1ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।"
2ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।"
3ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ।"
4ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।"
5ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।"

6ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ।"
7ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।"
8ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।"
9ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।"
10ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।"

11ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।"
12ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।"
13ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ।"
14ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ।"
15ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।"

16ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਆਂ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਆਂ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।"
17ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।"
18ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।"
19ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।"
20ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।"

21ਯਹੂਦੀ ਅਤੇ ਸ਼ਰ੍ਹਾ ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।"
22ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।"
23ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ।"
24ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ।"
25ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?"

26ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।"
27ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।"
28ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”"
29ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।"
30ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।"

31ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।"
32ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।"
33ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।"
34ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?"
35ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ।"

36ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਬੇਵਫਾਈ ਪਰਮੇਸ਼ੁਰ ਤੋਂ ਉਸਦਾ ਵਚਨ ਤੁੜਵਾ ਸੱਕਦੀ ਹੈ?"
37ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”"
38ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵੱਧੇਰੇ ਸੱਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? (ਲੋਕ ਇੰਝ ਆਖ ਸੱਕਦੇ ਹਨ।)"
You have read Acts 20
38 verses