Lumina
Acts

Acts 15

Acts 15·Punjabi Bible

1ਯਹੂਦੀਆਂ ਨੇ ਪੌਲੁਸ ਨੂੰ ਮੁਲਜਮ ਠਹਿਰਾਇਆ ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।"

2ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।"

3ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।"

4ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।"

5ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ।"

Acts 15 illustration - Acts Chapter 15

6ਇਹ ਮੰਦਰ ਨੂੰ ਵੀ ਅਪਵਿੱਤਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਅਸੀਂ ਇਸ ਨੂੰ ਗਿਰਫ਼ਤਾਰ ਕਰ ਲਿਆ।”"

7ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।"

8ਫ਼ੇਲਿਕੁਸ ਅੱਗੇ ਪੌਲੁਸ ਆਪਣੇ ਆਪ ਨੂੰ ਬਚਾਉਂਦਾ ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।"

9ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸੱਕਦੇ ਹੋ ਕਿ ਇਹ ਗੱਲ ਸੱਚ ਹੈ।"

10ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।"

Acts 15 illustration - Acts Chapter 15

11ਇਹ ਜੋ ਹੁਣ ਮੇਰੇ ਸਿਰ ਦੋਸ਼ ਮੜ੍ਹ ਰਹੇ ਹਨ, ਇਹ ਸਾਬਿਤ ਨਹੀਂ ਕਰ ਸੱਕਦੇ।"

12“ਪਰ ਮੈਂ ਤੁਹਾਡੇ ਸਾਹਮਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰੱਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।"

13ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰੱਖਦਾ ਹਾਂ ਜਿਸਦੀ ਇਹ ਖੁਦ ਰੱਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉੱਠਣਾ ਹੋਵੇਗਾ।"

14ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ।"

15“ਬਹੁਤ ਸਾਲ ਮੈਂ ਇੱਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ।"

Acts 15 illustration - Acts Chapter 15

16ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁੱਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕੱਠੀ ਹੋਈ ਸੀ।"

17ਪਰ ਉੱਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇੱਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉੱਥੇ ਮੌਜ਼ੂਦ ਸਨ।"

18ਇਨ੍ਹਾਂ ਯਹੂਦੀਆਂ ਨੂੰ ਇੱਥੇ ਪੁੱਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?"

19ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸੱਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਆਂ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਜੀ ਉੱਠਣਾ ਹੋਵੇਗਾ।’”"

20ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸ ਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲਿਸਿਯਾਸ ਇੱਥੇ ਆਵੇਗਾ।”"

Acts 15 illustration - Acts Chapter 15

21ਫ਼ਿਰ ਉਸ ਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸ ਨੂੰ ਥੋੜੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸ ਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।"

22ਪੌਲੁਸ ਦੀ ਫ਼ੇਲਿਕੁਸ ਅਤੇ ਉਸਦੀ ਪਤਨੀ ਨਾਲ ਗੱਲ-ਬਾਤ ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿੱਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸ ਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।"

23ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”"

24ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸ ਨੇ ਉਸ ਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।"

25ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸ ਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।"

Acts 15 illustration - Acts Chapter 15

26ਪੌਲੁਸ ਕੈਸਰ ਦੀ ਦੁਹਾਈ ਦਿੰਦਾ ਹੈ ਫ਼ੇਸਤੁਸ ਰਾਜਪਲ ਬਣ ਗਿਆ, ਤਿੰਨਾਂ ਦਿਨਾਂ ਬਾਅਦ ਉਹ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।"

27ਪਰਧਾਨ ਜਾਜਕਾਂ ਅਤੇ ਖਾਸ ਯਹੂਦੀ ਆਗੂਆਂ ਨੇ ਫ਼ੇਸਤੁਸ ਦੇ ਅੱਗੇ ਪੌਲੁਸ ਦੇ ਖਿਲਾਫ਼ ਦੋਸ਼ ਲਗਾਏ।"

28ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।"

29ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ, ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਗਾ।"

30ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉੱਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸ ਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸੱਕਦੇ ਹਨ।”"

Acts 15 illustration - Acts Chapter 15

31ਫ਼ੇਸਤੁਸ ਅੱਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸ ਦੇ ਸਾਹਮਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।"

32ਪੌਲੁਸ ਉਸ ਕਮਰੇ ਵਿੱਚ ਆਇਆ। ਜਿਹੜੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸ ਦੇ ਆਸ-ਪਾਸ ਖੜ੍ਹੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕੜੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸੱਕੇ।"

33ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”"

34ਪਰ ਫ਼ੇਸਤੁਸ ਯਹੂਦੀਆਂ ਨੂੰ ਖੁਸ਼ ਕਰਨਾ ਚਾਹੁੰਦਾ ਸੀ ਤਾਂ ਉਸ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉੱਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਆਂ ਕਰਾਂ?”"

35ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।"

Acts 15 illustration - Acts Chapter 15

36ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ੜਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”"

37ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”"

38ਪੌਲੁਸ ਅਗ੍ਰਿਪਾ ਦੇ ਸਾਹਮਣੇ ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ।"

39ਉਹ ਉੱਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸ ਨੂੰ ਫ਼ੇਲਿਕੁਸ ਨੇ ਕੈਦ ਵਿੱਚ ਰੱਖ ਛੱਡਿਆ ਹੈ।"

40ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸ ਨੂੰ ਮਾਰ ਦੇਵਾਂ।"

Acts 15 illustration - Acts Chapter 15

41ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’"

Chapter Complete

You have read Acts 15

41 verses