Lumina
Acts

Acts 11

Acts 11·Punjabi Bible

1ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।"

2ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ।"

3ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।”"

4ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸ ਨੇ ਰੋਟੀ ਤੋੜੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉੱਥੋਂ ਚੱਲਾ ਗਿਆ।"

5ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬੜੇ ਖੁਸ਼ ਸਨ।"

Acts 11 illustration - Acts Chapter 11

6ਤ੍ਰੋਆਸ ਤੋਂ ਮਿਲੇਤੁਸ ਤੱਕ ਦੀ ਫ਼ੇਰੀ ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚੜ੍ਹ੍ਹੇ। ਅਤੇ ਅੱਸੁਸ ਵੱਲ ਚੱਲ ਪਏ ਜਿੱਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚੜ੍ਹ੍ਹਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸ ਨੇ ਅੱਸੁਸ ਨੂੰ ਸੜਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।"

7ਬਾਅਦ ਵਿੱਚ ਅਸੀਂ ਪੌਲੁਸ ਨੂੰ ਅੱਸੁਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ।"

8ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।"

9ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।"

10ਅਫ਼ਸੁਸ ਦੇ ਬਜ਼ੁਰਗਾਂ ਨਾਲ ਪੌਲੁਸ ਦੀ ਗੱਲ-ਬਾਤ ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆਕੇ ਮਿਲਣ।"

Acts 11 illustration - Acts Chapter 11

11ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ?"

12ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।"

13ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਹਮਣੇ ਯਿਸੂ ਬਾਰੇ ਖੁਸ਼ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿੱਖਾਇਆ।"

14ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।"

15“ਪਰ ਹੁਣ ਮੈਨੂੰ ਆਤਮਾ ਦੇ ਬੱਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉੱਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ।"

Acts 11 illustration - Acts Chapter 11

16ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।"

17ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।"

18“ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸੱਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।"

19ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।"

20ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।"

Acts 11 illustration - Acts Chapter 11

21ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।"

22ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।"

23ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।"

24ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।"

25“ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।"

Acts 11 illustration - Acts Chapter 11

26ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।"

27ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।"

28ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿੱਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵੱਧੇਰੇ ਮੁਬਾਰਕ ਹੈ।’”"

29ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ।"

30ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।"

Chapter Complete

You have read Acts 11

30 verses