Lumina
Acts

Acts 17

Acts 17·Punjabi Bible

1ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉੱਠ ਕੇ ਚੱਲੇ ਗਏ।"

2ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚਮੁੱਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”"

3ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸ ਨੂੰ ਅਜ਼ਾਦ ਕੀਤਾ ਜਾ ਸੱਕਦਾ ਸੀ।”"

4ਪੌਲੁਸ ਦਾ ਰੋਮ ਨੂੰ ਜਾਣਾ ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।"

5ਅਸੀਂ ਜਹਾਜ਼ ਵਿੱਚ ਚੜ੍ਹ੍ਹ ਗਏ। ਇਹ ਜਹਾਜ਼ ਅੱਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰੱਖੁਸ ਜੋ ਕਿ ਥੱਸਲੁਨੀਕੇ ਮਕਦੂਨਿਯਾ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ।"

Acts 17 illustration - Acts Chapter 17

6ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।"

7ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।"

8ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ।"

9ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ।"

10ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁੰਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਹਮਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸੱਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦੱਖਣੀ ਪਾਸੇ ਸਲਮੋਨੋ ਦੇ ਨੇੜੇ ਨੂੰ ਸਫ਼ਰ ਕੀਤਾ।"

Acts 17 illustration - Acts Chapter 17

11ਬੜੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, “ਸੁਰੱਖਿਅਤ ਬੰਦਰਗਾਹ” ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।"

12ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ,"

13“ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿੱਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸੱਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।”"

14ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।"

15ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚੱਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸੱਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ।"

Acts 17 illustration - Acts Chapter 17

16ਤੂਫ਼ਾਨ ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ।"

17ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ।"

18ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।"

19ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ।"

20ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।"

Acts 17 illustration - Acts Chapter 17

21ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।"

22ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ।"

23ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।"

24ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।"

25ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।"

Acts 17 illustration - Acts Chapter 17

26ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ।"

27ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’"

28ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।"

29ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।”"

30ਚੌਦ੍ਹਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ ਰਹੇ ਸਾਂ। ਤਾਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ।"

Acts 17 illustration - Acts Chapter 17

31ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੱਬੇ ਫ਼ੁੱਟ ਡੂੰਘਾ ਸੀ।"

32ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।"

33ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।"

34ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।”"

Chapter Complete

You have read Acts 17

34 verses