1ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।"
2ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।"
3ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।"
4ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।"
5ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।"

6ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।"
7ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।"
8ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।"
9ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।"
10ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।"

11ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”"
12ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।"
13ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”"
14ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”"
15ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।"

16ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।"
17ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।"
18ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।"
19ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।"
20ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।"

21ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।"
22“ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।"
23ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।"
24ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।"
25“ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”"
You have read Acts 12
25 verses