Lumina
Acts

Acts 16

Acts 16·Punjabi Bible

1ਇਸ ਲਈ ਇਹ ਯਹੂਦੀ ਇੱਥੇ ਇਕੱਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।"

2ਯਹੂਦੀ ਖੜ੍ਹੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਦੋਸ਼ ਨਹੀਂ ਲਾਏ ਜੋ ਮੈਂ ਸੋਚੇ ਸਨ।"

3ਇਸਦੀ ਜਗ਼੍ਹਾ, ਇਹ ਸਭ ਉਨ੍ਹਾਂ ਦੇ ਧਰਮ ਦੇ ਮਾਮਲੇ ਅਤੇ ਯਿਸੂ ਨਾਂ ਦੇ ਆਦਮੀ ਬਾਰੇ ਸਨ। ਯਿਸੂ ਮਰ ਚੁੱਕਿਆ ਹੈ, ਪਰ ਪੌਲੁਸ ਨੇ ਆਖਿਆ ਕਿ ਉਹ ਹਾਲੇ ਵੀ ਜਿਉਂਦਾ ਹੈ।"

4ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾਕੇ ਉੱਥੇ ਨਿਆਂ ਪਾਉਣਾ ਚਾਹੁੰਦਾ ਹੈ?’"

5ਪਰ ਪੌਲੁਸ ਨੇ ਚਾਹਿਆ ਕਿ ਉਸ ਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸ ਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰੱਖੋ ਜਦੋਂ ਤੱਕ ਮੈਂ ਉਸ ਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”"

Acts 16 illustration - Acts Chapter 16

6ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਮੈਂ ਵੀ ਇਸ ਮਨੁੱਖ ਨੂੰ ਸੁਨਣਾ ਚਾਹੁੰਦਾ ਹਾਂ।” ਫ਼ੇਸਤੁਸ ਨੇ ਕਿਹਾ, “ਕੱਲ ਤੂੰ ਉਸ ਨੂੰ ਸੁਣ ਸੱਕਦਾ ਹੈਂ।”"

7ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵੜੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।"

8ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇੱਥੇ ਸਾਡੇ ਨਾਲ ਇਕੱਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇੱਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸ ਨੂੰ ਹੋਰ ਵੱਧੇਰੇ ਨਹੀਂ ਜਿਉਣਾ ਚਾਹੀਦਾ।"

9ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸ ਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸ ਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।"

10ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸ ਨੂੰ ਤੁਹਾਡੇ ਸਭ ਦੇ ਸਾਹਮਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਾਹਮਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸੱਕਾਂ।"

Acts 16 illustration - Acts Chapter 16

11ਮੈਂ ਸੋਚਦਾ ਹਾਂ ਕਿ ਇੱਕ ਕੈਦੀ ਤੇ ਦੋਸ਼ ਲਾਏ ਬਿਨਾ ਉਸ ਨੂੰ ਰੋਮ ਭੇਜਣਾ ਮੂਰੱਖਤਾ ਹੋਵੇਗੀ।”"

12ਪੌਲੁਸ ਰਾਜਾ ਅਗ੍ਰਿਪਾ ਦੇ ਸਾਹਮਣੇ ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।"

13“ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।"

14ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।"

15“ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ।"

Acts 16 illustration - Acts Chapter 16

16ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।"

17ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।"

18ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ।"

19ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?"

20“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।"

Acts 16 illustration - Acts Chapter 16

21ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।"

22ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।"

23ਪੌਲੁਸ ਦਾ ਯਿਸੂ ਨੂੰ ਵੇਖਣ ਬਾਰੇ ਦੱਸਣਾ “ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।"

24ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।"

25ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’"

Acts 16 illustration - Acts Chapter 16

26“ਮੈਂ ਕਿਹਾ, ‘ਪ੍ਰਭੂ, ਤੂੰ ਕੌਣ ਹੈਂ?’ “ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।"

27ਉੱਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।"

28ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ।"

29ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”"

30ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ।"

Acts 16 illustration - Acts Chapter 16

31ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।"

32“ਇਸੇ ਕਰਕੇ ਯਹੂਦੀ ਮੈਨੂੰ ਫ਼ੜਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ।"

33ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।"

34ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਕੇ ਜਿਉਂ ਉੱਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈ ਕੇ ਆਵੇਗਾ।”"

35ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”"

Acts 16 illustration - Acts Chapter 16

36ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।"

37ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸੱਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।"

38ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰੱਖਦਾ ਹੈਂ।”"

39ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”"

40ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”"

Chapter Complete

You have read Acts 16

40 verses