Lumina
Acts

Acts 1

Acts 1·Punjabi Bible

1ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।"

2ਪਤਰਸ ਲੁੱਦਾ ਅਤੇ ਯੱਪਾ ਵਿੱਚ ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।"

3ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿੱਛਲੇ ਅੱਠ ਸਾਲਾਂ ਤੋਂ ਮੰਜੇ ਤੋਂ ਉੱਠ ਨਹੀਂ ਸੀ ਸੱਕਿਆ।"

4ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿੱਛਾ!” ਉਹ ਤੁਰੰਤ ਖੜ੍ਹਾ ਹੋ ਗਿਆ।"

5ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।"

Acts 1 illustration - Acts Chapter 1

6ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।"

7ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।"

8ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।”"

9ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।"

10ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ।"

Acts 1 illustration - Acts Chapter 1

11ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।"

12ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।"

13ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।"

14ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।"

15ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ।"

Acts 1 illustration - Acts Chapter 1

16ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”"

17ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।"

18ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ।"

19ਸ਼ਮਊਨ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ।”"

20ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।"

Acts 1 illustration - Acts Chapter 1

21ਇਹ ਸਿਪਾਹੀ ਉਸ ਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸ ਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ।"

22ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।"

23ਪਤਰਸ ਨੂੰ ਭੁੱਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸ ਨੇ ਇੱਕ ਦਰਸ਼ਨ ਵੇਖਿਆ।"

24ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।"

25ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ।"

Acts 1 illustration - Acts Chapter 1

26ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ, ਉੱਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।”"

Chapter Complete

You have read Acts 1

26 verses