1ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।"
2ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।"
3ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”"
4(ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)"
5ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।"

6ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।"
7ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।"
8ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”"
9ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।"
10ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।"

11ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”"
12ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?"
13ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”"
14ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”"
15ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।"

16ਪੌਲੁਸ ਦਾ ਲੋਕਾਂ ਵਿੱਚ ਬੋਲਣਾ ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”"
17ਜਦੋਂ ਉਨ੍ਹਾਂ ਨੇ ਉਸ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਉਹ ਹੋਰ ਵੀ ਵੱਧ ਸ਼ਾਂਤ ਹੋ ਗਏ।"
18ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।"
19ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ।"
20“ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸੱਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੱਠੀਆਂ ਦਿੱਤੀਆਂ। ਇਹ ਚਿੱਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉੱਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।"

21ਪੌਲੁਸ ਨੇ ਆਪਣੇ ਪਰਿਵਰਤਨ ਬਾਰੇ ਦੱਸਿਆ “ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।"
22ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’"
23“ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।’"
24ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ, ਪਰ ਜੋ ਮੇਰੇ ਨਾਲ ਬੋਲਦਾ ਸੀ ਉਸਦੀ ਅਵਾਜ਼ ਨਾ ਸੁਣੀ"
25“ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’"

26ਮੈਂ ਕੁਝ ਵੇਖ ਨਾ ਸੱਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ੜਕੇ ਮੈਨੂੰ ਦੰਮਿਸਕ ਵਿੱਚ ਲੈ ਗਏ।"
27“ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉੱਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।"
28ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸ ਨੂੰ ਵੇਖਿਆ।"
29“ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।"
30ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ।"

31ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’"
32“ਉਸ ਤੋਂ ਬਾਅਦ, ਮੈਂ ਯਰੂਸ਼ਲਮ ਨੂੰ ਪਰਤਿਆ। ਮੈਂ ਮੰਦਰ ਦੇ ਦਲਾਨ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਦਰਸ਼ਨ ਡਿਠਾ।"
33ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’"
34“ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨਾ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।"
35ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉੱਥੇ ਹੀ ਖੜ੍ਹਾ ਸੀ ਅਤੇ ਉਸ ਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।’"

36“ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚੱਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’”"
37ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ਪਰਾਈਆਂ ਕੌਮਾਂ ਵਿੱਚ ਜਾ ਕਿਹਾ ਤਾਂ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”"
38ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪੜੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ।"
39ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸ ਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁੱਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।"
40ਇਸ ਲਈ ਸਿਪਾਹੀਆਂ ਉਸ ਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉੱਥੇ ਖੜ੍ਹੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋੜੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਿਤ ਨਾ ਹੋਇਆ ਹੋਵੇ?”"

41ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸ ਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”"
42ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?” ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।"
43ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”"
44ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚੱਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸ ਨੂੰ ਜੰਜ਼ੀਰਾਂ ਪਾ ਚੁੱਕਾ ਸੀ।"
45ਪੌਲੁਸ ਦੀ ਯਹੂਦੀ ਆਗੂਆਂ ਨਾਲ ਗੱਲ-ਬਾਤ ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।"

46ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”"
47ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।"
48ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”"
49ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”"
50ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”"

51ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”"
52ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।"
You have read Acts 13
52 verses