Lumina
Acts

Acts 26

Acts 26·Punjabi Bible

1ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।"

2ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸੱਕਦਾ। ਮੈਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।"

3ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।"

4ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।"

5ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।"

Acts 26 illustration - Acts Chapter 26

6ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”"

7ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।"

8ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।”"

9ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।"

10ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।"

Acts 26 illustration - Acts Chapter 26

11ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।”"

12ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸੱਕਦੇ।"

13ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। ”"

14ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।"

15ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”"

Acts 26 illustration - Acts Chapter 26

16ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।"

17ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”"

18ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”"

19ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।"

20ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।"

Acts 26 illustration - Acts Chapter 26

21ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।"

22ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।"

23ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ: “ਜਿਹੜੇ ਲੋਕ ਮੇਰੇ ਨਹੀਂ ਹਨ, ਮੈਂ ਆਖਾਂਗਾ ਉਹ ਮੇਰੇ ਲੋਕ ਹਨ। ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।”"

24“ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।”"

25ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।"

Acts 26 illustration - Acts Chapter 26

26ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਆਂ ਕਰੇਗਾ।”"

27ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।”"

28ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।"

29ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ।"

30ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।"

Acts 26 illustration - Acts Chapter 26

31ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”"

32ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸੱਕਣ।"

Chapter Complete

You have read Acts 26

32 verses