1ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵੱਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ।"
2ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।"
3ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।”"
4ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।"
5ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।"

6(ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।)"
7ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।"
8ਜਹਾਜ਼ ਨਾ ਨਸ਼ਟ ਹੋਣਾ ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ।"
9ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।"
10ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਭ ਗਿਆ ਅਤੇ ਉੱਥੋਂ ਹਿੱਲ ਨਾ ਸੱਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ।"

11ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ।"
12ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।"
13ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।"
14ਪੌਲੁਸ ਮਾਲਟਾ ਟਾਪੂ ਵਿੱਚ ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।"
15ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।"

16ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ।"
17ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”"
18ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ।"
19ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”"
20ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।"

21ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।"
22ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।"
23ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਪੌਲੁਸ ਰੋਮ ਨੂੰ ਗਿਆ ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।"
24ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇੱਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।"
25ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦੱਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।"

26ਉੱਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉੱਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।"
27ਜਦੋਂ ਉੱਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਂਸਲਾ ਹੋਇਆ ਅਤੇ ਉਸ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।"
28ਪੌਲੁਸ ਰੋਮ ਵਿੱਚ ਫ਼ਿਰ ਅਸੀਂ ਰੋਮ ਵਿੱਚ ਚੱਲੇ ਗਏ। ਪੌਲੁਸ ਨੂੰ ਰੋਮ ਵਿੱਚ ਇੱਕਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸ ਦੇ ਨਾਲ ਸੀ।"
You have read Acts 18
28 verses