Lumina
Acts

Acts 10

Acts 10·Punjabi Bible

1ਉਸ ਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਹਮਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸ ਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।"

2ਅਫ਼ਸੁਸ ਵਿੱਚ ਪੌਲੁਸ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾੜੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।"

3ਉੱਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸ ਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”"

4ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਾਹ ਦਾ ਬਪਤਿਸਮਾ ਲਿਆ ਸੀ?” ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”"

5ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”"

Acts 10 illustration - Acts Chapter 10

6ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ।"

7ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖ ਬਾਣੀਆਂ ਕਰਨ ਲੱਗੇ।"

8ਇਸ ਧੜੇ ਵਿੱਚ ਕੋਈ ਬਾਰ੍ਹਾਂ ਕੁ ਮਨੁੱਖ ਸਨ।"

9ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸ ਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸ ਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।"

10ਪਰ ਕੁਝ ਯਹੂਦੀ ਬੜੇ ਕੱਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਹਮਣੇ ਯਿਸੂ ਦੇ ਰਾਹ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚੱਲਾ ਗਿਆ। ਉੱਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।"

Acts 10 illustration - Acts Chapter 10

11ਪੌਲੁਸ ਅਜਿਹਾ ਦੋ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ।"

12ਸੱਕੇਵਾਂ ਦੇ ਪੁੱਤਰ ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।"

13ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।"

14ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸੱਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।”"

15ਪਰ ਭਰਿਸ਼ਟ ਆਤਮਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”"

Acts 10 illustration - Acts Chapter 10

16ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵੱਧ ਤਾਕਤਵਰ ਸੀ। ਉਸ ਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।"

17ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ।"

18ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਹਮਣੇ, ਜਿਹੜੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।"

19ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਏ ਅਤੇ ਲੋਕਾਂ ਸਾਹਮਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ 50,000 ਚਾਂਦੀ ਦੇ ਸਿੱਕਿਆਂ ਦੇ ਤੁਲ ਸਨ।"

20ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵੱਧ ਤੋਂ ਵੱਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।"

Acts 10 illustration - Acts Chapter 10

21ਪੌਲੁਸ ਵੱਲੋਂ ਇੱਕ ਸਫ਼ਰ ਦੀ ਵਿਉਂਤ ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸ ਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਜਾਣ ਦੀ ਵਿਉਂਤ ਬਣਾਈ। ਉਸ ਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”"

22ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।"

23ਅਫ਼ਸੁਸ ਵਿੱਚ ਮੁਸੀਬਤ ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।"

24ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।"

25ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।"

Acts 10 illustration - Acts Chapter 10

26ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।"

27ਜਿਹੜੀਆਂ ਗੱਲਾਂ ਉਹ ਆਖਦਾ ਹੈ, ਹੋ ਸੱਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”"

28ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।”"

29ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰੱਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ।"

30ਪੌਲੁਸ ਅੰਦਰ ਜਾਕੇ ਭੀੜ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।"

Acts 10 illustration - Acts Chapter 10

31ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸ ਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।"

32ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉੱਥੇ ਲੋਕਾਂ ਵਿੱਚ ਇਹ ਗੱਲਾਂ ਲੈ ਕੇ ਕਿ, ਉਹ ਇਕੱਠੇ ਕਿਉਂ ਹੋਏ ਹਨ, ਹਫ਼ੜਾ-ਦਫ਼ੜੀ ਮੱਚੀ ਹੋਈ ਸੀ।"

33ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।"

34ਪਰ ਜਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”"

35ਫ਼ੇਰ ਸ਼ਹਿਰ ਦੇ ਮੁਹਰੱਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”"

Acts 10 illustration - Acts Chapter 10

36ਕੋਈ ਵੀ ਨਹੀਂ ਆਖ ਸੱਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿੱਚਾਰ ਕਰ ਲੈਣਾ ਚਾਹੀਦਾ ਹੈ।"

37“ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸ ਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।"

38ਸਾਡੇ ਕੋਲ ਅਦਾਲਤਾਂ ਹਨ ਅਤੇ ਉੱਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉੱਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸੱਕਦੇ ਹਨ।"

39“ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹੜੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇੜਾ ਉੱਥੇ ਹੋਵੇਗਾ।"

40ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸੱਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।”"

Acts 10 illustration - Acts Chapter 10

41ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਫ਼ੇਰ ਉਸ ਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀ ਚੱਲੇ ਗਏ।"

42ਮਕਦੂਨਿਯਾ ਅਤੇ ਯੂਨਾਨ ਵਿੱਚ ਪੌਲੁਸ ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।"

43ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸ ਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।"

44ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚੜ੍ਹ੍ਹਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸ ਦੇ ਵਿਰੁੱਧ ਕੁਝ ਘਾੜਤ ਘੜ ਰਹੇ ਸਨ। ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ।"

45ਉੱਥੇ ਉਸ ਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁੱਰਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥੱਸਲੁਨੀਕੀਆਂ ਤੋਂ, ਅਰਿਸਤਰੱਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।"

Acts 10 illustration - Acts Chapter 10

46ਇਹ ਆਦਮੀ ਜਲਦੀ ਹੀ ਚੱਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ।"

47ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹ੍ਹੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।"

48ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।"

Chapter Complete

You have read Acts 10

48 verses