1ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲੱਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।"
2ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।"
3ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।"
4ਮਨੁੱਖ ਦਾ ਦਵੰਦ ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।"
5ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ।"

6ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ।"
7ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।"
8ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।"
9ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।"
10ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।"

11ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।"
12ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ।"
13ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।"
14ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ।"
15ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ। ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।"

16ਆਤਮਾ ਵਿੱਚ ਜੀਵਨ ਤਾਂ ਹੁਣ, ਜਿਹੜੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਨਹੀਂ ਹੋਵੇਗਾ।"
17ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।"
18ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।"
19ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸੱਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।"
20ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।"

21ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ।"
22ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।"
23ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ।"
24ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ।"
25ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।"

26ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।"
27ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ।"
You have read Acts 24
27 verses