Lumina
Acts

Acts 2

Acts 2·Punjabi Bible

1ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।”"

2ਪਰ ਉਸ ਅਵਾਜ਼ ਨੇ ਦੋਬਾਰਾ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁੱਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।”"

3ਅਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ।"

4ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ।"

5ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇੱਥੇ ਰਹਿੰਦਾ ਹੈ।”"

Acts 2 illustration - Acts Chapter 2

6ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ।"

7ਉੱਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚੱਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”"

8ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”"

9ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”"

10ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ। ਅਗਲੀ ਸਵੇਰ ਪਤਰਸ ਉੱਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚੱਲਾ ਗਿਆ। ਯੱਪਾ ਚੋਂ ਕੁਝ ਭਰਾ ਵੀ ਪਤਰਸ ਨਾਲ ਗਏ।"

Acts 2 illustration - Acts Chapter 2

11ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।"

12ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ।"

13ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”"

14ਉਸ ਦੇ ਨਾਲ ਗੱਲਾਂ ਕਰਦਿਆਂ, ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉੱਥੇ ਉਸ ਨੇ ਬਹੁਤ ਸਰਿਆਂ ਨੂੰ ਇਕੱਠੇ ਹੋਏ ਵੇਖਿਆ।"

15ਤਾਂ ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁੱਧ’ ਨਾ ਕਹਾਂ।"

Acts 2 illustration - Acts Chapter 2

16ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇੱਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇੱਥੇ ਕਾਹਦੇ ਲਈ ਬੁਲਾਇਆ ਹੈ?”"

17ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।"

18ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।"

19ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’"

20ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”"

Acts 2 illustration - Acts Chapter 2

21ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।"

22ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।"

23ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।"

24“ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।"

25ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।"

Acts 2 illustration - Acts Chapter 2

26“ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸ ਨੂੰ ਲਕੜੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ।"

27ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਸ ਨੂੰ ਲੋਕਾਂ ਨੂੰ ਪ੍ਰਗਟਾਇਆ।"

28ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।"

29“ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।"

30ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”"

Acts 2 illustration - Acts Chapter 2

31ਪਰਾਈਆਂ ਕੌਮਾਂ ਤੇ ਪਵਿੱਤਰ ਆਤਮਾ ਦਾ ਆਉਣਾ ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ।"

32ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਹਾਇਆ ਗਿਆ ਸੀ।"

33ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ,"

34“ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸੱਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।”"

35ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉੱਥੋਂ ਦੇ ਲੋਕਾਂ ਨੇ ਪਤਰਸ ਨੂੰ ਉੱਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।"

Acts 2 illustration - Acts Chapter 2

36ਪਤਰਸ ਦਾ ਯਰੂਸ਼ਲਮ ਨੂੰ ਪਰਤਣਾ ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।"

37ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,"

38“ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”"

39ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,"

40“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ।"

Acts 2 illustration - Acts Chapter 2

41ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ।"

42ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉੱਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’"

43“ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸੱਕਦਾ, ਮੈਂ ਕਦੇ ਵੀ ਕਿਸੇ ਅਸ਼ੁੱਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’"

44“ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪਰਮੇਸ਼ੁਰ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’"

45“ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ।"

Acts 2 illustration - Acts Chapter 2

46ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿੱਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।"

47ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।"

Chapter Complete

You have read Acts 2

47 verses