Lumina
Acts

Acts 14

Acts 14·Punjabi Bible

1(ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)"

2ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”"

3ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।"

4ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”"

5ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।"

Acts 14 illustration - Acts Chapter 14

6ਚਾਲ੍ਹੀਆਂ ਤੋਂ ਵੱਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।"

7ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਨਾ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।"

8ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”"

9ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।"

10ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸੱਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈ ਕੇ ਆਇਆ ਹੈ।”"

Acts 14 illustration - Acts Chapter 14

11ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸ ਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”"

12ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਇੱਕ ਇੱਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”"

13ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁੱਛਣਾ ਚਾਹੁੰਦੇ ਹਨ।"

14ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵੱਧੇਰੇ ਯਹੂਦੀ ਛੁੱਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”"

15ਸਰਦਾਰ ਨੇ ਉਸ ਨੂੰ ਕਿਹਾ, “ਕਿਸੇ ਨੂੰ ਨਾ ਦੱਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸ ਨੇ ਉਸ ਨੂੰ ਭੇਜ ਦਿੱਤਾ।”"

Acts 14 illustration - Acts Chapter 14

16ਪੌਲੁਸ ਨੂੰ ਕੈਸਰਿਯਾ ਵਿੱਚ ਭੇਜਣਾ ਤਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰੱਖੋ, ਸੱਤਰ ਸਿਪਾਹੀ ਘੋੜਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰੱਖਣਾ।"

17ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋੜਿਆਂ ਦਾ ਇੰਤਜ਼ਾਮ ਕਰੋ। ਉਸ ਨੂੰ ਪੂਰੀ ਸੁਰੱਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”"

18ਸੈਨਾ ਅਧਿਕਾਰੀ ਨੇ ਇੱਕ ਚਿੱਠੀ ਲਿਖੀ ਜੋ ਇਸ ਤਰ੍ਹਾਂ ਸੀ;"

19ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।"

20ਯਹੂਦੀਆਂ ਨੇ ਉਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਇਸ ਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸ ਨੂੰ ਬਚਾਇਆ।"

Acts 14 illustration - Acts Chapter 14

21ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।"

22ਉੱਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।"

23ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸ ਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।"

24ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸ ਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।"

25ਅਗਲੇ ਦਿਨ ਘੁੜਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁੜ ਗਏ।"

Acts 14 illustration - Acts Chapter 14

26ਘੁੜਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।"

27ਹਾਕਮ ਨੇ ਚਿਠੀ ਪੜ੍ਹਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।"

28ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁੱਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।"

Chapter Complete

You have read Acts 14

28 verses