1ਉਨ੍ਹਾਂ ਨੇ ਉਸ ਦੇ ਸੜਨ ਦਾ ਧੂੰਆਂ ਦੇਖਿਆ। ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਆਖਿਆ, ‘ਇਸ ਮਹਾਨਗਰੀ ਵਰਗਾ ਕੋਈ ਹੋਰ ਨਗਰ ਨਹੀਂ ਸੀ।’"
2ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ: ‘ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀਆਂ ਗਈਆਂ ਹਨ।"
3ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”"
4ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ। “ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।"
5ਲੋਕਾਂ ਦਾ ਰਬਾਬ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੁਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲੱਭੇ ਜਾਣਗੇ। ਚੱਕੀ ਦੇ ਪੁੜ੍ਹ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।"

6ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।"
7ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”"
8ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।"
9ਨਿਆਂ ਉਸ ਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”"
10ਸਵਰਗ ਵਿੱਚਲੇ ਲੋਕਾਂ ਨੇ ਆਖਿਆ: “ਹਲਲੂਯਾਹ! ਉਹ ਸੜ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉੱਠੇਗ਼ਾ।”"

11ਫ਼ਿਰ ਚੌਵੀ ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ: “ਆਮੀਨ, ਹਲਲੂਯਾਹ।”"
12ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”"
13ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।"
14ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿੰਗਾਰਿਆ ਹੈ।"
You have read 3John 1
14 verses