Lumina
Acts

Acts 22

Acts 22·Punjabi Bible

1ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?"

2ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।"

3ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।"

4ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”"

5ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।"

Acts 22 illustration - Acts Chapter 22

6ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।"

7ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।"

8ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ।”"

9ਇਹ ਸ਼ਬਦ (“ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ”) ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।"

10ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ।"

Acts 22 illustration - Acts Chapter 22

11ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।"

12ਨਿਆਂ ਅਨੁਸਾਰ ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।"

13ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।"

14ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।"

15ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ।"

Acts 22 illustration - Acts Chapter 22

16ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।"

17ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।"

18ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ।"

19ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ।"

20ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।"

Acts 22 illustration - Acts Chapter 22

21ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।"

22ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।"

23ਆਦਮ ਅਤੇ ਮਸੀਹ ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।"

24ਪਾਪ, ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿੱਥੇ ਕਿਤੇ ਸ਼ਰ੍ਹਾ ਨਹੀਂ ਹੈ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।"

25ਪਰ ਆਦਮ ਦੇ ਸਮੇਂ ਤੋਂ ਲੈ ਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।"

Acts 22 illustration - Acts Chapter 22

26ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।"

27ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।"

28ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।"

29ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।"

30ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਣਆਗਿਆਕਾਰੀ ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।"

Chapter Complete

You have read Acts 22

30 verses