੋ ਜੋ ਕਿ ਪਰਮੇਸ਼ਰ ਨੂੰ ਪ੍ਰਸੰਨ ਕਰੇ ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।"

Chapter Complete

You have read 2Timothy 4

22 verses