1ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।"
2ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਪਕ ਜੀਵਨ ਲਿਆਵੇਗੀ।"
3ਪਾਪ ਵੱਲੋਂ ਮਰ ਕੇ ਪਰ ਮਸੀਹ ਲਈ ਜਿਉਣਾ ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ।"
4ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?"
5ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ।"

6ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।"
7ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ।"
8ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।"
9ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।"
10ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸ ਦੇ ਨਾਲ ਜੀਵਾਂਗੇ।"

11ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ।"
12ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।"
13ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।"
14ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।"
15ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।"

16ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।"
17ਨਿਆਂ ਦੇ ਸੇਵਕ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।"
18ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸ ਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸੱਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।"
19ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿੱਖਾਏ ਗਏ ਸਨ।"
20ਇਸ ਲਈ ਤੁਸੀਂ ਪਾਪਾਂ ਤੋਂ ਆਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।"

21ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।"
22ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰੱਖ ਸੱਕਿਆ।"
23ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।"
24ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।"
25ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।"

26ਵਿਆਹ ਦੀ ਇੱਕ ਮਿਸਾਲ ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ।"
27ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ।"
28ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।"
29ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ।"
30ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।"

31ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।"
32ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।"
33ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।"
34ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।"
35ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।"
You have read Acts 23
35 verses