Lumina
Acts

Acts 21

Acts 21·Punjabi Bible

1ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ?"

2ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”"

3ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈ ਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।"

4ਹਰ ਕੋਈ ਮੁਜਰਿਮ ਹੈ ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।"

5ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।"

Acts 21 illustration - Acts Chapter 21

6ਇੱਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।"

7ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।”"

8“ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ”"

9“ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁੜੱਤਣ ਨਾਲ ਭਰੇ ਹਨ।”"

10“ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;"

Acts 21 illustration - Acts Chapter 21

11ਜਿੱਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।"

12ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।”"

13“ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।”"

14ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।"

15ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।"

Acts 21 illustration - Acts Chapter 21

16ਪਰਮੇਸ਼ੁਰ ਲੋਕਾਂ ਨੂੰ ਧਰਮੀ ਕਿਵੇਂ ਬਣਾਉਂਦਾ ਹੈ ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।"

17ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ। ਸਭ ਲੋਕ ਬਰਾਬਰ ਹਨ।"

18ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।"

19ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ।"

20ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।"

Acts 21 illustration - Acts Chapter 21

21ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।"

22ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ?"

23ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।"

24ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।"

25ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ।"

Acts 21 illustration - Acts Chapter 21

26ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।"

27ਅਬਰਾਹਾਮ ਦਾ ਉਦਾਹਰਣ ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?"

28ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ।"

29ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।”"

30ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।"

Acts 21 illustration - Acts Chapter 21

31ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ।"

32ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।"

33“ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੇ ਪਾਪ ਭੁਲਾਏ ਗਏ ਹਨ।"

34ਧੰਨ ਹੈ ਉਹ ਮਨੁੱਖ ਜਿਸਦੇ ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।”"

35ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ।"

Acts 21 illustration - Acts Chapter 21

36ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸ ਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।"

37ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।"

38ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।"

39ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।"

40ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।"

Chapter Complete

You have read Acts 21

40 verses